Headlines

ਸਵੈ ਸਹਾਇਤਾ ਗਰੁੱਪਾਂ ਦੇ ਉਤਪਾਦਾਂ ਨੂੰ ਮਿਲੇਗੀ ਨਵੀਂ ਪਛਾਣ, ਡੀ.ਸੀ. ਕੰਪਲੈਕਸ ਵਿਖੇ ਜਲਦ ਹੀ ਸਥਾਪਿਤ ਹੋਵੇਗਾ ਕਿਓਸਕ – ਵਿਰਾਜ ਐਸ. ਤਿੜਕੇ

·         ਸਵੈ ਸਹਾਇਤਾ ਗਰੁੱਪਾਂ ਦੇ ਉਤਪਾਦਾਂ ਦੀ ਇੱਕ ਬ੍ਰਾਂਡ ਹੇਠ ਹੋਵੇਗੀ ਬ੍ਰਾਂਡਿੰਗ, ਡਿਜੀਟਲ ਅਤੇ ਸੋਸ਼ਲ ਮੀਡੀਆ ਰਾਹੀਂ ਕੀਤਾ ਜਾਵੇਗਾ ਪ੍ਰਚਾਰ ·         ਮਹਿਲਾ ਸਸ਼ਕਤੀਕਰਨ ਅਤੇ ਸਵੈ-ਰੋਜ਼ਗਾਰ ਨੂੰ ਮਿਲੇਗਾ ਹੁਲਾਰਾ, ਸਵੈ ਸਹਾਇਤਾ ਗਰੁੱਪਾਂ ਲਈ ਜ਼ਿਲ੍ਹਾ ਪ੍ਰਸ਼ਾਸਨ ਦਾ ਨਿਵੇਕਲਾ ਉਪਰਾਲਾ ਮਾਲੇਰਕੋਟਲਾ,09 ਜੂਨ Bol Punjab De, Buero                    ਡਿਪਟੀ ਕਮਿਸ਼ਨਰ ਵਿਰਾਜ ਐਸ. ਤਿੜਕੇ ਦੀ ਪ੍ਰਧਾਨਗੀ ਹੇਠ ਪੰਜਾਬ ਰਾਜ ਦਿਹਾਤੀ ਆਜੀਵਿਕਾ ਮਿਸ਼ਨ (ਪੀ.ਐੱਸ.ਆਰ.ਐੱਲ.ਐੱਮ.) ਅਧੀਨ ਸਵੈ ਸਹਾਇਤਾ ਗਰੁੱਪਾਂ ਦੀ ਪ੍ਰਗਤੀ ਅਤੇ ਉਨ੍ਹਾਂ ਵੱਲੋਂ ਤਿਆਰ ਕੀਤੇ ਜਾ ਰਹੇ ਉਤਪਾਦਾਂ ਦੀ ਮਾਰਕੀਟਿੰਗ ਸਬੰਧੀ ਇੱਕ ਸਮੀਖਿਆ ਮੀਟਿੰਗ ਆਯੋਜਿਤ ਕੀਤੀ ਗਈ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਰਾਜਦੀਪ ਸਿੰਘ, ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਰਿੰਪੀ ਗਰਗ, ਸਹਾਇਕ ਕਮਿਸ਼ਨਰ ਮਨਦੀਪ ਕੌਰ ਤੋਂ ਇਲਾਵਾ ਸਬੰਧਤ ਵਿਭਾਗਾਂ ਦੇ ਅਧਿਕਾਰੀ ਮੌਜੂਦ ਸਨ ।               ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਨੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਜ਼ਿਲ੍ਹੇ ਦੇ ਵੱਖ-ਵੱਖ ਸਵੈ ਸਹਾਇਤਾ ਗਰੁੱਪਾਂ ਵੱਲੋਂ ਤਿਆਰ ਕੀਤੇ ਜਾ ਰਹੇ ਉਤਪਾਦਾਂ ਨੂੰ ਇੱਕ ਸਾਂਝੇ ਪਲੇਟਫਾਰਮ ’ਤੇ ਇਕੱਤਰ ਕਰਕੇ ਇੱਕ ਵਿਸ਼ੇਸ਼ ਬ੍ਰਾਂਡ ਹੇਠ ਨਵੀਂ ਅਤੇ ਸੰਗਠਿਤ ਪਛਾਣ ਦਿੱਤੀ ਜਾਵੇ। ਤਿੜਕੇ ਨੇ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਜਲਦ ਹੀ ਡਿਪਟੀ ਕਮਿਸ਼ਨਰ ਦਫ਼ਤਰ ਕੰਪਲੈਕਸ ਵਿਖੇ ਸਵੈ ਸਹਾਇਤਾ ਗਰੁੱਪਾਂ ਦੇ ਉਤਪਾਦਾਂ ਦੀ ਵਿਕਰੀ ਅਤੇ ਪ੍ਰਦਰਸ਼ਨੀ ਲਈ ਇੱਕ ਵਿਸ਼ੇਸ਼ ਕਿਓਸਕ ਸਥਾਪਿਤ ਕੀਤਾ ਜਾਵੇਗਾ। ਇਸ ਕਿਓਸਕ ਰਾਹੀਂ ਆਮ ਲੋਕਾਂ ਨੂੰ ਸਥਾਨਕ ਮਹਿਲਾਵਾਂ ਵੱਲੋਂ ਤਿਆਰ ਕੀਤੇ ਗੁਣਵੱਤਾ ਭਰਪੂਰ ਉਤਪਾਦ ਇੱਕ ਹੀ ਥਾਂ ਉਪਲਬਧ ਹੋ ਸਕਣਗੇ।              