Headlines

ਜ਼ਿਲ੍ਹਾ ਮਾਲੇਰਕੋਟਲਾ ਵਿਖੇ ਡਾ.ਬੀ.ਆਰ. ਅੰਬੇਦਕਰ ਜਯੰਤੀ ਸ਼ਰਧਾ ਨਾਲ ਮਨਾਈ ਗਈਏ.ਡੀ.ਸੀ(ਡੀ) ਰਿੰਪੀ ਗਰਗ ਵੱਲੋਂ ਸਮਾਨਤਾ, ਸਿੱਖਿਆ ਅਤੇ ਸਮਾਜਿਕ ਨਿਆਂ ਦੇ ਸਿਧਾਂਤਾਂ ‘ਤੇ ਚੱਲਣ ਦੀ ਅਪੀਲ

ਮਾਲੇਰਕੋਟਲਾ, 14 ਅਪ੍ਰੈਲ :Bol Punjab De, Buero    ਜ਼ਿਲ੍ਹਾ ਮਾਲੇਰਕੋਟਲਾ ਵਿੱਚ ਡਾ. ਬੀ.ਆਰ. ਅੰਬੇਦਕਰ ਜਯੰਤੀ ਉਤਸ਼ਾਹ ਅਤੇ ਸ਼ਰਧਾ ਨਾਲ ਮਨਾਈ ਗਈ। ਇਹ ਸਮਾਗਮ ਵਧੀਕ ਡਿਪਟੀ ਕਮਿਸ਼ਨਰ (ਏ.ਡੀ.ਸੀ) ਰਿੰਪੀ ਗਰਗ ਦੀ ਅਗਵਾਈ ਹੇਠ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਭਲਾਈ ਵਿਭਾਗ ਵੱਲੋਂ ਆਯੋਜਿਤ ਕੀਤਾ ਗਿਆ, ਜਿਸ ਵਿੱਚ ਵਿਭਾਗ ਦੇ ਜ਼ਿਲ੍ਹਾ ਪੱਧਰੀ ਅਧਿਕਾਰੀਆਂ ਅਤੇ ਕਰਮਚਾਰੀਆਂ  ਤੋਂ ਇਲਾਵਾ ਹੋਰ ਵਿਭਾਗਾਂ ਦੇ ਨੁਮਾਇੰਦਿਆ ਨੇ ਹਿੱਸਾ ਲਿਆ । ਇਸ ਮੌਕੇ ਤੇ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਰਿੰਪੀ ਗਰਗ ਨੇ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਦਕਰ ਨੂੰ ਨਮਨ ਕਰਦਿਆਂ ਉਨ੍ਹਾਂ ਦੀਆਂ ਦੇਸ਼ ਲਈ ਬੇਮਿਸਾਲ ਸੇਵਾਵਾਂ ਨੂੰ ਯਾਦ ਕੀਤਾ।  ਉਨ੍ਹਾਂ ਕਿਹਾ ਕਿ ਡਾ. ਅੰਬੇਦਕਰ ਸਿਰਫ਼ ਸੰਵਿਧਾਨ ਨਿਰਮਾਤਾ ਹੀ ਨਹੀਂ ਸਨ, ਸਗੋਂ ਉਹ ਸਮਾਜਿਕ ਬਰਾਬਰੀ ਅਤੇ ਨਿਆਂ ਦੇ ਮਹਾਨ ਪੈਰੋਕਾਰ ਵੀ ਸਨ। ਉਨ੍ਹਾਂ ਵੱਲੋਂ ਦਿੱਤੇ ਸਿਧਾਂਤ ਅੱਜ ਵੀ ਸਮਾਜ ਨੂੰ ਅੱਗੇ ਵਧਣ ਦਾ ਰਸਤਾ ਦਿਖਾਉਂਦੇ ਹਨ।                       ਉਨ੍ਹਾਂ ਕਿਹਾ ਕਿ ਸਿੱਖਿਆ ਹੀ ਸਮਾਜਿਕ ਤਬਦੀਲੀ ਦਾ ਸਭ ਤੋਂ ਵੱਡਾ ਸਾਧਨ ਹੈ ਅਤੇ ਹਰ ਵਿਅਕਤੀ ਨੂੰ ਸਿੱਖਿਆ ਪ੍ਰਾਪਤ ਕਰਕੇ ਆਪਣੇ ਹੱਕਾਂ ਪ੍ਰਤੀ ਜਾਗਰੂਕ ਹੋਣਾ ਚਾਹੀਦਾ ਹੈ। ਉਨ੍ਹਾਂ ਸਮਾਜ ਦੇ ਪਿੱਛੜੇ ਵਰਗਾਂ ਨੂੰ ਸਰਕਾਰ ਵੱਲੋਂ ਚਲਾਈਆਂ ਜਾ ਰਹੀਆਂ ਭਲਾਈ ਯੋਜਨਾਵਾਂ ਦਾ ਲਾਭ ਉਠਾਉਣ ਲਈ ਪ੍ਰੇਰਿਤ ਕੀਤਾ ਅਤੇ ਅਧਿਕਾਰੀਆਂ ਨੂੰ ਇਹ ਯਕੀਨੀ ਬਣਾਉਣ ਲਈ ਕਿਹਾ ਕਿ ਇਹ ਯੋਜਨਾਵਾਂ ਲੋੜਵੰਦਾਂ ਤੱਕ ਪਹੁੰਚਣ।               ਸਮਾਗਮ ਦੌਰਾਨ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਭਲਾਈ ਵਿਭਾਗ ਦੇ ਅਧਿਕਾਰੀਆਂ ਵੱਲੋਂ ਵੀ ਆਪਣੇ ਵਿਚਾਰ ਸਾਂਝੇ ਕੀਤੇ ਗਏ ਅਤੇ ਡਾ. ਅੰਬੇਦਕਰ ਦੇ ਜੀਵਨ ਸੰਦੇਸ਼ ਨੂੰ ਅਪਣਾਉਣ ‘ਤੇ ਜ਼ੋਰ ਦਿੱਤਾ ਗਿਆ। ਇਸ ਮੌਕੇ ਤਹਿਸੀਲ ਸਮਾਜਿਕ ਨਿਆਂ ਅਤੇ ਅਧਿਕਾਰਤਾ ਅਫਸਰ ਹਰਪ੍ਰੀਤ ਸਿੰਘ ਸਮੇਤ ਵੱਖ ਵੱਖ ਵਿਭਾਗ ਦੇ ਨੁਮਾਇੰਦੇ ਅਤੇ ਸਟਾਫ ਮੌਜੂਦ ਸੀ, ਸਮਾਗਮ ਦੇ ਅੰਤ ‘ਤੇ ਸਾਰੇ ਹਾਜ਼ਰ ਵਿਅਕਤੀਆਂ ਨੇ ਡਾ. ਅੰਬੇਦਕਰ ਦੇ ਦਿਖਾਏ ਰਾਹ ‘ਤੇ ਚੱਲਣ ਅਤੇ ਸਮਾਜ ਵਿੱਚ ਬਰਾਬਰੀ, ਨਿਆਂ ਅਤੇ ਭਾਈਚਾਰੇ ਨੂੰ ਮਜ਼ਬੂਤ ਕਰਨ ਦਾ ਸੰਕਲਪ ਲਿਆ।

Read More

ਦਾਮਨ ਬਾਜਵਾ ਨੇ ਕਣਕ ਦੇ ਖ਼ਰੀਦ ਪ੍ਰਬੰਧਾਂ ਤੇ ਚੁੱਕੇ ਸਵਾਲ 

** ਕਿਹਾ ਮੰਡੀਆਂ ਚ, ਕਿਸਾਨ ਹੋ ਰਹੇ ਨੇ ਖੱਜਲ ਖੁਆਰ  ** ਸਰਕਾਰੀ ਪ੍ਰਬੰਧ ਖ਼ਾਨਾਪੂਰਤੀ ਤੱਕ ਸਿਮਟੇ  ਦਰਸ਼ਨ ਸਿੰਘ ਚੌਹਾਨ,Bol Punjab De, Buero  ਭਾਰਤੀ ਜਨਤਾ ਪਾਰਟੀ ਜ਼ਿਲ੍ਹਾ ਸੰਗਰੂਰ -2 ਦੀ ਪ੍ਰਧਾਨ ਦਾਮਨ ਬਾਜਵਾ ਨੇ ਸ਼ਨਿੱਚਰਵਾਰ ਨੂੰ ਸੁਨਾਮ ਵਿਖੇ ਨਵੀਂ ਅਨਾਜ਼ ਮੰਡੀ ਦਾ ਦੌਰਾ ਕਰਕੇ ਕਣਕ ਦੇ ਖ਼ਰੀਦ ਪ੍ਰਬੰਧ ਸੁਚਾਰੂ ਨਾ ਹੋਣ ਕਾਰਨ ਸੂਬੇ ਦੀ ਸਰਕਾਰ ਤੇ…

