Headlines

ਭਾਜਪਾਈਆਂ ਨੇ ਸੁਣੀ ਪੀਐਮ ਦੇ ਮਨ ਕੀ ਬਾਤ

Oplus_16908288

** ਕਿਹਾ ਬੂਥ ਪੱਧਰ ਤੇ ਪਹੁੰਚਣਾ ਚਾਹੀਦਾ ਮਨ ਕੀ ਬਾਤ ਪ੍ਰੋਗਰਾਮ

ਦਰਸ਼ਨ ਸਿੰਘ ਚੌਹਾਨ, Bol Punjab De, Buero 

ਸੁਨਾਮ ** ਭਾਜਪਾਈਆਂ ਨੇ ਐਤਵਾਰ ਨੂੰ ਸੁਨਾਮ ਵਿਖੇ ਭਾਜਪਾ ਦੇ ਸਾਬਕਾ ਮੰਡਲ ਪ੍ਰਧਾਨ ਅਸ਼ੋਕ ਗੋਇਲ ਦੇ ਦਫ਼ਤਰ ਵਿਖੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਮਨ ਕੀ ਬਾਤ ਸੁਣੀ। ਪ੍ਰਧਾਨ ਮੰਤਰੀ ਉਕਤ ਪ੍ਰੋਗਰਾਮ ਤਹਿਤ ਦੇਸ਼ ਵਾਸੀਆਂ ਨੂੰ ਸੰਬੋਧਨ ਕਰਦੇ ਹਨ।ਮਨ ਕੀ ਬਾਤ ਪ੍ਰੋਗਰਾਮ ਵਿੱਚ ਭਾਜਪਾ ਜ਼ਿਲ੍ਹਾ ਸੰਗਰੂਰ 2- ਦੀ ਪ੍ਰਧਾਨ ਦਾਮਨ ਥਿੰਦ ਬਾਜਵਾ, ਹਰਮਨਦੇਵ ਸਿੰਘ ਬਾਜਵਾ ਅਤੇ ਮੰਡਲ ਪ੍ਰਧਾਨ ਰਾਜੀਵ ਕੁਮਾਰ ਮੱਖਣ ਨੇ ਵਿਸ਼ੇਸ਼ ਤੌਰ ਤੇ ਸ਼ਿਰਕਤ ਕੀਤੀ । ਭਾਜਪਾ ਦੀ ਜ਼ਿਲ੍ਹਾ ਪ੍ਰਧਾਨ ਦਾਮਨ ਬਾਜਵਾ ਨੇ ਆਖਿਆ ਕਿ ਪ੍ਰਧਾਨ ਨਰਿੰਦਰ  ਮੋਦੀ ਵੱਲੋਂ ਦੇਸ਼ ਦੇ ਲੋਕਾਂ ਨਾਲ ਕੀਤੀ ਜਾ ਰਹੀ ਮਨ ਕੀ ਬਾਤ ਨਾਲ ਨੌਜਵਾਨਾਂ ਅੰਦਰ ਨਵੀਂ ਸੋਚ ਅਤੇ ਪ੍ਰੇਰਨਾ ਪੈਦਾ ਹੁੰਦੀ ਹੈ। 

ਉਨ੍ਹਾਂ ਕਿਹਾ ਕਿ ਭਾਜਪਾ ਵੱਲੋਂ ਬੂਥ ਪੱਧਰ ਤੇ ਮਨ ਕੀ ਬਾਤ ਪ੍ਰੋਗਰਾਮ ਆਯੋਜਿਤ ਕਰਨ ਨਾਲ ਵਰਕਰਾਂ ਵਿੱਚ ਭਾਰੀ ਉਤਸ਼ਾਹ ਦੇਖਣ ਨੂੰ ਮਿਲਦਾ ਹੈ। ਉਨ੍ਹਾਂ ਆਖਿਆ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਮੁਲਕ ਸ਼ਕਤੀਸ਼ਾਲੀ ਤਾਕਤ ਵਜੋਂ ਉੱਭਰ ਰਿਹਾ ਹੈ। ਭਾਜਪਾ ਮੰਡਲ ਪ੍ਰਧਾਨ ਰਾਜੀਵ ਮੱਖਣ ਨੇ ਕਿਹਾ ਕਿ ਸਾਨੂ ਸਭ ਨੂੰ ਮਨ ਕੀ ਬਾਤ ਪ੍ਰੋਗਰਾਮ ਵਿੱਚ ਜਰੂਰ ਸ਼ਾਮਲ ਹੋਣਾ ਚਾਹੀਦਾ ਹੈ।ਇਸ ਮੌਕੇ ਡਾਕਟਰ ਜਗਮਹਿੰਦਰ ਸੈਣੀ, ਭਗਵਾਨ ਸਿੰਘ ਢੋਟ,ਜਰਨੈਲ ਸਿੰਘ ਢੋਟ,ਧੀਰਜ ਗੋਇਲ,ਸੋਨੂੰ ਕੁਮਾਰ,ਮੋਹਨ ਲਾਲ ਆਦਿ ਆਗੂ ਹਾਜਰ ਸਨ।

Leave a Reply

Your email address will not be published. Required fields are marked *