Headlines

ਕੈੰਬ੍ਰਿਜ਼ ਇੰਟਰਨੈਸ਼ਨਲ ਸਕੂਲ ਕਹਾਣੀ ਲਿਖਣ ਮੁਕਾਬਲਾ ਕਰਵਾਇਆ

ਸੰਗਰੂਰ, 27 ਅਪਰੈਲ Bol Punjab De, Buero 

ਕੈਂਬ੍ਰਿਜ ਇੰਟਰਨੈਸ਼ਨਲ ਸਕੂਲ, ਸੁਨਾਮ ਰੋਡ ਸੰਗਰੂਰ ਵਿਖੇ ਕਹਾਣੀ ਲਿਖਣ ਮੁਕਾਬਲਾ ਬੜੇ ਉਤਸ਼ਾਹ ਨਾਲ ਕਰਵਾਇਆ ਗਿਆ। ਇਸ ਮੁਕਾਬਲੇ ਦਾ ਉਦੇਸ਼ ਵਿਦਿਆਰਥੀਆਂ ਵਿੱਚ ਰਚਨਾਤਮਕ ਸੋਚ, ਭਾਸ਼ਾਈ ਪਰਪਕਤਾ  ਅਤੇ ਵਿਚਾਰ ਪ੍ਰਗਟ ਕਰਨ ਦੀ ਸਮਰੱਥਾ ਨੂੰ ਹੋਰ ਨਿਖਾਰਨਾ ਸੀ। ਸਕੂਲ ਦੇ ਵੱਖ-ਵੱਖ ਵਰਗਾਂ ਦੇ ਵਿਦਿਆਰਥੀਆਂ ਨੇ ਬੜੀ ਲਗਨ ਅਤੇ ਉਤਸ਼ਾਹ ਨਾਲ ਭਾਗ ਲਿਆ ਅਤੇ ਨੈਤਿਕ ਮੁੱਲਾਂ, ਵਾਤਾਵਰਣ ਸੰਭਾਲ, ਸਮਾਜਿਕ ਜ਼ਿੰਮੇਵਾਰੀਆਂ, ਦੇਸ਼ਭਗਤੀ ਅਤੇ ਮਨੁੱਖਤਾ ਵਰਗੇ ਵਿਸ਼ਿਆਂ ਉੱਤੇ ਪ੍ਰਭਾਵਸ਼ਾਲੀ ਕਹਾਣੀਆਂ ਲਿਖੀਆਂ।

ਪ੍ਰਿੰਸੀਪਲ ਮਨਦੀਪ ਕੌਰ ਛੰਨਾ ਨੇ ਆਪਣੇ ਸੰਬੋਧਨ ਵਿੱਚ ਕਿਹਾ ਕਿ ਕਹਾਣੀ ਲਿਖਣ ਸਿਰਫ਼ ਇੱਕ ਮੁਕਾਬਲਾ ਨਹੀਂ, ਸਗੋਂ ਬੱਚਿਆਂ ਦੀ ਸੋਚ ਨੂੰ ਨਵੀਂ ਦਿਸ਼ਾ ਦੇਣ ਦਾ ਸਾਧਨ ਹੈ।

ਸਕੂਲ ਦੇ ਚੇਅਰਮੈਨ ਇੰਜੀਨੀਅਰ ਸ਼ਿਵ ਆਰੀਆ ਨੇ ਕਿਹਾ ਕਿ ਅਜਿਹੀਆਂ ਗਤੀਵਿਧੀਆਂ ਵਿਦਿਆਰਥੀਆਂ ਦੇ ਸਰਵਪੱਖੀ ਵਿਕਾਸ ਲਈ ਬਹੁਤ ਜ਼ਰੂਰੀ ਹਨ। ਉਨ੍ਹਾਂ ਕਿਹਾ ਕਿ ਸਿੱਖਿਆ ਸਿਰਫ਼ ਪੁਸਤਕਾਂ ਤੱਕ ਸੀਮਿਤ ਨਹੀਂ ਹੋਣੀ ਚਾਹੀਦੀ, ਸਗੋਂ ਵਿਦਿਆਰਥੀਆਂ ਦੇ ਅੰਦਰ ਛੁਪੀ ਹੋਈ ਪ੍ਰਤਿਭਾ ਨੂੰ ਵੀ ਮੰਚ ਮਿਲਣਾ ਚਾਹੀਦਾ ਹੈ। ਕਹਾਣੀ ਲਿਖਣ ਵਰਗੇ ਮੁਕਾਬਲੇ ਬੱਚਿਆਂ ਦੀ ਕਲਪਨਾ ਸ਼ਕਤੀ ਨੂੰ ਨਵੀਂ ਉਡਾਣ ਦਿੰਦੇ ਹਨ।

ਸਕੂਲ ਪ੍ਰੈਜ਼ੀਡੈਂਟ ਡਾ. ਸੀਮਾ ਅਰੋੜਾ ਨੇ ਕਿਹਾ ਕਿ ਬੱਚਿਆਂ ਵਿੱਚ ਛੋਟੀ ਉਮਰ ਤੋਂ ਹੀ ਲੇਖਨ ਕਲਾ ਦਾ ਵਿਕਾਸ ਕਰਨਾ ਬਹੁਤ ਜ਼ਰੂਰੀ ਹੈ।।ਸੀ.ਈ.ਓ ਭਾਵਨਾ ਪੌਲ ਨੇ ਆਪਣੇ ਸੰਬੋਧਨ  ਵਿੱਚ ਕਿਹਾ ਕਿ ਵਿਦਿਆਰਥੀਆਂ ਨੇ ਬਹੁਤ ਹੀ ਸੁੰਦਰ ਅਤੇ ਪ੍ਰਭਾਵਸ਼ਾਲੀ ਕਹਾਣੀਆਂ ਲਿਖ ਕੇ ਆਪਣੀ ਯੋਗਤਾ ਦਾ ਸ਼ਾਨਦਾਰ ਪ੍ਰਦਰਸ਼ਨ ਕੀਤਾ ਹੈ। ਅੰਤ ਵਿੱਚ  ਜੇਤੂ ਵਿਦਿਆਰਥੀਆਂ ਨੂੰ ਸਨਮਾਨਿਤ ਕੀਤਾ ਗਿਆ।

Leave a Reply

Your email address will not be published. Required fields are marked *