Headlines

ਪੁਲਿਸ ਨੇ ਕਾਂਗਰਸੀ ਵਰਕਰ ਖ਼ਿਲਾਫ਼ ਦਰਜ਼ ਕੀਤਾ ਮੁਕੱਦਮਾ 

** ਕਾਂਗਰਸੀਆਂ ਨੇ ਸੁਨਾਮ ਚ, ਕੀਤਾ ਰੋਸ ਪ੍ਰਦਰਸ਼ਨ  ਦਰਸ਼ਨ ਸਿੰਘ ਚੌਹਾਨ,  Bol Punjab De, Buero  ਸੁਨਾਮ — ਪੁਲਿਸ ਵੱਲੋਂ ਹੁਸ਼ਿਆਰਪੁਰ ਅਧੀਨ ਆਉਂਦੇ ਥਾਣਾ ਟਾਂਡਾ ਵਿਖੇ ਕਾਂਗਰਸ ਪਾਰਟੀ ਨਾਲ ਸੰਬੰਧਿਤ ਇੱਕ ਵਰਕਰ ਖ਼ਿਲਾਫ਼ ਆਮ ਆਦਮੀ ਪਾਰਟੀ ਦੇ ਦਬਾਅ ਹੇਠ, ਝਾੜੂ ਦੇ ਤੀਲੇ-ਤੀਲੇ ਅਤੇ ਨਿਰਾਦਰ ਕਰਨ ਦੇ ਦੋਸ਼ਾਂ ਤਹਿਤ ਝੂਠਾ ਅਤੇ ਬਦਲਾਖੋਰੀ ਦੀ ਭਾਵਨਾ ਨਾਲ ਪ੍ਰੇਰਿਤ ਪਰਚਾ…

Read More

ਪਾਣੀ ਨਿਕਾਸੀ ਦੀਆਂ ਗੈਰ ਮਿਆਰੀ ਪਾਈਪਾਂ ਤੇ ਲੋਕਾਂ ਨੇ ਚੁੱਕੇ ਸਵਾਲ 

— ਕਿਹਾ ਟੁੱਟੀਆਂ ਪਾਈਪਾਂ ਘਰਾਂ ਦਾ ਕਰਨਗੀਆਂ ਨੁਕਸਾਨ  ** ਈਓ ਬੋਲੇ ਮਸਲੇ ਦਾ ਜਲਦੀ ਕਰਾਂਗੇ ਹੱਲ  Bol Punjab De, Buero  ਸੁਨਾਮ — ਨਗਰ ਕੌਂਸਲ ਦੀ ਹਦੂਦ ਵਿੱਚ ਪੈਂਦੀ ਬਿਗੜਵਾਲ ਰੋਡ ਤੇ ਪਾਣੀ ਨਿਕਾਸੀ ਲਈ ਗਲੀਆਂ ਵਿੱਚ ਪਾਈਆਂ ਜਾ ਰਹੀਆਂ ਗੈਰ ਮਿਆਰੀ ਪਾਈਪਾਂ ਤੇ ਇਲਾਕੇ ਦੇ ਲੋਕਾਂ ਨੇ ਸਵਾਲ ਖੜ੍ਹੇ ਕੀਤੇ ਹਨ। ਲੋਕਾਂ ਦਾ ਕਹਿਣਾ ਹੈ…

Read More

ਵਿਸਾਖੀ ਦਾ ਤਿਉਹਾਰ ਮਨਾਇਆ ਗਿਆ

Bol Punjab De, Buero  ਐੱਸ.ਯੂ.ਐੱਸ ਸੀਨੀਅਰ ਸੈਕੰਡਰੀ ਸਕੂਲ, ਮਹਿਲਾਂ ਚੌਂਕ ਵਿਖੇ ਅੱਜ ਮਿਤੀ 13 ਅਪ੍ਰੈਲ 2026 ਨੂੰ ਵਿਸਾਖੀ ਦਾ ਤਿਉਹਾਰ ਮਨਾਇਆ ਗਿਆ। ਪ੍ਰੋਗਰਾਮ ਦੀ ਸ਼ੁਰੂਆਤ ਪ੍ਰਿੰਸੀਪਲ ਸੰਦੀਪ ਜੀ ਵੱਲੋਂ ਵਿਸਾਖੀ ਦਾ ਮਹੱਤਵ ਦੱਸਦੇ ਹੋਏ ਕੀਤੀ ਕਿ ਇਸ ਦਿਨ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਨੇ ਖਾਲਸਾ ਪੰਥ ਦੀ ਸਿਰਜਣਾ ਕੀਤੀ ਸੀ ਅਤੇ ਜਲ੍ਹਿਆਂਵਾਲਾ ਬਾਗ ਦੇ ਖੂਨੀ…

