Headlines

ਪਾਣੀ ਨਿਕਾਸੀ ਦੀਆਂ ਗੈਰ ਮਿਆਰੀ ਪਾਈਪਾਂ ਤੇ ਲੋਕਾਂ ਨੇ ਚੁੱਕੇ ਸਵਾਲ 

— ਕਿਹਾ ਟੁੱਟੀਆਂ ਪਾਈਪਾਂ ਘਰਾਂ ਦਾ ਕਰਨਗੀਆਂ ਨੁਕਸਾਨ  ** ਈਓ ਬੋਲੇ ਮਸਲੇ ਦਾ ਜਲਦੀ ਕਰਾਂਗੇ ਹੱਲ  Bol Punjab De, Buero  ਸੁਨਾਮ — ਨਗਰ ਕੌਂਸਲ ਦੀ ਹਦੂਦ ਵਿੱਚ ਪੈਂਦੀ ਬਿਗੜਵਾਲ ਰੋਡ ਤੇ ਪਾਣੀ ਨਿਕਾਸੀ ਲਈ ਗਲੀਆਂ ਵਿੱਚ ਪਾਈਆਂ ਜਾ ਰਹੀਆਂ ਗੈਰ ਮਿਆਰੀ ਪਾਈਪਾਂ ਤੇ ਇਲਾਕੇ ਦੇ ਲੋਕਾਂ ਨੇ ਸਵਾਲ ਖੜ੍ਹੇ ਕੀਤੇ ਹਨ। ਲੋਕਾਂ ਦਾ ਕਹਿਣਾ ਹੈ…

Read More

ਨਸ਼ਾ ਮੁਕਤ ਪੰਜਾਬ ਮੁਹਿੰਮ ਤਹਿਤ ਜ਼ਿਲ੍ਹਾ ਮਾਲੇਰਕੋਟਲਾ ਵਿੱਚ ਖੇਡ ਮੁਕਾਬਲੇ ਅਤੇ ਜਾਗਰੂਕਤਾ ਸੈਮੀਨਾਰ ਕਰਵਾਏ ਗਏ

• ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖਣ ਲਈ ਖੇਡਾਂ ਨਾਲ ਜੋੜਨਾ ਸਮੇਂ ਦੀ ਮੁੱਖ ਲੋੜ : ਜ਼ਿਲ੍ਹਾ ਖੇਡ ਅਫ਼ਸਰ ਮਾਲੇਰਕੋਟਲਾ 28 ਮਈ  Bol Punjab De, Buero             ਪੰਜਾਬ ਸਰਕਾਰ ਵੱਲੋਂ ਚਲਾਈ ਜਾ ਰਹੀ “ਨਸ਼ਾ ਮੁਕਤ ਪੰਜਾਬ” ਮੁਹਿੰਮ ਤਹਿਤ ਜ਼ਿਲ੍ਹਾ ਖੇਡ ਅਫ਼ਸਰ ਮਾਲੇਰਕੋਟਲਾ ਵੱਲੋਂ ਜ਼ਿਲ੍ਹੇ ਦੇ ਵੱਖ-ਵੱਖ ਖੇਡ ਕੇਂਦਰਾਂ ਵਿੱਚ ਖੇਡ ਗਤੀਵਿਧੀਆਂ ਅਤੇ ਜਾਗਰੂਕਤਾ ਸਮਾਗਮ ਕਰਵਾਏ ਗਏ। ਇਸ ਮੁਹਿੰਮ ਦਾ ਮੁੱਖ ਉਦੇਸ਼ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖਦਿਆਂ ਉਨ੍ਹਾਂ ਨੂੰ ਖੇਡਾਂ ਨਾਲ ਜੋੜਨਾ ਅਤੇ ਉਨ੍ਹਾਂ ਦਾ ਮਨੋਬਲ ਉੱਚਾ ਚੁੱਕਣਾ ਹੈ।               ਜ਼ਿਲ੍ਹਾ ਖੇਡ ਅਫ਼ਸਰ ਹਰਪਿੰਦਰ ਸਿੰਘ ਨੇ ਦੱਸਿਆ ਕਿ ਨਨਕਾਣਾ ਪਬਲਿਕ ਸਕੂਲ, ਪਿੰਡ ਰਾਮਪੁਰ ਛੰਨਾ ਵਿਖੇ ਚੱਲ ਰਹੇ ਹਾਕੀ ਕੋਚਿੰਗ ਸੈਂਟਰ ਵਿੱਚ ਹਾਕੀ ਮੈਚ ਕਰਵਾਏ ਗਏ। ਇਸ ਦੌਰਾਨ ਮੌਜੂਦ ਖਿਡਾਰੀਆਂ, ਕੋਚਾਂ ਅਤੇ ਪਬਲਿਕ ਨੂੰ ਨਸ਼ਿਆਂ ਤੋਂ ਦੂਰ ਰਹਿਣ ਲਈ ਪ੍ਰੇਰਿਤ ਕਰਦਿਆਂ ਇੱਕ ਜਾਗਰੂਕਤਾ ਸੈਮੀਨਾਰ ਵੀ ਆਯੋਜਿਤ ਕੀਤਾ ਗਿਆ।                ਉਨ੍ਹਾਂ ਦੱਸਿਆ ਕਿ ਖੇਡ ਵਿਭਾਗ ਦੇ ਸਾਰੇ ਕੋਚਿੰਗ ਸੈਂਟਰਾਂ ਵਿੱਚ ਡਰੱਗਜ਼ ਨਾਲ ਸਬੰਧਤ ਨਸ਼ੀਲੇ ਪੌਦਿਆਂ ਦੀ ਪਛਾਣ ਸਬੰਧੀ ਜਾਣਕਾਰੀ ਦਿੱਤੀ ਗਈ ਅਤੇ ਖਿਡਾਰੀਆਂ ਨੂੰ ਇਸ ਬਾਰੇ ਜਾਗਰੂਕ ਕੀਤਾ ਗਿਆ। ਇਸ ਤੋਂ ਇਲਾਵਾ ਡਾ. ਜ਼ਾਕਿਰ ਹੁਸੈਨ ਸਟੇਡੀਅਮ ਵਿਖੇ ਲੜਕੀਆਂ ਦੇ ਫੁੱਟਬਾਲ ਮੈਚ ਵੀ ਕਰਵਾਏ ਗਏ। ਮੁਕਾਬਲਿਆਂ ਤੋਂ ਬਾਅਦ ਖਿਡਾਰੀਆਂ ਅਤੇ ਹੋਰ ਹਾਜ਼ਰ ਵਿਅਕਤੀਆਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਜਾਣਕਾਰੀ ਦਿੰਦਿਆਂ ਖੇਡਾਂ ਨਾਲ ਜੁੜਨ ਲਈ ਪ੍ਰੇਰਿਤ ਕੀਤਾ ਗਿਆ। ਇਸ ਮੌਕੇ ਸਾਰਿਆਂ ਨੇ ਇਕਜੁੱਟ ਹੋ ਕੇ ਨਸ਼ਿਆਂ ਦੇ ਖਾਤਮੇ ਅਤੇ ਨਸ਼ਾ ਮੁਕਤ ਪੰਜਾਬ ਦੀ ਸਿਰਜਣਾ ਲਈ ਪ੍ਰਣ ਵੀ ਲਿਆ।

Read More

ਪੁਲਿਸ ਨੇ ਕਾਂਗਰਸੀ ਵਰਕਰ ਖ਼ਿਲਾਫ਼ ਦਰਜ਼ ਕੀਤਾ ਮੁਕੱਦਮਾ 

** ਕਾਂਗਰਸੀਆਂ ਨੇ ਸੁਨਾਮ ਚ, ਕੀਤਾ ਰੋਸ ਪ੍ਰਦਰਸ਼ਨ  ਦਰਸ਼ਨ ਸਿੰਘ ਚੌਹਾਨ,  Bol Punjab De, Buero  ਸੁਨਾਮ — ਪੁਲਿਸ ਵੱਲੋਂ ਹੁਸ਼ਿਆਰਪੁਰ ਅਧੀਨ ਆਉਂਦੇ ਥਾਣਾ ਟਾਂਡਾ ਵਿਖੇ ਕਾਂਗਰਸ ਪਾਰਟੀ ਨਾਲ ਸੰਬੰਧਿਤ ਇੱਕ ਵਰਕਰ ਖ਼ਿਲਾਫ਼ ਆਮ ਆਦਮੀ ਪਾਰਟੀ ਦੇ ਦਬਾਅ ਹੇਠ, ਝਾੜੂ ਦੇ ਤੀਲੇ-ਤੀਲੇ ਅਤੇ ਨਿਰਾਦਰ ਕਰਨ ਦੇ ਦੋਸ਼ਾਂ ਤਹਿਤ ਝੂਠਾ ਅਤੇ ਬਦਲਾਖੋਰੀ ਦੀ ਭਾਵਨਾ ਨਾਲ ਪ੍ਰੇਰਿਤ ਪਰਚਾ…