ਉਨ੍ਹਾਂ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਸਾਰੇ ਉਤਪਾਦਾਂ ਦੀ ਇੱਕ ਨਾਮ ਹੇਠ ਬ੍ਰਾਂਡਿੰਗ ਕਰਕੇ ਡਿਜੀਟਲ ਪਲੇਟਫਾਰਮਾਂ ਅਤੇ ਸੋਸ਼ਲ ਮੀਡੀਆ ਰਾਹੀਂ ਵਿਆਪਕ ਪ੍ਰਚਾਰ ਕੀਤਾ ਜਾਵੇ ਤਾਂ ਜੋ ਇਹ ਉਤਪਾਦ ਮਾਲੇਰਕੋਟਲਾ ਦੀਆਂ ਹੱਦਾਂ ਤੱਕ ਸੀਮਿਤ ਨਾ ਰਹਿਣ, ਸਗੋਂ ਰਾਸ਼ਟਰੀ ਅਤੇ ਅੰਤਰਰਾਸ਼ਟਰੀ ਬਾਜ਼ਾਰਾਂ ਵਿੱਚ ਵੀ ਆਪਣੀ ਵੱਖਰੀ ਪਛਾਣ ਬਣਾ ਸਕਣ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਇਸ ਉਪਰਾਲੇ ਨਾਲ ਸਵੈ ਸਹਾਇਤਾ ਗਰੁੱਪਾਂ ਨਾਲ ਜੁੜੀਆਂ ਮਹਿਲਾਵਾਂ ਦੀ ਆਰਥਿਕ ਸਥਿਤੀ ਮਜ਼ਬੂਤ ਹੋਵੇਗੀ ਅਤੇ ਉਨ੍ਹਾਂ ਨੂੰ ਸਨਮਾਨਜਨਕ ਜੀਵਨ ਜਿਉਣ ਦੇ ਨਾਲ-ਨਾਲ ਆਪਣੇ ਘਰਾਂ ਜਾਂ ਪਿੰਡਾਂ ਦੇ ਨੇੜੇ ਹੀ ਰੋਜ਼ਗਾਰ ਦੇ ਮੌਕੇ ਪ੍ਰਾਪਤ ਹੋਣਗੇ। ਉਨ੍ਹਾਂ ਹੋਰ ਮਹਿਲਾਵਾਂ ਨੂੰ ਵੀ ਸਵੈ ਸਹਾਇਤਾ ਗਰੁੱਪਾਂ ਨਾਲ ਜੁੜ ਕੇ ਆਪਣੇ ਹੁਨਰ ਨੂੰ ਆਮਦਨ ਦਾ ਸਾਧਨ ਬਣਾਉਣ ਦੀ ਅਪੀਲ ਕੀਤੀ।                ਮੀਟਿੰਗ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਰਿੰਪੀ ਗਰਗ ਨੇ ਦੱਸਿਆ ਗਿਆ ਕਿ ਪੰਜਾਬ ਰਾਜ ਦਿਹਾਤੀ ਆਜੀਵਿਕਾ ਮਿਸ਼ਨ ਤਹਿਤ ਸਵੈ ਸਹਾਇਤਾ ਗਰੁੱਪਾਂ ਨੂੰ ਸ਼ੁਰੂਆਤੀ ਪੜਾਅ ਵਿੱਚ 30 ਹਜ਼ਾਰ ਰੁਪਏ ਪ੍ਰਤੀ ਗਰੁੱਪ ਰਿਵਾਲਵਿੰਗ ਫੰਡ ਮੁਹੱਈਆ ਕਰਵਾਇਆ ਜਾਂਦਾ ਹੈ। ਇਸ ਸਹਾਇਤਾ ਨਾਲ ਮਹਿਲਾਵਾਂ ਆਮਲੇ ਦਾ ਅਚਾਰ, ਗਾਜਰ ਦਾ ਅਚਾਰ, ਹਲਦੀ ਦਾ ਅਚਾਰ, ਹਰੀ ਮਿਰਚਾਂ ਦਾ ਅਚਾਰ, ਆਮਲਾ ਪਾਊਡਰ, ਆਮਲਾ ਕੈਂਡੀ ਅਤੇ ਹੋਰ ਪੌਸ਼ਟਿਕ ਉਤਪਾਦ ਤਿਆਰ ਕਰ ਰਹੀਆਂ ਹਨ। ਇਹ ਉਤਪਾਦ ਨਾ ਸਿਰਫ਼ ਸਥਾਨਕ ਪੱਧਰ ’ਤੇ ਵਿਕ ਰਹੇ ਹਨ, ਸਗੋਂ ਵਿਸ਼ੇਸ਼ ਮੌਕਿਆਂ ’ਤੇ ਲਗਾਏ ਜਾਣ ਵਾਲੇ ਸਟਾਲਾਂ ਰਾਹੀਂ ਵੀ ਚੰਗੀ ਆਮਦਨ ਦਾ ਸਰੋਤ ਬਣ ਰਹੇ ਹਨ।