Read More

ਸਰਕਾਰੀ ਕਾਲਜ ਲੜਕੀਆਂ ਵਿਖੇ ਵਿਦਾਈ ਪਾਰਟੀ ਵਿੱਚ ਸਾਨੀਆ ਗਨੀ ਅਤੇ ਯੋਗਿਤਾ ਦੇ ਸਿਰ ਸਜਿਆ ਮਿਸ ਫੇਅਰਵੈਲ ਦਾ ਤਾਜ਼

ਅਸ਼ਰਫ ਅਨਸਾਰੀ, ਮਾਲੇਰਕੋਟਲਾ Bol Punjab De, Buero  ਸਥਾਨਕ ਸਰਕਾਰੀ ਕਾਲਜ ਲੜਕੀਆਂ, ਮਾਲੇਰਕੋਟਲਾ ਵਿਖੇ ਬੀ.ਏ. ਅਤੇ ਬੀ. ਕਾਮ ਭਾਗ ਦੂਜਾ ਦੀਆਂ ਵਿਿਦਆਰਥਣਾਂ ਵੱਲੋਂ ਆਊਟ ਗੋਇੰਗ ਕਲਾਸ ਬੀ.ਏ. ਅਤੇ ਬੀ.ਕਾਮ ਭਾਗ ਤੀਜਾ ਲਈ, “ਰੁਖ਼ਸਤ 2026” ਵਿਦਾਇਗੀ ਸਮਾਰੋਹ ਆਯੋਜਿਤ ਕਰਵਾਇਆ ਗਿਆ। ਇਸ ਫੇਅਰਵੈਲ ਪਾਰਟੀ ਵਿੱਚ ਕਾਲਜ ਪ੍ਰਿੰਸੀਪਲ ਡਾ. ਅਨੀਲਾ ਸੁਲਤਾਨਾ ਜੀ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਏ। ਡਾ. ਮੁਹੰਮਦ…

Read More

ਕਿਸਾਨਾਂ ਨੇ ਐਸ ਐਸ ਪੀ ਦਫਤਰ ਮੂਹਰੇ ਧਰਨਾ 7 ਤੱਕ ਕੀਤਾ ਮੁਲਤਵੀ 

** ਬਦਸਲੂਕੀ ਕਰਨ ਵਾਲੇ ਅਧਿਕਾਰੀਆਂ ਖਿਲਾਫ ਕਾਰਵਾਈ ਦਾ ਦਿੱਤਾ ਭਰੋਸਾ  — ਕਿਹਾ ਮਾਮਲੇ ਦੀ ਕਰਵਾਈ ਜਾਵੇਗੀ ਜਾਂਚ  ਦਰਸ਼ਨ ਸਿੰਘ ਚੌਹਾਨ, Bol Punjab De, Buero  ਸੁਨਾਮ — ਮੁੱਖ ਮੰਤਰੀ ਨੂੰ ਸਵਾਲ ਪੁੱਛਣ ਜਾਂਦੇ ਭਾਰਤੀ ਕਿਸਾਨ ਯੂਨੀਅਨ ਏਕਤਾ ਆਜ਼ਾਦ ਦੇ ਕਿਸਾਨ ਆਗੂਆਂ ਨਾਲ ਬਦਸਲੂਕੀ ਅਤੇ ਸੋਸ਼ਲ ਮੀਡੀਆ ਤੇ ਕਵਰੇਜ ਕਰਨ ਵਾਲੇ ਕਿਸਾਨਾਂ ਦੇ ਮੋਬਾਈਲ ਖੋਹਕੇ ਵੀਡੀਓ ਡਲੀਟ…

Read More

ਪੰਜਾਬ ਵਿੱਚ ਮੌਸਮ ਦਾ ਵੱਡਾ ਬਦਲਾਅ: ਗਰਮੀ ਤੋਂ ਮਿਲੇਗੀ ਰਾਹਤ, ਮੀਂਹ ਅਤੇ ਤੇਜ਼ ਹਵਾਵਾਂ ਦਾ ਅਲਰਟ