Read More

ਮੁੱਢਲੀ ਸਿੱਖਿਆ ਅਤੇ ਦੇਖਭਾਲ ਦਿਵਸ ਮੌਕੇ ਸੰਖਿਆਤਮਕ ਵਿਕਾਸ ਬਾਰੇ ਮਾਪਿਆਂ ਨੂੰ ਕੀਤਾ ਗਿਆ ਜਾਗਰੂਕ

* ਬੱਚਿਆਂ ਵਿੱਚ ਛੋਟੀ ਉਮਰ ਤੋਂ ਗਿਣਤੀ ਅਤੇ ਤਰਕਸ਼ੀਲ ਸੋਚ ਦੇ ਵਿਕਾਸ ’ਤੇ ਜ਼ੋਰ ਦੇਣਾ ਲਾਜ਼ਮੀ ਮਾਲੇਰਕੋਟਲਾ, 11 ਅਪ੍ਰੈਲ Bol Punjab De, Buero  ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ, ਪੰਜਾਬ ਵੱਲੋਂ ਜਾਰੀ ਦਿਸ਼ਾ-ਨਿਰਦੇਸ਼ਾਂ ਅਤੇ ਜ਼ਿਲ੍ਹਾ ਪ੍ਰੋਗਰਾਮ ਅਫਸਰ ਪਰਦੀਪ ਸਿੰਘ ਗਿੱਲ ਦੀਆਂ ਹਦਾਇਤਾਂ ਅਨੁਸਾਰ ਜ਼ਿਲ੍ਹੇ ਦੇ 545 ਆਂਗਣਵਾੜੀ ਸੈਂਟਰਾਂ ਵਿੱਚ ਬੱਚਿਆਂ ਦੇ ਸਰਵਾਂਗੀਣ ਵਿਕਾਸ ਨੂੰ ਉਤਸ਼ਾਹਿਤ ਕਰਨ ਲਈ ਮੁੱਢਲੀ ਸਿੱਖਿਆ…

Read More

ਸੀ-ਪਾਈਟ ਸੈਂਟਰ ਨਾਭਾ ਵਿਖੇ ਕਾਉਂਸਲਿੰਗ ਸੈਸ਼ਨ ਦਾ ਆਯੋਜਨ

ਮਾਲੇਰਕੋਟਲਾ, 30 ਅਪ੍ਰੈਲ Bol Punjab De, Buero  ਜ਼ਿਲ੍ਹਾ ਰੋਜ਼ਗਾਰ ਉਤਪਤੀ, ਹੁਨਰ ਵਿਕਾਸ ਅਤੇ ਸਿਖਲਾਈ ਅਫਸਰ ਕੰਵਲਪੁਨੀਤ ਕੌਰ ਵੱਲੋਂ ਸੀ-ਪਾਈਟ ਸੈਂਟਰ, ਨਾਭਾ ਵਿਖੇ ਕਾਉਂਸਲਿੰਗ ਸੈਸ਼ਨ ਆਯੋਜਿਤ ਕੀਤਾ ਗਿਆ। ਇਸ ਸੈਸ਼ਨ ਦੌਰਾਨ ਸੁਰੱਖਿਆ ਬਲਾਂ ਵਿੱਚ ਭਰਤੀ ਲਈ ਤਿਆਰੀ ਕਰ ਰਹੇ ਪ੍ਰਾਰਥੀਆਂ ਨੂੰ ਲਿਖਤੀ ਪ੍ਰੀਖਿਆ ਅਤੇ ਫ਼ਿਜ਼ੀਕਲ ਮਾਪਦੰਡਾਂ ਸਬੰਧੀ ਵਿਸਥਾਰਪੂਰਵਕ ਜਾਣਕਾਰੀ ਦਿੱਤੀ ਗਈ। ਉਨ੍ਹਾਂ ਵੱਲੋਂ ਉਮੀਦਵਾਰਾਂ ਨੂੰ ਸੁਰੱਖਿਆ…

