Headlines

ਸੜਕ ਸੁਰੱਖਿਆ ਫੋਰਸ ਰੋਜ਼ਾਨਾਂ ਬਚਾ ਰਹੀ ਹੈ ਕੀਮਤੀ ਜਾਨਾਂ : ਐਸ.ਐਸ.ਪੀ. ਗਗਨ ਅਜੀਤ ਸਿੰਘ

ਮਾਲੇਰਕੋਟਲਾ, 09 ਅਪ੍ਰੈਲ Bol Punjab De, Buero  • ਸੜਕ ਸੁਰੱਖਿਆ ਫੋਰਸ ਦੀ ਮਦਦ ਲੈਣ ਲਈ ਹੈਲਪਲਾਈਨ ਨੰਬਰ 112 ਕਰੋ ਡਾਇਲ ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸੂਬਾ ਸਰਕਾਰ ਲੋਕਾਂ ਦੀ ਸੁਰੱਖਿਆ ਅਤੇ ਭਲਾਈ ਲਈ ਲਗਾਤਾਰ ਕਦਮ ਚੁੱਕ ਰਹੀ ਹੈ। ਸੜਕ ਹਾਦਸਿਆਂ ਦੌਰਾਨ ਜ਼ਖ਼ਮੀਆਂ ਨੂੰ ਤੁਰੰਤ ਮਦਦ ਅਤੇ ਕੀਮਤੀ ਜਾਨਾਂ ਬਚਾਉਣ ਦੇ ਮਕਸਦ ਨਾਲ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ ਸੜਕ ਸੁਰੱਖਿਆ ਫੋਰਸ (ਐਸ.ਐਸ.ਐਫ.) ਸੂਬੇ ਭਰ ਵਿੱਚ ਮਹੱਤਵਪੂਰਨ ਭੂਮਿਕਾ ਨਿਭਾ ਰਹੀ ਹੈ। ਇਹ ਜਾਣਕਾਰੀ ਸੀਨੀਅਰ ਪੁਲਿਸ ਕਪਤਾਨ (ਐਸ.ਐਸ.ਪੀ.) ਮਾਲੇਰਕੋਟਲਾ ਗਗਨ ਅਜੀਤ ਸਿੰਘ ਵੱਲੋਂ ਸਾਂਝੀ ਕੀਤੀ ਗਈ।                ਐਸ.ਐਸ.ਪੀ. ਗਗਨ ਅਜੀਤ ਸਿੰਘ ਨੇ ਦੱਸਿਆ ਕਿ ਸੜਕ ਸੁਰੱਖਿਆ ਫੋਰਸ ਦੇ ਕਾਰਜਸ਼ੀਲ ਹੋਣ ਨਾਲ ਸੜਕ ਹਾਦਸਿਆਂ ਦੌਰਾਨ ਤੁਰੰਤ ਮਦਦ ਮੁਹੱਈਆ ਕਰਵਾਉਣ ਵਿੱਚ ਕਾਫ਼ੀ ਸੁਧਾਰ ਆਇਆ ਹੈ। ਉਨ੍ਹਾਂ ਕਿਹਾ ਕਿ ਐਸ.ਐਸ.ਐਫ. ਦੀਆਂ ਟੀਮਾਂ ਹਾਈਵੇਅ ਅਤੇ ਮੁੱਖ ਸੜਕਾਂ ’ਤੇ ਲਗਾਤਾਰ ਗਸ਼ਤ ਕਰਦੀਆਂ ਰਹਿੰਦੀਆਂ ਹਨ ਅਤੇ ਜਿਵੇਂ ਹੀ ਕਿਸੇ ਹਾਦਸੇ ਜਾਂ ਐਮਰਜੈਂਸੀ ਸਥਿਤੀ ਬਾਰੇ ਜਾਣਕਾਰੀ ਮਿਲਦੀ ਹੈ, ਟੀਮ ਤੁਰੰਤ ਮੌਕੇ ’ਤੇ ਪਹੁੰਚ ਕੇ ਜ਼ਖ਼ਮੀਆਂ ਨੂੰ ਮੁਢਲੀ ਸਹਾਇਤਾ ਮੁਹੱਈਆ ਕਰਵਾਉਂਦੀ ਹੈ ਅਤੇ ਲੋੜ ਪੈਣ ’ਤੇ ਉਨ੍ਹਾਂ ਨੂੰ ਤੁਰੰਤ ਨਜ਼ਦੀਕੀ ਹਸਪਤਾਲ ਤੱਕ  ਵੀ ਪਹੁੰਚਾਉਂਦੀ ਹੈ।  