Read More

ਅਰਲੀ ਚਾਈਲਡਹੁੱਡ ਐਜੂਕੇਸ਼ਨ ਸਕੀਮ ਤਹਿਤ ਸਾਰੇ ਪਲੇਅ-ਵੇਅ ਸਕੂਲਾਂ ਲਈ ਰਜਿਸਟ੍ਰੇਸ਼ਨ ਲਾਜ਼ਮੀ

* ਬਿਨਾਂ ਰਜਿਸਟ੍ਰੇਸ਼ਨ ਚੱਲ ਰਹੇ ਪਲੇਅ-ਵੇਅ ਸਕੂਲਾਂ ਖ਼ਿਲਾਫ਼ ਹੋਵੇਗੀ ਕਾਰਵਾਈ — ਜ਼ਿਲ੍ਹਾ ਪ੍ਰੋਗਰਾਮ ਅਫਸਰ ਮਾਲੇਰਕੋਟਲਾ, 09 ਜੂਨ Bol Punjab De, Buero  ਸਮਾਜਿਕ ਸੁਰੱਖਿਆ ਅਤੇ ਇਸਤਰੀ ਬਾਲ ਵਿਕਾਸ ਵਿਭਾਗ ਵੱਲੋਂ ਅਰਲੀ ਚਾਈਲਡਹੁੱਡ ਐਜੂਕੇਸ਼ਨ ਕੇਅਰ ਸਕੀਮ ਤਹਿਤ ਜਾਰੀ ਹਦਾਇਤਾਂ ਬਾਰੇ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਪ੍ਰੋਗਰਾਮ ਅਫਸਰ ਪਰਦੀਪ ਸਿੰਘ ਗਿੱਲ ਨੇ ਦੱਸਿਆ ਕਿ ਜ਼ਿਲ੍ਹੇ ਵਿੱਚ ਚੱਲ ਰਹੇ ਸਾਰੇ ਪਲੇਅ-ਵੇਅ ਸਕੂਲਾਂ…

Read More

ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਵਿਰਾਜ ਐਸ. ਤਿੜਕੇ ਵੱਲੋਂ ਸਪੈਸ਼ਲ ਇੰਟੈਂਸਿਵ ਰਿਵੀਜ਼ਨ-2026 ਸਬੰਧੀ ਨਾਗਰਿਕਾਂ ਨੂੰ ਅਪੀਲ