Read More

ਮਲੇਰੀਏ ਤੋਂ ਬਚਣ ਲਈ ਸਕੂਲੀ ਬੱਚਿਆਂ ਨੂੰ ਕੀਤਾ ਜਾਗਰੂਕ 

ਦਰਸ਼ਨ ਸਿੰਘ ਚੌਹਾਨ, Bol Punjab De, Buero  ਸੁਨਾਮ — ਵਿਸ਼ਵ ਮਲੇਰੀਆ ਦਿਵਸ ਦੇ ਮੌਕੇ ਸਿਹਤ ਵਿਭਾਗ ਵੱਲੋਂ ਸੂਬੇ ਅੰਦਰ ਵਿਸ਼ੇਸ਼ ਜਾਗਰੂਕਤਾ ਮੁਹਿੰਮ ਚਲਾਈ ਗਈ। ਇਸੇ ਲੜੀ ਤਹਿਤ ਸਿਵਲ ਸਰਜਨ ਸੰਗਰੂਰ ਡਾਕਟਰ ਅਮਰਜੀਤ ਕੌਰ , ਸੀਨੀਅਰ ਮੈਡੀਕਲ ਅਫਸਰ ਪੀ ਐਚ ਸੀ ਕੌਹਰੀਆਂ ਡਾਕਟਰ ਬਲਜਿੰਦਰ ਕੋਰ ਕਾਹਲੋਂ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਸਬ ਸੈਂਟਰ ਲਖਮੀਰਵਾਲਾ ਦੇ ਸਰਕਾਰੀ ਮਿਡਲ…

Read More

ਨੌਜਵਾਨਾਂ ਦੀਆਂ ਉਪਲਬਧੀਆਂ ਨੂੰ ਸਨਮਾਨਿਤ ਕਰਨ ਲਈ  “ਕਾਮਯਾਬੀ ਐਵਾਰਡਸ-2026” ਦਾ ਆਯੋਜਨ : ਆਰਿਫ਼

“ਕਾਮਯਾਬੀ ਐਵਾਰਡਸ-2026” ਲਈ ਯੋਗ ਵਿਦਿਆਰਥੀਆਂ ਦੇ ਨਾਮਜ਼ਦਗੀ ਭੇਜਣ ਲਈ ਅਪੀਲ ਮਲੇਰਕੋਟਲਾ, 18 ਅਪ੍ਰੈਲ Bol Punjab De, Buero  ਬੀ ਕਾਇਂਡ-ਨਜ਼ੀਰ ਫਾਊਂਡੇਸ਼ਨ Be Kind–The Nazir Foundation ਦੇ ਪ੍ਰਤੀਨਿਧੀ ਆਰਿਫ਼ ਨੇ ਦੱਸਿਆ ਕਿ ਫਾਊਂਡੇਸ਼ਨ ਵੱਲੋਂ ਸਮਾਜਿਕ ਉਤਥਾਨ ਲਈ ਸਿੱਖਿਆ, ਕੈਰੀਅਰ ਗਾਈਡੈਂਸ, ਜਾਗਰੂਕਤਾ, ਗਰੀਬ ਤੇ ਲੋੜਵੰਦ ਵਰਗ ਦੀ ਸਹਾਇਤਾ, ਮਹਿਲਾ ਸਸ਼ਕਤੀਕਰਨ ਅਤੇ ਸਿਹਤ ਖੇਤਰ ਵਿੱਚ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ। ਫਾਊਂਡੇਸ਼ਨ ਵੱਲੋਂ ਨੌਜਵਾਨਾਂ ਦੀਆਂ ਉਪਲਬਧੀਆਂ ਨੂੰ ਸਨਮਾਨਿਤ ਕਰਨ ਲਈ…

Read More

ਸ਼ਹਿਰ ਨੂੰ ਸਾਫ਼,ਸੁਥਰਾ ਅਤੇ ਸੁੰਦਰ ਬਣਾਉਣ ਲਈ ਨਗਰ ਕੌਂਸਲ ਦੀ ਵਿਸ਼ੇਸ਼ ਸਫ਼ਾਈ  ਮੁਹਿੰਮ ਜਾਰੀ- ਚੰਦਰ ਪ੍ਰਕਾਸ਼ ਵਧਵਾ

