Headlines

*ਨਸ਼ਿਆਂ ਵਿਰੁੱਧ ਚਲਾਈ ਮੁਹਿੰਮ ਤਹਿਤ ਸਬ ਡਵੀਜ਼ਨ ਸੰਗਰੂਰ ਵਿਖੇ 06 ਕੇਸ ਦਰਜ; 07 ਮੁਲਜ਼ਮ ਗ੍ਰਿਫਤਾਰ*

ਸੰਗਰੂਰ, 17 ਜੂਨ Bol Punjab De, Buero 

ਡਾ. ਰਵਜੋਤ ਗਰੇਵਾਲ , ਐਸ.ਐਸ.ਪੀ., ਸੰਗਰੂਰ ਵੱਲੋਂ ਪ੍ਰੈਸ ਨੂੰ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਸਬ ਡਵੀਜ਼ਨ ਸੰਗਰੂਰ ਪੁਲਿਸ ਵੱਲੋਂ “ਯੁੱਧ ਨਸ਼ਿਆਂ ਵਿਰੁੱਧ” ਅਤੇ “ਪਿੰਡਾਂ ਦੇ ਪਹਿਰੇਦਾਰ” ਤਹਿਤ ਚਲਾਈ ਗਈ ਮੁਹਿੰਮ ਦੌਰਾਨ ਕਾਰਵਾਈ ਕਰਦੇ ਹੋਏ ਲੰਘੇ ਹਫਤੇ ਮਿਤੀ 09.06.2026 ਤੋਂ 15.06.2026 ਦੋਰਾਨ ਡਰੱਗ ਦੇ ਤਹਿਤ 06 ਮੁਕੱਦਮੇਂ ਦਰਜ ਕਰਕੇ 07 ਕਥਿਤ ਦੋਸ਼ੀਆਂ ਨੂੰ ਗ੍ਰਿਫਤਾਰ ਕਰਨ ਉਪਰੰਤ ਇਨ੍ਹਾਂ ਪਾਸੋਂ 30.15 ਗ੍ਰਾਮ ਹੈਰੋਇਨ/ਚਿੱਟਾ ਅਤੇ ਆਬਕਾਰੀ ਤਹਿਤ 01 ਮੁਕੱਦਮਾਂ ਦਰਜ ਕਰਕੇ 01 ਕਥਿਤ ਦੋਸ਼ੀ ਨੂੰ ਗ੍ਰਿਫਤਾਰ ਕਰਕੇ ਉਸ ਪਾਸੋਂ 12 ਬੋਤਲਾਂ ਸ਼ਰਾਬ ਠੇਕਾ ਦੇਸੀ ਬ੍ਰਾਮਦ ਕੀਤੀ ਗਈ ਹੈ। 

ਹੀਨੀਅਸ ਕਰਾਇਮ ਵਾ ਹੋਰ ਜੁਰਮਾਂ ਤਹਿਤ 13 ਕਥਿਤ ਦੋਸ਼ੀਆਨ ਨੂੰ ਵੀ ਗ੍ਰਿਫਤਾਰ ਕੀਤਾ ਗਿਆ ਹੈ ਅਤੇ ਨਸ਼ੇ ਦੀ ਦਲਦਲ ਵਿੱਚ ਫਸੇ ਵਿਅਕਤੀਆਂ ਨੂੰ ਨਸ਼ੇ ਤੋਂ ਨਿਜਾਤ ਦਿਵਾਉਣ ਲਈ 02 ਵਿਅਕਤੀਆਂ ਨੂੰ ਨਸ਼ਾ ਛੁਡਾਊ ਕੇਂਦਰ ਵਿਚ ਦਾਖਲ ਕਰਵਾਉਣ ਦੇ ਨਾਲ ਨਾਲੇ 02 ਵਿਅਕਤੀਆ ਨੂੰ ਦਵਾਈ ਦਿਵਾਈ ਗਈ ਹੈ। ਇਸਤੋਂ ਇਲਾਵਾ ਥਾਣਾ ਸਿਟੀ-1 ਸੰਗਰੂਰ ਵਿਖੇ ਆਰਮਜ਼ ਐਕਟ ਤਹਿਤ 01 ਮੁਕੱਦਮਾਂ ਦਰਜ ਕਰਕੇ 01 ਕਥਿਤ ਦੋਸ਼ੀ ਨੂੰ ਗ੍ਰਿਫਤਾਰ ਕਰਕੇ ਉਸ ਪਾਸੋਂ 32 ਬੋਰ ਪਿਸਟਲ ਦੇਸੀ ਸਮੇਤ 02 ਜਿੰਦਾ ਕਾਰਤੂਸ ਬ੍ਰਾਮਦ ਕੀਤੇ ਗਏ ਹਨ।

ਟਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲੇ ਵਾਹਨਾਂ ਦੇ ਵੱਖ-ਵੱਖ ਜੁਰਮਾਂ ਤਹਿਤ ਕਰੀਬ 184 ਟਰੈਫਿਕ ਚਲਾਣ ਕੀਤੇ ਗਏ ਹਨ। ਸ਼ੱਕੀ ਵਿਅਕਤੀਆਂ ਦੀ ਚੈਕਿੰਗ ਕਰਕੇ 144 ਵਿਅਕਤੀਆਂ ਵਿਰੁੱਧ 172 BNSS ਤਹਿਤ ਕਾਰਵਾਈ ਕੀਤੀ ਗਈ ਅਤੇ 11 ਵਿਅਕਤੀਆਂ ਵਿਰੁੱਧ ਰੋਕ ਕਾਰਵਾਈ ਅਮਲ ਵਿਚ ਲਿਆਂਦੀ ਗਈ ਹੈ।

ਪਬਲਿਕ ਨੂੰ ਵੀ ਨਸ਼ਾ ਵਿਰੋਧੀ ਮੁਹਿੰਮ ਵਿੱਚ ਸਹਿਯੋਗ ਦੇਣ ਲਈ ਅਪੀਲ ਕੀਤੀ ਗਈ। ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਪੰਚਾਇਤਾਂ/ਸਪੋਰਟਸ ਕਲੱਬਾਂ/ਮੋਹਤਵਰਾਂ ਨਾਲ ਮੀਟਿੰਗਾਂ ਕਰਕੇ ਆਮ ਪਬਲਿਕ ਅਤੇ ਨੌਜਵਾਨਾਂ ਨੂੰ ਨਸ਼ਿਆਂ ਸਬੰਧੀ ਪੁਲਿਸ ਨੂੰ ਸਮੇਂ ਸਿਰ ਸੂਚਨਾ ਦੇਣ ਬਾਰੇ ਜਾਗਰੂਕ ਕੀਤਾ ਜਾ ਰਿਹਾ ਹੈ ਤਾਂ ਜੋ ਨਸ਼ੇ ਦੇ ਕੋਹੜ ਨੂੰ ਜੜ੍ਹ ਤੋਂ ਖਤਮ ਕੀਤਾ ਜਾ ਸਕੇ। 

ਨਸ਼ੇ ਦਾ ਧੰਦਾ ਕਰਨ ਵਾਲੇ ਅਤੇ ਮਾੜੇ ਅਨਸਰਾਂ ਖਿਲਾਫ ਇਤਲਾਹ ਮਿਲਣ ‘ਤੇ ਫੌਰੀ ਕਾਨੂੰਨੀ ਕਾਰਵਾਈ ਕਰਦੇ ਹੋਏ ਨਸ਼ਿਆਂ ਦੀ ਰੋਕਥਾਮ ਲਈ ਠੋਸ ਉਪਰਾਲੇ ਕੀਤੇ ਜਾ ਰਹੇ ਹਨ। ਨਸ਼ਿਆਂ ਖਿਲਾਫ ਜੰਗ ਜਾਰੀ ਹੈ।

Leave a Reply

Your email address will not be published. Required fields are marked *