·         ਜਾਣਕਾਰੀ ਅਤੇ ਸਹਾਇਤਾ ਲਈ ਹੈਲਪ ਡੈਸਕ ਸਥਾਪਿਤ, ਸੋਸ਼ਲ ਮੀਡੀਆ ’ਤੇ ਫੈਲ ਰਹੀਆਂ ਅਫ਼ਵਾਹਾਂ ਤੋਂ ਸੁਚੇਤ ਰਹਿਣ ਦੀ ਅਪੀਲ ਮਾਲੇਰਕੋਟਲਾ, 09 ਜੂਨ Bol Punjab De, Buero  ਜ਼ਿਲ੍ਹਾ ਚੋਣ ਅਫਸਰ-ਕਮ-ਡਿਪਟੀ ਕਮਿਸ਼ਨਰ ਵਿਰਾਜ ਐਸ. ਤਿੜਕੇ ਨੇ ਦੱਸਿਆ ਕਿ ਭਾਰਤ ਚੋਣ ਕਮਿਸ਼ਨ ਵੱਲੋਂ ਵੋਟਰ ਸੂਚੀਆਂ ਨੂੰ ਹੋਰ ਸ਼ੁੱਧ, ਸੰਪੂਰਨ ਅਤੇ ਭਰੋਸੇਯੋਗ ਬਣਾਉਣ ਲਈ ਕਰਵਾਈ ਜਾ ਰਹੀ ਸਪੈਸ਼ਲ ਇੰਟੈਂਸਿਵ ਰਿਵੀਜ਼ਨ (ਐੱਸ.ਆਈ.ਆਰ) -2026 ਮੁਹਿੰਮ ਤਹਿਤ ਆਮ ਨਾਗਰਿਕਾਂ, ਪਰਵਾਸੀ ਭਾਰਤੀਆਂ (ਐਨ.ਆਰ.ਆਈਜ਼) ਅਤੇ ਵੋਟਰਾਂ ਦੀ ਸਹੂਲਤ ਲਈ ਜ਼ਿਲ੍ਹਾ ਪੱਧਰ ’ਤੇ…

Read More

ਇਜ਼ਰਾਈਲ-ਈਰਾਨ ਤਣਾਅ ਵਿੱਚ ਅਸਥਾਈ ਰੋਕ, ਖੇਤਰ ਵਿੱਚ ਹਾਲਾਤ ਅਜੇ ਵੀ ਨਾਜ਼ੁਕ

Bol Punjab De, Buero  ਮੱਧ ਪੂਰਬ ਵਿੱਚ ਪਿਛਲੇ ਕੁਝ ਦਿਨਾਂ ਤੋਂ ਚੱਲ ਰਹੇ ਇਜ਼ਰਾਈਲ ਅਤੇ ਈਰਾਨ ਵਿਚਾਲੇ ਤਣਾਅ ਵਿੱਚ ਫਿਲਹਾਲ ਕੁਝ ਹੱਦ ਤੱਕ ਨਰਮੀ ਦੇ ਸੰਕੇਤ ਮਿਲੇ ਹਨ। ਦੋਵਾਂ ਦੇਸ਼ਾਂ ਵੱਲੋਂ ਹਾਲੀਆ ਮਿਸਾਈਲ ਅਤੇ ਹਵਾਈ ਹਮਲਿਆਂ ਤੋਂ ਬਾਅਦ ਅਸਥਾਈ ਤੌਰ ‘ਤੇ ਹਮਲੇ ਰੋਕਣ ਦੇ ਇਸ਼ਾਰੇ ਦਿੱਤੇ ਗਏ ਹਨ, ਜਿਸ ਨਾਲ ਖੇਤਰ ਵਿੱਚ ਵੱਡੇ ਟਕਰਾਅ ਦੀਆਂ…

