ਦਰਸ਼ਨ ਸਿੰਘ ਚੌਹਾਨ, Bol Punjab De, Buero
ਸੁਨਾਮ — ਭਗਵਾਨ ਪਰਸ਼ੂਰਾਮ ਜਯੰਤੀ ਮੌਕੇ ਸਤੀ ਸਿ਼ਵਾਲਯਾ ਮੰਦਰ ਕਮੇਟੀ ਵੱਲੋਂ ਨਰਿੰਦਰ ਸਿੰਘ ਕਣਕਵਾਲ ਦੀ ਅਗਵਾਈ ਹੇਠ ਸ਼ਹਿਰ ਵਿਚੋਂ ਇੱਕ ਵਿਸ਼ਾਲ ਸ਼ੋਭਾ ਯਾਤਰਾ ਕੱਢੀ ਗਈ। ਜਿਸ ਵਿੱਚ ਬ੍ਰਾਹਮਣ ਸਭਾ ਦੇ ਮੈਂਬਰਾਂ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਸ਼ਰਧਾਲੂਆਂ ਨੇ ਸ਼ਿਰਕਤ ਕੀਤੀ।ਇਹ ਸ਼ੋਭਾ ਯਾਤਰਾ ਸਥਾਨਕ ਜਖੇਪਲ ਰੋਡ ਤੇ ਸਥਿਤ ਸਤੀ ਸਿ਼ਵਾਲਿਆ ਮੰਦਰ ਤੋਂ ਸ਼ੁਰੂ ਹੋ ਕੇ ਸ਼ਹਿਰ ਦੇ ਮੁੱਖ ਬਜ਼ਾਰਾਂ ਵਿੱਚ ਦੀ ਲੰਘੀ ਜਿਥੇ ਲੋਕਾਂ ਨੇ ਸ਼ੋਭਾ ਯਾਤਰਾ ਦਾ ਭਰਵਾਂ ਸਵਾਗਤ ਕੀਤਾ ਅਤੇ ਸ਼ੋਭਾ ਯਾਤਰਾ ਵਿੱਚ ਸ਼ਾਮਲ ਸੰਗਤਾਂ ਲਈ ਵੱਖ ਵੱਖ ਪ੍ਰਕਾਰ ਦੀਆਂ ਸਟਾਲਾਂ ਲਗਾਈਆਂ ਅਤੇ ਸਰਬੱਤ, ਪਾਣੀ ਆਦਿ ਦਾ ਥਾਂ ਥਾਂ ਇਤਜ਼ਾਮ ਕੀਤਾ ਗਿਆ ਸੀ। ਸ਼ੋਭਾ ਯਾਤਰਾ ਦੇ ਸਵਾਗਤ ਲਈ ਕਈ ਥਾਵਾਂ ਤੇ ਸੁੰਦਰ ਸਵਾਗਤੀ ਗੇਟ ਬਣਾਏ ਗਏ ਸਨ। ਸ਼ੋਭਾ ਯਾਤਰਾ ਵਿੱਚ ਭਗਵਾਨ ਪਰਸ਼ੂਰਾਮ ਜੀ ਦੀ ਮੂਰਤੀ ਦੋ ਸਵਰਗੀ ਡਾਂ ਵਿਕਰਮ ਸ਼ਰਮਾ ਦੇ ਪਰਿਵਾਰ ਵੱਲੋਂ ਭੇਂਟ ਕੀਤੀ ਗਈ ਹੈ ਅਤੇ ਕੱਲ ਨੂੰ ਸਤੀ ਸਿ਼ਵਾਲਿਆ ਮੰਦਰ ਵਿਖੇ ਮੂਰਤੀ ਸਥਾਪਨਾ ਹੋਣੀ ਹੈ ਨੂੰ ਵੀ ਸ਼ਾਮਿਲ ਕੀਤਾ ਗਿਆ ਸੀ। ਗਰਮੀ ਦੇ ਬਾਵਜੂਦ ਵੀ ਸ਼ੋਭਾ ਯਾਤਰਾ ਵਿੱਚ ਸ਼ਾਮਲ ਸ਼ਰਧਾਲੂਆਂ ਵਿੱਚ ਭਾਰੀ ਉਤਸ਼ਾਹ ਦਿਖਾਈ ਦੇ ਰਿਹਾ ਸੀ।ਇਸ ਮੌਕੇ ਕਮੇਟੀ ਦੇ ਪ੍ਰਧਾਨ ਨਰਿੰਦਰ ਸਿੰਘ ਕਣਕਵਾਲ ਨੇ ਦੱਸਿਆ ਕਿ ਕੱਲ੍ਹ ਭਗਵਾਨ ਪਰਸ਼ੂਰਾਮ ਜਯੰਤੀ ਮੌਕੇ ਸਤੀ ਸਿ਼ਵਾਲਿਆ ਮੰਦਰ ਵਿਖੇ ਸਪਤਾਹ ਦੇ ਭੋਗ ਪਾਏ ਜਾਣਗੇ ਅਤੇ ਜਯੰਤੀ ਸਮਾਗਮ ਸ਼ਾਨਦਾਰ ਤਰੀਕੇ ਨਾਲ ਮਨਾਇਆ ਜਾਵੇਗਾ। ਸ਼ੋਭਾ ਯਾਤਰਾ ਵਿੱਚ ਹੋਰਨਾਂ ਤੋਂ ਇਲਾਵਾ ਨਰਿੰਦਰਪਾਲ ਸ਼ਰਮਾ ਸੈਕਟਰੀ ਮਾਰਕਿਟ ਕਮੇਟੀ, ਗੋਪਾਲ ਸ਼ਰਮਾ, ਹਰੀਸ਼ ਜੋਸ਼ੀ,ਸਤਿੰਦਰ ਭਾਰਦਵਾਜ, ਭਰਤ ਭਾਰਦਵਾਜ ਅਤੇ ਐਡਵੋਕੇਟ ਅਰਸ਼ਪ੍ਰੀਤ ਸ਼ਰਮਾ ਆਦਿ ਮੈਂਬਰ ਹਾਜ਼ਰ ਸਨ।