Headlines

ਨਸ਼ਿਆਂ ਦੇ ਜਾਲ ‘ਚ ਫਸਦਾ ਇਲਾਕਾ, ਲੋਕਾਂ ਨੇ ਚੁੱਕਿਆ ਵਿਰੋਧ ਦਾ ਝੰਡਾਸ਼ੇਰਪੁਰ ਵਿਖੇ ਹੋਈ ਭਰਮੀ ਮੀਟਿੰਗ ‘ਚ ਪ੍ਰਸ਼ਾਸਨ ਨੂੰ ਨਸ਼ਾ ਤਸਕਰਾਂ ‘ਤੇ ਤੁਰੰਤ ਕਾਰਵਾਈ ਦੀ ਚੇਤਾਵਨੀ

ਸ਼ੇਰਪੁਰ, 10 ਮਈ (ਬਲਜੀਤ ਸਿੰਘ ਟਿੱਬਾ) Bol Punjab De, Buero  ਕਸਬਾ ਸ਼ੇਰਪੁਰ ਅਤੇ ਆਲੇ-ਦੁਆਲੇ ਦੇ ਇਲਾਕਿਆਂ ਵਿੱਚ ਚਿੱਟੇ ਦੇ ਵਧ ਰਹੇ ਕਹਿਰ ਨੇ ਇੱਕ ਵਾਰ ਫਿਰ ਲੋਕਾਂ ਨੂੰ ਸੋਚਣ ਲਈ ਮਜਬੂਰ ਕਰ ਦਿੱਤਾ ਹੈ। ਪਿਛਲੇ ਕੁਝ ਦਿਨਾਂ ਦੌਰਾਨ ਦੋ ਨੌਜਵਾਨਾਂ ਦੀ ਨਸ਼ੇ ਕਾਰਨ ਹੋਈ ਮੌਤ ਨੇ ਇਲਾਕੇ ਵਿੱਚ ਡਰ, ਗੁੱਸੇ ਅਤੇ ਬੇਚੈਨੀ ਦਾ ਮਾਹੌਲ ਪੈਦਾ…

Read More

ਵੋਟਰ ਆਪਣੀ ਪਛਾਣ ਲਈ ਈਪਿਕ (EPIC) ਕਾਰਡ ਤੋਂ ਇਲਾਵਾ ਹੋਰ 15 ਦਸਤਾਵੇਜ਼ ਵੀ ਕਰ ਸਕਣਗੇ ਵਰਤੋਂ : ਰਿੰਪੀ ਗਰਗ

• ਨਗਰ ਕੌਂਸਲ/ਨਗਰ ਪੰਚਾਇਤ ਚੋਣਾਂ-2026 ਸਬੰਧੀ ਹਦਾਇਤਾਂ ਜਾਰੀ ਮਾਲੇਰਕੋਟਲਾ, 21 ਮਈ Bol Punjab De, Buero                  ਵਧੀਕ ਡਿਪਟੀ ਕਮਿਸ਼ਨਰ-ਕਮ- ਵਧੀਕ ਜ਼ਿਲ੍ਹਾ ਚੋਣਕਾਰ ਅਫ਼ਸਰ  ਰਿੰਪੀ ਗਰਗ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੰਜਾਬ ਰਾਜ ਚੋਣ ਕਮਿਸ਼ਨ ਵੱਲੋਂ ਨਗਰ ਕੌਂਸਲਾਂ ਅਤੇ ਨਗਰ ਪੰਚਾਇਤਾਂ ਦੀਆਂ ਆਮ ਚੋਣਾਂ-2026 ਲਈ ਵੋਟਰਾਂ ਦੀ ਪਛਾਣ ਸਬੰਧੀ ਜ਼ਰੂਰੀ…

Read More

ਜ਼ਿਲ੍ਹਾ ਪੁਲਿਸ ਸੰਗਰੂਰ ਵੱਲੋਂ ਮਿਤੀ 18.04.2026 ਤੋਂ 24.04.2026 ਤੱਕ ਕੀਤੀ ਗਈ ਕਾਰਗੁਜਾਰੀ”