Read More

INDIA ਗਠਜੋੜ ਦੀ ਵੱਡੀ ਬੈਠਕ, ਕਈ ਅਹਿਮ ਫ਼ੈਸਲਿਆਂ ‘ਤੇ ਹੋਈ ਚਰਚਾ

Bol Punjab De, Buero  ਨਵੀਂ ਦਿੱਲੀ ਵਿੱਚ INDIA ਗਠਜੋੜ ਦੀ ਇੱਕ ਅਹਿਮ ਬੈਠਕ ਆਯੋਜਿਤ ਕੀਤੀ ਗਈ, ਜਿਸ ਵਿੱਚ ਦੇਸ਼ ਦੀਆਂ ਵੱਖ-ਵੱਖ ਵਿਰੋਧੀ ਪਾਰਟੀਆਂ ਦੇ ਪ੍ਰਮੁੱਖ ਆਗੂਆਂ ਨੇ ਹਿੱਸਾ ਲਿਆ। ਬੈਠਕ ਵਿੱਚ ਕਾਂਗਰਸ ਆਗੂ ਰਾਹੁਲ ਗਾਂਧੀ, ਤ੍ਰਿਣਮੂਲ ਕਾਂਗਰਸ ਦੀ ਮੁਖੀ ਮਮਤਾ ਬੈਨਰਜੀ, ਸਮਾਜਵਾਦੀ ਪਾਰਟੀ ਦੇ ਪ੍ਰਧਾਨ ਅਖਿਲੇਸ਼ ਯਾਦਵ ਸਮੇਤ ਕਈ ਸੀਨੀਅਰ ਨੇਤਾਵਾਂ ਦੀ ਮੌਜੂਦਗੀ ਰਹੀ। ਬੈਠਕ…

Read More

ਮਨਵ ਸੁਥਾਰ ਬਣੇ ਨਵੇਂ ਸਟਾਰ, ਅਫ਼ਗਾਨਿਸਤਾਨ ਖ਼ਿਲਾਫ਼ ਸ਼ਾਨਦਾਰ ਪ੍ਰਦਰਸ਼ਨ ਨਾਲ ਜਿੱਤਿਆ ਦਿਲ

Bol Punjab De, Buero  ਭਾਰਤੀ ਕ੍ਰਿਕਟ ਨੂੰ ਇੱਕ ਹੋਰ ਉਭਰਦਾ ਹੋਇਆ ਸਿਤਾਰਾ ਮਿਲ ਗਿਆ ਹੈ। ਨੌਜਵਾਨ ਖੱਬੇ ਹੱਥ ਦੇ ਸਪਿਨਰ ਮਨਵ ਸੁਥਾਰ ਨੇ ਅਫ਼ਗਾਨਿਸਤਾਨ ਖ਼ਿਲਾਫ਼ ਟੈਸਟ ਮੈਚ ਵਿੱਚ ਆਪਣੇ ਸ਼ਾਨਦਾਰ ਪ੍ਰਦਰਸ਼ਨ ਨਾਲ ਕ੍ਰਿਕਟ ਪ੍ਰੇਮੀਆਂ ਅਤੇ ਮਾਹਿਰਾਂ ਦਾ ਧਿਆਨ ਆਪਣੇ ਵੱਲ ਖਿੱਚਿਆ ਹੈ। ਉਨ੍ਹਾਂ ਦੀ ਸਟੀਕ ਗੇਂਦਬਾਜ਼ੀ ਅਤੇ ਦਬਾਅ ਵਾਲੇ ਮੌਕਿਆਂ ‘ਤੇ ਵਿਕਟਾਂ ਹਾਸਲ ਕਰਨ ਦੀ…

Read More

ਪੰਜਾਬ ਵਿੱਚ ਹੀਟਵੇਵ ਦਾ ਅਲਰਟ, ਤਾਪਮਾਨ 45 ਡਿਗਰੀ ਤੱਕ ਪਹੁੰਚਣ ਦੀ ਸੰਭਾਵਨਾ

Bol Punjab De, Buero  ਪੰਜਾਬ ਵਿੱਚ ਇੱਕ ਵਾਰ ਫਿਰ ਗਰਮੀ ਨੇ ਆਪਣੇ ਤੇਵਰ ਦਿਖਾਉਣੇ ਸ਼ੁਰੂ ਕਰ ਦਿੱਤੇ ਹਨ। ਸੂਬੇ ਦੇ ਕਈ ਜ਼ਿਲ੍ਹਿਆਂ ਵਿੱਚ ਤਾਪਮਾਨ ਲਗਾਤਾਰ ਵੱਧ ਰਿਹਾ ਹੈ, ਜਿਸ ਕਾਰਨ ਮੌਸਮ ਵਿਭਾਗ ਨੇ ਯੈਲੋ ਅਲਰਟ ਜਾਰੀ ਕੀਤਾ ਹੈ। ਵਿਭਾਗ ਅਨੁਸਾਰ ਆਉਣ ਵਾਲੇ ਦਿਨਾਂ ਵਿੱਚ ਦਿਨ ਦਾ ਤਾਪਮਾਨ 44 ਤੋਂ 45 ਡਿਗਰੀ ਸੈਲਸੀਅਸ ਤੱਕ ਪਹੁੰਚ ਸਕਦਾ…

