Headlines

ਸੜਕ ਸੁਰੱਖਿਆ ਫੋਰਸ ਰੋਜ਼ਾਨਾਂ ਬਚਾ ਰਹੀ ਹੈ ਕੀਮਤੀ ਜਾਨਾਂ : ਐਸ.ਐਸ.ਪੀ. ਗਗਨ ਅਜੀਤ ਸਿੰਘ

ਮਾਲੇਰਕੋਟਲਾ, 09 ਅਪ੍ਰੈਲ Bol Punjab De, Buero  • ਸੜਕ ਸੁਰੱਖਿਆ ਫੋਰਸ ਦੀ ਮਦਦ ਲੈਣ ਲਈ ਹੈਲਪਲਾਈਨ ਨੰਬਰ 112 ਕਰੋ ਡਾਇਲ ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸੂਬਾ ਸਰਕਾਰ ਲੋਕਾਂ ਦੀ ਸੁਰੱਖਿਆ ਅਤੇ ਭਲਾਈ ਲਈ ਲਗਾਤਾਰ ਕਦਮ ਚੁੱਕ ਰਹੀ ਹੈ। ਸੜਕ ਹਾਦਸਿਆਂ ਦੌਰਾਨ ਜ਼ਖ਼ਮੀਆਂ ਨੂੰ ਤੁਰੰਤ ਮਦਦ ਅਤੇ ਕੀਮਤੀ ਜਾਨਾਂ ਬਚਾਉਣ ਦੇ ਮਕਸਦ ਨਾਲ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ ਸੜਕ ਸੁਰੱਖਿਆ ਫੋਰਸ (ਐਸ.ਐਸ.ਐਫ.) ਸੂਬੇ ਭਰ ਵਿੱਚ ਮਹੱਤਵਪੂਰਨ ਭੂਮਿਕਾ ਨਿਭਾ ਰਹੀ ਹੈ। ਇਹ ਜਾਣਕਾਰੀ ਸੀਨੀਅਰ ਪੁਲਿਸ ਕਪਤਾਨ (ਐਸ.ਐਸ.ਪੀ.) ਮਾਲੇਰਕੋਟਲਾ ਗਗਨ ਅਜੀਤ ਸਿੰਘ ਵੱਲੋਂ ਸਾਂਝੀ ਕੀਤੀ ਗਈ।                ਐਸ.ਐਸ.ਪੀ. ਗਗਨ ਅਜੀਤ ਸਿੰਘ ਨੇ ਦੱਸਿਆ ਕਿ ਸੜਕ ਸੁਰੱਖਿਆ ਫੋਰਸ ਦੇ ਕਾਰਜਸ਼ੀਲ ਹੋਣ ਨਾਲ ਸੜਕ ਹਾਦਸਿਆਂ ਦੌਰਾਨ ਤੁਰੰਤ ਮਦਦ ਮੁਹੱਈਆ ਕਰਵਾਉਣ ਵਿੱਚ ਕਾਫ਼ੀ ਸੁਧਾਰ ਆਇਆ ਹੈ। ਉਨ੍ਹਾਂ ਕਿਹਾ ਕਿ ਐਸ.ਐਸ.ਐਫ. ਦੀਆਂ ਟੀਮਾਂ ਹਾਈਵੇਅ ਅਤੇ ਮੁੱਖ ਸੜਕਾਂ ’ਤੇ ਲਗਾਤਾਰ ਗਸ਼ਤ ਕਰਦੀਆਂ ਰਹਿੰਦੀਆਂ ਹਨ ਅਤੇ ਜਿਵੇਂ ਹੀ ਕਿਸੇ ਹਾਦਸੇ ਜਾਂ ਐਮਰਜੈਂਸੀ ਸਥਿਤੀ ਬਾਰੇ ਜਾਣਕਾਰੀ ਮਿਲਦੀ ਹੈ, ਟੀਮ ਤੁਰੰਤ ਮੌਕੇ ’ਤੇ ਪਹੁੰਚ ਕੇ ਜ਼ਖ਼ਮੀਆਂ ਨੂੰ ਮੁਢਲੀ ਸਹਾਇਤਾ ਮੁਹੱਈਆ ਕਰਵਾਉਂਦੀ ਹੈ ਅਤੇ ਲੋੜ ਪੈਣ ’ਤੇ ਉਨ੍ਹਾਂ ਨੂੰ ਤੁਰੰਤ ਨਜ਼ਦੀਕੀ ਹਸਪਤਾਲ ਤੱਕ  ਵੀ ਪਹੁੰਚਾਉਂਦੀ ਹੈ।  