·         ਕਿਹਾ,ਨਾਗਰਿਕਾਂ ਨੂੰ ਬਿਹਤਰ ਬੁਨਿਆਦੀ ਸਹੂਲਤਾਂ ਅਤੇ ਸਮਾਂਬੱਧ ਸੇਵਾਵਾਂ ਦੇਣ ਲਈ ਨਗਰ ਕੌਂਸਲ ਵਚਨਬੱਧ ਮਾਲੇਰਕੋਟਲਾ, 13 ਜੂਨ Bol Punjab De, Buero  ਪੰਜਾਬ ਸਰਕਾਰ ਦੇ ਸਥਾਨਕ ਸਰਕਾਰਾਂ ਵਿਭਾਗ ਵੱਲੋਂ ਸ਼ਹਿਰੀ ਖੇਤਰਾਂ ਵਿੱਚ ਸਾਫ਼-ਸੁਥਰਾ ਅਤੇ ਸੁੰਦਰ ਵਾਤਾਵਰਣ ਬਣਾਏ ਰੱਖਣ ਲਈ ਨਗਰ ਕੌਂਸਲ ਮਾਲੇਰਕੋਟਲਾ ਵਲੋਂ ਵਿਸ਼ੇਸ਼ ਸਫਾਈ ਮੁਹਿੰਮ ਲਗਾਤਾਰ ਚਲਾਈ ਜਾ ਰਹੀ ਹੈ। ਇਸ ਮੁਹਿੰਮ ਦੇ ਤਹਿਤ ਸ਼ਹਿਰ ਦੇ ਵੱਖ-ਵੱਖ ਹਿੱਸਿਆਂ ਵਿੱਚ ਸਫਾਈ ਕਾਰਜਾਂ ਨੂੰ ਹੋਰ ਪ੍ਰਭਾਵਸ਼ਾਲੀ ਢੰਗ ਨਾਲ ਅਮਲ ਵਿੱਚ ਲਿਆਂਦਾ ਜਾ…

Read More

ਰੋਟਰੀ ਕਲੱਬ ਸਿਟੀ ਨੇ ਲਾਇਆ ਕੜ੍ਹੀ ਚਾਵਲਾ ਦਾ ਲੰਗਰ 

ਦਰਸ਼ਨ ਸਿੰਘ ਚੌਹਾਨ, Bol Punjab De, Buero  ਸੁਨਾਮ *** ਅਧਿਕ ਮਾਸ* ਦੇ ਪਵਿੱਤਰ ਮੌਕੇ  ਰੋਟਰੀ ਕਲੱਬ ਸਿਟੀ ਸੁਨਾਮ ਨੇ ਸਥਾਨਕ ਬ੍ਰਹਮ ਸੀਰਾ ਮੰਦਰ ਦੇ ਬਾਹਰ *ਕੜ੍ਹੀ-ਚਾਵਲ*  ਦਾ ਲੰਗਰ ਲਗਾਇਆ। ਕਲੱਬ ਦੇ ਪ੍ਰਧਾਨ ਰਾਜੀਵ ਕੁਮਾਰ ਮੱਖਣ, ਸਕੱਤਰ ਮੁਨੀਸ਼ ਮੋਨੂੰ ਅਤੇ ਖਜ਼ਾਨਚੀ ਰਾਜੇਸ਼ ਡੱਲਾ ਦੀ ਅਗਵਾਈ ਹੇਠ ਲਾਏ ਲੰਗਰ ਦਾ ਸੰਗਤਾਂ ਨੇ ਆਨੰਦ ਮਾਣਿਆ। ਇਸ ਮੌਕੇ ਬੋਲਦਿਆਂ…

Read More

ਜ਼ਿਲ੍ਹਾ ਰੋਜ਼ਗਾਰ ਉਤਪੱਤੀ ਦਫ਼ਤਰ ‘ਚ ਫਾਰਐਵਰ ਕੰਪਨੀ ਦਾ ਪਲੇਸਮੈਂਟ ਕੈਂਪ 27 ਅਪ੍ਰੈਲ ਨੂੰ  

ਸੰਗਰੂਰ, 24 ਅਪ੍ਰੈਲ Bol Punjab De, Buero  ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਸੰਗਰੂਰ ਵੱਲੋਂ ਫਾਰਐਵਰ ਕੰਪਨੀ ਨਾਲ ਤਾਲਮੇਲ ਕਰਕੇ ਮਿਤੀ 27 ਅਪ੍ਰੈਲ ਦਿਨ ਸੋਮਵਾਰ ਨੂੰ ਨੌਕਰੀ ਦੇ ਚਾਹਵਾਨ ਪ੍ਰਾਰਥੀਆਂ ਲਈ ਜ਼ਿਲ੍ਹਾ ਰੋਜ਼ਗਾਰ ਉਤਪੱਤੀ ਹੁਨਰ ਵਿਕਾਸ ਅਤੇ ਸਿਖਲਾਈ ਦਫ਼ਤਰ, ਸੰਗਰੂਰ ਵਿਖੇ ਇੱਕ ਪਲੇਸਮੈਂਟ ਕੈਂਪ ਲਗਾਇਆ ਜਾ ਰਿਹਾ ਹੈ। ਇਸ ਸਬੰਧੀ ਜ਼ਿਲ੍ਹਾ ਰੋਜ਼ਗਾਰ ਅਫਸਰ, ਸੰਗਰੂਰ ਨੇ ਦੱਸਿਆ…

Read More