Headlines

ਸੀ-ਪਾਈਟ ਸੈਂਟਰ ਨਾਭਾ ਵਿਖੇ ਕਾਉਂਸਲਿੰਗ ਸੈਸ਼ਨ ਦਾ ਆਯੋਜਨ

ਮਾਲੇਰਕੋਟਲਾ, 30 ਅਪ੍ਰੈਲ Bol Punjab De, Buero 


ਜ਼ਿਲ੍ਹਾ ਰੋਜ਼ਗਾਰ ਉਤਪਤੀ, ਹੁਨਰ ਵਿਕਾਸ ਅਤੇ ਸਿਖਲਾਈ ਅਫਸਰ ਕੰਵਲਪੁਨੀਤ ਕੌਰ ਵੱਲੋਂ ਸੀ-ਪਾਈਟ ਸੈਂਟਰ, ਨਾਭਾ ਵਿਖੇ ਕਾਉਂਸਲਿੰਗ ਸੈਸ਼ਨ ਆਯੋਜਿਤ ਕੀਤਾ ਗਿਆ। ਇਸ ਸੈਸ਼ਨ ਦੌਰਾਨ ਸੁਰੱਖਿਆ ਬਲਾਂ ਵਿੱਚ ਭਰਤੀ ਲਈ ਤਿਆਰੀ ਕਰ ਰਹੇ ਪ੍ਰਾਰਥੀਆਂ ਨੂੰ ਲਿਖਤੀ ਪ੍ਰੀਖਿਆ ਅਤੇ ਫ਼ਿਜ਼ੀਕਲ ਮਾਪਦੰਡਾਂ ਸਬੰਧੀ ਵਿਸਥਾਰਪੂਰਵਕ ਜਾਣਕਾਰੀ ਦਿੱਤੀ ਗਈ।


ਉਨ੍ਹਾਂ ਵੱਲੋਂ ਉਮੀਦਵਾਰਾਂ ਨੂੰ ਸੁਰੱਖਿਆ ਬਲਾਂ ਵਿੱਚ ਭਰਤੀ ਹੋਣ ਲਈ ਪ੍ਰੇਰਿਤ ਕੀਤਾ ਗਿਆ ਅਤੇ ਲਿਖਤੀ ਪ੍ਰੀਖਿਆ ਦੌਰਾਨ ਮਾਨਸਿਕ ਤਣਾਅ ਨਾਲ ਨਜਿੱਠਣ ਦੇ ਤਰੀਕਿਆਂ ਬਾਰੇ ਵੀ ਜਾਣਕਾਰੀ ਸਾਂਝੀ ਕੀਤੀ ਗਈ।


ਇਸ ਤੋਂ ਇਲਾਵਾ, ਪੰਜਾਬ ਸਰਕਾਰ ਦੀ ਮੁਹਿੰਮ “ਯੁੱਧ ਨਸ਼ਿਆਂ ਵਿਰੁੱਧ” ਤਹਿਤ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰਹਿਣ ਲਈ ਪ੍ਰੇਰਿਤ ਕੀਤਾ ਗਿਆ ਅਤੇ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਵੀ ਜਾਗਰੂਕ ਕੀਤਾ ਗਿਆ। ਇਸ ਕਾਉਂਸਲਿੰਗ ਸੈਸ਼ਨ ਦੌਰਾਨ ਵਿਦਿਆਰਥੀਆਂ ਨੂੰ ਉਨ੍ਹਾਂ ਦੇ ਸੁਨਿਹਰੇ ਭਵਿੱਖ ਲਈ ਸਿਵਲ ਸੇਵਾਵਾਂ ਅਤੇ ਹੋਰ ਪ੍ਰੀਖਿਆਵਾਂ ਸਬੰਧੀ ਵੀ ਜਾਣਕਾਰੀ ਦਿੱਤੀ ਗਈ।


ਇਸ ਮੌਕੇ ਕਰੀਅਰ ਕਾਉਂਸਲਰ ਸੁਮਿੰਦਰ ਕੌਰ ਅਤੇ ਸੀ-ਪਾਈਟ ਸੈਂਟਰ ਦੇ ਟ੍ਰੇਨਿੰਗ ਅਫਸਰ ਯਾਦਵਿੰਦਰ ਸਿੰਘ ਵੱਲੋਂ ਪ੍ਰਾਰਥੀਆਂ ਨੂੰ ਸੰਬੋਧਨ ਕਰਦੇ ਹੋਏ ਵਿਭਾਗ ਵੱਲੋਂ ਪ੍ਰਦਾਨ ਕੀਤੀਆਂ ਜਾ ਰਹੀਆਂ ਸਹੂਲਤਾਂ ਬਾਰੇ ਜਾਣਕਾਰੀ ਸਾਂਝੀ ਕੀਤੀ ਗਈ।

Leave a Reply

Your email address will not be published. Required fields are marked *