Bol Punjab De, Buero  ਪੰਜਾਬ ਦੇ ਲੋਕਾਂ ਨੂੰ ਭਿਆਨਕ ਗਰਮੀ ਤੋਂ ਕੁਝ ਰਾਹਤ ਮਿਲਣ ਦੀ ਉਮੀਦ ਹੈ। ਭਾਰਤੀ ਮੌਸਮ ਵਿਭਾਗ (IMD) ਨੇ ਸੂਬੇ ਦੇ ਕਈ ਹਿੱਸਿਆਂ ਲਈ ਗਰਜ-ਚਮਕ, ਤੇਜ਼ ਹਵਾਵਾਂ ਅਤੇ ਹਲਕੇ ਤੋਂ ਦਰਮਿਆਨੇ ਮੀਂਹ ਦੀ ਸੰਭਾਵਨਾ ਜਤਾਈ ਹੈ। 5 ਅਤੇ 6 ਜੂਨ ਲਈ ਪੰਜਾਬ ਵਿੱਚ ਤੂਫ਼ਾਨੀ ਹਵਾਵਾਂ, ਬਿਜਲੀ ਚਮਕਣ ਅਤੇ ਮੀਂਹ ਨੂੰ ਲੈ ਕੇ…

Read More

ਧੂਰੀ ਦੇ ਵਾਰਡ ਨੰਬਰ 2 ਅਤੇ 3 ਦੇ ਕਰੀਬ 50 ਪਰਿਵਾਰ ਆਮ ਆਦਮੀ ਪਾਰਟੀ ‘ਚ ਸ਼ਾਮਲ

ਧੂਰੀ, 17 ਮਈ Bol Punjab De, Buero  ਧੂਰੀ ਸ਼ਹਿਰ ਦੇ ਵਾਰਡ ਨੰਬਰ 2 ਅਤੇ 3 ਦੇ ਕਰੀਬ 50 ਪਰਿਵਾਰਾਂ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋਏ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਓਐਸਡੀ ਸੁਖਵੀਰ ਸਿੰਘ ਅਤੇ ਪੰਜਾਬ ਲਘੂ ਉਦਯੋਗ ਤੇ ਨਿਰਯਾਤ ਨਿਗਮ ਦੇ ਚੇਅਰਮੈਨ ਦਲਵੀਰ ਸਿੰਘ ਢਿੱਲੋਂ ਨੇ ਨਵੇਂ ਸ਼ਾਮਲ ਹੋਏ ਪਰਿਵਾਰਾਂ ਦਾ ਸਵਾਗਤ ਕੀਤਾ। ਉਨ੍ਹਾਂ…

Read More

ਸੰਸਦ ਦੇ ਮਾਨਸੂਨ ਸੈਸ਼ਨ ਦੀਆਂ ਤਿਆਰੀਆਂ ਸ਼ੁਰੂ, ਸਰਕਾਰ ਅਤੇ ਵਿਰੋਧੀ ਧਿਰਾਂ ਨੇ ਕਸੀ ਕਮਰ

ਕਈ ਅਹਿਮ ਬਿੱਲਾਂ, ਆਰਥਿਕ ਮੁੱਦਿਆਂ ਅਤੇ ਲੋਕ-ਹਿੱਤ ਦੇ ਮਸਲਿਆਂ ‘ਤੇ ਹੋ ਸਕਦੀ ਹੈ ਤਿੱਖੀ ਚਰਚਾ Bol Punjab De, Buero  ਸੰਸਦ ਦੇ ਆਉਣ ਵਾਲੇ ਮਾਨਸੂਨ ਸੈਸ਼ਨ ਨੂੰ ਲੈ ਕੇ ਰਾਜਨੀਤਿਕ ਸਰਗਰਮੀਆਂ ਤੇਜ਼ ਹੋ ਗਈਆਂ ਹਨ। ਕੇਂਦਰ ਸਰਕਾਰ ਅਤੇ ਵਿਰੋਧੀ ਧਿਰਾਂ ਵੱਲੋਂ ਸੈਸ਼ਨ ਦੌਰਾਨ ਉਠਾਏ ਜਾਣ ਵਾਲੇ ਮੁੱਦਿਆਂ ਅਤੇ ਰਣਨੀਤੀਆਂ ‘ਤੇ ਮੰਥਨ ਸ਼ੁਰੂ ਕਰ ਦਿੱਤਾ ਗਿਆ ਹੈ।…