ਉਨ੍ਹਾਂ ਦੱਸਿਆ ਕਿ ਸੜਕ ਸੁਰੱਖਿਆ ਫੋਰਸ ਰੇਂਜ ਅਧੀਨ ਜ਼ਿਲ੍ਹਾ ਮਾਲੇਰਕੋਟਲਾ ਵਿੱਚ ਐਸ.ਐਸ.ਐਫ. ਦੀ ਟੀਮ ਕਾਰਜਸ਼ੀਲ ਹੈ, ਜੋ ਸੜਕ ਹਾਦਸਿਆਂ ਜਾਂ ਹੋਰ ਐਮਰਜੈਂਸੀ ਸਥਿਤੀਆਂ ਵਿੱਚ ਤੁਰੰਤ ਮਦਦ ਲਈ ਤਤਪਰ ਰਹਿੰਦੀ ਹੈ। ਉਨ੍ਹਾਂ ਕਿਹਾ ਕਿ ਜ਼ਿਲ੍ਹੇ ਵਿੱਚ ਸੜਕ ਸੁਰੱਖਿਆ ਫੋਰਸ ਦੀ ਟੀਮ ਵੱਲੋਂ ਹੁਣ ਤੱਕ ਕੁੱਲ 527 ਸੜਕ ਦੁਰਘਟਨਾਵਾਂ ਮੌਕੇ ’ਤੇ ਪਹੁੰਚ ਕੇ ਸਹਾਇਤਾ ਪ੍ਰਦਾਨ ਕੀਤੀ ਗਈ ਹੈ ਅਤੇ ਕਈ ਗੰਭੀਰ ਰੂਪ ਵਿੱਚ ਜ਼ਖ਼ਮੀ ਵਿਅਕਤੀਆਂ ਨੂੰ ਤੁਰੰਤ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ।            ਐਸ.ਐਸ.ਪੀ. ਨੇ ਕਿਹਾ ਕਿ ਸੜਕ ਹਾਦਸਿਆਂ ਦੌਰਾਨ ਪਹਿਲੇ ਕੁਝ ਮਿੰਟ ਬਹੁਤ ਹੀ ਅਹਿਮ ਹੁੰਦੇ ਹਨ ਅਤੇ ਸਮੇਂ ਸਿਰ ਮਿਲੀ ਮਦਦ ਨਾਲ ਕਈ ਕੀਮਤੀ ਜਾਨਾਂ ਬਚਾਈਆਂ ਜਾ ਸਕਦੀਆਂ ਹਨ। ਸੜਕ ਸੁਰੱਖਿਆ ਫੋਰਸ ਇਸ ਮਕਸਦ ਨੂੰ ਧਿਆਨ ਵਿੱਚ ਰੱਖਦਿਆਂ ਲਗਾਤਾਰ ਲੋਕਾਂ ਦੀ ਸੇਵਾ ਵਿੱਚ ਤਤਪਰ ਹੈ।             ਉਨ੍ਹਾਂ ਆਮ ਲੋਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਜੇਕਰ ਸਫ਼ਰ ਦੌਰਾਨ ਕਿਸੇ ਵੀ ਤਰ੍ਹਾਂ ਦੀ ਸੜਕ ਦੁਰਘਟਨਾ ਜਾਂ ਐਮਰਜੈਂਸੀ ਸਥਿਤੀ ਵਾਪਰਦੀ ਹੈ ਤਾਂ ਤੁਰੰਤ ਹੈਲਪਲਾਈਨ ਨੰਬਰ 112 ਡਾਇਲ ਕੀਤਾ ਜਾਵੇ, ਤਾਂ ਜੋ ਸੜਕ ਸੁਰੱਖਿਆ ਫੋਰਸ ਦੀ ਟੀਮ ਵੱਲੋਂ ਤੁਰੰਤ ਮੌਕੇ ’ਤੇ ਪਹੁੰਚ ਕੇ ਲੋੜਵੰਦਾਂ ਨੂੰ ਮਦਦ ਮੁਹੱਈਆ ਕਰਵਾਈ ਜਾ ਸਕੇ। ਉਨ੍ਹਾਂ ਕਿਹਾ ਕਿ ਲੋਕਾਂ ਦਾ ਸਹਿਯੋਗ ਅਤੇ ਜਾਗਰੂਕਤਾ ਸੜਕ ਹਾਦਸਿਆਂ ਨੂੰ ਘਟਾਉਣ ਅਤੇ ਜਾਨਾਂ ਬਚਾਉਣ ਵਿੱਚ ਮਹੱਤਵਪੂਰਨ ਭੂਮਿਕਾ ਨਿਭਾ ਸਕਦੀ ਹੈ।

