Headlines

ਪੰਜਵੇਂ ਪਾਤਸ਼ਾਹ ਦੇ ਜੀਵਨ ਫਲਸਫ਼ੇ ਤੋਂ ਸੇਧ ਲੈਣ ਦੀ ਲੋੜ — ਅਮਨ ਅਰੋੜਾ 

Oplus_16908288

** ਕਿਹਾ ਸ੍ਰੀ ਗੁਰੂ ਅਰਜਨ ਦੇਵ ਜੀ ਨੇ ਭਾਣਾ ਮੰਨਣ ਦਾ ਦਿੱਤਾ ਸੰਦੇਸ਼ 

ਦਰਸ਼ਨ ਸਿੰਘ ਚੌਹਾਨ, Bol Punjab De, Buero 

ਸੁਨਾਮ — ਸ਼ਹੀਦਾਂ ਦੇ ਸਿਰਤਾਜ ਪੰਜਵੇਂ ਪਾਤਸ਼ਾਹ ਸ੍ਰੀ ਗੁਰੂ ਅਰਜਨ  ਦੇਵ ਜੀ ਦਾ ਸ਼ਹੀਦੀ ਦਿਹਾੜਾ ਗੁਰਦੁਆਰਾ ਸਾਹਿਬ ਪਾਤਸ਼ਾਹੀ ਪਹਿਲੀ ਸੁਨਾਮ ਵਿਖੇ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਗਿਆ। ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਰਾਗੀ ਢਾਡੀ ਪ੍ਰਚਾਰਕਾਂ ਨੇ ਗੁਰ ਇਤਿਹਾਸ ਤੇ ਚਾਨਣਾ ਪਾਇਆ। ਇਸ ਪਾਵਨ ਦਿਹਾੜੇ ਮੌਕੇ ਆਮ ਆਦਮੀ ਪਾਰਟੀ ਦੇ ਸੂਬਾ ਪ੍ਰਧਾਨ ਅਤੇ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਹਾਜ਼ਰੀ ਭਰਦਿਆਂ ਪੰਜਵੇਂ ਪਾਤਸ਼ਾਹ ਦੀ ਲਾਸਾਨੀ ਸ਼ਹਾਦਤ ਨੂੰ ਅਕੀਦਤ ਭੇਟ ਕੀਤੀ। ਇਸ ਮੌਕੇ ਗੁਰੂ ਚਰਨਾਂ ਵਿੱਚ ਜੁੜੀ ਸੰਗਤ ਨੂੰ ਸੰਬੋਧਨ ਕਰਦਿਆਂ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਸਮੁੱਚੀ ਮਨੁੱਖਤਾ ਨੂੰ ਪੰਜਵੇਂ ਪਾਤਸ਼ਾਹ ਸ੍ਰੀ ਗੁਰੂ ਅਰਜਨ ਦੇਵ ਜੀ ਦੀ ਲਾਸਾਨੀ ਸ਼ਹਾਦਤ ਤੋਂ ਸੇਧ ਲੈਕੇ ਅਕਾਲ ਪੁਰਖ ਦਾ ਭਾਣਾ ਮੰਨਣ ਦੀ ਸਿੱਖਿਆ ਉੱਤੇ ਚੱਲਣ ਦੀ ਅਪੀਲ ਕੀਤੀ। ਉਨ੍ਹਾਂ ਆਖਿਆ ਕਿ ਸੂਬੇ ਦੀ ਭਗਵੰਤ ਮਾਨ ਸਰਕਾਰ ਸਿੱਖ ਗੁਰੂ ਸਾਹਿਬਾਨ ਦੀਆਂ ਸਿਖਿਆਵਾਂ ਤੇ ਚੱਲਕੇ ਮਨੁੱਖਤਾ ਦੀ ਭਲਾਈ ਲਈ ਕਾਰਜਸ਼ੀਲ ਹੈ। ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਅਮਨ ਅਰੋੜਾ ਨੂੰ ਸਿਰੋਪਾਓ ਦੇਕੇ ਸਨਮਾਨਿਤ ਕੀਤਾ ਗਿਆ। ਗੁਰੂ ਕਾ ਲੰਗਰ ਅਤੁੱਟ ਵਰਤਾਇਆ ਗਿਆ। ਇਸ ਮੌਕੇ ਕਮੇਟੀ ਦੇ ਪ੍ਰਧਾਨ ਸਾਧਾ ਸਿੰਘ, ਜੋਗਿੰਦਰ ਸਿੰਘ, ਕਾਕਾ ਸਿੰਘ, ਕਰਮਜੀਤ ਸਿੰਘ, ਪਰਮਜੀਤ ਸਿੰਘ ਪੰਮਾ, ਹਰਪਾਲ ਸਿੰਘ ਲਾਲੀ, ਹਰਦੀਪ ਸਿੰਘ, ਦੀਪੂ ਰੈਡੀਮੇਡ ਸਮੇਤ ਵੱਡੀ ਗਿਣਤੀ ਵਿੱਚ ਸ਼ਰਧਾਲੂਆਂ ਨੇ ਹਾਜ਼ਰੀ ਭਰੀ।

Leave a Reply

Your email address will not be published. Required fields are marked *