-ਨਸ਼ਿਆਂ ਵਿਰੁੱਧ ਚਲਾਈ ਮੁਹਿੰਮ ਤਹਿਤ ਜ਼ਿਲ੍ਹਾ ਸੰਗਰੂਰ ਵਿਖੇ 34 ਮੁਕੱਦਮੇਂ ਦਰਜ, 52 ਦੋਸ਼ੀਆਂ ਨੂੰ ਗ੍ਰਿਫਤਾਰ ਕੀਤਾ  ➢ ਮਿਤੀ 18.04.2026 ਨੂੰ ਸੰਗਰੂਰ ਪ੍ਰਸ਼ਾਸਨ ਵੱਲੋਂ 04 ਨਸ਼ਾ ਤਸਕਰ ਵੱਲੋਂ ਨਸ਼ਿਆਂ ਦੀ ਤਸਕਰੀ ਕਰਕੇ ਸ਼ਹਿਰ ਸੰਗਰੂਰ ਵਿਖੇ ਬਣਾਈ ਗੈਰਕਾਨੂੰਨੀ ਪ੍ਰਾਪਰਟੀ, ਬੁਲਡੋਜਰ ਚਲਾ ਕੇ ਢਾਹ ਦਿੱਤੀ। ➢ ਥਾਣਾ ਸਿਟੀ ਧੂਰੀ ਦੇ ਏਰੀਆ ਵਿੱਚ ਰਿਹਾਇਸ਼ੀ ਮਕਾਨ ਵਿੱਚ ਕੱਚ ਦੀ ਬੋਤਲ…

Read More

ਬੱਚਿਆਂ ਦੀ ਸੁਰੱਖਿਆ ਯਕੀਨੀ ਬਣਾਉਣ ਲਈ ਸਕੂਲੀ ਬੱਸਾਂ ਦੀ ਚੈਕਿੰਗ ਮੁਹਿੰਮ ਜਾਰੀ

ਮਾਲੇਰਕੋਟਲਾ, 22 ਅਪ੍ਰੈਲ Bol Punjab De, Buero                              ਜ਼ਿਲ੍ਹੇ ਵਿੱਚ ਸਕੂਲੀ ਬੱਚਿਆਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਸਕੂਲੀ ਬੱਸਾਂ ਦੀ ਵਿਸ਼ੇਸ਼ ਚੈਕਿੰਗ ਮੁਹਿੰਮ ਲਗਾਤਾਰ ਜਾਰੀ ਹੈ। ਜ਼ਿਲ੍ਹਾ ਪ੍ਰੋਗਰਾਮ ਅਫਸਰ ਪਰਦੀਪ ਸਿੰਘ ਗਿੱਲ ਦੀਆਂ ਹਦਾਇਤਾਂ ਅਨੁਸਾਰ ਸੇਫ ਸਕੂਲ ਵਾਹਨ ਪਾਲਿਸੀ ਤਹਿਤ ਜ਼ਿਲ੍ਹੇ ਦੇ…

Read More

ਸੁਨਾਮ ਚ, ਭਾਜਪਾ ਮੁੱਖ ਵਿਰੋਧੀ ਧਿਰ ਵਜੋਂ ਉੱਭਰੀ

** ਦੋ ਮਹਿਲਾ ਕੌਂਸਲਰਾਂ ਨੇ ਕੀਤੀ ਜਿੱਤ ਦਰਜ਼  ** ਭਵਿੱਖ ਚ , ਭਾਜਪਾ ਨੂੰ ਸਕਾਰਾਤਮਕ ਸੰਕੇਤ ਦਿਖਾਈ ਦਿੱਤੇ, ਵੋਟ ਸ਼ੇਅਰ ਵੀ ਵਧਿਆ ਦਰਸ਼ਨ ਸਿੰਘ ਚੌਹਾਨ, Bol Punjab De, Buero  ਸੁਨਾਮ — ਸ਼ਹੀਦ ਊਧਮ ਸਿੰਘ ਦੀ ਜਨਮ ਭੂਮੀ ਵਿਖੇ ਨਗਰ ਕੌਂਸਲ ਚੋਣਾਂ ਦੇ ਨਤੀਜਿਆਂ ਨੇ ਸੁਨਾਮ ਦੀ ਰਾਜਨੀਤੀ ਵਿੱਚ ਨਵੀਂ ਗਤੀਸ਼ੀਲਤਾ ਪੈਦਾ ਕੀਤੀ ਹੈ। ਭਾਜਪਾ ਹੁਣ…

