Headlines

ਨਸ਼ਿਆਂ ਵਿਰੁੱਧ ਚਲਾਈ ਮੁਹਿੰਮ ਤਹਿਤ ਸਬ ਡਵੀਜ਼ਨ ਸੰਗਰੂਰ ਵਿਖੇ NDPS Act ਤਹਿਤ 07 ਕੇਸ ਦਰਜ, 10 ਮੁਲਜ਼ਮ ਗ੍ਰਿਫਤਾਰ

ਸੰਗਰੂਰ, 09 ਜੂਨ Bol Punjab De, Buero   ਡਾ. ਰਵਜੋਤ ਗਰੇਵਾਲ, ਐਸ.ਐਸ.ਪੀ., ਸੰਗਰੂਰ ਵੱਲੋਂ ਅੱਜ ਪ੍ਰੈਸ ਨੂੰ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਪੰਜਾਬ ਰਾਜ ਨੂੰ ਨਸ਼ਾ ਮੁਕਤ ਬਣਾਉਣ ਲਈ “ਯੁੱਧ ਨਸ਼ਿਆਂ ਵਿਰੁੱਧ” ਅਤੇ “ਪਿੰਡਾਂ ਦੇ ਪਹਿਰੇਦਾਰ” ਤਹਿਤ ਅਤੇ ਮਾੜੇ ਅਨਸਰਾਂ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਸਬ ਡਵੀਜ਼ਨ ਸੰਗਰੂਰ ਦੀ ਪੁਲਿਸ ਨੂੰ ਉਸ ਸਮੇਂ ਵੱਡੀ…

Read More

*ਧੂਰੀ ਵਿਖੇ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਦੀ ਹੋਈ ਸਮੀਖਿਆ ਮੀਟਿੰਗ*

*ਸਮਾਜ ਦਾ ਹਰੇਕ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ: ਸਤਿੰਦਰ ਸਿੰਘ ਚੱਠਾ* ਸਰਪੰਚਾਂ, ਪੰਚਾਂ, ਵਿਲੇਜ ਡਿਫੈਂਸ ਕਮੇਟੀਆਂ ਅਤੇ ਵਾਰਡ ਡਿਫੈਂਸ ਕਮੇਟੀਆਂ ਦੇ ਨੁਮਾਇੰਦਿਆਂ ਨੂੰ ਨਸ਼ਿਆਂ ਖ਼ਿਲਾਫ਼ ਡਟ ਕੇ ਲੜਨ ਲਈ ਕੀਤਾ ਪ੍ਰੇਰਿਤ ਧੂਰੀ, 5 ਜੂਨ Bol Punjab De, Buero  ਪੰਜਾਬ ਸਰਕਾਰ ਵੱਲੋਂ ਚਲਾਈ ਜਾ ਰਹੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ…

Read More

“ਮੇਰਾ ਘਰ ਮੇਰੇ ਨਾਮ” ਸਕੀਮ ਤਹਿਤ ਦਿਤੇ ਮਾਲਕਾਨਾ ਹੱਕ 

 ** ਮੰਤਰੀ ਅਮਨ ਅਰੋੜਾ 53 ਲਾਭਪਾਤਰੀਆਂ ਨੂੰ ਵੰਡੇ ਕਾਰਡ  ਦਰਸ਼ਨ ਸਿੰਘ ਚੌਹਾਨ, Bol Punjab De, Buero  ਪੰਜਾਬ ਸਰਕਾਰ ਵੱਲੋਂ ਲੋਕਾਂ ਨੂੰ ਆਪਣੇ ਰਹਾਇਸ਼ੀ ਮਕਾਨਾਂ ਦੇ ਕਾਨੂੰਨੀ ਮਾਲਕਾਨਾ ਹੱਕ ਪ੍ਰਦਾਨ ਕਰਨ ਦੇ ਉਦੇਸ਼ ਨਾਲ ਚਲਾਈ ਜਾ ਰਹੀ ਲੋਕ-ਭਲਾਈ ਯੋਜਨਾ “ਮੇਰਾ ਘਰ ਮੇਰੇ ਨਾਮ” ਤਹਿਤ ਸ਼ਨਿੱਚਰਵਾਰ ਨੂੰ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਵਿਧਾਨ ਸਭਾ ਹਲਕਾ ਸੁਨਾਮ ਦੇ ਪਿੰਡ…