ਉਨ੍ਹਾਂ ਦੱਸਿਆ ਕਿ ਸੜਕ ਸੁਰੱਖਿਆ ਫੋਰਸ ਰੇਂਜ ਅਧੀਨ ਜ਼ਿਲ੍ਹਾ ਮਾਲੇਰਕੋਟਲਾ ਵਿੱਚ ਐਸ.ਐਸ.ਐਫ. ਦੀ ਟੀਮ ਕਾਰਜਸ਼ੀਲ ਹੈ, ਜੋ ਸੜਕ ਹਾਦਸਿਆਂ ਜਾਂ ਹੋਰ ਐਮਰਜੈਂਸੀ ਸਥਿਤੀਆਂ ਵਿੱਚ ਤੁਰੰਤ ਮਦਦ ਲਈ ਤਤਪਰ ਰਹਿੰਦੀ ਹੈ। ਉਨ੍ਹਾਂ ਕਿਹਾ ਕਿ ਜ਼ਿਲ੍ਹੇ ਵਿੱਚ ਸੜਕ ਸੁਰੱਖਿਆ ਫੋਰਸ ਦੀ ਟੀਮ ਵੱਲੋਂ ਹੁਣ ਤੱਕ ਕੁੱਲ 527 ਸੜਕ ਦੁਰਘਟਨਾਵਾਂ ਮੌਕੇ ’ਤੇ ਪਹੁੰਚ ਕੇ ਸਹਾਇਤਾ ਪ੍ਰਦਾਨ ਕੀਤੀ ਗਈ ਹੈ ਅਤੇ ਕਈ ਗੰਭੀਰ ਰੂਪ ਵਿੱਚ ਜ਼ਖ਼ਮੀ ਵਿਅਕਤੀਆਂ ਨੂੰ ਤੁਰੰਤ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ।            ਐਸ.ਐਸ.ਪੀ. ਨੇ ਕਿਹਾ ਕਿ ਸੜਕ ਹਾਦਸਿਆਂ ਦੌਰਾਨ ਪਹਿਲੇ ਕੁਝ ਮਿੰਟ ਬਹੁਤ ਹੀ ਅਹਿਮ ਹੁੰਦੇ ਹਨ ਅਤੇ ਸਮੇਂ ਸਿਰ ਮਿਲੀ ਮਦਦ ਨਾਲ ਕਈ ਕੀਮਤੀ ਜਾਨਾਂ ਬਚਾਈਆਂ ਜਾ ਸਕਦੀਆਂ ਹਨ। ਸੜਕ ਸੁਰੱਖਿਆ ਫੋਰਸ ਇਸ ਮਕਸਦ ਨੂੰ ਧਿਆਨ ਵਿੱਚ ਰੱਖਦਿਆਂ ਲਗਾਤਾਰ ਲੋਕਾਂ ਦੀ ਸੇਵਾ ਵਿੱਚ ਤਤਪਰ ਹੈ।             ਉਨ੍ਹਾਂ ਆਮ ਲੋਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਜੇਕਰ ਸਫ਼ਰ ਦੌਰਾਨ ਕਿਸੇ ਵੀ ਤਰ੍ਹਾਂ ਦੀ ਸੜਕ ਦੁਰਘਟਨਾ ਜਾਂ ਐਮਰਜੈਂਸੀ ਸਥਿਤੀ ਵਾਪਰਦੀ ਹੈ ਤਾਂ ਤੁਰੰਤ ਹੈਲਪਲਾਈਨ ਨੰਬਰ 112 ਡਾਇਲ ਕੀਤਾ ਜਾਵੇ, ਤਾਂ ਜੋ ਸੜਕ ਸੁਰੱਖਿਆ ਫੋਰਸ ਦੀ ਟੀਮ ਵੱਲੋਂ ਤੁਰੰਤ ਮੌਕੇ ’ਤੇ ਪਹੁੰਚ ਕੇ ਲੋੜਵੰਦਾਂ ਨੂੰ ਮਦਦ ਮੁਹੱਈਆ ਕਰਵਾਈ ਜਾ ਸਕੇ। ਉਨ੍ਹਾਂ ਕਿਹਾ ਕਿ ਲੋਕਾਂ ਦਾ ਸਹਿਯੋਗ ਅਤੇ ਜਾਗਰੂਕਤਾ ਸੜਕ ਹਾਦਸਿਆਂ ਨੂੰ ਘਟਾਉਣ ਅਤੇ ਜਾਨਾਂ ਬਚਾਉਣ ਵਿੱਚ ਮਹੱਤਵਪੂਰਨ ਭੂਮਿਕਾ ਨਿਭਾ ਸਕਦੀ ਹੈ।