Read More

ਬਲਵੀਰ ਸਿੰਘ ਟਿੱਬਾ ਹਲਕਾ ਮਹਿਲ ਕਲਾਂ ਦੇ ਸਪੋਕਸਮੈਨ ਨਿਯੁਕਤ 

ਸ਼ੇਰਪੁਰ, 7 ਅਪ੍ਰੈਲ (ਬਲਜੀਤ ਸਿੰਘ ਟਿੱਬਾ) Bol Punjab De, Buero  ਹਲਕਾ ਮਹਿਲਕਲਾਂ ਵਿੱਚ ਨੇ ਆਪਣੀ ਸੰਗਠਨਾਤਮਕ ਢਾਂਚੇ ਨੂੰ ਹੋਰ ਮਜ਼ਬੂਤ ਕਰਦਿਆਂ ਨੂੰ ਹਲਕਾ ਮਹਿਲਕਲਾਂ ਦਾ ਸਪੋਕਸਪਰਸਨ ਨਿਯੁਕਤ ਕੀਤਾ ਹੈ। ਜ਼ਿਕਰਯੋਗ ਹੈ ਕਿ ਬਲਵੀਰ ਸਿੰਘ ਟਿੱਬਾ ਪਹਿਲਾਂ ਤੋਂ ਹੀ ਹਲਕਾ ਕੋਆਰਡੀਨੇਟਰ ਵਜੋਂ ਸੇਵਾ ਨਿਭਾ ਰਹੇ ਹਨ ਅਤੇ ਸੋਸ਼ਲ ਮੀਡੀਆ ਟੀਮ ਦੇ ਸਰਗਰਮ ਮੈਂਬਰ ਵਜੋਂ ਵੀ ਆਪਣਾ…

Read More

ਕੈਮਿਸਟਾਂ ਨੇ ਦਵਾਈਆਂ ਦੀ ਖੁੱਲ੍ਹੀ ਵਿਕਰੀ ‘ਤੇ ਜਤਾਇਆ ਇਤਰਾਜ਼, ਕਿਹਾ ‘ਲੋਕਾਂ ਦੀ ਸਿਹਤ ਨਾਲ ਛੇੜਛਾੜ ਨਹੀਂ ਬਰਦਾਸ਼ਤ 

ਦਰਸ਼ਨ ਸਿੰਘ ਚੌਹਾਨ,Bol Punjab De,Buero: ਦਵਾਈਆਂ ਦੀ ਵਿਕਰੀ ਨਾਲ ਸਬੰਧਤ ਨਵੇਂ ਪ੍ਰਸਤਾਵਾਂ ਨੂੰ ਲੈਕੇ ਪੰਜਾਬ ਕੈਮਿਸਟ ਐਸੋਸੀਏਸ਼ਨ ਨੇ ਕੇਂਦਰ ਸਰਕਾਰ ਅਤੇ ਡਰੱਗ ਟੈਕਨੀਕਲ ਐਡਵਾਈਜ਼ਰੀ ਬੋਰਡ ‘ਤੇ ਤਿੱਖਾ ਹਮਲਾ ਕੀਤਾ ਹੈ। ਕੈਮਿਸਟ ਐਸੋਸੀਏਸ਼ਨ ਦੇ ਜ਼ਿਲ੍ਹਾ ਪ੍ਰਧਾਨ ਨਰੇਸ਼ ਜਿੰਦਲ ਅਤੇ ਜਨਰਲ ਸਕੱਤਰ ਰਾਜੀਵ ਜੈਨ ਨੇ ਕਿਹਾ ਕਿ ਇਹ ਨਵੇਂ ਸਰਕਾਰੀ ਫੈਸਲੇ ਨਾ ਸਿਰਫ ਕੈਮਿਸਟਾਂ ਦੇ ਕਾਰੋਬਾਰਾਂ ਨੂੰ…

