ਦਰਸ਼ਨ ਸਿੰਘ ਚੌਹਾਨ, Bol Punjab De, Buero
ਸੁਨਾਮ — ਵਿਸ਼ਵ ਮਲੇਰੀਆ ਦਿਵਸ ਦੇ ਮੌਕੇ ਸਿਹਤ ਵਿਭਾਗ ਵੱਲੋਂ ਸੂਬੇ ਅੰਦਰ ਵਿਸ਼ੇਸ਼ ਜਾਗਰੂਕਤਾ ਮੁਹਿੰਮ ਚਲਾਈ ਗਈ। ਇਸੇ ਲੜੀ ਤਹਿਤ ਸਿਵਲ ਸਰਜਨ ਸੰਗਰੂਰ ਡਾਕਟਰ ਅਮਰਜੀਤ ਕੌਰ , ਸੀਨੀਅਰ ਮੈਡੀਕਲ ਅਫਸਰ ਪੀ ਐਚ ਸੀ ਕੌਹਰੀਆਂ ਡਾਕਟਰ ਬਲਜਿੰਦਰ ਕੋਰ ਕਾਹਲੋਂ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਸਬ ਸੈਂਟਰ ਲਖਮੀਰਵਾਲਾ ਦੇ ਸਰਕਾਰੀ ਮਿਡਲ ਸਕੂਲ ਤੇ ਪਿੰਡ ਭਰੂਰ ਦੇ ਸਕੂਲ ਸਮੇਤ ਹੋਰਨਾਂ ਥਾਵਾਂ ਤੇ ਨੁੱਕੜ ਮੀਟਿੰਗਾਂ ਦੌਰਾਨ ਸਿਹਤ ਵਿਭਾਗ ਦੇ ਕਰਮਚਾਰੀ ਗੁਰਪ੍ਰੀਤ ਸਿੰਘ ਮੰਗਵਾਲ, ਸੀ ਐਚ ਓ ਜਸਵੀਰ ਕੌਰ ਅਤੇ ਜਸਵੀਰ ਕੌਰ ਨੇ ਬੱਚਿਆ ਅਤੇ ਲੋਕਾਂ ਨੂੰ ਮਲੇਰੀਆ ਬਿਮਾਰੀ ਤੋਂ ਬਚਾਅ ਲਈ ਜਰੂਰੀ ਸਾਵਧਾਨੀਆਂ ਬਾਰੇ ਜਾਣਕਾਰੀ ਦਿੱਤੀ।ਸਿਹਤ ਵਿਭਾਗ ਦੀਆਂ ਟੀਮਾਂ ਨੇ ਦੱਸਿਆ ਕਿ ਮਲੇਰੀਆ ਮੱਛਰਾਂ ਰਾਹੀਂ ਫੈਲਣ ਵਾਲੀ ਬਿਮਾਰੀ ਹੈ, ਜਿਸ ਤੋਂ ਬਚਣ ਲਈ ਸਾਫ਼-ਸਫ਼ਾਈ ਬਹੁਤ ਜਰੂਰੀ ਹੈ। ਉਨ੍ਹਾਂ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਘਰਾਂ ਅਤੇ ਆਲੇ-ਦੁਆਲੇ ਪਾਣੀ ਖੜ੍ਹਾ ਨਾ ਹੋਣ ਦਿਓ, ਮੱਛਰਦਾਨੀ ਦੀ ਵਰਤੋਂ ਕਰੋ ਅਤੇ ਪੂਰੀਆਂ ਬਾਂਹਾਂ ਵਾਲੇ ਕੱਪੜੇ ਪਹਿਨੇ ਜਾਣ।
ਇਸ ਮੌਕੇ ਸਿਹਤ ਕਰਮਚਾਰੀ ਗੁਰਪ੍ਰੀਤ ਸਿੰਘ ਮੰਗਵਾਲ ਨੇ ਕਿਹਾ ਕਿ ਜੇ ਕਿਸੇ ਵਿਅਕਤੀ ਨੂੰ ਬੁਖਾਰ, ਕੰਬਣ ਜਾਂ ਸ਼ਰੀਰ ਦਰਦ ਵਰਗੇ ਲੱਛਣ ਨਜ਼ਰ ਆਉਣ, ਤਾਂ ਤੁਰੰਤ ਨਜ਼ਦੀਕੀ ਸਿਹਤ ਕੇਂਦਰ ਵਿੱਚ ਜਾਂਚ ਕਰਵਾਈ ਜਾਵੇ ਸਮੇਂ ਸਿਰ ਇਲਾਜ ਨਾਲ ਮਲੇਰੀਆ ਨੂੰ ਪੂਰੀ ਤਰ੍ਹਾਂ ਠੀਕ ਕੀਤਾ ਜਾ ਸਕਦਾ ਹੈ।
ਸਿਹਤ ਵਿਭਾਗ ਦੀ ਟੀਮ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਮਲੇਰੀਆ ਦੇ ਖਾਤਮੇ ਦੇ ਲਈ ਹਰ ਸ਼ੁੱਕਰਵਾਰ ਡੇਂਗੂ ਤੇ ਵਾਰ ਪੰਜਾਬ ਸਰਕਾਰ ਅਤੇ ਸਿਹਤ ਵਿਭਾਗ ਵੱਲੋਂ ਚਲਾਈ ਮੁਹਿੰਮ ਦਾ ਸਾਥ ਦੇਣ ਤਾਂ ਜੋ ਮਲੇਰੀਆ, ਡੇਂਗੂ, ਚਿਕਨ ਗੁਨੀਆ ਸਮੇਤ ਹੋਰ ਮੌਸਮੀ ਬਿਮਾਰੀਆਂ ਤੋਂ ਬਚਾਅ ਹੋ ਸਕੇ ।ਇਸ ਮੌਕੇ ਸਕੂਲ ਟੀਚਰ ਗੁਰਬਖਸ਼ੀਸ਼ ਸਿੰਘ, ਮੈਡਮ ਨੀਰਜ ਜੋਸ਼ੀ, ਮੈਡਮ ਨੀਰਜ ਗੁਪਤਾ, ਆਸ਼ਾ ਵਰਕਰ ਹਰਮੇਲ ਕੌਰ, ਪੂਜਾ ਰਾਣੀ ਸਮੇਤ ਹੋਰ ਮੈਂਬਰ ਹਾਜ਼ਰ ਸਨ।