Headlines

ਭਗਵੰਤ ਮਾਨ ਮਾਮਲੇ ਦੀ ਵੀਡੀਓ ਦਾ ਸੱਚ ਸਾਹਮਣੇ ਲਿਆਉਣਾ ਜ਼ਰੂਰੀ– ਢੀਂਡਸਾ 

Oplus_16908290

** ਕਿਹਾ ਵਿਸ਼ਵ ਪੱਧਰੀ ਫੌਰੈਂਸਿਕ ਲੈਬ ਤੋਂ ਹੋਵੇ ਜਾਂਚ 

** ਪੰਜਾਬ ਆਰਥਿਕ ਅਤੇ ਵਿਕਾਸ ਪੱਖੋਂ ਪਛੜਿਆ 

** ” ਆਪ” ਸਰਕਾਰ ਝੂਠ ਪਰੋਸਕੇ ਲੋਕਾਂ ਦਾ ਧਿਆਨ ਭੜਕਾ ਰਹੀ 

ਦਰਸ਼ਨ ਸਿੰਘ ਚੌਹਾਨ, Bol Punjab De, Buero 

ਸੁਨਾਮ — ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਦੇ ਸੀਨੀਅਰ ਮੀਤ ਪ੍ਰਧਾਨ ਅਤੇ ਸਾਬਕਾ ਖਜ਼ਾਨਾ ਮੰਤਰੀ ਪਰਮਿੰਦਰ ਸਿੰਘ ਢੀਂਡਸਾ ਨੇ ਦਸ ਗੁਰੂ ਸਾਹਿਬਾਨ ਦੀਆਂ ਤਸਵੀਰਾਂ ਅਤੇ ਸੰਤ ਜਰਨੈਲ ਸਿੰਘ ਭਿੰਡਰਾਂਵਾਲਿਆਂ ਦੀ ਫੋਟੋ ਨੂੰ ਅਪਮਾਨਤ ਕਰਨ ਦੇ ਮਾਮਲੇ ਵਿੱਚ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਚੱਲ ਰਹੀ ਕਥਿਤ ਵੀਡੀਓ ਦਾ ਸੱਚ ਸਾਹਮਣੇ ਲਿਆਉਣ ਲਈ ਵਿਸ਼ਵ ਪੱਧਰੀ ਫੌਰੈਂਸਿਕ ਲੈਬ ਤੋਂ ਜਾਂਚ ਕਰਵਾਉਣ ਦੀ ਮੰਗ ਕੀਤੀ ਹੈ। ਉਨ੍ਹਾਂ ਆਖਿਆ ਕਿ ਮੌਜੂਦਾ ਸਮੇਂ ਦੋਵੇਂ ਧਿਰਾਂ ਆਪਣੇ ਆਪ ਨੂੰ ਸੱਚਾ ਸਾਬਿਤ ਕਰਨ ਲਈ ਪੱਬਾਂ ਭਾਰ ਹੋ ਰਹੀਆਂ ਹਨ ਅਜਿਹਾ ਵਰਤਾਰਾ ਆਮ ਲੋਕਾਂ ਵਿੱਚ ਭਰਮ ਪੈਦਾ ਕਰ ਰਿਹਾ ਹੈ। ਸ਼ੁੱਕਰਵਾਰ ਨੂੰ ਸੁਨਾਮ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸਾਬਕਾ ਖਜ਼ਾਨਾ ਮੰਤਰੀ ਪਰਮਿੰਦਰ ਸਿੰਘ ਢੀਂਡਸਾ ਨੇ ਆਖਿਆ ਕਿ ਮੌਜੂਦਾ ਸਮੇਂ ਉਕਤ ਮਾਮਲੇ ਵਿੱਚ ਸਿੱਖਾਂ ਦੇ ਸਰਬ ਉੱਚ ਤਖਤ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਅਤੇ ਸੂਬੇ ਦੇ ਮੁੱਖ ਮੰਤਰੀ ਦਰਮਿਆਨ ਸਚਾਈ ਨੂੰ ਲੈਕੇ ਖਿੱਚੋਤਾਣ ਚੱਲ ਰਹੀ ਰਹੀ ਹੈ। ਉਨ੍ਹਾਂ ਆਖਿਆ ਕਿ ਸੱਚ ਜਨਤਾ ਸਾਹਮਣੇ ਲਿਆਉਣਾ ਬੇਹੱਦ ਜ਼ਰੂਰੀ ਹੈ। ਉਨ੍ਹਾਂ ਸੂਬੇ ਦੇ ਮੌਜੂਦਾ ਹਾਲਾਤਾਂ ਬਾਰੇ ਬੋਲਦਿਆਂ ਕਿਹਾ ਕਿ ਸੂਬਾ ਆਰਥਿਕ ਅਤੇ ਵਿਕਾਸ ਪੱਖੋਂ ਪਛੜ ਚੁੱਕਾ ਹੈ। ਭਗਵੰਤ ਮਾਨ ਸਰਕਾਰ ਝੂਠ ਪਰੋਸਕੇ ਲੋਕਾਂ ਵਿੱਚ ਵਾਹ ਵਾਹ ਖੱਟਣ ਦੇ ਕੋਝੇ ਹੱਥਕੰਡੇ ਵਰਤ ਰਹੀ ਹੈ। ਸਾਬਕਾ ਖਜ਼ਾਨਾ ਮੰਤਰੀ ਪਰਮਿੰਦਰ ਸਿੰਘ ਢੀਂਡਸਾ ਨੇ ਆਖਿਆ ਕਿ ਸੂਬੇ ਸਿਰ ਭਗਵੰਤ ਮਾਨ ਸਰਕਾਰ ਦੇ ਸਾਢੇ ਚਾਰ ਸਾਲ ਦੇ ਕਾਰਜਕਾਲ ਦੌਰਾਨ ਪੌਣੇ ਪੰਜ ਲੱਖ ਕਰੋੜ ਰੁਪਏ ਦਾ ਕਰਜ਼ਾ ਚੜ੍ਹ ਗਿਆ ਹੈ। ਅਗਲੇ ਦਿਨਾਂ ਵਿੱਚ ਸਰਕਾਰ ਨੂੰ 25 ਹਜ਼ਾਰ ਕਰੋੜ ਰੁਪਏ ਸਿਰਫ਼ ਵਿਆਜ਼ ਦੇ ਮੋੜਣੇ ਪੈਣਗੇ। ਇਸ ਮੌਕੇ ਨਗਰ ਕੌਂਸਲ ਦੇ ਸਾਬਕਾ ਪ੍ਰਧਾਨ ਗੁਰਚਰਨ ਸਿੰਘ ਧਾਲੀਵਾਲ, ਸਾਬਕਾ ਸਰਪੰਚ ਚਮਕੌਰ ਸਿੰਘ ਮੋਰਾਂਵਾਲੀ, ਠੇਕੇਦਾਰ ਬਲਜਿੰਦਰ ਸਿੰਘ ਕਾਕਾ ਅਤੇ ਰਵਿੰਦਰ ਗੋਰਖਾ ਆਦਿ ਹਾਜ਼ਰ ਸਨ। 

Leave a Reply

Your email address will not be published. Required fields are marked *