Headlines

ਪੜ੍ਹਾਈ ਚ, ਅੱਵਲ ਬੱਚਿਆਂ ਨੂੰ ਕੀਤਾ ਸਨਮਾਨਤ 

** ਕਿਹਾ ਮੁਕਾਬਲੇ ਦੇ ਯੁੱਗ ਚ, ਸਖ਼ਤ ਮਿਹਨਤ ਦੀ ਲੋੜ 

ਦਰਸ਼ਨ ਸਿੰਘ ਚੌਹਾਨ, Bol Punjab De, Buero 

ਸੁਨਾਮ — ਸਰਕਾਰੀ ਪ੍ਰਾਇਮਰੀ ਸਕੂਲ ਵਾਲਮੀਕਿ ਮੁਹੱਲਾ ਸੁਨਾਮ ਵਿਖੇ ਪੜ੍ਹਾਈ ਵਿੱਚ ਅੱਵਲ ਰਹੇ ਵਿਦਿਆਰਥੀਆਂ ਨੂੰ ਵਾਲਮੀਕਿ ਨਿਊ ਨੌਜਵਾਨ ਵੈੱਲਫੇਅਰ ਸਭਾ ਸੁਨਾਮ ਦੇ ਸਹਿਯੋਗ ਗੁਰਸੇਵਕ ਸਿੰਘ ਬਿਗੜਵਾਲ ਦੀ ਅਗਵਾਈ ਹੇਠ ਸ਼ਹੀਦ ਊਧਮ ਸਿੰਘ ਨੌਜਵਾਨ ਸਪੋਰਟਸ ਕਲੱਬ ਬਿਗੜਵਾਲ ਵੱਲੋਂ ਸਨਮਾਨਿਤ ਕੀਤਾ ਗਿਆ। ਇਸ ਸਬੰਧੀ ਜਾਣਕਾਰੀ ਦਿੰਦਿਆਂ ਦਰਸ਼ਨ ਸਿੰਘ ਵਰਮਾ ਨੇ ਦੱਸਿਆ ਕਿ ਨੌਜਵਾਨ ਪੀੜ੍ਹੀ ਨੂੰ ਪੜ੍ਹਾਈ ਲਈ ਪ੍ਰੇਰਿਤ ਅਤੇ ਉਤਸ਼ਾਹਿਤ ਕਰਨ ਲਈ ਸ਼ਹੀਦ ਊਧਮ ਸਿੰਘ ਨੌਜਵਾਨ ਸਪੋਰਟਸ ਕਲੱਬ ਬਿਗੜਵਾਲ ਵੱਲੋਂ ਹਰ ਸਾਲ ਪੜ੍ਹਾਈ ਵਿੱਚ ਅੱਵਲ ਰਹੇ ਵਿਦਿਆਰਥੀਆਂ ਨੂੰ ਸਨਮਾਨਿਤ ਕੀਤਾ ਜਾਂਦਾ ਹੈ। ਇਸੇ ਲੜੀ ਤਹਿਤ ਪਹਿਲੀ ਜਮਾਤ ਤੋਂ ਲੈਕੇ ਪੰਜਵੀਂ ਜਮਾਤ ਦੇ ਹੋਣਹਾਰ ਬੱਚਿਆਂ ਦਾ ਸਨਮਾਨ ਕੀਤਾ ਗਿਆ ਹੈ। ਉਨ੍ਹਾਂ ਬੱਚਿਆਂ ਨੂੰ ਹੋਰ ਵਧੇਰੇ ਲਗਨ ਨਾਲ ਪੜ੍ਹਾਈ ਕਰਨ ਲਈ ਪ੍ਰੇਰਿਤ ਕਰਦਿਆਂ ਆਖਿਆ ਕਿ ਅਜੋਕੇ ਮੁਕਾਬਲੇ ਦੇ ਯੁੱਗ ਵਿੱਚ ਨੌਕਰੀਆਂ ਹਾਸਲ ਕਰਨ ਲਈ ਪਹਿਲੇ ਸਥਾਨ ਤੇ ਆਉਣ ਦੀ ਲੋੜ ਹੈ। ਇਸ ਮੌਕੇ ਮੁੱਖ ਅਧਿਆਪਕ ਸਤਵਿੰਦਰ ਕੌਰ, ਗੁਰਸੇਵਕ ਸਿੰਘ ਬਿਗੜਵਾਲ , ਦਰਸ਼ਨ ਵਰਮਾ ਬਿਗੜਵਾਲ,ਕਲੱਬ ਪ੍ਰਧਾਨ, ਨਿਤਿਨ ਗਿੱਲ, ਸ਼ਿਵਾ ਗਿੱਲ, ਅਨਮੋਲ ,ਨੋਨਾ, ਸੀਤਾ ਰਾਣੀ, ਬਿੰਦੂ ਗਰਗ, ਸਮੇਤ ਹੋਰ ਮੈਂਬਰ ਤੇ ਪਤਵੰਤੇ ਹਾਜ਼ਰ ਸਨ।

Leave a Reply

Your email address will not be published. Required fields are marked *