Read More

ਪੰਜਾਬ ਦੀ ਸਿਆਸਤ ਵਿੱਚ AAP-BJP ਟਕਰਾਅ ਤੇਜ਼, ਧੂਰੀ ਬਣਿਆ ਸਿਆਸੀ ਜੰਗ ਦਾ ਨਵਾਂ ਮੈਦਾਨ

Bol Punjab De, Buero  ਪੰਜਾਬ ਦੀ ਸਿਆਸਤ ਵਿੱਚ ਆਮ ਆਦਮੀ ਪਾਰਟੀ (AAP) ਅਤੇ ਭਾਰਤੀ ਜਨਤਾ ਪਾਰਟੀ (BJP) ਵਿਚਾਲੇ ਟਕਰਾਅ ਹੋਰ ਤੇਜ਼ ਹੋ ਗਿਆ ਹੈ। ਧੂਰੀ ਵਿੱਚ BJP ਵੱਲੋਂ 2027 ਵਿਧਾਨ ਸਭਾ ਚੋਣਾਂ ਲਈ ਸਿਆਸੀ ਮੁਹਿੰਮ ਦੀ ਸ਼ੁਰੂਆਤ ਕਰਨ ਤੋਂ ਬਾਅਦ ਮੁੱਖ ਮੰਤਰੀ ਭਗਵੰਤ ਮਾਨ ਅਤੇ ਪੰਜਾਬ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਹਰਿਆਣਾ ਦੇ…

Read More

ਰਾਜਪਾਲ ਗੁਲਾਬ ਚੰਦ ਕਟਾਰੀਆ ਵੱਲੋਂ ਘਨਸ਼ਿਆਮ ਕਾਂਸਲ ਸਨਮਾਨਤ 

** ਰੋਟਰੀ ਡਿਸਟ੍ਰਿਕਟ 3090 ਦੀ ਗ੍ਰੈਂਡ ਅਸੈਂਬਲੀ ਚੰਡੀਗੜ੍ਹ ਚ, ਹੋਈ ਸੰਪੰਨ  ** ਰਾਜਪਾਲ ਨੇ ਸੁਨਾਮ ਵਿੱਚ ਸਥਾਪਿਤ ਸੇਵਾ ਪ੍ਰੋਜੈਕਟਾਂ ਦੀ ਕੀਤੀ ਸਰਾਹਨਾ  ਦਰਸ਼ਨ ਸਿੰਘ ਚੌਹਾਨ, Bol Punjab De, Buero  ਸੁਨਾਮ — ਰੋਟਰੀ ਇੰਟਰਨੈਸ਼ਨਲ ਡਿਸਟ੍ਰਿਕਟ 3090 ਦੀ ਚੰਡੀਗੜ੍ਹ ਵਿਖੇ ਆਯੋਜਿਤ ਕੀਤੀ ਗਈ ਪ੍ਰਭਾਵਸ਼ਾਲੀ ਅਸੈਂਬਲੀ ਮੌਕੇ ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਨੇ ਰੋਟਰੀ ਦੇ ਸਾਬਕਾ ਗਵਰਨਰ…

Read More

ਸੁਨਾਮ ਵਿਖੇ ਗੁਰਦੁਆਰਾ ਸਾਹਿਬ ਬਾਬਾ ਨਾਮਦੇਵ ਜੀ ਦੇ ਮੁੱਖ ਗ੍ਰੰਥੀ ਭਾਈ ਜਗਮੇਲ ਸਿੰਘ ਛਾਜਲਾ ਅਤੇ ਸੁਖਮਨੀ ਸਾਹਿਬ ਸੇਵਾ ਸੁਸਾਇਟੀ ਦੀਆਂ ਮੈਂਬਰ ਬੀਬੀਆਂ ਸੁਨਾਮ ਦੇ ਵਾਰਡ ਨੰਬਰ 20 ਤੋਂ ਜੇਤੂ ਰਹੇ ਕੌਂਸਲਰ ਮਾਹੀ ਮਹੰਤ ਨੂੰ ਸਨਮਾਨਿਤ ਕਰਦੇ ਹੋਏ। ਇਸ ਮੌਕੇ ਹਰਜਸ ਸਿੰਘ ਖਡਿਆਲ, ਹਰਵਿੰਦਰ ਸਿੰਘ ਪੱਪਨ ਤੇ ਹੋਰ ਮੈਂਬਰ ਹਾਜ਼ਰ ਸਨ।

Bol Punjab De, Buero 

Read More