Read More

G7 ਸੰਮੇਲਨ ਵਿੱਚ ਗਲੋਬਲ ਸਾਊਥ ਦੀ ਆਵਾਜ਼ ਉਠਾਏਗਾ ਭਾਰਤ

Bol Punjab De, Buero 14 ਜੂਨ: ਭਾਰਤ ਇੱਕ ਵਾਰ ਫਿਰ ਵਿਸ਼ਵ ਪੱਧਰ ’ਤੇ ਵਿਕਾਸਸ਼ੀਲ ਦੇਸ਼ਾਂ ਦੀ ਮਜ਼ਬੂਤ ਆਵਾਜ਼ ਬਣਨ ਦੀ ਤਿਆਰੀ ਕਰ ਰਿਹਾ ਹੈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਿਹਾ ਹੈ ਕਿ ਆਉਣ ਵਾਲੇ G7 ਸੰਮੇਲਨ ਦੌਰਾਨ ਭਾਰਤ “ਗਲੋਬਲ ਸਾਊਥ” ਯਾਨੀ ਵਿਕਾਸਸ਼ੀਲ ਅਤੇ ਉਭਰਦੀਆਂ ਅਰਥਵਿਵਸਥਾਵਾਂ ਵਾਲੇ ਦੇਸ਼ਾਂ ਦੇ ਹਿੱਤਾਂ, ਚੁਣੌਤੀਆਂ ਅਤੇ ਉਮੀਦਾਂ ਨੂੰ ਵਿਸ਼ਵ ਮੰਚ ’ਤੇ…

Read More

ਦਾਮਨ ਬਾਜਵਾ ਸੇਵਾ ਕੇਂਦਰਾਂ ਦੇ ਮੁਲਾਜ਼ਮਾਂ ਦੇ ਹੱਕ ਚ, ਡਟੇ 

** ਕਿਹਾ ਪੁਲਿਸ ਕੱਚੇ ਕਾਮਿਆਂ ਨਾਲ ਕਰ ਰਹੀ ਧੱਕਾਮੁੱਕੀ  **  ਪੁਲਸੀਆ ਜ਼ਬਰ ਤੋਂ ਡਰਦੇ ਮੁਲਾਜ਼ਮ ਗਲੀਆਂ ਵਿੱਚ ਭੱਜੇ  ਦਰਸ਼ਨ ਸਿੰਘ ਚੌਹਾਨ, Bol Punjab De, Buero  ਸੁਨਾਮ — ਆਮ ਆਦਮੀ ਪਾਰਟੀ ਦੇ ਸੂਬਾ ਪ੍ਰਧਾਨ ਅਤੇ ਕੈਬਨਿਟ ਮੰਤਰੀ ਅਮਨ ਅਰੋੜਾ ਦੀ ਕੋਠੀ ਦਾ ਘਿਰਾਓ ਕਰਨ ਪੁੱਜੇ ਸੇਵਾ ਕੇਂਦਰਾਂ ਦੇ ਮੁਲਾਜ਼ਮਾਂ ਨੂੰ ਪੁਲਸੀਆ ਜ਼ਬਰ ਤੋਂ ਬਚਾਉਣ ਲਈ ਭਾਜਪਾ…

Read More

ਭਾਰਤ-ਯੂਰਪੀ ਯੂਨੀਅਨ ਵਪਾਰ ਸਮਝੌਤੇ ‘ਤੇ PM Narendra Modi ਦਾ ਵੱਡਾ ਬਿਆਨ

Bol Punjab De, Buero  ਪ੍ਰਧਾਨ ਮੰਤਰੀ Narendra Modi ਨੇ ਭਾਰਤ ਅਤੇ European Union (EU) ਵਿਚਾਲੇ ਚੱਲ ਰਹੇ Free Trade Agreement (FTA) ਨੂੰ “ਦੋ ਵੱਡੀਆਂ ਤਾਕਤਾਂ ਲਈ win-win partnership” ਕਰਾਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਇਹ ਸਮਝੌਤਾ ਨਾ ਸਿਰਫ਼ ਦੋਵਾਂ ਅਰਥਵਿਵਸਥਾਵਾਂ ਨੂੰ ਮਜ਼ਬੂਤ ਕਰੇਗਾ, ਸਗੋਂ ਟੈਕਨੋਲੋਜੀ, ਡਿਜ਼ਿਟਲ ਸੁਰੱਖਿਆ, ਸੈਮੀਕੰਡਕਟਰ, AI ਅਤੇ clean energy ਵਰਗੇ ਖੇਤਰਾਂ ਵਿੱਚ…