Read More

ਮਾਲੇਰਕੋਟਲਾ ਵਿਧਾਇਕ ਡਾ ਜਮੀਲ ਉਰ ਰਹਿਮਾਨ ਤੋਂ 20 ਲੱਖ ਦੀ ਫਿਰੌਤੀ ਮੰਗਣ ਵਾਲੇ ਦੋ ਦੋਸੀ ਕਾਬੂ

ਮਾਲੇਰਕੋਟਲਾ 22 ਅਪ੍ਰੈਲ Bol Punjab De, Buero  ਸੀਨੀਅਰ ਕਪਤਾਨ ਪੁਲਿਸ, ਮਾਲੇਰਕੋਟਲਾ  ਗਗਨ ਅਜੀਤ ਸਿੰਘ ਵੱਲੋਂ ਜਾਣਕਾਰੀ ਦਿੰਦੇ ਹੋਏ ਦੱਸਿਆ ਗਿਆ ਕਿ ਸ੍ਰੀ ਸੱਤਪਾਲ ਸਰਮਾ ਪੀ.ਪੀ.ਐੱਸ, ਕਪਤਾਨ ਪੁਲਿਸ ਇੰਨਵੈਸਟੀਗੇਸਨ, ਸ੍ਰੀ ਦੀਪਇੰਦਰ ਸਿੰਘ ਜੇਜੀ ਪੀ.ਪੀ.ਐੱਸ ਉਪ ਕਪਤਾਨ ਪੁਲਿਸ ਇੰਨਵੈਸਟੀਗੇਸਨ, ਮਾਲੇਰਕੋਟਲਾ ਅਤੇ ਸ੍ਰੀ ਮਾਨਵਜੀਤ ਸਿੰਘ ਸਿੱਧੂ ਪੀ.ਪੀ.ਐੱਸ ਉਪ ਕਪਤਾਨ ਪੁਲਿਸ ਸਬ ਡਵੀਜਨ ਮਾਲੇਰਕੋਟਲਾ ਦੇ ਦਿਸਾ ਨਿਰਦੇਸਾਂ ਹੇਠ ਇੰਸਪੈਕਟਰ ਹਰਜਿੰਦਰ ਸਿੰਘ ਇੰਚਾਰਜ ਸੀ.ਆਈ.ਏ…

Read More

ਜਲ ਸਰੋਤ ਮੰਤਰੀ ਬਰਿੰਦਰ ਕੁਮਾਰ ਗੋਇਲ ਵੱਲੋਂ 13 ਕਰੋੜ ਰੁਪਏ ਦੇ ਸਿੰਚਾਈ ਪ੍ਰਾਜੈਕਟਾਂ ਦੀ ਸ਼ੁਰੂਆਤ

