Headlines

ਪ੍ਰਧਾਨ ਮੰਤਰੀ Narendra Modi ਅੱਜ 23 ਮਈ ਨੂੰ ਦੇਸ਼ ਭਰ ਵਿੱਚ ਹੋ ਰਹੇ 19ਵੇਂ “ਰੋਜ਼ਗਾਰ ਮੇਲੇ” ਦੌਰਾਨ 51 ਹਜ਼ਾਰ ਤੋਂ ਵੱਧ ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਲਈ ਨਿਯੁਕਤੀ ਪੱਤਰ ਵੰਡਣਗੇ।

ਇਹ ਪ੍ਰੋਗਰਾਮ ਸਵੇਰੇ 11 ਵਜੇ ਵੀਡੀਓ ਕਾਨਫਰੰਸਿੰਗ ਰਾਹੀਂ ਕਰਵਾਇਆ ਜਾਵੇਗਾ ਅਤੇ ਦੇਸ਼ ਦੇ 47 ਵੱਖ-ਵੱਖ ਸ਼ਹਿਰਾਂ ਵਿੱਚ ਇਕੱਠੇ ਆਯੋਜਿਤ ਹੋਵੇਗਾ।

Bol Punjab De, Buero 

ਇਹ “ਰੋਜ਼ਗਾਰ ਮੇਲਾ” ਕੇਂਦਰ ਸਰਕਾਰ ਦੀ ਵੱਡੀ ਭਰਤੀ ਮੁਹਿੰਮ ਦਾ ਹਿੱਸਾ ਹੈ, ਜਿਸਦਾ ਮਕਸਦ ਨੌਜਵਾਨਾਂ ਨੂੰ ਸਰਕਾਰੀ ਖੇਤਰ ਵਿੱਚ ਤੇਜ਼ੀ ਨਾਲ ਰੋਜ਼ਗਾਰ ਮੁਹੱਈਆ ਕਰਵਾਉਣਾ ਹੈ। ਸਰਕਾਰ ਦੇ ਅਨੁਸਾਰ ਹੁਣ ਤੱਕ 18 ਰੋਜ਼ਗਾਰ ਮੇਲਿਆਂ ਰਾਹੀਂ ਲਗਭਗ 12 ਲੱਖ ਨਿਯੁਕਤੀ ਪੱਤਰ ਜਾਰੀ ਕੀਤੇ ਜਾ ਚੁੱਕੇ ਹਨ।

ਇਸ ਵਾਰ ਚੁਣੇ ਗਏ ਉਮੀਦਵਾਰ ਭਾਰਤ ਸਰਕਾਰ ਦੇ ਕਈ ਮਹੱਤਵਪੂਰਨ ਮੰਤਰਾਲਿਆਂ ਅਤੇ ਵਿਭਾਗਾਂ ਵਿੱਚ ਨਿਯੁਕਤ ਹੋਣਗੇ। ਇਨ੍ਹਾਂ ਵਿੱਚ ਰੇਲਵੇ ਮੰਤਰਾਲਾ, ਗ੍ਰਹਿ ਮੰਤਰਾਲਾ, ਸਿਹਤ ਅਤੇ ਪਰਿਵਾਰ ਭਲਾਈ ਮੰਤਰਾਲਾ, ਡਿਪਾਰਟਮੈਂਟ ਆਫ ਫਾਇਨੈਂਸ਼ਲ ਸਰਵਿਸਿਜ਼ ਅਤੇ ਉੱਚ ਸਿੱਖਿਆ ਵਿਭਾਗ ਸ਼ਾਮਲ ਹਨ।

ਪ੍ਰਧਾਨ ਮੰਤਰੀ ਨੇ ਇਸ ਮੌਕੇ ਤੋਂ ਪਹਿਲਾਂ ਸੋਸ਼ਲ ਮੀਡੀਆ ਪੋਸਟ ਵਿੱਚ ਕਿਹਾ ਕਿ ਨੌਜਵਾਨਾਂ ਦਾ ਭਵਿੱਖ ਮਜ਼ਬੂਤ ਕਰਨਾ ਅਤੇ ਉਹਨਾਂ ਨੂੰ ਸਸ਼ਕਤ ਬਣਾਉਣਾ ਸਰਕਾਰ ਦੀ ਸਭ ਤੋਂ ਵੱਡੀ ਤਰਜੀਹ ਹੈ। ਉਨ੍ਹਾਂ ਕਿਹਾ ਕਿ ਦੇਸ਼ ਦੀ ਤਰੱਕੀ ਵਿੱਚ ਯੁਵਾਵਾਂ ਦੀ ਭੂਮਿਕਾ ਸਭ ਤੋਂ ਮਹੱਤਵਪੂਰਨ ਹੈ।

ਦੇਸ਼ ਦੇ ਕਈ ਸ਼ਹਿਰਾਂ ਵਿੱਚ ਇਸ ਪ੍ਰੋਗਰਾਮ ਲਈ ਵੱਡੇ ਪੱਧਰ ‘ਤੇ ਤਿਆਰੀਆਂ ਕੀਤੀਆਂ ਗਈਆਂ ਹਨ। ਨਿਯੁਕਤੀ ਪੱਤਰ ਪ੍ਰਾਪਤ ਕਰਨ ਵਾਲੇ ਕਈ ਨੌਜਵਾਨਾਂ ਨੇ ਇਸਨੂੰ ਆਪਣੇ ਜੀਵਨ ਦਾ “ਸਪਨਾ ਪੂਰਾ ਹੋਣਾ” ਦੱਸਿਆ ਹੈ। ਸੋਸ਼ਲ ਮੀਡੀਆ ‘ਤੇ ਵੀ #RozgarMela ਅਤੇ #PMModi ਟ੍ਰੈਂਡ ਕਰ ਰਹੇ ਹਨ।

Leave a Reply

Your email address will not be published. Required fields are marked *