Read More

ਭਾਰਤ ਸਰਕਾਰ ਵੱਲੋਂ ਨੈਸ਼ਨਲ ਹਾਈਵੇ ਪ੍ਰੋਜੈਕਟਾਂ ਦੀ ਮੋਨਿਟਾਈਜ਼ੇਸ਼ਨ ਯੋਜਨਾ ਨੂੰ ਮਨਜ਼ੂਰੀ, ਬੁਨਿਆਦੀ ਢਾਂਚੇ ਦੇ ਵਿਕਾਸ ਨੂੰ ਮਿਲੇਗੀ ਨਵੀਂ ਰਫ਼ਤਾਰ

11 ਜੂਨ Bol Punjab De, Buero  ਭਾਰਤ ਸਰਕਾਰ ਨੇ ਦੇਸ਼ ਦੇ ਬੁਨਿਆਦੀ ਢਾਂਚੇ ਨੂੰ ਹੋਰ ਮਜ਼ਬੂਤ ਕਰਨ ਦੇ ਉਦੇਸ਼ ਨਾਲ 2026-27 ਲਈ 17 ਨੈਸ਼ਨਲ ਹਾਈਵੇ ਪ੍ਰੋਜੈਕਟਾਂ ਦੀ ਮੋਨਿਟਾਈਜ਼ੇਸ਼ਨ ਯੋਜਨਾ ਤਿਆਰ ਕੀਤੀ ਹੈ। ਇਸ ਯੋਜਨਾ ਤਹਿਤ ਸਰਕਾਰ ਮੌਜੂਦਾ ਸੜਕ ਪ੍ਰੋਜੈਕਟਾਂ ਤੋਂ ਨਿੱਜੀ ਨਿਵੇਸ਼ ਆਕਰਸ਼ਿਤ ਕਰਕੇ ਨਵੇਂ ਹਾਈਵੇ, ਐਕਸਪ੍ਰੈਸਵੇਅ ਅਤੇ ਆਵਾਜਾਈ ਪ੍ਰੋਜੈਕਟਾਂ ਲਈ ਫੰਡ ਇਕੱਠਾ ਕਰੇਗੀ। ਕੇਂਦਰੀ…

Read More

ਸ੍ਰੀ ਸੂਰਜਕੁੰਡ ਸਕੂਲ ਦੇ ਮੋਹਰੀ ਬੱਚੇ ਸਨਮਾਨਤ 

** ਸੌ ਫ਼ੀਸਦੀ ਰਿਹਾ ਸਕੂਲ ਦਾ ਨਤੀਜਾ  ਦਰਸ਼ਨ ਸਿੰਘ ਚੌਹਾਨ, Bol Punjab De, Buero  ਸੁਨਾਮ — ਸ੍ਰੀ ਸੂਰਜਕੁੰਡ ਸਰਵਹਿੱਤਕਾਰੀ ਵਿੱਦਿਆ ਮੰਦਿਰ ਸੁਨਾਮ ਦੇ ਸੀਬੀਐਸਈ ਬੋਰਡ ਵੱਲੋਂ ਐਲਾਨੇ ਦਸਵੀਂ ਜਮਾਤ ਦੇ ਨਤੀਜੇ ਵਿੱਚ ਮੋਹਰੀ ਰਹੇ ਵਿਦਿਆਰਥੀਆਂ ਨੂੰ ਸਕੂਲ ਪ੍ਰਬੰਧਕਾਂ ਵੱਲੋਂ ਸਨਮਾਨਿਤ ਕੀਤਾ ਗਿਆ। ਸਮਾਗਮ ਦਾ ਆਰੰਭ ਸਰਸਵਤੀ ਵੰਦਨਾ ਅਤੇ ਸ਼ਬਦ ਗਾਇਨ ਨਾਲ ਕੀਤਾ ਗਿਆ । ਸਕੂਲ…

