— ਕਿਹਾ ਕੌਂਸਲ ਚੋਣਾਂ ਚ, ” ਆਪ” ਦਾ ਕੋਈ ਉਮੀਦਵਾਰ ਵੋਟ ਮੰਗਣ ਨਾ ਆਵੇ
** ਪੈਨਸ਼ਨਰ ਘਰਾਂ ਮੂਹਰੇ ਚਿਪਕਾਉਣਗੇ ਪੋਸਟਰ
— ਸੂਬਾ ਸਰਕਾਰ ਤੇ ਲਾਏ ਵਾਅਦਾ ਖਿਲਾਫੀ ਦੇ ਇਲਜ਼ਾਮ
ਦਰਸ਼ਨ ਸਿੰਘ ਚੌਹਾਨ, Bol Punjab De, Buero
ਸੁਨਾਮ — ਸਥਾਨਕ ਸਰਕਾਰਾਂ ਦੀਆਂ ਚੋਣਾਂ ਨੂੰ ਮੁੱਖ ਰੱਖਦਿਆਂ ਦੀ ਪੈਨਸ਼ਨਰ ਵੈਲਫ਼ੇਅਰ ਐਸੋਸੀਏਸ਼ਨ ਸੁਨਾਮ ਦੀ ਹੰਗਾਮੀ ਮੀਟਿੰਗ ਰਾਮ ਸਰੂਪ ਢੈਪਈ ਦੀ ਪ੍ਰਧਾਨਗੀ ਹੇਠ ਪੈਨਸ਼ਨ ਭਵਨ ਤਹਿਸੀਲ ਕੰਪਲੈਕਸ ਸੁਨਾਮ ਵਿਖੇ ਹੋਈ। ਮੀਟਿੰਗ ਵਿੱਚ ਹਾਜ਼ਰ ਮੈਂਬਰਾਂ ਨੇ ਪੰਜਾਬ ਸਰਕਾਰ ਵੱਲੋਂ ਮਾਨਯੋਗ ਪੰਜਾਬ ਅਤੇ ਹਰਿਆਣਾ ਹਾਈਕੋਰਟ ਦੇ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੇ ਮਹਿੰਗਾਈ ਭੱਤੇ ਦੇ ਬਕਾਏ ਦੀ ਅਦਾਇਗੀ 30 ਜੂਨ ਤੱਕ ਕਰਨ ਦੇ ਦਿੱਤੇ ਫੈਸਲੇ ਨੂੰ ਲਾਗੂ ਨਾ ਕਰਨ ਦੇ ਰੋਸ ਵਜੋਂ ਵਿਚਾਰਾਂ ਕੀਤੀਆਂ ਗਈਆਂ। ਮੀਟਿੰਗ ਨੇ ਫੈਸਲਾ ਕੀਤਾ ਆਮ ਆਦਮੀ ਪਾਰਟੀ ਦੇ ਮਿਉਂਸਪਲ ਚੋਣਾਂ ਵਿੱਚ ਖੜ੍ਹੇ ਉਮੀਦਵਾਰਾਂ ਨੂੰ ਸੰਬੋਧਤ ਇਸ਼ਤਿਹਾਰ ਜਾਰੀ ਕੀਤਾ ਗਿਆ।
ਜਿਸ ਵਿੱਚ ਲਿਖਿਆ ਗਿਆ ਆਮ ਆਦਮੀ ਪਾਰਟੀ ਦਾ ਉਮੀਦਵਾਰ ਸਾਡੇ ਘਰ ਵੋਟ ਮੰਗਣ ਨਾ ਆਵੇ ਇਹ ਪੋਸਟਰ ਘਰਾਂ ਅੱਗੇ ਲਾਏ ਜਾਣ ਅਤੇ ਆਮ ਆਦਮੀ ਪਾਰਟੀ ਦਾ ਵਿਰੋਧ ਕੀਤਾ ਜਾਵੇ। ਮੀਟਿੰਗ ਨੂੰ ਸੰਬੋਧਨ ਕਰਦਿਆਂ ਐਸੋਸੀਏਸ਼ਨ ਦੇ ਪ੍ਰਧਾਨ ਰਾਮ ਸਰੂਪ ਢੈਪਈ, ਜੀਤ ਸਿੰਘ ਬੰਗਾ ਜਨਰਲ ਸਕੱਤਰ,ਬਿਰਜ ਲਾਲ ਧੀਮਾਨ, ਭੁਪਿੰਦਰ ਸਿੰਘ ਛਾਜਲੀ,ਪਵਨ ਕੁਮਾਰ ਸ਼ਰਮਾ, ਦਰਸ਼ਨ ਸਿੰਘ ਮੱਟੂ,ਵਿਸਵਕਾਂਤ ਸ਼ਰਮਾ,ਦਰਸ਼ਨ ਸਿੰਘ ਭਰਪੂਰ, ਗੁਰਜੰਟ ਸਿੰਘ ਨਮੋਲ, ਹਰਨੇਕ ਸਿੰਘ ਨੱਢੇ,ਪਦਮ ਕੁਮਾਰ ਸ਼ਰਮਾ, ਪ੍ਰਿਤਪਾਲ ਸਿੰਘ,ਨੇ ਸੰਬੋਧਨ ਕਰਦਿਆਂ ਕਿਹਾ ਕਿ ਸੂਬੇ ਦੀ ਭਗਵੰਤ ਮਾਨ ਸਰਕਾਰ ਵੱਲੋਂ ਪੈਨਸ਼ਨਰਾਂ ਅਤੇ ਮੁਲਾਜ਼ਮਾਂ ਸਬੰਧੀ ਮਾਨਯੋਗ ਪੰਜਾਬ ਅਤੇ ਹਰਿਆਣਾ ਹਾਈਕੋਰਟ ਵੱਲੋਂ ਮਹਿੰਗਾਈ ਭੱਤੇ ਦੀ ਅਦਾਇਗੀ ਕਰਨ ਲਈ ਦਿੱਤੇ ਫੈਸਲੇ ਨੂੰ ਲਾਗੂ ਨਾ ਕਰਨ ਦੀ ਸਖ਼ਤ ਸ਼ਬਦਾਂ ਵਿੱਚ ਨਿਖੇਧੀ ਕੀਤੀ। ਉਨ੍ਹਾਂ ਆਖਿਆ ਕਿ ਪੰਜਾਬ ਸਰਕਾਰ ਪੈਨਸ਼ਨਰਾਂ ਅਤੇ ਮੁਲਾਜ਼ਮਾਂ ਦੀਆਂ ਮੰਗਾਂ ਨੂੰ ਅਣਗੌਲਿਆਂ ਕਰਦੀ ਆ ਰਹੀ ਹੈ। ਸਰਕਾਰ ਦੇ ਮੁਲਾਜ਼ਮ ਵਿਰੋਧੀ ਰਵਈਏ ਕਾਰਨ ਪੈਨਸ਼ਨਰਜ਼ ਐਸੋਸੀਏਸ਼ਨ ਦੇ ਮੈਂਬਰਾਂ ਨੇ ਰਾਜ ਅੰਦਰ ਹੋ ਰਹੀਆਂ ਸਥਾਨਕ ਸਰਕਾਰਾਂ ਬਾਰੇ ਚੋਣਾਂ ਵਿੱਚ ਆਮ ਆਦਮੀ ਪਾਰਟੀ ਨੂੰ ਵੋਟ ਨਾ ਪਾਉਣ ਅਤੇ ਵਿਰੋਧ ਕਰਨ ਦਾ ਐਲਾਨ ਕੀਤਾ ਹੈ। ਮੀਟਿੰਗ ਤੋਂ ਬਾਅਦ ਰਾਮ ਸਰੂਪ ਢੈਪਈ ਦੀ ਅਗਵਾਈ ਹੇਠ ਤਹਿਸੀਲ ਕੰਪਲੈਕਸ ਸੁਨਾਮ ਵਿਖੇ ਰੋਸ ਰੈਲੀ ਕਰਕੇ ਮੰਗ ਕੀਤੀ ਗਈ ਕਿ ਮਾਨਯੋਗ ਪੰਜਾਬ ਅਤੇ ਹਰਿਆਣਾ ਹਾਈਕੋਰਟ ਦਾ ਫੈਸਲਾ ਬਿਨਾਂ ਕਿਸੇ ਦੇਰੀ ਤੋਂ ਲਾਗੂ ਕੀਤਾ ਜਾਵੇ।