Read More

ਪੈਨਸ਼ਨਰਾਂ ਨੇ ” ਆਪ ” ਸਰਕਾਰ ਨੂੰ ਭੰਡਿਆ — ਵਾਅਦਿਆਂ ਤੋਂ ਮੁਨਕਰ ਦੇ ਲਾਏ ਇਲਜ਼ਾਮ 

ਦਰਸ਼ਨ ਸਿੰਘ ਚੌਹਾਨ, Bol Punjab De, Buero  ਸੁਨਾਮ — ਦੀ ਪੈਨਸ਼ਨਰ ਵੈਲਫ਼ੇਅਰ ਐਸੋਸੀਏਸ਼ਨ ਸੁਨਾਮ ਦੀ ਮਾਸਿਕ ਮੀਟਿੰਗ ਪੈਨਸ਼ਨਰ ਭਵਨ ਸੁਨਾਮ ਵਿਖੇ ਪ੍ਰਧਾਨ ਰਾਮ ਸਰੂਪ ਢੈਪਈ ਪ੍ਰਧਾਨ ਦੀ ਪ੍ਰਧਾਨਗੀ ਹੇਠ ਹੋਈ। ਮੀਟਿੰਗ ਨੇ ਪੈਨਸ਼ਨਰ ਸਾਥੀ ਮਲਕੀਤ ਸਿੰਘ ਗਾਂਧੀ ਦੀ ਸਦੀਵੀ ਵਿਛੋੜਾ ਦੇ ਗਈ ਜੀਵਨ ਸਾਥਣ ਬਲਜੀਤ ਕੌਰ ਨੂੰ ਸ਼ਰਧਾਂਜਲੀ ਭੇਂਟ ਕੀਤੀ ਅਤੇ ਐਸੋਸੀਏਸ਼ਨ ਵਿੱਚ ਨਵੇਂ ਸ਼ਾਮਿਲ…

Read More

ਪੰਜਾਬ ਵਿੱਚ ਗੜੇਮਾਰੀ ਦਾ ਅਲਰਟ, ਮੌਸਮ ਵਿਭਾਗ ਦੀ ਸੰਤਰੀ ਚੇਤਾਵਨੀ

Bol Punjab De, Buero  ਪੰਜਾਬ ਵਿੱਚ ਇੱਕ ਵਾਰ ਫਿਰ ਮੌਸਮ ਦਾ ਮਿਜ਼ਾਜ ਬਦਲਣ ਜਾ ਰਿਹਾ ਹੈ। ਭਾਰਤੀ ਮੌਸਮ ਵਿਭਾਗ (IMD) ਨੇ ਸੂਬੇ ਦੇ ਕਈ ਜ਼ਿਲ੍ਹਿਆਂ ਲਈ ਗੜੇਮਾਰੀ, ਬਿਜਲੀ ਚਮਕਣ ਅਤੇ ਤੇਜ਼ ਹਵਾਵਾਂ ਨੂੰ ਲੈ ਕੇ ਸੰਤਰੀ ਚੇਤਾਵਨੀ (Orange Alert) ਜਾਰੀ ਕੀਤੀ ਹੈ। ਮੌਸਮ ਵਿਭਾਗ ਮੁਤਾਬਕ ਅਗਲੇ 24 ਘੰਟਿਆਂ ਦੌਰਾਨ ਕਈ ਖੇਤਰਾਂ ਵਿੱਚ ਅਚਾਨਕ ਮੌਸਮੀ ਤਬਦੀਲੀਆਂ…