Read More

ਅਕਾਲੀ ਦਲ ਨੇ ਸੁਨਾਮ ਹਲਕੇ ਦੀ ਜਥੇਬੰਦੀ ਕੀਤੀ ਭੰਗ 

** ਜੂਨ ਮਹੀਨੇ ਦੇ ਅਖੀਰ ਤੱਕ ਨਵੀਂ ਜਥੇਬੰਦੀ ਦਾ ਕੀਤਾ ਜਾਵੇਗਾ ਐਲਾਨ  ਦਰਸ਼ਨ ਸਿੰਘ ਚੌਹਾਨ, Bol Punjab De, Buero  ਸੁਨਾਮ —  ਸ਼੍ਰੋਮਣੀ ਅਕਾਲੀ ਦਲ ਜਿਲ਼ਾ ਸੰਗਰੂਰ ਦੇ ਪ੍ਰਧਾਨ ਤੇਜਿੰਦਰ ਸਿੰਘ ਸੰਘਰੇੜੀ ਨੇ ਹਲਕਾ ਸੁਨਾਮ ਦੇ ਇੰਚਾਰਜ਼ ਵਿਨਰਜੀਤ ਸਿੰਘ ਖਡਿਆਲ ਦੀ ਸਿਫਾਰਸ਼ ਤੇ ਹਲਕਾ ਸੁਨਾਮ ਦਾ ਸਮੁੱਚਾ ਜਥੇਬੰਦਕ ਢਾਂਚਾ ਭੰਗ ਕਰ ਦਿੱਤਾ ਹੈ। ਜੂਨ ਮਹੀਨੇ ਦੇ ਅਖੀਰ…

Read More

ਜੂਨ ਵਿੱਚ ਹੀਟਵੇਵ ਦਾ ਖ਼ਤਰਾ, IMD ਨੇ ਜਾਰੀ ਕੀਤੀ ਚੇਤਾਵਨੀ

Bol Punjab De, Buero  ਭਾਰਤੀ ਮੌਸਮ ਵਿਭਾਗ (IMD) ਨੇ ਜੂਨ ਮਹੀਨੇ ਦੌਰਾਨ ਦੇਸ਼ ਦੇ ਕਈ ਹਿੱਸਿਆਂ ਵਿੱਚ ਭਿਆਨਕ ਗਰਮੀ ਅਤੇ ਵੱਧ ਹੀਟਵੇਵ ਦਿਨਾਂ ਦੀ ਚੇਤਾਵਨੀ ਜਾਰੀ ਕੀਤੀ ਹੈ। ਮੌਸਮ ਮਾਹਿਰਾਂ ਅਨੁਸਾਰ ਪੰਜਾਬ, ਹਰਿਆਣਾ, ਰਾਜਸਥਾਨ, ਦਿੱਲੀ ਅਤੇ ਉੱਤਰੀ ਭਾਰਤ ਦੇ ਕਈ ਹੋਰ ਖੇਤਰ ਇਸ ਦਾ ਸਭ ਤੋਂ ਵੱਧ ਅਸਰ ਝੱਲ ਸਕਦੇ ਹਨ। ਪਿਛਲੇ ਕੁਝ ਹਫ਼ਤਿਆਂ ਦੌਰਾਨ…

Read More

ਰੋਗੀ ਕਲਿਆਣ ਸੰਮਤੀ ਦੀ ਮੀਟਿੰਗ ਦੌਰਾਨ ਸਿਹਤ ਸੇਵਾਵਾਂ ਦੇ ਸੁਧਾਰ ਅਤੇ ਨਵੀਆਂ ਸਹੂਲਤਾਂ ‘ਤੇ ਵਿਸਥਾਰਪੂਰਵਕ ਚਰਚਾ

ਮਾਲੇਰਕੋਟਲਾ, 06 ਅਪ੍ਰੈਲ Bol Punjab De, Buero  * ਸੀ.ਐਸ.ਆਰ ਫੰਡਾਂ ਰਾਹੀਂ ਸਿਹਤ ਸੇਵਾਵਾਂ ਮਜ਼ਬੂਤ ਕਰਨ ਲਈ ਹੋਰ ਯੋਗਦਾਨ ਦੀ ਅਪੀਲ- ਰਿੰਪੀ ਗਰਗ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਰਿੰਪੀ ਗਰਗ ਦੀ ਪ੍ਰਧਾਨਗੀ ਹੇਠ ਰੋਗੀ ਕਲਿਆਣ ਸੰਮਤੀ ਦੀ ਅਹਿਮ ਮੀਟਿੰਗ ਆਯੋਜਿਤ ਕੀਤੀ ਗਈ। ਮੀਟਿੰਗ ਦੌਰਾਨ ਉਨ੍ਹਾਂ ਨੇ ਸਿਵਲ ਹਸਪਤਾਲ ਵਿੱਚ ਸਿਹਤ ਸੇਵਾਵਾਂ ਦੇ ਸੁਧਾਰ ਅਤੇ ਮਰੀਜ਼ਾਂ ਨੂੰ ਬਿਹਤਰ ਸਹੂਲਤਾਂ…

Read More

FIFA ਵਿਸ਼ਵ ਕੱਪ 2026 ਨੇ ਫੁੱਟਬਾਲ ਪ੍ਰੇਮੀਆਂ ਵਿੱਚ ਭਰਿਆ ਨਵਾਂ ਜੋਸ਼

Bol Punjab De, Buero  ਦੁਨੀਆ ਦੇ ਸਭ ਤੋਂ ਵੱਡੇ ਖੇਡ ਸਮਾਗਮ FIFA ਵਿਸ਼ਵ ਕੱਪ 2026 ਦਾ ਰੋਮਾਂਚ ਪੂਰੀ ਦੁਨੀਆ ਵਿੱਚ ਛਾਇਆ ਹੋਇਆ ਹੈ। ਅਮਰੀਕਾ, ਕੈਨੇਡਾ ਅਤੇ ਮੈਕਸੀਕੋ ਦੀ ਸਾਂਝੀ ਮੇਜ਼ਬਾਨੀ ਹੇਠ ਹੋ ਰਿਹਾ ਇਹ ਟੂਰਨਾਮੈਂਟ ਕਈ ਮਾਇਨਿਆਂ ਵਿੱਚ ਇਤਿਹਾਸਕ ਮੰਨਿਆ ਜਾ ਰਿਹਾ ਹੈ। ਪਹਿਲੀ ਵਾਰ ਵਿਸ਼ਵ ਕੱਪ ਵਿੱਚ 48 ਟੀਮਾਂ ਹਿੱਸਾ ਲੈ ਰਹੀਆਂ ਹਨ, ਜਿਸ…

Read More

Global Economy ‘ਤੇ ਵਧਦੀ Uncertainty, ਦੁਨੀਆ ਭਰ ਦੇ Markets ‘ਚ ਚਿੰਤਾ

Bol Punjab De, Buero  ਦੁਨੀਆ ਦੀ ਅਰਥਵਿਵਸਥਾ ਇਸ ਸਮੇਂ ਕਾਫ਼ੀ ਅਣਿਸ਼ਚਿਤਤਾ ਦੇ ਦੌਰ ਵਿੱਚੋਂ ਗੁਜ਼ਰ ਰਹੀ ਹੈ। International oil prices ਵਿੱਚ ਲਗਾਤਾਰ ਵਾਧਾ, Middle East tensions, Russia-Ukraine conflict ਅਤੇ global trade disputes ਕਾਰਨ ਕਈ ਦੇਸ਼ਾਂ ਦੀਆਂ economies ‘ਤੇ ਦਬਾਅ ਵਧ ਰਿਹਾ ਹੈ। Economists ਦਾ ਕਹਿਣਾ ਹੈ ਕਿ ਜੇ ਹਾਲਾਤ ਇਸੇ ਤਰ੍ਹਾਂ ਰਹੇ ਤਾਂ ਆਉਣ ਵਾਲੇ…