Read More

ਨਸ਼ਾ ਮੁਕਤ ਪੰਜਾਬ ਮੁਹਿੰਮ ਤਹਿਤ ਜ਼ਿਲ੍ਹਾ ਮਾਲੇਰਕੋਟਲਾ ਵਿੱਚ ਖੇਡ ਮੁਕਾਬਲੇ ਅਤੇ ਜਾਗਰੂਕਤਾ ਸੈਮੀਨਾਰ ਕਰਵਾਏ ਗਏ

• ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖਣ ਲਈ ਖੇਡਾਂ ਨਾਲ ਜੋੜਨਾ ਸਮੇਂ ਦੀ ਮੁੱਖ ਲੋੜ : ਜ਼ਿਲ੍ਹਾ ਖੇਡ ਅਫ਼ਸਰ ਮਾਲੇਰਕੋਟਲਾ 28 ਮਈ  Bol Punjab De, Buero             ਪੰਜਾਬ ਸਰਕਾਰ ਵੱਲੋਂ ਚਲਾਈ ਜਾ ਰਹੀ “ਨਸ਼ਾ ਮੁਕਤ ਪੰਜਾਬ” ਮੁਹਿੰਮ ਤਹਿਤ ਜ਼ਿਲ੍ਹਾ ਖੇਡ ਅਫ਼ਸਰ ਮਾਲੇਰਕੋਟਲਾ ਵੱਲੋਂ ਜ਼ਿਲ੍ਹੇ ਦੇ ਵੱਖ-ਵੱਖ ਖੇਡ ਕੇਂਦਰਾਂ ਵਿੱਚ ਖੇਡ ਗਤੀਵਿਧੀਆਂ ਅਤੇ ਜਾਗਰੂਕਤਾ ਸਮਾਗਮ ਕਰਵਾਏ ਗਏ। ਇਸ ਮੁਹਿੰਮ ਦਾ ਮੁੱਖ ਉਦੇਸ਼ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖਦਿਆਂ ਉਨ੍ਹਾਂ ਨੂੰ ਖੇਡਾਂ ਨਾਲ ਜੋੜਨਾ ਅਤੇ ਉਨ੍ਹਾਂ ਦਾ ਮਨੋਬਲ ਉੱਚਾ ਚੁੱਕਣਾ ਹੈ।               ਜ਼ਿਲ੍ਹਾ ਖੇਡ ਅਫ਼ਸਰ ਹਰਪਿੰਦਰ ਸਿੰਘ ਨੇ ਦੱਸਿਆ ਕਿ ਨਨਕਾਣਾ ਪਬਲਿਕ ਸਕੂਲ, ਪਿੰਡ ਰਾਮਪੁਰ ਛੰਨਾ ਵਿਖੇ ਚੱਲ ਰਹੇ ਹਾਕੀ ਕੋਚਿੰਗ ਸੈਂਟਰ ਵਿੱਚ ਹਾਕੀ ਮੈਚ ਕਰਵਾਏ ਗਏ। ਇਸ ਦੌਰਾਨ ਮੌਜੂਦ ਖਿਡਾਰੀਆਂ, ਕੋਚਾਂ ਅਤੇ ਪਬਲਿਕ ਨੂੰ ਨਸ਼ਿਆਂ ਤੋਂ ਦੂਰ ਰਹਿਣ ਲਈ ਪ੍ਰੇਰਿਤ ਕਰਦਿਆਂ ਇੱਕ ਜਾਗਰੂਕਤਾ ਸੈਮੀਨਾਰ ਵੀ ਆਯੋਜਿਤ ਕੀਤਾ ਗਿਆ।                ਉਨ੍ਹਾਂ ਦੱਸਿਆ ਕਿ ਖੇਡ ਵਿਭਾਗ ਦੇ ਸਾਰੇ ਕੋਚਿੰਗ ਸੈਂਟਰਾਂ ਵਿੱਚ ਡਰੱਗਜ਼ ਨਾਲ ਸਬੰਧਤ ਨਸ਼ੀਲੇ ਪੌਦਿਆਂ ਦੀ ਪਛਾਣ ਸਬੰਧੀ ਜਾਣਕਾਰੀ ਦਿੱਤੀ ਗਈ ਅਤੇ ਖਿਡਾਰੀਆਂ ਨੂੰ ਇਸ ਬਾਰੇ ਜਾਗਰੂਕ ਕੀਤਾ ਗਿਆ। ਇਸ ਤੋਂ ਇਲਾਵਾ ਡਾ. ਜ਼ਾਕਿਰ ਹੁਸੈਨ ਸਟੇਡੀਅਮ ਵਿਖੇ ਲੜਕੀਆਂ ਦੇ ਫੁੱਟਬਾਲ ਮੈਚ ਵੀ ਕਰਵਾਏ ਗਏ। ਮੁਕਾਬਲਿਆਂ ਤੋਂ ਬਾਅਦ ਖਿਡਾਰੀਆਂ ਅਤੇ ਹੋਰ ਹਾਜ਼ਰ ਵਿਅਕਤੀਆਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਜਾਣਕਾਰੀ ਦਿੰਦਿਆਂ ਖੇਡਾਂ ਨਾਲ ਜੁੜਨ ਲਈ ਪ੍ਰੇਰਿਤ ਕੀਤਾ ਗਿਆ। ਇਸ ਮੌਕੇ ਸਾਰਿਆਂ ਨੇ ਇਕਜੁੱਟ ਹੋ ਕੇ ਨਸ਼ਿਆਂ ਦੇ ਖਾਤਮੇ ਅਤੇ ਨਸ਼ਾ ਮੁਕਤ ਪੰਜਾਬ ਦੀ ਸਿਰਜਣਾ ਲਈ ਪ੍ਰਣ ਵੀ ਲਿਆ।