Read More

ਸਪੈਸ਼ਲ ਇੰਟੈਂਸਿਵ ਰਿਵੀਜ਼ਨ-2026 ਦਾ ਸੋਧਿਆ ਸ਼ਡਿਊਲ ਜਾਰੀ, ਦਾਅਵਿਆਂ ਅਤੇ ਇਤਰਾਜ਼ਾਂ ਦੀਆਂ ਮਿਤੀਆਂ ਵਿੱਚ  ਤਬਦੀਲੀਆਂ

• ਚੋਣ ਕਮਿਸ਼ਨ ਵੱਲੋਂ ਵੋਟਰ ਸੂਚੀਆਂ ਦੀ ਵਿਸ਼ੇਸ਼ ਸਰਸਰੀ ਸੁਧਾਈ ਸਬੰਧੀ ਨਵਾਂ ਕਾਰਜਕ੍ਰਮ ਜਾਰੀ• ਵੱਧ ਤੋਂ ਵੱਧ ਯੋਗ ਨਾਗਰਿਕ ਵੋਟਰ ਸੂਚੀ ਵਿੱਚ ਆਪਣਾ ਨਾਮ ਦਰਜ ਕਰਵਾਉਣ : ਜ਼ਿਲ੍ਹਾ ਚੋਣ ਅਫ਼ਸਰ ਮਾਲੇਰਕੋਟਲਾ, 30 ਮਈ Bol Punjab De, Buero              ਭਾਰਤ ਚੋਣ ਕਮਿਸ਼ਨ ਵੱਲੋਂ ਪੰਜਾਬ ਰਾਜ ਵਿੱਚ ਕਰਵਾਈ ਜਾ ਰਹੀ ਸਪੈਸ਼ਲ ਇੰਟੈਂਸਿਵ ਰਿਵੀਜ਼ਨ-2026 ਸਬੰਧੀ ਜਾਰੀ ਕੀਤੇ ਗਏ ਸੋਧੇ ਹੋਏ ਸ਼ਡਿਊਲ ਅਨੁਸਾਰ ਵੋਟਰ ਸੂਚੀਆਂ ਦੀ ਵਿਸ਼ੇਸ਼ ਸਰਸਰੀ ਸੁਧਾਈ ਦੇ ਪ੍ਰੋਗਰਾਮ ਵਿੱਚ ਕੁਝ ਤਬਦੀਲੀਆਂ ਕੀਤੀਆਂ ਗਈਆਂ ਹਨ। ਇਹ ਜਾਣਕਾਰੀ ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਮਾਲੇਰਕੋਟਲਾ ਵਿਰਾਜ ਐਸ.ਤਿੜਕੇ ਨੇ ਦਿੱਤੀ ।            ਜਾਣਕਾਰੀ ਅਨੁਸਾਰ ਪਹਿਲਾਂ 31 ਜੁਲਾਈ 2026 ਨੂੰ ਹੋਣ ਵਾਲਾ ਡਰਾਫਟ ਪ੍ਰਕਾਸ਼ਨ ਹੁਣ 03 ਅਗਸਤ 2026 ਨੂੰ ਕੀਤਾ ਜਾਵੇਗਾ। ਇਸੇ ਤਰ੍ਹਾਂ ਦਾਅਵਿਆਂ ਅਤੇ ਇਤਰਾਜ਼ਾਂ ਦੀ ਮਿਆਦ, ਜੋ ਪਹਿਲਾਂ 31 ਜੁਲਾਈ ਤੋਂ 30 ਅਗਸਤ 2026 ਤੱਕ ਨਿਰਧਾਰਿਤ ਸੀ, ਹੁਣ 03 ਅਗਸਤ 2026 ਤੋਂ 02 ਸਤੰਬਰ 2026 ਤੱਕ ਰਹੇਗੀ। ਇਸ ਤੋਂ ਇਲਾਵਾ ਦਾਅਵਿਆਂ ਅਤੇ ਇਤਰਾਜ਼ਾਂ ਦੇ ਨੋਟਿਸ ਅਤੇ ਨਿਪਟਾਰੇ ਦੀ ਮਿਆਦ 03 ਅਗਸਤ 2026 ਤੋਂ 28 ਸਤੰਬਰ 2026 ਤੱਕ ਨਿਰਧਾਰਿਤ ਕੀਤੀ ਗਈ ਹੈ। ਸਪੈਸ਼ਲ ਇੰਟੈਂਸਿਵ ਰਿਵੀਜ਼ਨ-2026 ਨਾਲ ਸਬੰਧਤ ਬਾਕੀ ਸਾਰੀਆਂ ਗਤੀਵਿਧੀਆਂ ਪਹਿਲਾਂ ਜਾਰੀ ਕੀਤੇ ਗਏ ਸ਼ਡਿਊਲ ਅਨੁਸਾਰ ਹੀ ਜਾਰੀ ਰਹਿਣਗੀਆਂ।           ਜ਼ਿਲ੍ਹਾ ਚੋਣ ਅਫ਼ਸਰ ਨੇ ਸਮੂਹ ਚੋਣਕਾਰ ਰਜਿਸਟ੍ਰੇਸ਼ਨ ਅਫ਼ਸਰਾਂ, ਬੂਥ ਲੈਵਲ ਅਫ਼ਸਰਾਂ, ਵਿਭਾਗੀ ਅਧਿਕਾਰੀਆਂ, ਸਵੀਪ ਨੋਡਲ ਅਫ਼ਸਰਾਂ ਅਤੇ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਸੋਧੇ ਹੋਏ ਸ਼ਡਿਊਲ ਤੋਂ ਜਾਣੂ ਕਰਵਾਉਣ ਦੇ ਨਿਰਦੇਸ਼ ਦਿੱਤੇ ਹਨ।                  ਉਨ੍ਹਾਂ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਵੋਟਰ ਸੂਚੀ ਵਿੱਚ ਆਪਣੀ ਐਂਟਰੀ, ਸੋਧ ਜਾਂ ਹੋਰ ਦਾਅਵਿਆਂ ਅਤੇ ਇਤਰਾਜ਼ਾਂ ਸਬੰਧੀ ਨਿਰਧਾਰਿਤ ਸਮੇਂ ਦੌਰਾਨ ਆਪਣੀਆਂ ਅਰਜ਼ੀਆਂ ਜਮ੍ਹਾਂ ਕਰਵਾਉਣ ਅਤੇ ਲੋਕਤੰਤਰ ਨੂੰ ਹੋਰ ਮਜ਼ਬੂਤ ਬਣਾਉਣ ਵਿੱਚ ਆਪਣਾ ਯੋਗਦਾਨ ਪਾਉਣ।