Read More

ਪਿੰਡ ਦੀਦਾਰਗੜ੍ਹ ਵਿਖੇ  ਨਵੇਂ ਬਣੇ ਆਮ ਆਦਮੀ ਕਲੀਨਿਕ ਦਾ ਆਸ ਪਾਸ ਦੇ ਪਿੰਡਾਂ ਦੇ ਵਸਨੀਕਾਂ ਨੂੰ ਹੋਇਆ ਵੱਡਾ ਲਾਭ।          ਇਲਾਕੇ ਦੇ ਲੋਕ ਸਰਕਾਰ ਵੱਲੋਂ ਦਿੱਤੀਆਂ ਜਾ ਰਹੀਆਂ ਸਿਹਤ ਸੇਵਾਵਾਂ ਦਾ ਵੱਧ ਤੋਂ ਵੱਧ ਲਾਭ ਉਠਾਉਣ – ਡਾਕਟਰ ਪਾਰੁਲ

ਸ਼ੇਰਪੁਰ 9 ਅਪ੍ਰੈਲ (ਬਲਜੀਤ ਸਿੰਘ ਟਿੱਬਾ ) Bol Punjab De, Buero  ਸ਼ੇਰਪੁਰ ਬਲਾਕ ਦੇ ਪਿੰਡ ਦੀਦਾਰਗੜ੍ਹ ਵਿਖੇ ਪੰਜਾਬ ਸਰਕਾਰ ਦੁਆਰਾ ਖੋਲੇ ਗਏ ਆਮ ਆਦਮੀ ਕਲੀਨਿਕ ਵਿੱਚ ਸਿਹਤ ਸੇਵਾਵਾਂ ਲਈ ਵੱਡੀ ਸਹੂਲਤ ਪ੍ਰਾਪਤ ਹੋਈ ਹੈ ਅਤੇ ਉਨ੍ਹਾਂ ਦੇ ਸਮੇਂ ਅਤੇ ਪੈਸੇ ਦੀ ਵੀ ਬੱਚਤ ਹੋ ਰਹੀ ਹੈ। ਪਿੰਡ ਦੀਦਾਰਗੜ੍ਹ ਵਿਖੇ ਆਮ ਆਦਮੀ ਕਲੀਨਿਕ ਖੁੱਲਣ ਨਾਲ ਆਸ…

Read More

ਅਕਾਲੀ-ਭਾਜਪਾ ਗਠਜੋੜ: ਕੀ ਪੰਜਾਬ ਦੀ ਸਿਆਸਤ ਵਿੱਚ ਮੁੜ ਬਣੇਗਾ ਪੁਰਾਣਾ ਸਮੀਕਰਨ?

ਪੰਜਾਬ ਦੀ ਰਾਜਨੀਤੀ ਵਿੱਚ ਇੱਕ ਵਾਰ ਫਿਰ ਸ਼੍ਰੋਮਣੀ ਅਕਾਲੀ ਦਲ ਅਤੇ ਭਾਰਤੀ ਜਨਤਾ ਪਾਰਟੀ (ਭਾਜਪਾ) ਦੇ ਸੰਭਾਵਿਤ ਗਠਜੋੜ ਦੀਆਂ ਚਰਚਾਵਾਂ ਜ਼ੋਰਾਂ ‘ਤੇ ਹਨ। 2020 ਵਿੱਚ ਖੇਤੀ ਕਾਨੂੰਨਾਂ ਦੇ ਮੁੱਦੇ ‘ਤੇ ਦੋਵਾਂ ਪਾਰਟੀਆਂ ਦੇ ਰਾਹ ਵੱਖ ਹੋ ਗਏ ਸਨ, ਪਰ ਹੁਣ 2027 ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਮੁੜ ਨੇੜਤਾ ਦੀਆਂ ਖ਼ਬਰਾਂ ਸਿਆਸੀ ਗਲਿਆਰਿਆਂ ਵਿੱਚ ਚਰਚਾ ਦਾ…

Read More