·         ਕਰੀਬ 3832 ਏਕੜ ਖੇਤੀਯੋਗ ਰਕਬੇ ਨੂੰ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ·         ਸਿੰਚਾਈ ਲਈ ਨਹਿਰੀ ਪਾਣੀ ਟੇਲਾਂ ਤੱਕ ਪੁੱਜਦਾ ਕਰਕੇ ਧਰਤੀ ਹੇਠਲੇ ਪਾਣੀ, ਪੰਜਾਬ, ਪੰਜਾਬੀਅਤ ਅਤੇ ਜਵਾਨੀ ਨੂੰ ਬਚਾਉਣਾ ਮਾਨ ਸਰਕਾਰ ਦਾ ਮਕਸਦ: ਬਰਿੰਦਰ ਕੁਮਾਰ ਗੋਇਲ ·         ਕਿਹਾ, “ਪਿਛਲੀਆਂ ਸਰਕਾਰਾਂ ਨੇ ਪਾਣੀਆਂ ਦੇ ਮੁੱਦੇ ‘ਤੇ ਸਿਰਫ਼ ਰਾਜਨੀਤੀ ਕੀਤੀ ਅਤੇ ਪੰਜਾਬ ਦੇ ਪਾਣੀਆਂ ਦੀ ਰਾਖੀ ਕਰਨ ਵਿੱਚ ਅਸਫ਼ਲ ਰਹੀਆਂ ·         ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ‘ਰੰਗਲਾ ਪੰਜਾਬ’ਮੁਹਿੰਮ ਨੂੰ ਮਿਲੀ ਨਵੀਂ ਰਫ਼ਤਾਰ ·         ਪੰਜਾਬ ਸਰਕਾਰ ਹਰ ਖੇਤ ਤੱਕ ਨਹਿਰੀ ਪਾਣੀ ਪਹੁੰਚਾਉਣ ਲਈ ਵਚਨਬੱਧ: ਪ੍ਰੋ. ਜਸਵੰਤ ਸਿੰਘ ਗੱਜਣਮਾਜਰਾ ਅਮਰਗੜ੍ਹ/ਅਹਿਮਦਗੜ੍ਹ/ਮਾਲੇਰਕੋਟਲਾ, 8 ਜੂਨ Bol Punjab De, Buero                   ਪੰਜਾਬ ਦੇ ਜਲ ਸਰੋਤ ਅਤੇ ਭੂਮੀ ਤੇ ਜਲ ਸੰਭਾਲ ਮੰਤਰੀ  ਬਰਿੰਦਰ ਕੁਮਾਰ ਗੋਇਲ ਨੇ ਅੱਜ ਅਮਰਗੜ੍ਹ ਵਿਧਾਨ ਸਭਾ ਹਲਕੇ ਦੇ ਪਿੰਡ ਮਾਣਕਮਾਜਰਾ ਅਤੇ ਦਹਿਲੀਜ਼ ਖ਼ੁਰਦ ਵਿਖੇ 13 ਕਰੋੜ ਰੁਪਏ ਦੇ ਸਿੰਚਾਈ ਪ੍ਰਾਜੈਕਟਾਂ ਦੀ ਸ਼ੁਰੂਆਤ ਕੀਤੀ। ਇਸ ਮੌਕੇ ਉਨ੍ਹਾਂ ਨਾਲ ਹਲਕਾ ਵਿਧਾਇਕ ਪ੍ਰੋ. ਜਸਵੰਤ ਸਿੰਘ ਗੱਜਣਮਾਜਰਾ ਵੀ ਮੌਜੂਦ ਰਹੇ। ਇਸ ਸਬੰਧੀ ਸਮਾਗਮ ਨੂੰ ਸੰਬੋਧਨ ਕਰਦਿਆਂ ਕੈਬਨਿਟ ਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਦੱਸਿਆ ਕਿ ਇਨ੍ਹਾਂ ਪ੍ਰਾਜੈਕਟਾਂ ਨਾਲ ਇਲਾਕੇ ਦੇ 3,832 ਏਕੜ ਤੋਂ ਵੱਧ ਖੇਤੀਯੋਗ ਰਕਬੇ ਨੂੰ ਪਹਿਲੀ ਵਾਰ ਸਿੰਚਾਈ ਲਈ ਨਹਿਰੀ ਪਾਣੀ ਮਿਲੇਗਾ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਕਿਸਾਨਾਂ ਨੂੰ ਬਿਹਤਰ ਸਿੰਚਾਈ ਸਹੂਲਤਾਂ ਮੁਹੱਈਆ ਕਰਵਾਉਣ ਅਤੇ ਧਰਤੀ ਹੇਠਲੇ ਪਾਣੀ ਉੱਤੇ ਨਿਰਭਰਤਾ ਘਟਾਉਣ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਮਾਨ ਸਰਕਾਰ ਦਾ ਟੀਚਾ ਨਹਿਰੀ ਪਾਣੀ ਦੀ ਹਰ ਬੂੰਦ ਨੂੰ ਟੇਲਾਂ ਤੱਕ ਪਹੁੰਚਾ ਕੇ ਪਾਣੀ, ਪੰਜਾਬ ਤੇ ਪੰਜਾਬੀਅਤ ਨੂੰ ਸੁਰੱਖਿਅਤ ਕਰਨਾ ਅਤੇ ਨਸ਼ਿਆਂ ਤੋਂ ਜਵਾਨੀ ਨੂੰ ਬਚਾ ਕੇ ‘ਰੰਗਲਾ ਪੰਜਾਬ’ ਬਣਾਉਣਾ ਹੈ। ਉਨ੍ਹਾਂ ਕਿਹਾ ਕਿ ਪਿਛਲੀਆਂ ਸਰਕਾਰਾਂ ਨੇ ਪਾਣੀਆਂ ਦੇ ਮੁੱਦੇ ‘ਤੇ ਸਿਰਫ਼ ਰਾਜਨੀਤੀ ਕੀਤੀ ਅਤੇ ਪੰਜਾਬ ਦੇ ਹਿੱਸੇ ਦੇ ਪਾਣੀ ਦੀ ਰਾਖੀ ਕਰਨ ਵਿੱਚ ਅਸਫ਼ਲ ਰਹੀਆਂ। ਉਨ੍ਹਾਂ ਕਿਹਾ, “ਸਾਡੀ ਸਰਕਾਰ ਨੇ ਸੂਬੇ ਦੇ ਪਾਣੀਆਂ ਦੀ ਰਾਖੀ ਕਰਨ ਦੇ ਨਾਲ-ਨਾਲ ਨਹਿਰੀ ਢਾਂਚੇ ਨੂੰ ਮਜ਼ਬੂਤ ਕਰਨ ਲਈ ਠੋਸ ਕਦਮ ਚੁੱਕੇ ਹਨ ਤਾਂ ਜੋ ਕਿਸਾਨਾਂ ਨੂੰ ਲੰਬੇ ਸਮੇਂ ਲਈ ਭਰੋਸੇਯੋਗ ਸਿੰਚਾਈ ਸਹੂਲਤਾਂ ਪ੍ਰਦਾਨ ਕੀਤੀਆਂ ਜਾ ਸਕਣ।             ਕੈਬਨਿਟ ਮੰਤਰੀ ਨੇ ਪਿੰਡ ਮਾਣਕਮਾਜਰਾ ਵਿਖੇ ਭਰਵੇਂ ਇੱਕਠ ਨੂੰ ਸੰਬੋਧਨ ਕਰਦਿਆਂ ਦੱਸਿਆ ਕਿ ਕੋਟਲਾ ਬ੍ਰਾਂਚ ਨਹਿਰ ਵਿੱਚੋਂ ਨਵਾਂ ਭਸੌੜ ਮਾਈਨਰ ਬਣਾਇਆ ਗਿਆ ਹੈ ਜਿਸ ਨੂੰ ਕਰੀਬ 4.07 ਕਰੋੜ ਰੁਪਏ ਦੀ ਲਾਗਤ ਨਾਲ ਕੰਕਰੀਟ ਲਾਈਨਿੰਗ ਕਰਕੇ ਪੱਕਾ ਕੀਤਾ ਗਿਆ ਹੈ ਜਿਸ ਨਾਲ ਜ਼ਿਲ੍ਹਾ ਮਾਲੇਰਕੋਟਲਾ ਅਤੇ ਸੰਗਰੂਰ ਦੇ 9 ਪਿੰਡਾ ਨੂੰ ਲਗਭਗ 50- 60 ਸਾਲਾਂ ਤੋਂ ਬਾਅਦ ਨਹਿਰੀ ਪਾਣੀ ਦੀ ਸਹੂਲਤ ਮਿਲੇਗੀ। ਇਸ ਤੋਂ ਇਲਾਵਾ ਭਸੌੜ ਮਾਈਨਰ ਵਿੱਚੋਂ 1.73 ਕਰੋੜ ਰੁਪਏ ਦੀ ਲਾਗਤ ਨਾਲ ਪਿੰਡ ਦਰੋਗੇਵਾਲ ਅਤੇ ਮਾਣਕਮਾਜਰਾ ਲਈ 7,640 ਮੀਟਰ ਲੰਮੀ ਜ਼ਮੀਨਦੋਜ਼ ਪਾਈਪਲਾਈਨ ਵਿਛਾਈ ਜਾ ਰਹੀ ਹੈ। ਇਸ ਪ੍ਰਾਜੈਕਟ ਨਾਲ 1,006 ਏਕੜ ਖੇਤੀਯੋਗ ਰਕਬੇ ਨੂੰ ਸਿੰਚਾਈ ਲਈ ਪਹਿਲੀ ਵਾਰ ਨਹਿਰੀ ਪਾਣੀ ਮਿਲੇਗਾ। ਇਸੇ ਮਾਈਨਰ ਵਿੱਚੋਂ ਕਰੀਬ 1.03 ਕਰੋੜ ਰੁਪਏ ਦੀ ਲਾਗਤ ਨਾਲ ਪਿੰਡ ਰੁਸਤਮਗੜ੍ਹ, ਸੰਗਾਲੀ, ਸੰਗਾਲਾ ਅਤੇ ਭੈਣੀ ਕਲਾਂ ਲਈ 4,200 ਮੀਟਰ ਲੰਮੀ ਪਾਈਪਲਾਈਨ ਵਿਛਾਈ ਜਾ ਰਹੀ ਹੈ ਜਿਸ ਨਾਲ ਕਰੀਬ 980 ਏਕੜ ਰਕਬੇ ਨੂੰ ਨਹਿਰੀ ਪਾਣੀ ਦੀ ਸਹੂਲਤ ਦੇਸ਼ ਦੀ ਆਜਾਦੀ ਉਪਰੰਤ ਪਹਿਲੀ ਵਾਰ ਪ੍ਰਾਪਤ ਹੋਵੇਗੀ।              ਇਸੇ ਤਰ੍ਹਾਂ ਪਿੰਡ ਦਹਿਲੀਜ਼ ਖ਼ੁਰਦ ਵਿਖੇ ਕਰੀਬ 6.17 ਕਰੋੜ ਰੁਪਏ ਦੀ ਲਾਗਤ ਨਾਲ ਉਲੀਕੇ ਨਹਿਰੀ ਪਾਣੀ ਪ੍ਰਾਜੈਕਟਾਂ ਦੀ ਰਸਮੀ ਸ਼ੁਰੂਆਤ ਕਰਨ ਪਿੱਛੋਂ ਕੈਬਨਿਟ ਮੰਤਰੀ ਨੇ ਦੱਸਿਆ ਕਿ 5.63 ਕਰੋੜ ਰੁਪਏ ਦੀ ਲਾਗਤ ਨਾਲ ਬਠਿੰਡਾ ਬ੍ਰਾਂਚ ਵਿੱਚੋਂ 20,149 ਮੀਟਰ ਲੰਮੀ ਉੱਚ ਗੁਣਵੱਤਾ ਵਾਲੀ ਆਧੁਨਿਕ ਪਾਈਪਲਾਈਨ ਵਿਛਾਈ ਜਾ ਰਹੀ ਹੈ ਜਿਸ ਨਾਲ ਪਿੰਡ ਮਹਿਰਨਾ ਖ਼ੁਰਦ, ਕੰਗਨਪੁਰ ਅਤੇ ਰਸੂਲਪੁਰ ਦੀ ਕੁੱਲ 1486 ਏਕੜ ਰਕਬੇ ਨੂੰ ਪਹਿਲੀ ਵਾਰ ਭਰੋਸੇਯੋਗ ਨਹਿਰੀ ਪਾਣੀ ਉਪਲਬਧ ਹੋਵੇਗਾ ਜਦਕਿ 54 ਲੱਖ ਰੁਪਏ ਦੀ ਲਾਗਤ ਨਾਲ ਪਿੰਡ ਦਹਿਲੀਜ਼ ਕਲਾਂ ਅਤੇ ਦਹਿਲੀਜ਼ ਖ਼ੁਰਦ ਦੇ 360 ਏਕੜ ਰਕਬੇ ਨੂੰ ਨਹਿਰੀ ਸਿੰਚਾਈ ਸਹੂਲਤ ਨਾਲ ਜੋੜਿਆ ਜਾਵੇਗਾ।                 