Headlines

ਬੀਕੇਯੂ ਸਿੱਧੂਪੁਰ ” ਆਪ ” ਪ੍ਰਧਾਨ ਅਮਨ ਅਰੋੜਾ ਨੂੰ ਵੀ ਪੁੱਛੂ ਸਵਾਲ 

Oplus_16908288

** ਕਿਹਾ ਮੁੱਖ ਮੰਤਰੀ ਕਿਸਾਨਾਂ ਦੇ ਜਵਾਬ ਦੇਣ ਤੋਂ ਭੱਜ ਰਿਹਾ 

*ਖੇਤੀਬਾੜੀ ਵਿਕਾਸ ਬੈਂਕ ਅੱਗੇ ਧਰਨਾ ਗਿਆਰਵੇਂ ਦਿਨ ਵੀ ਜਾਰੀ 

ਦਰਸ਼ਨ ਸਿੰਘ ਚੌਹਾਨ, Bol Punjab De, Buero 

ਸੁਨਾਮ — ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਤੋਂ ਇਲਾਵਾ ਹੁਣ ਆਮ ਆਦਮੀ ਪਾਰਟੀ ਦੇ ਸੂਬਾ ਪ੍ਰਧਾਨ ਅਤੇ ਕੈਬਨਿਟ ਮੰਤਰੀ ਅਮਨ ਅਰੋੜਾ ਤੋਂ ਵੀ ਸਵਾਲ ਪੁੱਛੇਗੀ । ਉਨ੍ਹਾਂ ਆਖਿਆ ਕਿ ਮੁੱਖ ਮੰਤਰੀ ਕਿਸਾਨਾਂ ਦੇ ਸਵਾਲਾਂ ਦੇ ਜਵਾਬ ਦੇਣ ਤੋਂ ਭੱਜ ਰਿਹਾ ਹੈ। ਵੀਰਵਾਰ ਨੂੰ ਸੁਨਾਮ ਵਿਖੇ ਜਥੇਬੰਦੀ ਦੀ ਬਲਾਕ ਪ੍ਰਧਾਨ ਕੇਵਲ ਸਿੰਘ ਜਵੰਧਾ ਦੀ ਪ੍ਰਧਾਨਗੀ ਹੇਠ ਹੋਈ ਮੀਟਿੰਗ ਨੂੰ ਸੰਬੋਧਨ ਕਰਦਿਆਂ ਜ਼ਿਲ੍ਹਾ ਜਨਰਲ ਸਕੱਤਰ ਰਣ ਸਿੰਘ ਚੱਠਾ ਨੇ ਆਖਿਆ ਕਿ ਕਿਸਾਨਾਂ ਨਾਲ ਕੀਤੇ ਵਾਅਦਿਆਂ ਤੋਂ ਮੁੱਕਰਨ ਵਾਲੀ ਸਰਕਾਰ ਦੇ ਮੁੱਖ ਮੰਤਰੀ ਸਵਾਲਾਂ ਦੇ ਜਵਾਬ ਦੇਣ ਤੋਂ ਭੱਜ ਰਿਹਾ ਹੈ ਜਥੇਬੰਦੀ ਹੁਣ ਆਮ ਆਦਮੀ ਪਾਰਟੀ ਦੇ ਸੂਬਾ ਪ੍ਰਧਾਨ ਅਤੇ ਕੈਬਨਿਟ ਮੰਤਰੀ ਅਮਨ ਅਰੋੜਾ ਨੂੰ ਵੀ ਸਵਾਲ ਪੁੱਛੇਗੀ ‌। ਉਨ੍ਹਾਂ ਆਖਿਆ ਕਿ ਆਮ ਆਦਮੀ ਪਾਰਟੀ ਅਤੇ ਭਾਜਪਾ ਦੀ ਸੋਚ ਕਿਸਾਨ ਵਿਰੋਧੀ ਹੈ। ਦੋਵੇਂ ਸਰਕਾਰਾਂ ਕਾਰਪੋਰੇਟ ਪੱਖੀ ਨੀਤੀਆਂ ਲਾਗੂ ਕਰ ਰਹੀਆਂ ਹਨ। ਕਿਸਾਨ ਆਗੂ ਰਣ ਸਿੰਘ ਚੱਠਾ ਨੇ ਕਿਹਾ ਕਿ ਸੂਬੇ ਦੀ ਸਰਕਾਰ ਕਿਸਾਨਾਂ ਨਾਲ ਕੀਤੇ ਵਾਅਦਿਆਂ ਨੂੰ ਪੂਰਾ ਕਰਨ ਲਈ ਸੁਹਿਰਦ ਨਹੀਂ ਹੈ, ਕਿਸਾਨ ਮੰਗਾਂ ਨੂੰ ਲੈਕੇ ਮੁੱਖ ਮੰਤਰੀ ਨੂੰ ਸਵਾਲ ਪੁੱਛਣ ਜਾਂਦੇ ਹਨ ਲੇਕਿਨ ਪੁਲਿਸੀਏ ਡੰਡੇ ਦੇ ਜ਼ੋਰ ਤੇ ਕਿਸਾਨਾਂ ਨੂੰ ਰੋਕ ਲਿਆ ਜਾਂਦਾ ਹੈ। ਉਹਨਾਂ ਕਿਹਾ ਕਿ ਮੁੱਖ ਮੰਤਰੀ ਨੂੰ ਸਵਾਲ ਜਵਾਬ ਕਰਨ ਦਾ ਉਲੀਕਿਆ ਪ੍ਰੋਗਰਾਮ ਇਸੇ ਤਰ੍ਹਾਂ ਜਾਰੀ ਰਹੇਗਾ ਤੇ ਆਉਣ ਵਾਲੇ ਦਿਨਾਂ ਦੇ ਵਿੱਚ ਆਮ ਆਦਮੀ ਪਾਰਟੀ ਦੇ ਪੰਜਾਬ ਪ੍ਰਧਾਨ ਅਮਨ ਅਰੋੜਾ ਨੂੰ ਵੀ ਉਨ੍ਹਾਂ ਦੇ ਪ੍ਰੋਗਰਾਮਾਂ ਚ ਪਹੁੰਚ ਕੇ ਸਵਾਲ ਕੀਤੇ ਜਾਣਗੇ । ਇਸ ਮੌਕੇ ਕੇਵਲ ਸਿੰਘ ਜਵੰਧਾਂ, ਕਸ਼ਮੀਰ ਸਿੰਘ ਉਗਰਾਹਾਂ,ਹਰੀ ਸਿੰਘ ਚੱਠਾ, ਗੁਰਦੇਵ ਸਿੰਘ ਖਡਿਆਲ, ਦਰਸ਼ਨ ਸਿੰਘ ਮਹਿਲਾ, ਗੁਰਚਰਨ ਸਿੰਘ ਨਮੋਲ, ਦੇਵ ਸਿੰਘ ਖਡਿਆਲ, ਹਰਜਿੰਦਰ ਸਿੰਘ ਮਹਿਲਾ, ਭਗਵੰਤ ਸਿੰਘ ਮੈਦੇਵਾਸ, ਗੁਰਮੇਲ ਸਿੰਘ ਸ਼ਾਹਪੁਰ ਕਲਾਂ, ਅਮਨਦੀਪ ਸਿੰਘ ਸ਼ੇਰੋਂ, ਹਰਬੰਸ ਸਿੰਘ ਖਡਿਆਲ, ਪ੍ਰਿੰਸ ਸਿੰਘ ਗੰਢੂਆਂ,ਦਲੇਲ ਸਿੰਘਾ ਚੱਠਾ, ਨਿਰਮਲ ਸਿੰਘ ਜਵੰਧਾਂ,ਨਾਇਬ ਸਿੰਘ ਜਖੇਪਲ ਆਦਿ ਹਾਜਰ ਸਨ।

Leave a Reply

Your email address will not be published. Required fields are marked *