Read More

ਵਿਆਹੁਤਾ ਔਰਤ ਦੀ ਸ਼ੱਕੀ ਹਾਲਾਤਾਂ ‘ਚ ਮੌਤ, 

* ਪਤੀ ਸਣੇ ਚਾਰ ਜਣਿਆਂ ਖ਼ਿਲਾਫ਼ ਮਾਮਲਾ ਦਰਜ਼  ਦਰਸ਼ਨ ਸਿੰਘ ਚੌਹਾਨ, Bol Punjab De, Buero  ਸੁਨਾਮ — ਚੀਮਾਂ ਮੰਡੀ ਦੀ ਇੱਕ ਵਿਆਹੁਤਾ ਔਰਤ ਦੀ ਉਸ ਦੇ ਸਹੁਰੇ ਪਿੰਡ ਮਾਖਾ ਚਹਿਲਾਂ ਵਿਖੇ ਸ਼ੱਕੀ ਹਾਲਾਤ ‘ਚ ਮੌਤ ਹੋਣ ਦੀ ਖ਼ਬਰ ਮਿਲੀ ਹੈ। ਥਾਣਾ ਜੋਗਾ ਦੀ ਪੁਲਿਸ ਨੇ ਮ੍ਰਿਤਕ ਔਰਤ ਦੇ ਪਤੀ ਸਮੇਤ ਚਾਰ ਜਣਿਆਂ ਖ਼ਿਲਾਫ਼ ਮਾਮਲਾ ਦਰਜ…

Read More

ਖਜ਼ਾਨਾ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਬਾਬਾ ਸਾਹਿਬ ਅੰਬੇਦਕਰ ਦੇ ਜਨਮ ਦਿਹਾੜੇ ‘ਤੇ ਸ਼ਰਧਾਂਜਲੀ

