Bol Punjab De, Buero
** ਸੁਨਾਮ ਹਲਕੇ ਦੇ ਸੀਨੀਅਰ ਕਾਂਗਰਸੀ ਆਗੂ ਰਾਜਿੰਦਰ ਦੀਪਾ ਅਤੇ ਯੂਥ ਕਾਂਗਰਸ ਦੇ ਜ਼ਿਲ੍ਹਾ ਪ੍ਰਧਾਨ ਐਡਵੋਕੇਟ ਗੁਰਤੇਗ ਸਿੰਘ ਲੌਂਗੋਵਾਲ ਨੇ ਲੋਂਗੋਵਾਲ ਵਿਖੇ ਵਾਰਡ ਨੰਬਰ 1 ਤੋਂ ਕਾਂਗਰਸ ਪਾਰਟੀ ਦੇ ਉਮੀਦਵਾਰ ਬੀਬੀ ਗੁਰਮੀਤ ਕੌਰ ਦੇ ਚੋਣ ਦਫ਼ਤਰ ਦਾ ਉਦਘਾਟਨ ਕੀਤਾ। ਇਸ ਮੌਕੇ ਬਲਾਕ ਪ੍ਰਧਾਨ ਹਰਦੇਵ ਸਿੰਘ ਭੱਠਲ, ਗੁਰਮੇਲ ਚੋਟੀਆਂ, ਬੁੱਧ ਰਾਮ , ਡਾਕਟਰ ਬਲਵੰਤ ਸਿੰਘ ਅਤੇ ਪ੍ਰੀਤਮ ਸਿੰਘ ਢਿੱਲੋ ਸਮੇਤ ਹੋਰ ਪਤਵੰਤੇ ਹਾਜ਼ਰ ਸਨ।