Read More

ਨਸ਼ਿਆਂ ਦੇ ਖਾਤਮੇ ਲਈ ਸਮਾਜ ਦਾ ਹਰ ਵਰਗ ਪਾਵੇ ਯੋਗਦਾਨ — ਅਮਨ ਅਰੋੜਾ 

** ਯੁੱਧ ਨਸ਼ਿਆਂ ਵਿਰੁੱਧ” ਮੁਹਿੰਮ ਤਹਿਤ ਕੀਤੀ ਸਮੀਖਿਆ ਮੀਟਿੰਗ ਦਰਸ਼ਨ ਸਿੰਘ ਚੌਹਾਨ, Bol Punjab De, Buero  ਸੁਨਾਮ — ਆਮ ਆਦਮੀ ਪਾਰਟੀ ਦੇ ਸੂਬਾ ਪ੍ਰਧਾਨ ਅਤੇ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਆਖਿਆ ਕਿ ਨਸ਼ਿਆਂ ਦੇ ਖਾਤਮੇ ਲਈ ਸਮਾਜ ਦਾ ਹਰ ਵਰਗ ਆਪਣਾ ਬਣਦਾ ਯੋਗਦਾਨ ਪਾਵੇ। ਪੰਜਾਬ ਸਰਕਾਰ ਨਸ਼ਿਆਂ ਦੀ ਸਪਲਾਈ ਚੇਨ ਨੂੰ ਤੋੜਨ ਲਈ ਨਸ਼ਾ ਤਸਕਰਾਂ…

Read More

ਕੈਮਿਸਟਾਂ ਨੇ ਜ਼ਿਲ੍ਹਾ ਪੁਲਿਸ ਮੁਖੀ ਡਾਕਟਰ ਗਰੇਵਾਲ ਨੂੰ ਕੀਤਾ ਸਨਮਾਨਿਤ 

ਦਰਸ਼ਨ ਸਿੰਘ ਚੌਹਾਨ,  Bol Punjab De, Buero ਸੁਨਾਮ — ਸੰਗਰੂਰ ਜ਼ਿਲ੍ਹਾ ਕੈਮਿਸਟ ਐਸੋਸੀਏਸ਼ਨ ਅਤੇ ਸੰਗਰੂਰ ਕੈਮਿਸਟ ਐਸੋਸੀਏਸ਼ਨ ਦੇ ਇੱਕ ਵਫ਼ਦ ਨੇ ਪੰਜਾਬ ਪੁਲਿਸ ਦੇ ਨਵੇਂ ਸੀਨੀਅਰ ਸੁਪਰਡੈਂਟ ਆਫ਼ ਪੁਲਿਸ (ਐਸਐਸਪੀ) ਡਾ. ਰਵਜੋਤ ਕੌਰ ਗਰੇਵਾਲ (ਆਈਪੀਐਸ) ਨਾਲ ਸ਼ਿਸ਼ਟਾਚਾਰ ਮੁਲਾਕਾਤ ਕੀਤੀ ਅਤੇ ਉਨ੍ਹਾਂ ਨੂੰ ਨਵੇਂ ਫਰਜ਼ ਸੰਭਾਲਣ ‘ਤੇ ਵਧਾਈ ਦਿੱਤੀ। ਜ਼ਿਲ੍ਹਾ ਕੈਮਿਸਟ ਐਸੋਸੀਏਸ਼ਨ ਦੇ ਪ੍ਰਧਾਨ ਨਰੇਸ਼ ਜਿੰਦਲ ਅਤੇ…

Read More

ਕੇਂਦਰ ਨੇ ਕਣਕ ਦੇ ਖ਼ਰੀਦ ਮਾਪਦੰਡਾਂ ਚ, ਦਿੱਤੀ ਰਾਹਤ

** ਸੁਨਾਮ ਮੰਡੀ ਪਹੁੰਚੀ ਭਾਜਪਾ ਜ਼ਿਲ੍ਹਾ ਪ੍ਰਧਾਨ ਦਾਮਨ ਬਾਜਵਾ ** ਕਿਹਾ ਸੂਬਾ ਸਰਕਾਰ ਦੀ ਲਾਪ੍ਰਵਾਹੀ ਨੇ ਕਿਸਾਨ ਕੀਤੇ ਪ੍ਰੇਸ਼ਾਨ  ਦਰਸ਼ਨ ਸਿੰਘ ਚੌਹਾਨ,  Bol Punjab De, Buero  ਸੁਨਾਮ — ਬੇਮੌਸਮੀ ਬਰਸਾਤ ਅਤੇ ਗੜੇਮਾਰੀ ਕਾਰਨ ਕਣਕ ਦੀ ਕੁਆਲਿਟੀ ਵਿੱਚ ਆਏ ਖ਼ਰਾਬੇ ਕਾਰਨ ਖਰੀਦ ਵਿੱਚ ਆ ਰਹੀਆਂ ਰੁਕਾਵਟਾਂ ਦੂਰ ਕਰਦਿਆਂ ਕੇਂਦਰ ਵਿਚਲੀ ਨਰਿੰਦਰ ਮੋਦੀ ਸਰਕਾਰ ਵੱਲੋਂ ਕਣਕ ਖਰੀਦ ਦੇ…

Read More

ਕਿਸਾਨਾਂ ਨੇ ਠੇਕਾ ਮੁਲਾਜ਼ਮਾਂ ਦੇ ਹੱਕ ਚ, ਮਾਰਿਆ ਹਾਅ ਦਾ ਨਾਅਰਾ 

— ਕਿਹਾ ਵਿਤ ਮੰਤਰੀ ਦੀ ਕੋਠੀ ਮੂਹਰੇ ਧਰਨੇ ਚ, ਕਰਾਂਗੇ ਸ਼ਮੂਲੀਅਤ ਦਰਸ਼ਨ ਸਿੰਘ ਚੌਹਾਨ, Bol Punjab De, Buero  ਸੁਨਾਮ — ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਨੇ ਹੱਕੀ ਮੰਗਾਂ ਲਈ ਸੰਘਰਸ਼ ਕਰ ਰਹੇ ਠੇਕਾ ਮੁਲਾਜ਼ਮਾਂ ਦੇ ਹੱਕ ਵਿੱਚ ਹਾਅ ਦਾ ਨਾਅਰਾ ਮਾਰਦਿਆਂ ਮਜ਼ਦੂਰ ਦਿਹਾੜੇ ਮੌਕੇ ਪਹਿਲੀ ਮਈ ਨੂੰ ਖਜ਼ਾਨਾ ਮੰਤਰੀ ਹਰਪਾਲ ਸਿੰਘ ਚੀਮਾ ਦੀ ਸੰਗਰੂਰ ਸਥਿਤ ਰਿਹਾਇਸ਼…

Read More

ਸੰਗਰੂਰ ਪੁਲਿਸ ਵੱਲੋਂ ਯੁੱਧ ਨਸ਼ਿਆਂ ਵਿਰੁੱਧ ਤਹਿਤ ਸਬ ਡਵੀਜਨ ਭਵਾਨੀਗੜ ‘ਚ 22 ਅਪ੍ਰੈਲ ਤੋਂ 28 ਅਪ੍ਰੈਲ ਤੱਕ 55 ਦੋਸ਼ੀ ਕਾਬੂ – ਐਸ.ਐਸ.ਪੀ