ਵਿਧਾਇਕ ਪ੍ਰੋ. ਜਸਵੰਤ ਸਿੰਘ ਗੱਜਣਮਾਜਰਾ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਕਿਸਾਨਾਂ ਦੇ ਵਿਕਾਸ ਅਤੇ ਲੋਕ ਭਲਾਈ ਨੂੰ ਤਰਜੀਹ ਦੇ ਰਹੀ ਹੈ। ਉਨ੍ਹਾਂ ਕਿਹਾ ਕਿ ਨਹਿਰੀ ਢਾਂਚੇ ਦੇ ਆਧੁਨਿਕੀਕਰਨ ਰਾਹੀਂ ਹਰ ਖੇਤ ਤੱਕ ਨਹਿਰੀ ਪਾਣੀ ਪਹੁੰਚਾਉਣ ਲਈ ਯਤਨ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਇਹ ਪ੍ਰਾਜੈਕਟ ਕਿਸਾਨਾਂ ਦੀ ਲੰਬੇ ਸਮੇਂ ਤੋਂ ਚੱਲੀ ਆ ਰਹੀ ਮੰਗ ਨੂੰ ਪੂਰਾ ਕਰਨ ਦੇ ਨਾਲ-ਨਾਲ ਖੇਤੀ ਉਤਪਾਦਨ ਅਤੇ ਆਮਦਨ ਵਿੱਚ ਵਾਧਾ ਕਰਨਗੇ। ਉਨ੍ਹਾਂ ਭਰੋਸਾ ਦਿੱਤਾ ਕਿ ਹਲਕਾ ਅਮਰਗੜ੍ਹ ਦੇ ਵਿਕਾਸ ਲਈ ਫੰਡਾਂ ਦੀ ਕੋਈ ਕਮੀ ਨਹੀਂ ਆਉਣ ਦਿੱਤੀ ਜਾਵੇਗੀ।             ਇਸ ਮੌਕੇ ਚੇਅਰਮੈਨ ਜ਼ਿਲ੍ਹਾ ਯੋਜਨਾ ਬੋਰਡ ਸਾਕਿਬ ਅਲੀ ਰਾਜਾ, ਚੇਅਰਮੈਨ ਜ਼ਿਲ੍ਹਾ ਪ੍ਰੀਸ਼ਦ ਮਾਲੇਰਕੋਟਲਾ ਰਘਬੀਰ ਸਿੰਘ ਚੌਂਦਾ, ਚੇਅਰਮੈਂਨ ਮਾਰਕੀਟ ਕਮੇਟੀ ਅਮਰਗੜ੍ਹ ਹਰਪ੍ਰੀਤ ਸਿੰਘ ਨੰਗਲ, ਚੇਅਰਮੈਨ ਪੰਜਾਬ ਹੱਜ ਕਮੇਟੀ ਹਾਸ਼ਿਮ ਸੂਫ਼ੀ, ਆਮ ਆਦਮੀ ਪਾਰਟੀ ਆਗੂ ਕੇਵਲ ਸਿੰਘ ਜਾਗੋਵਾਲ, ਹਲਕਾ ਕੋਆਰਡੀਨੇਟਰ ਨਸ਼ਾ-ਮੁਕਤੀ ਯਾਤਰਾ ਗੁਰਪ੍ਰੀਤ ਸਿੰਘ ਬਨਭੋਰਾ (ਬਿਟੂ) ਸਹਾਇਕ ਕਮਿਸ਼ਨਰ ਮਨਦੀਪ ਕੌਰ, ਡੀ.ਐਸ.ਪੀ. ਸੰਜੀਵ ਕਪੂਰ, ਐਕਸੀਅਨ ਹਰਮਨਿੰਦਰ ਸਿੰਘ, ਐਕਸੀਅਨ ਸੰਗਰੂਰ ਅਤਿੰਦਰਪਾਲ ਸਿੰਘ ਸਿੱਧੂ, ਐਕਸੀਅਨ ਦਮਨਜੀਤ ਸਿੰਘ, ਰਾਜੀਵ, ਅਭਿਜੋਤ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਹਲਕਾ ਨਿਵਾਸੀ ਮੌਜੂਦ ਸਨ।

