Headlines

ਸ਼ਹੀਦ ਊਧਮ ਸਿੰਘ ਕੰਬੋਜ਼ ਯਾਦਗਾਰੀ ਕਮੇਟੀ ਵੱਲੋਂ ਕੌਂਸਲਰ ਸਨਮਾਨਤ 

Oplus_16908288

** ਕੈਬਨਿਟ ਮੰਤਰੀ ਅਮਨ ਅਰੋੜਾ ਨੇ ਕੀਤੀ ਸ਼ਿਰਕਤ 

** ਕੌਂਸਲਰ ਲੋਕ ਸਮੱਸਿਆਵਾਂ ਦੇ ਹੱਲ ਨੂੰ ਦੇਣ ਪਹਿਲ — ਅਮਨ ਅਰੋੜਾ 

ਦਰਸ਼ਨ ਸਿੰਘ ਚੌਹਾਨ,Bol Punjab De, Buero 

ਸੁਨਾਮ — ਸ਼ਹੀਦ ਊਧਮ ਸਿੰਘ ਕੰਬੋਜ਼ ਯਾਦਗਾਰੀ ਕਮੇਟੀ ਵੱਲੋਂ ਮੰਗਲਵਾਰ ਨੂੰ ਸੁਨਾਮ ਵਿਖੇ ਪ੍ਰਧਾਨ ਮਨਦੀਪ ਸਿੰਘ ਜੋਸ਼ਨ ਦੀ ਅਗਵਾਈ ਹੇਠ ਆਯੋਜਿਤ ਕੀਤੇ ਪ੍ਰਭਾਵਸ਼ਾਲੀ ਸਮਾਗਮ ਮੌਕੇ ਨਗਰ ਕੌਂਸਲ ਚੋਣਾਂ ਵਿੱਚ ਜਿੱਤ ਪ੍ਰਾਪਤ ਕਰਨ ਵਾਲੇ ਸ਼ਹਿਰ ਦੇ ਸਾਰੇ 23 ਨਵੇਂ ਚੁਣੇ ਗਏ ਕੌਂਸਲਰਾਂ ਦਾ ਸਨਮਾਨ ਕੀਤਾ ਗਿਆ। ਆਮ ਆਦਮੀ ਪਾਰਟੀ ਦੇ ਸੂਬਾ ਪ੍ਰਧਾਨ ਅਤੇ ਪੰਜਾਬ ਦੇ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਸਮਾਗਮ ਵਿੱਚ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ । ਸਮਾਰੋਹ ਦੌਰਾਨ, ਕਮੇਟੀ ਦੇ ਅਹੁਦੇਦਾਰਾਂ ਅਤੇ ਕੈਬਨਿਟ ਮੰਤਰੀ ਅਮਨ ਅਰੋੜਾ ਨੇ 23 ਨਵੇਂ ਚੁਣੇ ਗਏ ਕੌਂਸਲਰਾਂ ਨੂੰ ਮਹਾਨ ਇਨਕਲਾਬੀ ਅਤੇ ਰਾਸ਼ਟਰੀ ਪ੍ਰਤੀਕ, ਸ਼ਹੀਦ-ਏ-ਆਜ਼ਮ ਸਰਦਾਰ ਊਧਮ ਸਿੰਘ ਜੀ ਦਾ ਯਾਦਗਾਰੀ ਚਿੱਤਰ (ਯਾਦਗਾਰੀ ਚਿੰਨ੍ਹ) ਦੇ ਨਾਲ-ਨਾਲ ਸਿਰੋਪਾਓ ਭੇਟ ਕਰਕੇ ਸਨਮਾਨਿਤ ਕੀਤਾ।

ਇਸ ਮੌਕੇ ਬੋਲਦਿਆਂ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਆਖਿਆ ਕਿ ਸ਼ਹੀਦਾਂ ਦੀ ਇਸ ਪਵਿੱਤਰ ਧਰਤੀ ‘ਤੇ ਜਨਤਾ ਦੇ ਚੁਣੇ ਹੋਏ ਪ੍ਰਤੀਨਿਧੀਆਂ ਦਾ ਸਨਮਾਨ ਕਰਨਾ ਇੱਕ ਬਹੁਤ ਹੀ ਸ਼ਲਾਘਾਯੋਗ ਪਹਿਲ ਹੈ। ਉਨ੍ਹਾਂ ਉਮੀਦ ਪ੍ਰਗਟ ਕੀਤੀ ਕਿ ਸ਼ਹੀਦ ਊਧਮ ਸਿੰਘ ਜੀ ਦੇ ਦੂਰਦਰਸ਼ੀ ਦ੍ਰਿਸ਼ਟੀਕੋਣ ਅਤੇ ਦੇਸ਼ ਭਗਤੀ ਦੀ ਭਾਵਨਾ ਤੋਂ ਪ੍ਰੇਰਨਾ ਲੈਕੇ , ਨਵੇਂ ਚੁਣੇ ਗਏ ਕੌਂਸਲਰ ਬਿਨਾਂ ਕਿਸੇ ਭੇਦਭਾਵ ਦੇ ਸ਼ਹਿਰ ਦੇ ਸਰਵਪੱਖੀ ਵਿਕਾਸ ਅਤੇ ਲੋਕ ਭਲਾਈ ਦੇ ਕਾਰਜਾਂ ਨੂੰ ਅੱਗੇ ਵਧਾਉਣਗੇ। ਨਵੇਂ ਚੁਣੇ ਗਏ ਕੌਂਸਲਰਾਂ ਨੇ ਸਨਮਾਨ ਲਈ ਕਮੇਟੀ ਅਤੇ ਕੈਬਨਿਟ ਮੰਤਰੀ ਦਾ ਧੰਨਵਾਦ ਵੀ ਕੀਤਾ, ਉਨ੍ਹਾਂ ਨੂੰ ਭਰੋਸਾ ਦਿੱਤਾ ਕਿ ਉਹ ਜਨਤਾ ਦੀਆਂ ਉਮੀਦਾਂ ‘ਤੇ ਪੂਰੀ ਤਰ੍ਹਾਂ ਖਰੇ ਉਤਰਨਗੇ। ਇਸ ਮੌਕੇ ਯਾਦਗਾਰੀ ਕਮੇਟੀ ਦੇ ਸਰਪ੍ਰਸਤ ਕੇਹਰ ਸਿੰਘ ਜੋਸ਼ਨ , ਪ੍ਰਧਾਨ ਮਨਦੀਪ ਸਿੰਘ ਜੋਸ਼ਨ, ਬੌਬੀ ਥਿੰਦ, ਸੋਨੂੰ ਵਰਮਾ, ਕੌਂਸਲਰ ਆਸ਼ਾ ਸੋਨੀਆ ਬਜਾਜ, ਕੁਲਬੀਰ ਸਿੰਘ ਭੰਗੂ, ਹਰਮੇਸ਼ ਸਿੰਘ ਪੱਪੀ , ਰਜਿੰਦਰ ਕੌਰ, ਮੋਨਿਕਾ ਗੋਇਲ, ਮੀਨਾ ਰਾਣੀ, ਕੰਚਨ ਬਾਲਾ, ਮਾਹੀ ਮਹੰਤ, ਯਾਦਵਿੰਦਰ ਸਿੰਘ ਨਿਰਮਾਣ ਸਮੇਤ ਹੋਰ ਕੌਂਸਲਰ ਤੇ ਪਤਵੰਤੇ ਹਾਜਰ ਸਨ।

Leave a Reply

Your email address will not be published. Required fields are marked *