** 08 ਮੁਕੱਦਮੇ ਦਰਜ, 13 ਦੋਸ਼ੀ ਗ੍ਰਿਫਤਾਰ
ਦਰਸ਼ਨ ਸਿੰਘ ਚੌਹਾਨ, Bol Punjab De, Buero
ਸੁਨਾਮ — ਡਾ.ਰਵਜੋਤ ਕੌਰ ਗਰੇਵਾਲ ਐਸ.ਐਸ.ਪੀ. ਸੰਗਰੂਰ ਵੱਲੋਂ ਪ੍ਰੈਸ ਨੂੰ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਸਬ ਡਵੀਜਨ ਸੁਨਾਮ ਪੁਲਿਸ ਵੱਲੋਂ “ਯੁੱਧ ਨਸ਼ਿਆਂ ਵਿਰੁੱਧ” ਅਤੇ “ਪਿੰਡਾਂ ਦੇ ਪਹਿਰੇਦਾਰ” ਚਲਾਈ ਗਈ ਮੁਹਿੰੰਮ ਦੌਰਾਨ ਕਾਰਵਾਈ ਕਰਦੇ ਹੋਏ 07 ਮੁਕੱਦਮੇ ਐਨ.ਡੀ.ਪੀ.ਐਸ ਐਕਟ ਤਹਿਤ ਦਰਜ ਕੀਤੇ ਗਏ ਅਤੇ 12 ਦੋਸ਼ੀਆਨ ਨੂੰ ਗ੍ਰਿਫਤਾਰ ਕਰਕੇ ਉਨ੍ਹਾ ਪਾਸੋਂ 114.05 ਗ੍ਰਾਮ ਹੈਰੋਇਨ / ਚਿੱਟਾ ਅਤੇ 150 ਗ੍ਰਾਮ ਸੁਲਫਾ ਬ੍ਰਾਮਦ ਕੀਤਾ ਗਿਆ ਅਤੇ ਐਕਸਾਇਜ ਐਕਟ ਤਹਿਤ 01 ਮੁੱਕਦਮਾ ਦਰਜ ਕਰਕੇ 01 ਦੋਸ਼ੀ ਨੂੰ ਗ੍ਰਿਫਤਾਰ ਕੀਤਾ ਗਿਆ ,ਜਿਸ ਤੋ 20 ਬੋਤਲਾ ਨਜਾਇਜ ਸ਼ਰਾਬ ਬ੍ਰਾਮਦ ਕਰਵਾਈ ਗਈ।ਨਸ਼ੇ ਦੀ ਦਲਦਲ ਵਿੱਚ ਫਸੇ 03 ਵਿਅਕਤੀਆ ਨੂੰ ਨਸ਼ਾ ਛਡਵਾਉਣ ਸਬੰਧੀ ਦਵਾਈ /ਮੈਡੀਸ਼ਨ ਦਿਵਾਈ ਗਈ ਹੈ।
ਇਸ ਤੋ ਇਲਾਵਾ ਟਰੈਫਿਕ ਨਿਯਮਾ ਦੀ ਉਲੰਘਣਾ ਕਰਨ ਵਾਲੇ ਵਹੀਕਲਾਂ ਦੇ ਵੱਖ-ਵੱਖ ਜੁਰਮਾਂ ਤਹਿਤ ਕਰੀਬ 152 ਟਰੈਫਿਕ ਚਲਾਨ ਕੀਤੇ ਗਏ ਹਨ। ਪਬਲਿਕ ਨੂੰ ਵੀ ਨਸ਼ਾ ਵਿਰੋਧੀ ਮੁਹਿੰਮ ਵਿੱਚ ਸਹਿਯੋਗ ਦੇਣ ਲਈ ਅਪੀਲ ਕੀਤੀ ਗਈ। ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਪੰਚਾਇਤਾਂ / ਸਪੋਰਟਸ ਕਲੱਬਾਂ / ਮੋਹਤਵਰ ਪੁਰਸ਼ਾਂ ਨਾਲ ਮੀਟਿੰਗਾਂ ਕਰਕੇ ਆਮ ਪਬਲਿਕ ਅਤੇ ਨੌਜਵਾਨਾ ਨੂੰ ਜਾਗਰੂਕ ਕੀਤਾ ਜਾ ਰਿਹਾ ਹੈ। ਆਮ ਪਬਲਿਕ ਨੂੰ ਨਸੇ ਦਾ ਧੰਦਾਂ ਕਰਨ ਵਾਲੇ ਸਮੱਗਲਰਾਂ ਸਬੰਧੀ ਪੁਲਿਸ ਨੂੰ ਇਤਲਾਹਾਂ ਦੇਣ ਲਈ ਪ੍ਰੇਰਿਤ ਕੀਤਾ ਗਿਆ ਹੈ ਤਾਂ ਜੋ ਨਸ਼ੇ ਦੇ ਕੋਹੜ ਨੂੰ ਜੜ੍ਹ ਤੋਂ ਖਤਮ ਕੀਤਾ ਜਾ ਸਕੇ। ਨਸ਼ੇ ਦਾ ਧੰਦਾ ਕਰਨ ਵਾਲੇ ਅਤੇ ਮਾੜੇ ਅਨਸਰਾਂ ਖਿਲਾਫ ਕਾਰਵਾਈ ਕਰਦੇ ਹੋਏ ਨਸ਼ਿਆਂ ਦੀ ਰੋਕਥਾਮ ਲਈ ਠੋਸ ਉਪਰਾਲੇ ਕੀਤੇ ਜਾ ਰਹੇ ਹਨ। ਨਸ਼ਿਆਂ ਖਿਲਾਫ ਜੰਗ ਜਾਰੀ ਹੈ।