Read More

ਸੁਨਾਮ ਬਲਾਕ ਵਿੱਚ ਸਕੂਲੀ ਬੱਚਿਆਂ ਦੀ ਸੁਰੱਖਿਆ ਸੰਬੰਧੀ ਜ਼ਿਲ੍ਹਾ ਟਾਸਕ ਫੋਰਸ ਵੱਲੋਂ ਵਿਸ਼ੇਸ਼ ਚੈਕਿੰਗ, 10 ਸਕੂਲੀ ਬੱਸਾਂ ਦੇ ਚਲਾਨ

ਸੁਨਾਮ, 23 ਅਪ੍ਰੈਲ Bol Punjab De, Buero  ਜ਼ਿਲ੍ਹਾ ਪ੍ਰਸ਼ਾਸਨ ਦੇ ਦਿਸ਼ਾ-ਨਿਰਦੇਸ਼ਾਂ ਅਤੇ ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਪ੍ਰਦੀਪ ਸਿੰਘ ਗਿੱਲ ਦੀਆਂ ਹਦਾਇਤਾਂ ਅਨੁਸਾਰ, ਸੁਨਾਮ ਬਲਾਕ ਅੰਦਰ ਸਕੂਲੀ ਬੱਚਿਆਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਜ਼ਿਲ੍ਹਾ ਟਾਸਕ ਫੋਰਸ ਵੱਲੋਂ ਵੱਖ-ਵੱਖ ਸਕੂਲਾਂ ਵਿੱਚ ਵਿਸ਼ੇਸ਼ ਚੈਕਿੰਗ ਅਭਿਆਨ ਚਲਾਇਆ ਗਿਆ। ਇਸ ਅਭਿਆਨ ਦੌਰਾਨ ਸਕੂਲੀ ਬੱਸਾਂ, ਡਰਾਈਵਰਾਂ ਦੇ ਲਾਜ਼ਮੀ ਦਸਤਾਵੇਜ਼ ਅਤੇ ਸਕੂਲ…

Read More

ਫਸਲ ਦੀ ਕਟਾਈ ਦੇ ਸੀਜਨ ਦੌਰਾਨ ਬਿਜਲੀ ਵਿਭਾਗ ਵੱਲੋਂ ਕਿਸਾਨਾਂ ਲਈ ਐਡਵਾਈਜਰੀ ਜਾਰੀ

* ਟਰਾਂਸਫਾਰਮਰਾਂ ਨੇੜੇ ਸੁਰੱਖਿਆ ਉਪਾਅ ਅਪਣਾਉਣ ਨਾਲ ਅੱਗ ਦੀਆਂ ਘਟਨਾਵਾਂ ਤੋਂ ਬਚਾਅ ਸੰਭਵ – ਇੰਜੀ ਹਰਵਿੰਦਰ ਸਿੰਘ ਧੀਮਾਨ ਮਾਲੇਰਕੋਟਲਾ, 13 ਅਪ੍ਰੈਲ Bol Punjab De, Buero  ਵਧੀਕ ਨਿਗਰਾਨ, ਵੰਡ-ਮੰਡਲ ਇੰਜੀ ਹਰਵਿੰਦਰ ਸਿੰਘ ਧੀਮਾਨ ਵੱਲੋਂ ਜਾਣਕਾਰੀ ਦਿੰਦਿਆਂ ਦੱਸਿਆ ਗਿਆ ਕਿ ਇਸ ਸਮੇਂ ਕਣਕ ਦੀ ਫਸਲ ਵਾਢੀ ਲਈ ਤਿਆਰ ਹੈ ਅਤੇ ਅਗਲੇ ਕੁਝ ਦਿਨਾਂ ਵਿੱਚ ਕਟਾਈ ਦਾ ਕੰਮ ਤੇਜ਼ੀ…