Read More

ਰਾਮਗੜ੍ਹੀਆ ਪਬਲਿਕ ਸਕੂਲ, ਮਲੇਰਕੋਟਲਾ ਦਾ 10ਵੀ ਦਾ ਨਤੀਜਾ ਸ਼ਾਨਦਾਰ ਰਿਹਾ

ਅਸ਼ਰਫ ਅਨਸਾਰੀ, ਮਲੇਰਕੋਟਲਾ Bol Punjab De, Buero  ਰਾਮਗੜ੍ਹੀਆ ਪਬਲਿਕ ਸਕੂਲ ਦਾ ਪੰਜਾਬ ਸਕੂਲ ਸਿੱਖਿਆ ਬੋਰਡ ਦੁਆਰਾ ਐਲਾਨੇ ਦਸਵੀਂ ਜਮਾਤ ਦਾ ਨਤੀਜਾ 100% ਰਿਹਾ। ਵਿਦਿਆਰਥੀਆਂ ਨੇ ਬਹੁਤ ਵਧੀਆ ਅੰਕ ਪ੍ਰਾਪਤ ਕਰਕੇ ਸਕੂਲ ਅਤੇ ਮਾਪਿਆਂ ਦਾ ਨਾਮ ਰੋਸ਼ਨ ਕੀਤਾ ਹੈ। ਸਕੂਲ ਦੀ ਵਿਦਿਆਰਥਣ ਜਸਮੀਤ ਕੌਰ ਪੁੱਤਰੀ ਦਵਿੰਦਰ ਸਿੰਘ ਨੇ 616/650 (94.76%) ਅੰਕ ਪ੍ਰਾਪਤ ਕਰਕੇ  ਪਹਿਲਾ ਸਥਾਨ, ਜੈਸਮੀਨ ਕੌਰ…

Read More

ਪੰਜਾਬ ਵਿੱਚ ਮੌਸਮ ਦਾ ਮਿਜ਼ਾਜ ਬਦਲਿਆ, ਕਈ ਜ਼ਿਲ੍ਹਿਆਂ ਵਿੱਚ ਮੀਂਹ ਅਤੇ ਤੇਜ਼ ਹਵਾਵਾਂ ਦੀ ਸੰਭਾਵਨਾ

ਗਰਮੀ ਤੋਂ ਮਿਲ ਸਕਦੀ ਹੈ ਰਾਹਤ, ਕਿਸਾਨਾਂ ਨੂੰ ਵੀ ਹੋਵੇਗਾ ਫਾਇਦਾ Bol Punjab De, Buero  ਪੰਜਾਬ ਵਿੱਚ ਪਿਛਲੇ ਕੁਝ ਦਿਨਾਂ ਤੋਂ ਪੈ ਰਹੀ ਭਿਆਨਕ ਗਰਮੀ ਤੋਂ ਬਾਅਦ ਹੁਣ ਮੌਸਮ ਦਾ ਮਿਜ਼ਾਜ ਬਦਲਦਾ ਨਜ਼ਰ ਆ ਰਿਹਾ ਹੈ। ਮੌਸਮ ਵਿਭਾਗ ਨੇ ਸੂਬੇ ਦੇ ਕਈ ਜ਼ਿਲ੍ਹਿਆਂ ਵਿੱਚ ਮੀਂਹ, ਗਰਜ-ਚਮਕ ਅਤੇ ਤੇਜ਼ ਹਵਾਵਾਂ ਦੀ ਸੰਭਾਵਨਾ ਜਤਾਈ ਹੈ, ਜਿਸ ਨਾਲ…

Read More

ਯਾਦਵਿੰਦਰ ਸ਼ਰਮਾ ਨੇ ਬਤੌਰ ਕਾਰਜ ਸਾਧਕ ਅਫ਼ਸਰ ਇੰਪਰੂਵਮੈਂਟ ਟਰੱਸਟ ਅਹੁਦਾ ਸੰਭਾਲਿਆ

• ਲੋਕਾਂ ਦੀਆਂ ਸਮੱਸਿਆਵਾਂ ਦਾ ਸਮੇਂ ਸਿਰ ਹੱਲ ਕਰਨਾ ਟਰੱਸਟ ਦੀ ਪਹਿਲ – ਯਾਦਵਿੰਦਰ ਸ਼ਰਮਾਮਾਲੇਰਕੋਟਲਾ 11 ਮਈ  Bol Punjab De, Buero                     ਯਾਦਵਿੰਦਰ ਸ਼ਰਮਾ ਨੇ ਅੱਜ ਇੰਪਰੂਵਮੈਂਟ ਟਰੱਸਟ ਮਾਲੇਰਕੋਟਲਾ ਦੇ ਕਾਰਜ ਸਾਧਕ ਅਫ਼ਸਰ ਵਜੋਂ ਅਹੁਦਾ ਸੰਭਾਲ ਲਿਆ। ਅਹੁਦਾ ਸੰਭਾਲਣ ਉਪਰੰਤ ਉਨ੍ਹਾਂ ਟਰੱਸਟ ਦੇ ਅਧਿਕਾਰੀਆਂ ਅਤੇ ਕਰਮਚਾਰੀਆਂ ਨਾਲ…

