Headlines

ਮੁੱਖ ਮੰਤਰੀ ਮਾਵਾਂ ਧੀਆਂ ਸਤਿਕਾਰ ਯੋਜਨਾ ਦਾ ਦੂਜਾ ਪੜਾਅ  ਦੌਰਾਨ ਵਿਧਾਨ ਸਭਾ ਹਲਕਾ ਅਮਰਗੜ੍ਹ ਵਿਖੇ 5 ਮਈ ਤੋਂ ਰਜਿਸਟ੍ਰੇਸ਼ਨ ਸ਼ੁਰੂ- ਵਿਰਾਜ ਐਸ.ਤਿੜਕੇ

· 287 ਆਗਣਵਾੜੀ ਕੇਂਦਰਾਂ ਅਤੇ 5 ਸੇਵਾ ਕੇਂਦਰਾਂ ‘ਤੇ ਹੋਵੇਗੀ ਰਜਿਸਟ੍ਰੇਸ਼ਨ ਪ੍ਰਕਿਰਿਆ-ਡਿਪਟੀ ਕਮਿਸ਼ਨਰ

ਮਾਲੇਰਕੋਟਲਾ, 24 ਅਪ੍ਰੈਲ Bol Punjab De, Buero 

ਮੁੱਖ ਮੰਤਰੀ ਮਾਵਾਂ ਧੀਆਂ ਸਤਿਕਾਰ ਯੋਜਨਾ ਦੇ ਦੂਜੇ ਪੜਾਅ ਤਹਿਤ ਵਿਧਾਨ ਸਭਾ ਹਲਕਾ ਅਮਰਗੜ੍ਹ ਵਿੱਚ ਯੋਗ ਲਾਭਪਾਤਰੀਆਂ ਦੀ ਰਜਿਸਟ੍ਰੇਸ਼ਨ ਪ੍ਰਕਿਰਿਆ 5 ਮਈ ਤੋਂ ਸ਼ੁਰੂ ਕੀਤੀ ਜਾਵੇਗੀ। ਅਗੇਤੇ ਪ੍ਰਬੰਧਾ ਸਬੰਧੀ ਇੱਕ ਮਹੱਤਵਪੂਰਨ ਮੀਟਿੰਗ ਡਿਪਟੀ ਕਮਿਸ਼ਨਰ ਵਿਰਾਜ ਐਸ. ਤਿੜਕੇ ਦੀ ਪ੍ਰਧਾਨਗੀ ਹੇਠ ਹੋਈ, ਜਿਸ ਵਿੱਚ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨੇ ਭਾਗ ਲਿਆ।

ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਰਜਿਸਟ੍ਰੇਸ਼ਨ ਦੀ ਪ੍ਰਕਿਰਿਆ ਨੂੰ ਆਸਾਨ ਅਤੇ ਸੁਚਾਰੂ ਬਣਾਉਣ ਲਈ ਹਲਕੇ ਵਿੱਚ ਕੁੱਲ 287 ਆਗਣਵাড়ੀ ਕੇਂਦਰਾਂ ਅਤੇ 5 ਸੇਵਾ ਕੇਂਦਰਾਂ ‘ਤੇ ਇਹ ਸਹੂਲਤ ਉਪਲੱਬਧ ਕਰਵਾਈ ਜਾਵੇਗੀ। ਉਨ੍ਹਾਂ ਨੇ ਜ਼ੋਰ ਦੇ ਕੇ ਕਿਹਾ ਕਿ ਹਰ ਯੋਗ ਲਾਭਪਾਤਰੀ ਤੱਕ ਇਸ ਯੋਜਨਾ ਦਾ ਲਾਭ ਪਹੁੰਚਾਉਣਾ ਪ੍ਰਸ਼ਾਸਨ ਦੀ ਪ੍ਰਾਥਮਿਕਤਾ ਹੈ। ਉਨ੍ਹਾਂ ਇਹ ਵੀ ਸਪੱਸ਼ਟ ਕੀਤਾ ਕਿ ਰਜਿਸਟ੍ਰੇਸ਼ਨ ਕਰਵਾਉਣ ਲਈ ਲਾਭਪਾਤਰੀਆਂ ਕੋਲ ਵੋਟਰ ਕਾਰਡ, ਆਧਾਰ ਕਾਰਡ ਸਮੇਤ ਹੋਰ ਲੋੜੀਂਦੇ ਦਸਤਾਵੇਜ਼ ਹੋਣਾ ਲਾਜ਼ਮੀ ਹਨ। ਇਸ ਨਾਲ ਪ੍ਰਕਿਰਿਆ ਨੂੰ ਤੇਜ਼ ਅਤੇ ਪਾਰਦਰਸ਼ੀ ਬਣਾਉਣ ਵਿੱਚ ਮਦਦ ਮਿਲੇਗੀ।

ਡਿਪਟੀ ਕਮਿਸ਼ਨਰ ਵੱਲੋਂ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਗਈ ਕਿ ਸਾਰੇ ਰਜਿਸਟ੍ਰੇਸ਼ਨ ਕੇਂਦਰਾਂ ‘ਤੇ ਸਾਫ-ਸਫਾਈ, ਬੈਨਰਾਂ ਦੀ ਵਿਵਸਥਾ, ਕੁਰਸੀਆਂ-ਮੇਜ਼ਾਂ, ਪੀਣ ਯੋਗ ਪਾਣੀ ਅਤੇ ਹੋਰ ਬੁਨਿਆਦੀ ਸਹੂਲਤਾਂ ਦਾ ਪੂਰਾ ਪ੍ਰਬੰਧ ਯਕੀਨੀ ਬਣਾਇਆ ਜਾਵੇ, ਤਾਂ ਜੋ ਆਉਣ ਵਾਲੀਆਂ ਮਹਿਲਾਵਾਂ ਨੂੰ ਕਿਸੇ ਵੀ ਕਿਸਮ ਦੀ ਅਸੁਵਿਧਾ ਦਾ ਸਾਹਮਣਾ ਨਾ ਕਰਨਾ ਪਵੇ।

ਉਨ੍ਹਾਂ ਕਿਹਾ ਕਿ ਇਹ ਯੋਜਨਾ ਮਹਿਲਾਵਾਂ ਦੀ ਭਲਾਈ ਅਤੇ ਸਮਾਜਿਕ ਸੁਰੱਖਿਆ ਵੱਲ ਇੱਕ ਅਹਿਮ ਕਦਮ ਹੈ ਅਤੇ ਇਸ ਨੂੰ ਸਫਲ ਬਣਾਉਣ ਲਈ ਸਾਰੇ ਵਿਭਾਗ ਆਪਸੀ ਤਾਲਮੇਲ ਨਾਲ ਕੰਮ ਕਰਨ। ਨਾਲ ਹੀ, ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਗਈ ਕਿ ਉਹ ਇਸ ਯੋਜਨਾ ਦਾ ਵੱਧ ਤੋਂ ਵੱਧ ਲਾਭ ਉਠਾਉਣ ਅਤੇ ਨਿਰਧਾਰਿਤ ਮਿਤੀ ਤੋਂ ਰਜਿਸਟ੍ਰੇਸ਼ਨ ਕਰਵਾਉਣ ਲਈ ਅੱਗੇ ਆਉਣ।

Leave a Reply

Your email address will not be published. Required fields are marked *