-ਨਸ਼ਿਆਂ ਵਿਰੁੱਧ ਚਲਾਈ ਮੁਹਿੰਮ ਤਹਿਤ ਜ਼ਿਲ੍ਹਾ ਸੰਗਰੂਰ ਵਿਖੇ 34 ਮੁਕੱਦਮੇਂ ਦਰਜ, 52 ਦੋਸ਼ੀਆਂ ਨੂੰ ਗ੍ਰਿਫਤਾਰ ਕੀਤਾ
➢ ਮਿਤੀ 18.04.2026 ਨੂੰ ਸੰਗਰੂਰ ਪ੍ਰਸ਼ਾਸਨ ਵੱਲੋਂ 04 ਨਸ਼ਾ ਤਸਕਰ ਵੱਲੋਂ ਨਸ਼ਿਆਂ ਦੀ ਤਸਕਰੀ ਕਰਕੇ ਸ਼ਹਿਰ ਸੰਗਰੂਰ ਵਿਖੇ ਬਣਾਈ ਗੈਰਕਾਨੂੰਨੀ ਪ੍ਰਾਪਰਟੀ, ਬੁਲਡੋਜਰ ਚਲਾ ਕੇ ਢਾਹ ਦਿੱਤੀ।
➢ ਥਾਣਾ ਸਿਟੀ ਧੂਰੀ ਦੇ ਏਰੀਆ ਵਿੱਚ ਰਿਹਾਇਸ਼ੀ ਮਕਾਨ ਵਿੱਚ ਕੱਚ ਦੀ ਬੋਤਲ ਵਿੱਚ ਪੈਟਰੋਲ ਪਾ ਕੇ ਉਸਨੂੰ ਅੱਗ ਲਗਾ ਕੇ ਸੁੱਟਣ ਵਾਲੇ 03 ਦੋਸੀਆਂ ਨੂੰ ਗ੍ਰਿਫਤਾਰ ਕੀਤਾ ਗਿਆ ਅਤੇ ਵਾਰਦਾਤ ਸਮੇਂ ਵਰਤਿਆ ਮੋਟਰਸਾਇਕਲ ਬ੍ਰਾਮਦ ਕਰਵਾਇਆ।
➢ ਥਾਣਾ ਭਵਾਨੀਗੜ੍ਹ, ਸਿਟੀ ਸੰਗਰੂਰ ਅਤੇ ਲੋਂਗੋਵਾਲ ਦੇ ਏਰੀਆ ਵਿੱਚ ਚੋਰੀ/ਸਨੈਚਿੰਗਾਂ ਕਰਨ ਵਾਲੇ 08 ਦੋਸੀਆਂ ਨੂੰ ਗ੍ਰਿਫਤਾਰ ਕਰਕੇ ਉਨ੍ਹਾ ਪਾਸੋਂ 02 ਮੋਟਰਸਾਈਕਲ, 02 ਮੋਬਾਇਲ ਫੋਨ, 01 ਟਰੱਕ, 01 ਕਿਰਪਾਨ, 20 ਕਿੱਲੋ ਕਣਕ ਬ੍ਰਾਮਦ ਅਤੇ 1000/- ਰੁਪਏ ਨਗਦੀ ਬ੍ਰਾਮਦ ਕਰਵਾਈ ਗਈ।
ਐਸ.ਐਸ.ਪੀ. ਸੰਗਰੂਰ ਸਰਤਾਜ ਸਿੰਘ ਚਾਹਲ ਨੇ ਦੱਸਿਆ ਕਿ ਜਿਲ੍ਹਾ ਪੁਲਿਸ ਸੰਗਰੂਰ ਵੱਲੋਂ “ਯੁੱਧ ਨਸ਼ਿਆਂ ਵਿਰੁੱਧ” ਅਤੇ “ਪਿੰਡਾਂ ਦੇ ਪਹਿਰੇਦਾਰ” ਚਲਾਈ ਗਈ ਮੁਹਿੰਮ ਦੌਰਾਨ ਕਾਰਵਾਈ ਕਰਦੇ ਹੋਏ ਮਿਤੀ 18.04.2026 ਤੋਂ 24.04.2026 ਤੱਕ ਡਰੱਗ ਦੇ 22 ਮੁਕੱਦਮੇਂ ਦਰਜ ਕਰਕੇ 38 ਦੋਸ਼ੀਆਂ ਨੂੰ ਕਾਬੂ ਕਰਕੇ 103 ਗ੍ਰਾਮ ਹੈਰੋਇਨ ਅਤੇ 923 ਨਸ਼ੀਲੀਆਂ ਗੋਲੀਆਂ ਬ੍ਰਾਮਦ ਕਰਵਾਈਆਂ ਗਈਆਂ। ਸਰਾਬ ਦਾ ਧੰਦਾ ਕਰਨ ਵਾਲਿਆਂ ਖਿਲਾਫ 12 ਮੁਕੱਦਮੇਂ ਦਰਜ ਕਰਕੇ 14 ਦੋਸ਼ੀਆਂ ਨੂੰ ਕਾਬੂ ਕਰਕੇ 432.750 ਲੀਟਰ ਸ਼ਰਾਬ ਠੇਕਾ ਦੇਸੀ, 45 ਲੀਟਰ ਸਰਾਬ ਨਜਾਇਜ, 124.500 ਲੀਟਰ ਸਰਾਬ ਅੰਗਰੇਜੀ ਅਤੇ 230 ਲੀਟਰ ਲਾਹਣ ਬ੍ਰਾਮਦ ਕਰਵਾਈ ਗਈ। ਇਸ ਅਰਸੇ ਦੌਰਾਨ 02 ਪੀ.ਓਜ ਨੂੰ ਗ੍ਰਿਫਤਾਰ ਕੀਤਾ ਗਿਆ।
