Headlines

ਹਕੀਮਪੁਰਾ (ਖਟੜਾ) ਵਿਖੇ ਸਪੈਸ਼ਲ ਇੰਟੈਂਸਿਵ ਰਿਵੀਜ਼ਨ (ਐੱਸ.ਆਈ.ਆਰ.) ਲਈ ਨਿਯੁਕਤ ਬੀ.ਐਲ.ਏ.-2 ਦੀ ਟਰੇਨਿੰਗ ਮੀਟਿੰਗ ਆਯੋਜਿਤ

• ਵੋਟਰ ਸੂਚੀ ਦੀ ਵਿਸ਼ੇਸ਼ ਸੋਧ ਸਬੰਧੀ ਅਫਵਾਹਾਂ ਤੋਂ ਸੁਚੇਤ ਰਹਿਣ ਅਤੇ ਵੋਟ ਦੀ ਰਾਖੀ ਕਰਨ ਦੀ ਕੀਤੀ ਅਪੀਲ

• ਮੀਟਿੰਗ ਦੌਰਾਨ ਪੰਜਾਬ ਸਰਕਾਰ ਦੇ ਲੋਕ ਪੱਖੀ ਵਿਕਾਸ ਕਾਰਜਾਂ ਅਤੇ ਯੋਜਨਾਵਾਂ ਬਾਰੇ ਦਿੱਤੀ ਜਾਣਕਾਰੀ

ਮਾਲੇਰਕੋਟਲਾ, 17 ਜੂਨ Bol Punjab De, Buero 

“ਮਿਸ਼ਨ ਵਿਧਾਨ ਸਭਾ ਚੋਣਾਂ-2027” ਦੀਆਂ ਤਿਆਰੀਆਂ ਦੇ ਤਹਿਤ ਆਮ ਆਦਮੀ ਪਾਰਟੀ ਵੱਲੋਂ ਹਲਕਾ ਮਾਲੇਰਕੋਟਲਾ ਦੇ ਪਿੰਡ ਹਕੀਮਪੁਰਾ (ਖਟੜਾ) ਵਿਖੇ ਸਪੈਸ਼ਲ ਇੰਟੈਂਸਿਵ ਰਿਵੀਜ਼ਨ (ਐੱਸ.ਆਈ.ਆਰ.) ਲਈ ਨਿਯੁਕਤ ਕੀਤੇ ਗਏ ਬਲਾਕ ਲੇਵਲ ਏਜੰਟਾਂ-2 (ਬੀ.ਐਲ.ਏ.-2) ਦੀ ਇੱਕ ਮਹੱਤਵਪੂਰਨ ਟਰੇਨਿੰਗ ਮੀਟਿੰਗ ਆਯੋਜਿਤ ਕੀਤੀ ਗਈ। ਮੀਟਿੰਗ ਦੀ ਅਗਵਾਈ ਵਿਧਾਇਕ ਮਾਲੇਰਕੋਟਲਾ ਡਾ. ਜਮੀਲ ਉਰ ਰਹਿਮਾਨ ਵੱਲੋਂ ਕੀਤੀ ਗਈ।

