Headlines

ਮੁੱਖ ਮੰਤਰੀ ਤੀਰਥ ਯਾਤਰਾ ਤਹਿਤ ਸ਼ਰਧਾਲੂ ਅੰਮ੍ਰਿਤਸਰ ਰਵਾਨਾ 

Oplus_16908288

ਦਰਸ਼ਨ ਸਿੰਘ ਚੌਹਾਨ, Bol Punjab De,Buero

ਸੁਨਾਮ, ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਕੈਬਨਿਟ ਮੰਤਰੀ ਤੇ ਆਮ ਆਦਮੀ ਪਾਰਟੀ ਦੇ ਸੂਬਾ ਪ੍ਰਧਾਨ ਅਮਨ ਅਰੋੜਾ ਦੀ ਅਗਵਾਈ ਹੇਠ ਸੁਨਾਮ ਤੋਂ ਸ਼ਰਧਾਲੂਆਂ ਦੀਆਂ ਦੋ ਬੱਸਾਂ ਨੂੰ ਰਵਾਨਾ ਕੀਤਾ। ਕੈਬਨਿਟ ਮੰਤਰੀ ਅਮਨ ਅਰੋੜਾ ਮੁਤਾਬਿਕ ਇਹ ਯਾਤਰਾ ਤਿੰਨ ਦਿਨ ਅਤੇ ਦੋ ਰਾਤਾਂ ਦੀ ਹੋਵੇਗੀ, ਜਿਸ ਦੌਰਾਨ ਸ਼ਰਧਾਲੂਆਂ ਨੂੰ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਸਾਹਿਬ, ਸ੍ਰੀ ਦੁਰਗਿਆਨਾ ਮੰਦਰ, ਰਾਮ ਤੀਰਥ ਮੰਦਰ, ਜਲਿਆਂਵਾਲਾ ਬਾਗ ਅਤੇ ਵਾਹਘਾ ਬਾਰਡਰ ਵਰਗੇ ਇਤਿਹਾਸਕ ਤੇ ਧਾਰਮਿਕ ਸਥਾਨਾਂ ਦੇ ਦਰਸ਼ਨ ਕਰਵਾਏ ਜਾਣਗੇ। ਕੈਬਨਿਟ ਮੰਤਰੀ ਅਮਨ ਅਰੋੜਾ ਨੇ ਕਿਹਾ ਕਿ ਇਹ ਯੋਜਨਾ ਖਾਸ ਤੌਰ ‘ਤੇ ਸੀਨੀਅਰ ਸਿਟੀਜਨਾਂ ਲਈ ਇਕ ਵੱਡੀ ਸਹੂਲਤ ਸਾਬਤ ਹੋ ਰਹੀ ਹੈ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠਲੀ ਸਰਕਾਰ ਵੱਲੋਂ ਹਰ ਵਰਗ ਨੂੰ ਧਿਆਨ ਵਿੱਚ ਰੱਖਦਿਆਂ ਇਹ ਤੀਰਥ ਯਾਤਰਾ ਯੋਜਨਾ ਸ਼ੁਰੂ ਕੀਤੀ ਗਈ ਹੈ, ਜਿਸ ਨਾਲ ਸੂਬੇ ਵਿੱਚ ਸਰਬ ਸਾਂਝੀਵਾਲਤਾ ਅਤੇ ਆਪਸੀ ਭਾਈਚਾਰੇ ਦਾ ਸੰਦੇਸ਼ ਮਜ਼ਬੂਤ ਹੋਇਆ ਹੈ। ਇਸ ਮੌਕੇ ਤੀਰਥ ਯਾਤਰਾ ਦੇ ਹਲਕਾ ਕੋਆਰਡੀਨੇਟਰ ਸੋਨੂੰ ਵਰਮਾ, ਸਾਹਿਬ ਸਿੰਘ, ਸੰਜੀਵ ਕੁਮਾਰ ਸੰਜੂ, ਵਿਕਰਮ ਗਰਗ ਵਿੱਕੀ, ਦੀਪਕ ਬਜਾਜ ਸਮੇਤ ਹੋਰ ਮੈਂਬਰ ਹਾਜ਼ਰ ਸਨ।

Leave a Reply

Your email address will not be published. Required fields are marked *