ਇਸ ਤੋਂ ਇਲਾਵਾ ਐਨ.ਡੀ.ਪੀ.ਐਸ ਐਕਟ ਦੇ 42 ਮੁਕੱਦਮਿਆਂ ਵਿੱਚ 03 ਕਿੱਲੋ 542 ਗ੍ਰਾਮ ਹੈਰੋਇਨ, 04 ਕੁਇੰਟਲ 08 ਕਿੱਲੋ 300 ਗ੍ਰਾਮ ਭੂੱਕੀ ਚੂਰਾ ਪੋਸਤ, 01 ਕਿੱਲੋ 680 ਗ੍ਰਾਮ ਗਾਂਜਾ/ਸੁਲਫਾ, 100 ਗ੍ਰਾਮ ਚਰਸ, 30 ਗ੍ਰਾਮ ਨਸ਼ੀਲਾ ਪਾਊਡਰ, 13 ਨਸ਼ੀਲੀਆਂ ਸੀਸ਼ੀਆਂ ਅਤੇ 8660 ਨਸ਼ੀਲੀਆਂ ਗੋਲੀਆਂ ਤਲਫ ਕਰਵਾਈਆਂ ਗਈਆਂ।
ਲੋਕਾਂ ਨੂੰ ਵੀ ਨਸ਼ਾ ਵਿਰੋਧੀ ਮੁਹਿੰਮ ਵਿੱਚ ਸਹਿਯੋਗ ਦੇਣ ਲਈ ਅਪੀਲ ਕੀਤੀ ਗਈ। ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਪੰਚਾਇਤਾਂ/ਸਪੋਰਟਸ ਕਲੱਬਾਂ/ਮੋਹਤਵਰ ਪੁਰਸ਼ਾਂ ਨਾਲ ਮੀਟਿੰਗਾਂ/ਸੰਪਰਕ ਮੀਟਿੰਗਾਂ ਕਰਕੇ ਆਮ ਪਬਲਿਕ ਨੂੰ ਜਾਗਰੂਕ ਕੀਤਾ ਜਾ ਰਿਹਾ ਹੈ। ਇਸ ਅਰਸੇ ਦੌਰਾਨ ਵੱਖ-ਵੱਖ ਗਜਟਿਡ ਅਫਸਰਾਂ/ਮੁੱਖ ਅਫਸਰਾਂ ਵੱਲੋਂ 35 ਪਿੰਡਾਂ/ਸ਼ਹਿਰਾਂ ਵਿੱਚ ਆਮ ਪਬਲਿਕ ਨਾਲ ਮੀਟਿੰਗਾਂ ਕਰਕੇ ਨੌਜਵਾਨਾਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਜਾਗਰੂਕ ਕੀਤਾ ਗਿਆ ਤੇ ਆਮ ਪਬਲਿਕ ਨੂੰ ਨਸੇ ਦਾ ਧੰਦਾਂ ਕਰਨ ਵਾਲੇ ਸਮੱਗਲਰਾਂ ਸਬੰਧੀ ਪੁਲਿਸ ਨੂੰ ਇਤਲਾਹ ਦੇਣ ਲਈ ਪ੍ਰੇਰਿਤ ਕੀਤਾ ਗਿਆ ਤਾਂ ਜੋ ਨਸ਼ੇ ਦੇ ਕੋਹੜ ਨੂੰ ਜੜ੍ਹ ਤੋਂ ਖਤਮ ਕੀਤਾ ਜਾ ਸਕੇ। ਨਸ਼ੇ ਦਾ ਧੰਦਾ ਕਰਨ ਵਾਲੇ ਅਤੇ ਮਾੜੇ ਅਨਸਰਾਂ ਖ਼ਿਲਾਫ਼ ਕਾਰਵਾਈ ਕਰਦੇ ਹੋਏ ਨਸ਼ਿਆਂ ਦੀ ਰੋਕਥਾਮ ਲਈ ਠੋਸ ਉਪਰਾਲੇ ਕੀਤੇ ਜਾ ਰਹੇ ਹਨ। ਨਸ਼ਿਆਂ ਖ਼ਿਲਾਫ਼ ਜੰਗ ਜਾਰੀ ਹੈ।