Headlines

ਸ੍ਰੀ ਸੂਰਜਕੁੰਡ ਸਕੂਲ ਦੇ ਮੋਹਰੀ ਬੱਚੇ ਸਨਮਾਨਤ 

Oplus_16908288

** ਸੌ ਫ਼ੀਸਦੀ ਰਿਹਾ ਸਕੂਲ ਦਾ ਨਤੀਜਾ 

ਦਰਸ਼ਨ ਸਿੰਘ ਚੌਹਾਨ, Bol Punjab De, Buero 

ਸੁਨਾਮ — ਸ੍ਰੀ ਸੂਰਜਕੁੰਡ ਸਰਵਹਿੱਤਕਾਰੀ ਵਿੱਦਿਆ ਮੰਦਿਰ ਸੁਨਾਮ ਦੇ ਸੀਬੀਐਸਈ ਬੋਰਡ ਵੱਲੋਂ ਐਲਾਨੇ ਦਸਵੀਂ ਜਮਾਤ ਦੇ ਨਤੀਜੇ ਵਿੱਚ ਮੋਹਰੀ ਰਹੇ ਵਿਦਿਆਰਥੀਆਂ ਨੂੰ ਸਕੂਲ ਪ੍ਰਬੰਧਕਾਂ ਵੱਲੋਂ ਸਨਮਾਨਿਤ ਕੀਤਾ ਗਿਆ। ਸਮਾਗਮ ਦਾ ਆਰੰਭ ਸਰਸਵਤੀ ਵੰਦਨਾ ਅਤੇ ਸ਼ਬਦ ਗਾਇਨ ਨਾਲ ਕੀਤਾ ਗਿਆ । ਸਕੂਲ ਦੇ ਪ੍ਰਿੰਸੀਪਲ ਅਮਿਤ ਡੋਗਰਾ ਨੇ ਆਏ ਮਹਿਮਾਨਾਂ ਦਾ ਸਵਾਗਤ ਕੀਤਾ ਅਤੇ ਵਿਦਿਆਰਥੀਆਂ ਦੀਆਂ ਪ੍ਰਾਪਤੀਆਂ ਤੇ ਚਾਨਣਾ ਪਾਇਆ।  ਉਨ੍ਹਾਂ ਦੱਸਿਆ ਕਿ ਸੀ . ਬੀ . ਐੱਸ . ਈ . ਵੱਲੋ ਐਲਾਨੇ ਦਸਵੀਂ ਜਮਾਤ ਦੇ ਨਤੀਜਿਆਂ ਵਿੱਚ ਸ੍ਰੀ ਸੂਰਜਕੁੰਡ ਸਰਵਹਿੱਤਕਾਰੀ ਵਿੱਦਿਆ ਮੰਦਿਰ ਸੁਨਾਮ ਦਾ ਨਤੀਜਾ 100% ਰਿਹਾ ।

ਸਕੂਲ ਦੇ ਪ੍ਰਿੰਸੀਪਲ ਅਮਿਤ ਡੋਗਰਾ ਨੇ ਦੱਸਿਆ ਕਿ ਦਸਵੀਂ ਜਮਾਤ ਵਿੱਚੋਂ ਬਲਦੀਪ ਸਿੰਘ ਨੇ 95.2%, ਬੰਦਿਤਾ 94.2%, ਗ਼ਜ਼ਲ ਵਰਮਾ 94%,ਸੁਮਨਪ੍ਰੀਤ ਕੌਰ 93.8%,ਜਸਮੀਨ ਜਿੰਦਲ 91.6 , ਮਾਧਵ ਬਾਂਸਲ 91.6% , ਸ਼ਿਖਾ 90.6% ,ਨਵਜੋਤ ਸਿੰਘ 90.6% , ਸੰਦੀਪ ਕੌਰ 89.2% ਅੰਕ ਪ੍ਰਾਪਤ ਕਰਨ ਤੇ ਇਨਾਮ ਦੇ ਕੇ ਸਨਮਾਨਿਤ ਕੀਤਾ ਗਿਆ ।ਸਕੂਲ ਪ੍ਰਬੰਧਕਾਂ ਵੱਲੋਂ ਵਿਦਿਆਰਥੀਆਂ ਦੇ ਨਾਲ ਨਾਲ ਮਾਤਾ ਪਿਤਾ ਨੂੰ ਵੀ ਸਨਮਾਨਿਤ ਕੀਤਾ ਗਿਆ । ਸਕੂਲ ਪ੍ਰਬੰਧਕ ਕਮੇਟੀ ਦੇ ਮੈਂਬਰ ਡਾਕਟਰ ਮਨੋਜ ਕੁਮਾਰ ਨੇ ਹੋਣਹਾਰ ਵਿਦਿਆਰਥੀਆਂ ਨੂੰ ਵਧਾਈਆਂ ਦਿੱਤੀਆਂ । ਉਹਨਾਂ ਕਿਹਾ ਕਿ ਵਿਦਿਆਰਥੀਆਂ ਦੀ ਸਫਲਤਾ ਪਿੱਛੇ ਜਿੱਥੇ ਉਹਨਾਂ ਦੇ ਮਾਤਾ ਪਿਤਾ ਦਾ ਵਿਸ਼ੇਸ਼ ਯੋਗਦਾਨ ਹੈ ਉੱਥੇ ਸਕੂਲ , ਪ੍ਰਿੰਸੀਪਲ, ਸਮੂਹ ਸਟਾਫ ਦਾ ਵੀ ਯੋਗਦਾਨ ਹੈ ਜਿਨ੍ਹਾਂ ਦੀ ਮਿਹਨਤ ਨਾਲ ਅੱਜ ਵਿਦਿਆਰਥੀਆਂ ਨੇ ਚੰਗੇ ਅੰਕ ਹਾਸਲ ਕੀਤੇ ਹਨ । ਉਹਨਾਂ ਵਿਦਿਆਰਥੀਆਂ ਨੂੰ ਚੰਗੇ ਭਵਿੱਖ ਲਈ ਸ਼ੁਭਕਾਮਨਾਵਾਂ ਦਿੱਤੀਆਂ । ਜਨਕ ਰਾਜ ਵੱਲੋਂ ਵੀ ਵਿਦਿਆਰਥੀਆਂ ਦੀ ਸਫਲਤਾ ਤੇ ਵਧਾਈ ਦਿੱਤੀ।ਇਸ ਮੌਕੇ ਰਾਕੇਸ਼ ਸ਼ਰਮਾਂ ,  ਪ੍ਰੇਮ ਸ਼ਰਮਾਂ , ਸ਼ਿਵਾਨੀ , ਮਨਵਿੰਦਰ  , ਨੇਹਾ ਜੈਨ , ਸ਼ੁਸਮਾ  , ਸੁਨੀਤਾ , ਹਰਪ੍ਰੀਤ ਕੌਰ, ਗਗਨਪ੍ਰੀਤ ਕੌਰ , ਵੀ ਹਾਜ਼ਰ ਸਨ ।

Leave a Reply

Your email address will not be published. Required fields are marked *