Read More

ਸੁਨਾਮ ਚ, ਵੋਟਰ ਸੂਚੀਆਂ ਦੀ ਸੁਧਾਈ ਦਾ ਕੰਮ ਸ਼ੁਰੂ 

— ਪੋਲਿੰਗ ਬੂਥਾਂ ਤੇ ਰਾਜਸੀ ਪਾਰਟੀਆਂ ਦੇ ਬੈਠੇ ਨੁੰਮਾਇੰਦੇ  — 2003 ਦੀ ਵੋਟਰ ਸੂਚੀ ਨੂੰ ਬਣਾਇਆ ਗਿਆ ਅਧਾਰ  ਦਰਸ਼ਨ ਸਿੰਘ ਚੌਹਾਨ,Bol Punjab De, Buero  ਸੁਨਾਮ — ਭਾਰਤੀ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਸੁਨਾਮ ਵਿਖੇ ਐਸ ਆਈ ਆਰ ਤਹਿਤ ਵੋਟਰ ਸੂਚੀਆਂ ਦੀ ਸੁਧਾਈ ਦਾ ਕੰਮ ਸ਼ੁਰੂ ਹੋ ਗਿਆ ਹੈ। ਐਤਵਾਰ ਨੂੰ ਵੋਟਰ ਸੂਚੀਆਂ ਦੀ ਸੁਧਾਈ ਦੇ…

Read More

ਬਲਵੀਰ ਲੌਂਗੋਵਾਲ ਇਨਕਲਾਬੀ ਵਿਰਾਸਤ ਮੰਚ ਦੇ ਪ੍ਰਧਾਨ ਬਣੇ   

— ਗ਼ਦਰ ਪਾਰਟੀ ਦਾ ਸਥਾਪਨਾ ਦਿਵਸ 21 ਨੂੰ ਮਨਾਇਆ ਜਾਵੇਗਾ  ਦਰਸ਼ਨ ਸਿੰਘ ਚੌਹਾਨ, Bol Punjab De, Buero  ਸੁਨਾਮ– ਗਦਰ ਪਾਰਟੀ, ਗਦਰ ਲਹਿਰ ਤੇ ਗਦਰੀ ਯੋਧਿਆਂ  ਦੀਆਂ ਕੁਰਬਾਨੀਆਂ ਬਾਰੇ ਅਜੋਕੀ ਪੀੜੀ ਨੂੰ ਜਾਣਕਾਰੀ ਦੇਣ ਤੇ ਗਦਰ ਲਹਿਰ ਬਾਰੇ ਪ੍ਰਚਾਰ ਪ੍ਰਸਾਰ ਕਰਨ ਲਈ ਸੂਬਾ ਪੱਧਰ ਤੇ ਇਨਕਲਾਬੀ ਵਿਰਾਸਤ ਪ੍ਰਚਾਰ ਮੰਚ ਪੰਜਾਬ ਦਾ ਗਠਨ ਕੀਤਾ ਗਿਆ ਹੈ।   …

Read More

*ਓ.ਐਸ.ਡੀ. ਸੁਖਵੀਰ ਸਿੰਘ ਨੇ ਪਿੰਡ ਹਰਚੰਦਪੁਰਾ ਵਿਖੇ ਗਊਸ਼ਾਲਾ ਦਾ ਕੀਤਾ ਦੌਰਾ*

*ਤੂੜੀ ਨੂੰ ਲੱਗੀ ਅੱਗ ਦੀ ਘਟਨਾ ਤੋਂ ਬਾਅਦ ਨੁਕਸਾਨ ਦਾ ਲਿਆ ਜਾਇਜ਼ਾ, ਹਰ ਸੰਭਵ ਮਦਦ ਦਾ ਦਿੱਤਾ ਭਰੋਸਾ* ਧੂਰੀ, 24 ਅਪ੍ਰੈਲ Bol Punjab De, Buero  ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੇ ਓ.ਐਸ.ਡੀ. ਸੁਖਵੀਰ ਸਿੰਘ ਨੇ ਅੱਜ ਪਿੰਡ ਹਰਚੰਦਪੁਰਾ ਵਿਖੇ ਸਥਿਤ ਗਊਸ਼ਾਲਾ ਦਾ ਦੌਰਾ ਕਰਕੇ ਉੱਥੇ ਦੇ ਪ੍ਰਬੰਧਾਂ ਦਾ ਜਾਇਜ਼ਾ ਲਿਆ। ਇਸ ਦੌਰਾਨ ਉਨ੍ਹਾਂ ਨੇ…

Read More