Headlines

ਸੁਨਾਮ ‘ਚ ਸਫ਼ਾਈ ਵਿਵਸਥਾ ਬਦਹਾਲ,  ਬਿਮਾਰੀ ਫੈਲਣ ਦਾ ਡਰ

Oplus_16908288

** ਖੇਡ ਸਟੇਡੀਅਮ ਦੇ ਸਾਹਮਣੇ ਲੱਗੇ ਕੂੜੇ ਦੇ ਢੇਰ 

** ਸੜਕਾਂ ਤੇ ਅਵਾਰਾ ਪਸ਼ੂਆਂ ਦੀ ਭਰਮਾਰ 

ਦਰਸ਼ਨ ਸਿੰਘ ਚੌਹਾਨ, Bol Punjab De, Buero

ਸੁਨਾਮ — ਸਥਾਨਕ ਸ਼ਹਿਰ ਅੰਦਰ ਸਟੇਡੀਅਮ ਦੇ ਨਜ਼ਦੀਕ ਰੇਲਵੇ ਦੀ ਦੀਵਾਰ ਨਾਲ ਪਿਆ ਕੂੜਾ ਬਿਮਾਰੀਆਂ ਨੂੰ ਸੱਦਾ ਦੇ ਰਿਹਾ ਹੈ। ਲੋਕਾਂ ਵੱਲੋਂ ਨਗਰ ਕੌਂਸਲ ਦੇ ਸਫ਼ਾਈ ਪ੍ਰਬੰਧਾਂ ਤੇ ਸਵਾਲ ਖੜ੍ਹੇ ਕੀਤੇ ਜਾ ਰਹੇ ਹਨ। ਸ਼ਹੀਦ ਊਧਮ ਸਿੰਘ ਦੀ ਜਨਮ ਭੂਮੀ ਸੁਨਾਮ ਊਧਮ ਸਿੰਘ ਵਾਲਾ ਦੇ ਇੰਦਰਾ ਮਾਰਗ ਰੇਲਵੇ ਰੋਡ ‘ਤੇ ਸਥਿਤ ਸਟੇਡੀਅਮ ਦੀ ਕੰਧ ਨਾਲ ਲੱਗੇ ਕੂੜੇ ਦੇ ਢੇਰਾਂ ਨੇ ਲੋਕਾਂ ਦਾ ਜਿਊਣਾ ਮੁਹਾਲ ਕਰ ਦਿੱਤਾ ਹੈ। ਬਰਸਾਤਾਂ ਦੇ ਮੌਸਮ ਤੋਂ ਪਹਿਲਾਂ ਲੱਗੇ ਕੂੜੇ ਦੇ ਢੇਰਾਂ ਕਾਰਨ ਗੰਭੀਰ ਬਿਮਾਰੀਆਂ ਫੈਲਣ ਦਾ ਡਰ ਬਣਿਆ ਹੋਇਆ ਹੈ। ਇੰਦਰਾ ਬਸਤੀ ਦੇ ਬਸ਼ਿੰਦਿਆਂ ਗੁਰਮੇਲ ਸਿੰਘ, ਨਿਰਮਲ ਸਿੰਘ, ਹਰਜੀਤ ਸਿੰਘ ਅਤੇ ਸੁਖਦੇਵ ਸਿੰਘ ਦਾ ਕਹਿਣਾ ਹੈ ਕਿ ਸਟੇਡੀਅਮ ਦੀ ਸਾਹਮਣੇ ਵਾਲੀ ਕੰਧ ਦੇ ਨਾਲ ਲਗਾਤਾਰ ਕੂੜੇ ਦੇ ਢੇਰ ਲੱਗ ਰਹੇ ਹਨ। ਇਸ ਬਦਹਾਲੀ ਕਾਰਨ ਸਥਾਨਕ ਲੋਕਾਂ ਅਤੇ ਰਾਹਗੀਰਾਂ ਵਿੱਚ ਭਿਆਨਕ ਬੀਮਾਰੀਆਂ ਫੈਲਣ ਦਾ ਡਰ ਬਣਿਆ ਹੋਇਆ ਹੈ। ਕੂੜੇ ਕਾਰਨ ਆਉਣ-ਜਾਣ ਵਾਲੇ ਲੋਕਾਂ ਅਤੇ ਆਸ-ਪਾਸ ਦੇ ਨਿਵਾਸੀਆਂ ਲਈ ਇੱਥੋਂ ਲੰਘਣਾ ਵੀ ਮੁਸ਼ਕਿਲ ਹੋ ਗਿਆ ਹੈ। ਲੋਕਾਂ ਦਾ ਕਹਿਣਾ ਹੈ ਕਿ ਸ਼ਹਿਰ ਵਿੱਚ ਅਵਾਰਾ ਪਸ਼ੂ ਸੜਕਾਂ ਤੇ ਘੁੰਮ ਰਹੇ ਹਨ ਅਜਿਹੇ ਵਰਤਾਰੇ ਕਾਰਨ ਹਾਦਸੇ ਵਾਪਰਨ ਦਾ ਡਰ ਬਣਿਆ ਹੋਇਆ ਹੈ ਜਦਕਿ ਗਊ ਸੇਵਾ ਬੋਰਡ ਦੇ ਚੇਅਰਮੈਨ ਨੇ ਆਖਿਆ ਸੀ ਕਿ ਪੰਜਾਬ ਅੰਦਰ ਕੋਈ ਵੀ ਅਵਾਰਾ ਪਸ਼ੂ ਸੜਕਾਂ ਤੇ ਘੁੰਮਦਾ ਨਜ਼ਰ ਨਹੀਂ ਆਵੇਗਾ। ਸ਼ਹਿਰੀਆਂ ਨੇ ਪ੍ਰਸ਼ਾਸਨ ਤੋਂ ਮੰਗ ਕੀਤੀ ਹੈ ਕਿ ਸ਼ਹੀਦ ਊਧਮ ਸਿੰਘ ਸਟੇਡੀਅਮ ਦੇ ਨਜ਼ਦੀਕ ਲੱਗ ਰਹੇ ਕੂੜੇ ਦੇ ਢੇਰਾਂ ਨੂੰ ਤੁਰੰਤ ਹਟਾਇਆ ਜਾਵੇ ਅਤੇ ਅਵਾਰਾ ਪਸ਼ੂਆਂ ਦੇ ਸਥਾਈ ਹੱਲ ਲਈ ਢੁਕਵੇਂ ਕਦਮ ਚੁੱਕੇ ਜਾਣ ਨੂੰ ਯਕੀਨੀ ਬਣਾਇਆ ਜਾਵੇ।

Leave a Reply

Your email address will not be published. Required fields are marked *