Read More

NEET-UG 2026 ਪੇਪਰ ਲੀਕ ਮਾਮਲੇ ’ਤੇ ਬਵਾਲ, ਰਾਂਚੀ ਵਿੱਚ BJYM ਅਤੇ NSUI ਵਰਕਰਾਂ ਵਿਚਾਲੇ ਝੜਪ

Bol Punjab De, Buero  ਦੇਸ਼ ਦੀ ਸਭ ਤੋਂ ਵੱਡੀ ਮੈਡੀਕਲ ਦਾਖਲਾ ਪ੍ਰੀਖਿਆ NEET-UG 2026 ਇੱਕ ਵਾਰ ਫਿਰ ਵਿਵਾਦਾਂ ਵਿੱਚ ਘਿਰ ਗਈ ਹੈ। ਕਥਿਤ ਪੇਪਰ ਲੀਕ ਮਾਮਲੇ ਨੂੰ ਲੈ ਕੇ ਦੇਸ਼ ਭਰ ਵਿੱਚ ਵਿਦਿਆਰਥੀਆਂ ਅਤੇ ਰਾਜਨੀਤਿਕ ਜਥੇਬੰਦੀਆਂ ਵੱਲੋਂ ਰੋਸ ਪ੍ਰਦਰਸ਼ਨ ਕੀਤੇ ਜਾ ਰਹੇ ਹਨ। ਇਸੇ ਦੌਰਾਨ ਝਾਰਖੰਡ ਦੀ ਰਾਜਧਾਨੀ ਰਾਂਚੀ ਵਿੱਚ ਮੰਗਲਵਾਰ ਨੂੰ Bharatiya Janata Yuva…

Read More

ਅਵਾਰਾ ਪਸ਼ੂਆਂ ਕਾਰਨ ਹੋ ਰਹੀਆਂ ਮੁਸ਼ਕਲਾਂ ‘ਤੇ ਪ੍ਰਸ਼ਾਸਨ ਗੰਭੀਰ, ਵਧੀਕ ਡਿਪਟੀ ਕਮਿਸ਼ਨਰ ਵੱਲੋਂ ਵਿਸ਼ੇਸ਼ ਕਦਮਾਂ ਦੇ ਨਿਰਦੇਸ਼

• “ਬੇਜ਼ੁਬਾਨ ਪਸ਼ੂਆਂ ਨੂੰ ਸੜਕਾਂ ‘ਤੇ ਨਾ ਛੱਡੋ, ਇਹ ਸਮਾਜ ਦੀ ਸਾਂਝੀ ਜ਼ਿੰਮੇਵਾਰੀ”-  ਰਾਜਦੀਪ ਸਿੰਘ ਬਰਾੜ ਮਾਲੇਰਕੋਟਲਾ, 01 ਜੂਨ Bol Punjab De, Buero                    ਜ਼ਿਲ੍ਹਾ ਮਾਲੇਰਕੋਟਲਾ ਵਿੱਚ ਅਵਾਰਾ ਪਸ਼ੂਆਂ ਕਾਰਨ ਵੱਧ ਰਹੀਆਂ ਮੁਸ਼ਕਲਾਂ ਅਤੇ ਸੜਕ ਹਾਦਸਿਆਂ ਦੇ ਖ਼ਤਰੇ ਨੂੰ ਗੰਭੀਰਤਾ ਨਾਲ ਲੈਂਦਿਆਂ ਵਧੀਕ ਡਿਪਟੀ ਕਮਿਸ਼ਨਰ ਰਾਜਦੀਪ ਸਿੰਘ ਬਰਾੜ ਵੱਲੋਂ ਨਗਰ ਕੌਂਸਲ ਅਤੇ ਪਸ਼ੂ ਪਾਲਣ ਵਿਭਾਗ ਦੇ ਅਧਿਕਾਰੀਆਂ ਨਾਲ…

Read More