Headlines

ਮਲੇਰੀਆ ਤੇ ਡੇਂਗੂ ਤੋਂ ਬਚਾਅ ਲਈ ਲੋਕਾਂ ਨੂੰ ਕੀਤਾ ਜਾਗਰੂਕ 

Oplus_16908288

— ਸਿਹਤ ਵਿਭਾਗ ਦੇ ਮੁਲਾਜ਼ਮਾਂ ਨੇ ਘਰ ਘਰ ਕੀਤਾ ਸਰਵੇ 

ਦਰਸ਼ਨ ਸਿੰਘ ਚੌਹਾਨ, Bol Punjab De, Buero 

ਸੁਨਾਮ — ਮਲੇਰੀਆ ਅਤੇ ਡੇਂਗੂ ਤੋਂ ਬਚਾਅ ਲਈ ਲੋਕਾਂ ਨੂੰ ਜਾਗਰੂਕ ਕਰਨ ਲਈ ਸਿਹਤ ਵਿਭਾਗ ਦੀਆਂ ਟੀਮਾਂ ਨੇ ਘਰ ਘਰ ਜਾਕੇ ਸਰਵੇ ਸ਼ੁਰੂ ਕਰ ਦਿੱਤਾ ਹੈ। ਵੀਰਵਾਰ ਨੂੰ ਸੁਨਾਮ ਵਿਖੇ ਸਿਹਤ ਵਿਭਾਗ ਦੇ ਮੁਲਾਜ਼ਮਾਂ ਅਵਤਾਰ ਸਿੰਘ ਗੰਢੂਆਂ ਅਤੇ ਕੁਲਵਿੰਦਰ ਸਿੰਘ ਸਿੱਧੂ ਨੇ ਦੱਸਿਆ ਕਿ ਸੀਨੀਅਰ ਮੈਡੀਕਲ ਅਫ਼ਸਰ ਕੌਹਰੀਆਂ ਡਾਕਟਰ ਬਲਜਿੰਦਰ ਕੌਰ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਕੌਹਰੀਆਂ ਬਲਾਕ ਦੇ ਮੁਲਾਜ਼ਮਾਂ ਨੇ ਸੁਨਾਮ ਵਿਖੇ ਐਂਟੀ ਮਲੇਰੀਆ, ਡੇਂਗੂ ਰੋਕੂ ਪ੍ਰੋਗਰਾਮ ਤਹਿਤ ਸ਼ਹਿਰ ਦੇ ਮੁਹੱਲਾ ਕੋਕੋ ਮਾਜਰੀ ਵਿਖੇ ਡੋਰ ਤੋਂ ਡੋਰ ਸਰਵੇ ਕੀਤਾ। ਉਨ੍ਹਾ ਦੱਸਿਆ ਕਿ ਸਿਹਤ ਟੀਮਾਂ ਵੱਲੋ ਘਰਾਂ ਵਿੱਚ ਕੂਲਰ, ਫਰਿਜ਼, ਗਮਲੇ , ਪਾਣੀ ਵਾਲੀਆਂ ਟੈਂਕੀਆਂ ਦਾ ਨਿਰੀਖਣ ਕੀਤਾ ਗਿਆ ਅਤੇ ਲੋਕਾਂ ਨੂੰ ਮਲੇਰੀਆ ਡੇਂਗੂ ਦਾ ਲਾਰਵਾ ਨਾ ਪੈਦਾ ਨਾ ਹੋਵੇ ਬਾਰੇ ਜਾਗਰੂਕ ਕੀਤਾ ਗਿਆ , ਇਸ ਤੋਂ ਬਚਾਅ ਅਤੇ ਇਲਾਜ਼ ਬਾਰੇ ਵਿਸਥਾਰ ਪੂਰਵਕ ਜਾਣਕਾਰੀ ਦਿੱਤੀ ਗਈ। ਸਿਹਤ ਵਿਭਾਗ ਦੇ ਮੁਲਾਜ਼ਮਾਂ ਅਵਤਾਰ ਸਿੰਘ ਗੰਢੂਆਂ ਅਤੇ ਕੁਲਵਿੰਦਰ ਸਿੰਘ ਸਿੱਧੂ ਨੇ ਆਖਿਆ ਕਿ ਲੋਕ ਮਲੇਰੀਆ ਅਤੇ ਡੇਂਗੂ ਤੋਂ ਬਚਾਅ ਲਈ ਕੂਲਰਾਂ, ਗਮਲਿਆਂ ਵਿੱਚ ਪਾਣੀ ਖੜ੍ਹਾ ਨਾ ਹੋਣ ਦੇਣ, ਆਲੇ ਦੁਆਲੇ ਨੂੰ ਸਾਫ ਸੁਥਰਾ ਰੱਖਣ, ਮੱਛਰਾਂ ਦੇ ਕੱਟਣ ਤੋਂ ਬਚਣ ਲਈ ਪੂਰੀਆਂ ਬਾਹਾਂ ਦੇ ਕੱਪੜੇ ਪਹਿਨਣ ਨੂੰ ਯਕੀਨੀ ਬਣਾਉਣ। ਇਸ ਮੌਕੇ ਏਰੀਆ ਦੀ ਆਸ਼ਾ ਵਰਕਰ ਮਮਤਾ ਤੇ ਗੁਰੂ ਨਾਨਕ ਦੇਵ ਡੈਂਟਲ ਕਾਲਜ ਦੀਆਂ ਸਖਲਾਈ ਲੈ ਰਹੀਆਂ ਲੜਕੀਆਂ ਸਿਮਰਨਜੀਤ ਕੌਰ ਅਤੇ ਬੰਸ਼ਿਕਾ ਹਾਜ਼ਰ ਸਨ।

Leave a Reply

Your email address will not be published. Required fields are marked *