Read More

ਡਰੱਗ ਤੇ ਸਮਾਜਿਕ-ਆਰਥਿਕ ਸੈਂਸਸ ਲਈ ਸਵੈ-ਗਣਨਾ ਦਾ ਕੰਮ ਸ਼ੁਰੂ : ਡਿਪਟੀ ਕਮਿਸ਼ਨਰ

• ਡਰੱਗ ਅਤੇ ਸੋਸ਼ਿਓ-ਇਕਨਾਮਿਕ ਸੈਂਸਸ ਲਈ ਯੋਗ ਕਰਮਚਾਰੀਆਂ ਨੂੰ ਐਨਯੂਮੇਰੇਟਰ ਵਜੋਂ ਅਰਜ਼ੀਆਂ ਦੇਣ ਦੀ ਅਪੀਲ ਮਾਲੇਰਕੋਟਲਾ, 01 ਅਪ੍ਰੈਲ :Bol Punjab De,Buero: ਡਿਪਟੀ ਕਮਿਸ਼ਨਰ ਵਿਰਾਜ ਐਸ. ਤਿੜਕੇ ਨੇ ਡਰੱਗ ਅਤੇ ਸਮਾਜਿਕ-ਆਰਥਿਕ ਜਨਗਣਨਾ ਸਬੰਧੀ ਜ਼ਿਲ੍ਹਾ ਪੱਧਰੀ ਅਧਿਕਾਰੀਆਂ ਨਾਲ ਸਮੀਖਿਆ ਮੀਟਿੰਗ ਕਰਦਿਆਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ “ਡਰੱਗ ਅਤੇ ਸੋਸ਼ਿਓ-ਇਕਨਾਮਿਕ ਸੈਂਸਸ” ਕਰਵਾਇਆ ਜਾ ਰਿਹਾ ਹੈ। ਇਸ ਪ੍ਰਕਿਰਿਆ ਨੂੰ ਨਿਰਧਾਰਿਤ ਸਮਾਂ-ਸੀਮਾ ਅੰਦਰ ਪੂਰਾ ਕਰਨ ਲਈ ਜ਼ਿਲ੍ਹੇ ਦੇ ਸਮੂਹ 400 ਪੋਲਿੰਗ ਬੂਥਾਂ ’ਤੇ ਐਨਯੂਮੇਰੇਟਰ (ਗਿਣਤੀਕਾਰ) ਤਾਇਨਾਤ…

Read More