-ਨਸ਼ਿਆਂ ਦੇ ਆਦੀ 04 ਵਿਅਕਤੀਆਂ ਨੂੰ ਪ੍ਰੇਰਿਤ ਕਰਕੇ ਨਸ਼ਾ ਛੱਡਣ ਦਾ ਇਲਾਜ ਸ਼ੁਰੂ ਕਰਵਾਇਆ-ਚਾਹਲ ਭਵਾਨੀਗੜ੍ਹ, 29 ਅਪ੍ਰੈਲ Bol Punjab De, Buero  ਸੰਗਰੂਰ ਦੇ ਜ਼ਿਲ੍ਹਾ ਪੁਲਿਸ ਮੁਖੀ ਸਰਤਾਜ ਸਿੰਘ ਚਾਹਲ ਨੇ ਦੱਸਿਆ ਹੈ ਕਿ ਸਬ ਡਵੀਜਨ ਭਵਾਨੀਗੜ ਦੀ ਪੁਲਿਸ ਨੇ ਯੁੱਧ ਨਸ਼ਿਆਂ ਵਿਰੁੱਧ ਤਹਿਤ ਚਲਾਈ ਮੁਹਿੰਮ ਦੋਰਾਨ ਕਾਰਵਾਈ ਕਰਦੇ ਹੋਏ 22 ਅਪ੍ਰੈਲ 2026 ਤੋਂ ਅੱਜ ਤੱਕ…

Read More

ਖਾਲਸਾ ਸਾਜਨਾ ਦਿਵਸ ਨੂੰ ਸਮਰਪਿਤ ਨਗਰ ਕੀਰਤਨ ਸਜਾਇਆ 

— ਸੰਗਤਾਂ ਦਾ ਉਮੜਿਆ ਸੈਲਾਬ, ਗੱਤਕਾ ਪਾਰਟੀਆਂ ਦੇ ਦਿਖਾਏ ਜੌਹਰ  ਦਰਸ਼ਨ ਸਿੰਘ ਚੌਹਾਨ, Bol Punjab De, Buero  ਸੁਨਾਮ — ਖਾਲਸਾ ਸਾਜਨਾ ਦਿਵਸ ਨੂੰ ਸਮਰਪਿਤ ਵਿਸ਼ਾਲ ਨਗਰ ਕੀਰਤਨ ਸੁਨਾਮ ਵਿਖੇ ਗੁਰਦੁਆਰਾ ਅਕਾਲਗੜ੍ਹ ਸਾਹਿਬ ਦੀ ਪ੍ਰਬੰਧਕ ਕਮੇਟੀ ਵੱਲੋਂ ਸੰਗਤਾਂ ਦੇ ਸਹਿਯੋਗ ਨਾਲ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਹੇਠ ਪੂਰੇ ਖ਼ਾਲਸਾਈ ਜਾਹੋਜਲਾਲ ਨਾਲ ਸਜਾਇਆ ਗਿਆ।…

Read More

ਪੀਰ ਬਾਬਾ ਚਿਰੰਗੀ ਸ਼ਾਹ ਜੀ ਦਾ ਗੋਲਡਨ ਜੁਬਲੀ ਵਿਸ਼ਾਲ ਮੇਲਾ 18 ਨੂੰ

** ਫਰੀ ਟੈਸਟ ਅਤੇ ਵਿਸ਼ਾਲ ਮੈਡੀਕਲ ਚੈਕ ਅੱਪ ਕੈਂਪ 14 ਨੂੰ  ** ਕੈਬਨਿਟ ਮੰਤਰੀ ਅਮਨ ਅਰੋੜਾ ਹੋਣਗੇ ਮੁੱਖ ਮਹਿਮਾਨ  ਦਰਸ਼ਨ ਸਿੰਘ ਚੌਹਾਨ, Bol Punjab De, Buero  ਸੁਨਾਮ — ਪੀਰ ਬਾਬਾ ਚਿਰੰਗੀ ਸ਼ਾਹ ਸੰਮਤੀ ਸੁਨਾਮ ਅਤੇ ਇਲਾਕਾ ਨਿਵਾਸੀਆਂ ਵੱਲੋਂ ਪੀਰ ਬਾਬਾ ਚਿਰੰਗੀ ਸ਼ਾਹ ਜੀ ਦਾ 50ਵਾਂ ਵਿਸ਼ਾਲ ਮੇਲਾ 18 ਜੂਨ ਦਿਨ ਵੀਰਵਾਰ ਨੂੰ ਪੀਰ ਬਾਬਾ ਜੀ…

Read More