* ਸਿੱਖਿਆ ਅਤੇ ਸੰਵਿਧਾਨਕ ਅਧਿਕਾਰਾਂ ਨਾਲ ਹੀ ਸਮਾਜਕ ਤਰੱਕੀ ਸੰਭਵ: ਚੀਮਾ * ਕਿਹਾ,ਮੁੱਖ ਮੰਤਰੀ ਪੰਜਾਬ 14 ਅਪ੍ਰੈਲ ਨੂੰ ਬਾਬਾ ਸਾਹਿਬ ਅੰਬੇਡਕਰ ਦੇ ਜਨਮ ਦਿਹਾੜੇ ਮੌਕੇ ਕਰਨਗੇ ਵੱਡਾ ਐਲਾਨ, ਗਰੀਬ ਅਤੇ ਦਲਿਤ ਔਰਤਾਂ ਨੂੰ ਮਿਲਣਗੇ 1500 ਰੁਪਏ ਪ੍ਰਤੀ ਮਹੀਨਾ ਮਾਲੇਰਕੋਟਲਾ, 12 ਅਪ੍ਰੈਲ :Bol Punjab De, Buero  ਡਾਕਟਰ ਬੀ.ਆਰ. ਅੰਬੇਦਕਰ ਅਵੇਰਨੈੱਸ ਸੋਸਾਇਟੀ ਮਾਲੇਰਕੋਟਲਾ ਵੱਲੋਂ ਰਾਏਕੋਟ ਰੋਡ ਸਥਿਤ ਰੋਇਲ ਜੋਰਡਨ ਪੈਲੇਸ ਵਿੱਚ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਦਕਰ ਜੀ ਦਾ ਜਨਮ ਦਿਹਾੜਾ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਗਿਆ।  ਇਸ ਸਮਾਗਮ ਵਿੱਚ ਖਾਸ ਤੌਰ ‘ਤੇ ਪੰਜਾਬ ਦੇ ਖਜ਼ਾਨਾ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ, ਵਿਧਾਇਕ ਡਾ. ਜਮੀਲ ਉਰ ਰਹਿਮਾਨ ਅਤੇ ਜ਼ਿਲ੍ਹਾ ਯੋਜਨਾ ਕਮੇਟੀ ਦੇ ਚੇਅਰਮੈਨ ਸਾਕਿਬ ਅਲੀ ਰਾਜਾ ਨੇ ਸ਼ਿਰਕਤ ਕੀਤੀ।    ਇਸ ਮੌਕੇ ਸੰਬੋਧਨ ਕਰਦਿਆਂ ਖਜ਼ਾਨਾ ਮੰਤਰੀ ਹਰਪਾਲ ਸਿੰਘ ਚੀਮਾ ਨੇ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਦਕਰ ਦੇ ਜੀਵਨ ਅਤੇ ਵਿਚਾਰਧਾਰਾ ਨੂੰ ਯਾਦ ਕਰਦਿਆਂ ਕਿਹਾ ਕਿ ਉਨ੍ਹਾਂ ਵੱਲੋਂ ਦਿੱਤਾ ਗਿਆ ਸੰਵਿਧਾਨ ਅਤੇ ਸਿੱਖਿਆ ‘ਤੇ ਦਿੱਤਾ ਗਿਆ ਜ਼ੋਰ ਅੱਜ ਵੀ ਸਮਾਜ ਲਈ ਪ੍ਰੇਰਣਾ ਦਾ ਸਰੋਤ ਹੈ।  ਉਨ੍ਹਾਂ ਕਿਹਾ ਕਿ “ਸਿੱਖਿਆ ਸ਼ੇਰਨੀ ਦੇ ਦੁੱਧ ਵਰਗੀ ਹੈ, ਜੋ ਇਸ ਨੂੰ ਪੀਂਦਾ ਹੈ ਉਹ ਦਹਾੜਦਾ ਹੈ”, ਇਸ ਲਈ ਹਰ ਵਰਗ ਦੇ ਲੋਕਾਂ ਨੂੰ ਸਿੱਖਿਆ ਹਾਸਲ ਕਰਕੇ ਅੱਗੇ ਵੱਧਣਾ ਚਾਹੀਦਾ ਹੈ।\ ਇਸ ਮੌਕੇ ਉਨ੍ਹਾਂ ਖ਼ਾਸ ਜਾਣਕਾਰੀ ਸਾਂਝੀ ਕਰਦਿਆਂ ਦੱਸਿਆ ਕਿ ਮੁੱਖ ਮੰਤਰੀ ਪੰਜਾਬ ਵੱਲੋਂ 14 ਅਪ੍ਰੈਲ ਨੂੰ ਬਾਬਾ ਸਾਹਿਬ ਦੇ ਜਨਮ ਦਿਹਾੜੇ ਮੌਕੇ ਵੱਡਾ ਐਲਾਨ ਕੀਤਾ…

Read More