Headlines

ਮੰਤਰੀ ਅਮਨ ਅਰੋੜਾ ਨੇ ਯੋਗ ਅਭਿਆਸ ਚ, ਲਿਆ ਹਿੱਸਾ 

Oplus_16908288

** ਯੋਗ ਨੂੰ ਜੀਵਨ ਦਾ ਅਨਿੱਖੜਵਾਂ ਹਿੱਸਾ ਬਣਾਉਣ ਦਾ ਸੱਦਾ

ਦਰਸ਼ਨ ਸਿੰਘ ਚੌਹਾਨ,Bol Punjab De, Buero

ਸੁਨਾਮ — ਕੌਮਾਂਤਰੀ ਯੋਗ ਦਿਵਸ ਦੇ ਮੌਕੇ ਐਤਵਾਰ ਨੂੰ ਸ਼ਹੀਦ ਊਧਮ ਸਿੰਘ ਸਰਕਾਰੀ ਕਾਲਜ, ਸੁਨਾਮ ਵਿਖੇ ਵਿਸ਼ੇਸ਼ ਯੋਗ ਸਮਾਗਮ ਕੌਂਸਲਰ ਮਨਪ੍ਰੀਤ ਬਾਂਸਲ ਦੀ ਦੇਖਰੇਖ ਵਿੱਚ ਕਰਵਾਇਆ ਗਿਆ, ਜਿਸ ਵਿੱਚ ਪੰਜਾਬ ਦੇ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ। ਸਮਾਗਮ ਦੌਰਾਨ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਯੋਗ ਅਭਿਆਸ ਵਿੱਚ ਭਾਗ ਲੈਂਦਿਆਂ ਕਿਹਾ ਕਿ ਯੋਗ ਸਾਡੇ ਸਰੀਰ, ਮਨ ਅਤੇ ਆਤਮਾ ਨੂੰ ਤੰਦਰੁਸਤ ਰੱਖਣ ਦਾ ਸਭ ਤੋਂ ਪ੍ਰਭਾਵਸ਼ਾਲੀ ਸਾਧਨ ਹੈ। ਅੱਜ ਦੇ ਤਣਾਅ ਭਰੇ ਜੀਵਨ ਵਿੱਚ ਯੋਗ ਮਨੁੱਖ ਨੂੰ ਨਾ ਸਿਰਫ਼ ਬਿਮਾਰੀਆਂ ਤੋਂ ਬਚਾਉਂਦਾ ਹੈ, ਸਗੋਂ ਉਸਦੀ ਸੋਚ ਅਤੇ ਜੀਵਨ ਸ਼ੈਲੀ ਨੂੰ ਵੀ ਸੰਤੁਲਿਤ ਕਰਦਾ ਹੈ।

ਉਨ੍ਹਾਂ ਕਿਹਾ ਕਿ ਸਾਨੂੰ ਸਾਰਿਆਂ ਨੂੰ ਯੋਗ ਨੂੰ ਆਪਣੀ ਰੋਜ਼ਾਨਾ ਜ਼ਿੰਦਗੀ ਦਾ ਅਨਿੱਖੜਵਾਂ ਅੰਗ ਬਣਾਉਣਾ ਚਾਹੀਦਾ ਹੈ ਤਾਂ ਜੋ ਅਸੀਂ ਤੰਦਰੁਸਤ ਅਤੇ ਖੁਸ਼ਹਾਲ ਜੀਵਨ ਬਤੀਤ ਕਰ ਸਕੀਏ। ਉਨ੍ਹਾਂ ਆਖਿਆ ਕਿ ਪੰਜਾਬ ਸਰਕਾਰ ਖੇਡਾਂ ਅਤੇ ਸਿਹਤਮੰਦ ਜੀਵਨ ਸ਼ੈਲੀ ਨੂੰ ਉਤਸ਼ਾਹਿਤ ਕਰਨ ਲਈ ਲਗਾਤਾਰ ਯਤਨ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਸੂਬੇ ਵਿੱਚ ਖੇਡਾਂ ਅਤੇ ਯੋਗ ਨੂੰ ਪ੍ਰਫੁੱਲਤ ਕਰਨ ਲਈ ਬੁਨਿਆਦੀ ਢਾਂਚੇ ਨੂੰ ਹੋਰ ਮਜ਼ਬੂਤ ਕੀਤਾ ਜਾ ਰਿਹਾ ਹੈ ਤਾਂ ਜੋ ਨੌਜਵਾਨ ਆਪਣੀ ਊਰਜਾ ਨੂੰ ਸਹੀ ਦਿਸ਼ਾ ਵਿੱਚ ਲਾ ਸਕਣ। ਇਸ ਮੌਕੇ ਪ੍ਰੋਫੈਸਰ ਦਰਸ਼ਨ ਕੁਮਾਰ, ਡਾ. ਮਨੀਤਾ ਜੋਸ਼ੀ, ਪ੍ਰੋ. ਚਮਕੌਰ ਸਿੰਘ. ਪ੍ਰੋ. ਕਾਲਾ ਸਿੰਘ, ਪ੍ਰੋ. ਦਲਜੀਤ ਸਿੰਘ, ਡਾ. ਮਨਪ੍ਰੀਤ ਕੌਰ ਹਾਂਡਾ, ਮਨਪ੍ਰੀਤ ਬਾਂਸਲ , ਯਾਦਵਿੰਦਰ ਸਿੰਘ ਨਿਰਮਾਣ , ਸਬ ਇੰਸਪੈਕਟਰ ਗੁਰਲਾਭ ਸਿੰਘ ਤੇ ਹੋਰ ਮੈਂਬਰ ਹਾਜ਼ਰ ਸਨ।

Leave a Reply

Your email address will not be published. Required fields are marked *