ਮੀਟਿੰਗ ਦੌਰਾਨ ਡਾ. ਜਮੀਲ ਉਰ ਰਹਿਮਾਨ ਨੇ ਬੀ.ਐਲ.ਏ.-2 ਅਤੇ ਹਾਜ਼ਰ ਪਾਰਟੀ ਵਰਕਰਾਂ ਨੂੰ ਵੋਟਰ ਸੂਚੀ ਦੀ ਵਿਸ਼ੇਸ਼ ਸੋਧ (ਐੱਸ.ਆਈ.ਆਰ.) ਸਬੰਧੀ ਵਿਸਥਾਰਪੂਰਵਕ ਜਾਣਕਾਰੀ ਦਿੱਤੀ। ਉਨ੍ਹਾਂ ਕਿਹਾ ਕਿ ਵੋਟਰ ਸੂਚੀਆਂ ਦੀ ਸ਼ੁੱਧਤਾ ਅਤੇ ਪਾਰਦਰਸ਼ਤਾ ਨੂੰ ਯਕੀਨੀ ਬਣਾਉਣ ਲਈ ਹਰ ਯੋਗ ਵੋਟਰ ਦਾ ਨਾਮ ਵੋਟਰ ਸੂਚੀ ਵਿੱਚ ਦਰਜ ਹੋਣਾ ਬਹੁਤ ਜ਼ਰੂਰੀ ਹੈ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਸੋਸ਼ਲ ਮੀਡੀਆ ਪਲੇਟਫਾਰਮਾਂ ‘ਤੇ ਐੱਸ.ਆਈ.ਆਰ. ਸਬੰਧੀ ਫੈਲਾਈਆਂ ਜਾ ਰਹੀਆਂ ਅਫਵਾਹਾਂ ਅਤੇ ਗੁੰਮਰਾਹਕੁੰਨ ਜਾਣਕਾਰੀਆਂ ਤੋਂ ਸੁਚੇਤ ਰਹਿਣ ਅਤੇ ਕੇਵਲ ਅਧਿਕਾਰਤ ਸਰੋਤਾਂ ਤੋਂ ਪ੍ਰਾਪਤ ਜਾਣਕਾਰੀ ‘ਤੇ ਹੀ ਭਰੋਸਾ ਕਰਨ। ਉਨ੍ਹਾਂ ਵੋਟਰਾਂ ਅਤੇ ਬੀ.ਐਲ.ਏਜ਼ ਨੂੰ ਆਪਣੇ-ਆਪਣੇ ਬੂਥਾਂ ‘ਤੇ ਜਾ ਕੇ ਵੋਟਰ ਸੂਚੀਆਂ ਦੀ ਜਾਂਚ ਕਰਨ ਅਤੇ ਹਰ ਯੋਗ ਵੋਟਰ ਦੀ ਵੋਟ ਦੀ ਰਾਖੀ ਕਰਨ ਲਈ ਸਰਗਰਮ ਭੂਮਿਕਾ ਨਿਭਾਉਣ ਦਾ ਸੱਦਾ ਦਿੱਤਾ।

ਇਸ ਮੌਕੇ ਉਨ੍ਹਾਂ ਪੰਜਾਬ ਸਰਕਾਰ ਵੱਲੋਂ ਸਿੱਖਿਆ, ਸਿਹਤ, ਬਿਜਲੀ ਅਤੇ ਲੋਕ ਭਲਾਈ ਦੇ ਖੇਤਰਾਂ ਵਿੱਚ ਕੀਤੇ ਜਾ ਰਹੇ ਵਿਕਾਸ ਕਾਰਜਾਂ ਅਤੇ ਲੋਕ ਪੱਖੀ ਯੋਜਨਾਵਾਂ ਬਾਰੇ ਵੀ ਜਾਣਕਾਰੀ ਸਾਂਝੀ ਕੀਤੀ ਅਤੇ ਪਾਰਟੀ ਵਰਕਰਾਂ ਨੂੰ ਇਨ੍ਹਾਂ ਉਪਲਬਧੀਆਂ ਨੂੰ ਘਰ-ਘਰ ਤੱਕ ਪਹੁੰਚਾਉਣ ਦੀ ਅਪੀਲ ਕੀਤੀ।

ਇਸ ਮੌਕੇ ਵਾਇਸ ਚੇਅਰਮੈਂਨ ਜ਼ਿਲ੍ਹਾ ਪਰਿਸਦ ਕੁਲਦੀਪ ਕੌਰ, ਚੇਅਰਮੈਨ ਬਲਾਕ ਸੰਮਤੀ ਮਾਲੇਰਕੋਟਲਾ ਸੰਤੌਖ ਸਿੰਘ,ਪ੍ਰਧਾਨ ਟਰੱਕ ਯੂਨੀਅਨ ਚਰਨਜੀਤ ਸਿੰਘ, ਜ਼ਿਲ੍ਹਾ ਪ੍ਰਧਾਨ ਕਿਸਾਨ ਵਿੰਗ ਮਾਲੇਰਕੋਟਲਾ ਗੁਰਮੀਤ ਸਿੰਘ, ਬਲਾਕ ਸੰਮਤੀ ਮੈਂਬਰ ਕੁਲਵੀਰ ਸਿੰਘ,ਹਲਕਾ ਕਿਸਾਨ ਵਿੰਗ ਪ੍ਰਧਾਨ ਸੁਖਦਰਸ਼ਨ ਸਿੰਘ ਮਿੱਠੇਵਾਲ, ਰਮਨ ਖਟੜਾ, ਸਤਗੁਰ ਸਿੰਘ ਕਲਿਆਣ, ਸਿੰਗਾਰਾ ਸਿੰਘ ਰੁੜਕਾ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਪਾਰਟੀ ਆਗੂ ਅਤੇ ਵਲੰਟੀਅਰ ਹਾਜ਼ਰ ਸਨ। 

Leave a Reply

Your email address will not be published. Required fields are marked *