Headlines

*ਮਗਨਰੇਗਾ ਮੁਲਾਜ਼ਮਾਂ ਦੀਆਂ ਤਨਖਾਹਾਂ ਲੱਟਕੀਆਂ*

ਮਾਲੇਰਕੋਟਲਾ Bol Punjab De, Buero  ਮਗਨਰੇਗਾ ਤਹਿਤ ਵੱਖ ਵੱਖ ਬੀ ਡੀ ਪੀ ਓ ਬਲਾਕਾਂ ਵਿੱਚ ਕੰਮ ਕਰਦੇ ਮਗਨਰੇਗਾ ਮੁਲਾਜ਼ਮਾਂ ਦੀਆਂ ਤਨਖਾਹਾਂ ਪਿਛਲੇ 4 ਮਹੀਨਿਆ ਤੋਂ ਨਾ ਮਿਲਣ ਕਾਰਨ ਮੁਲਾਜ਼ਮਾਂ ਨੂੰ ਆਰਥਿਕ ਤੰਗੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਮਹਿੰਗਾਈ ਦੇ ਯੁੱਗ ਵਿੱਚ ਮੁਲਾਜ਼ਮਾਂ ਨੂੰ ਘਰ ਚਲਾਉਣਾ ਔਖਾ ਲੱਗ ਰਿਹਾ ਹੈ।ਮਾਲੇਰਕੋਟਲਾ ਦੇ ਜਿਲ੍ਹਾ ਪ੍ਰਧਾਨ ਬਲਵੀਰ ਸਿੰਘ…

Read More

ਖਾਲਸਾ ਸਾਜਨਾ ਦਿਵਸ ਨੂੰ ਸਮਰਪਿਤ ਨਗਰ ਕੀਰਤਨ ਸਜਾਇਆ 

— ਸੰਗਤਾਂ ਦਾ ਉਮੜਿਆ ਸੈਲਾਬ, ਗੱਤਕਾ ਪਾਰਟੀਆਂ ਦੇ ਦਿਖਾਏ ਜੌਹਰ  ਦਰਸ਼ਨ ਸਿੰਘ ਚੌਹਾਨ, Bol Punjab De, Buero  ਸੁਨਾਮ — ਖਾਲਸਾ ਸਾਜਨਾ ਦਿਵਸ ਨੂੰ ਸਮਰਪਿਤ ਵਿਸ਼ਾਲ ਨਗਰ ਕੀਰਤਨ ਸੁਨਾਮ ਵਿਖੇ ਗੁਰਦੁਆਰਾ ਅਕਾਲਗੜ੍ਹ ਸਾਹਿਬ ਦੀ ਪ੍ਰਬੰਧਕ ਕਮੇਟੀ ਵੱਲੋਂ ਸੰਗਤਾਂ ਦੇ ਸਹਿਯੋਗ ਨਾਲ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਹੇਠ ਪੂਰੇ ਖ਼ਾਲਸਾਈ ਜਾਹੋਜਲਾਲ ਨਾਲ ਸਜਾਇਆ ਗਿਆ।…

Read More

ਮੁਨਸ਼ੀ ਫਾਰੂਕ ਨੇ ਮਹਿਲਾਵਾਂ ਨੂ 1000 ਰੁਪਏ ਮਹੀਨਾ ਦੇਣ ਦੀ ਸਹੂਲਤ ਦੇ ਰਜਿਸਟ੍ਰੇਸ਼ਨ ਦਾ ਕਾਰਜ ਕਰਵਾਇਆ ਸ਼ੁਰੂ 

ਮਾਲੇਰਕੋਟਲਾ 2 ਜੂਨ ਅਸ਼ਰਫ ਅਨਸਾਰੀ, Bol Punjab De, Buero  ਨਗਰ ਕੌਂਸਲ ਦੀਆਂ ਚੌਣਾਂ ਪਰੀਕਿਰਿਆ ਖਤਮ ਹੋਣ ਉਪਰੰਤ ਕਰਕੇ ਆਮ ਆਦਮੀ ਪਾਰਟੀ ਵਲੋਂ 18 ਸਾਲ ਦੀ ਉਪਰ ਵਾਲਿਆਂ ਬੀਬੀਆਂ ਭੈਣਾਂ ਨੂੰ 1000 ਰੁਪਏ ਦੇਣ ਲਈ ਅੱਜ ਤੋਂ  ਆਂਗਣਵਾੜੀ ਸੈਂਟਰਾਂ ਵਿੱਚ ਰਜਿਸਟ੍ਰੇਸ਼ਨ ਦਾ ਕੰਮ ਸ਼ੁਰੂ ਕਰ ਦਿੱਤਾ ਗਿਆ ਹੈ।ਬੂਥ ਲੈਵਲ 135 ਨੰਬਰ ਬੂਥ ਤੇ ਵਿਧਾਇਕ ਡਾਕਟਰ ਜਮੀਲ ਉਰ…

Read More

ਗੁਰਮੀਤ ਸਿੰਘ ,ਪੀ.ਪੀ.ਐਸ. ਨੇ ਬਤੌਰ ਸੀਨੀਅਰ ਪੁਲਿਸ ਕਪਤਾਨ ਮਾਲੇਰਕੋਟਲਾ ਦਾ ਅਹੁਦਾ ਸੰਭਾਲਿਆ, ਲੋਕ-ਕੇਂਦਰਿਤ ਪੁਲਿਸਿੰਗ ’ਤੇ ਦਿੱਤਾ ਜ਼ੋਰ

* ਨਸ਼ਿਆਂ, ਸਾਈਬਰ ਕਰਾਈਮ ਅਤੇ ਗੁੰਡਾਗਰਦੀ ਖ਼ਿਲਾਫ਼ ਸਖ਼ਤ ਰਵੱਈਆ, “ਪੁਲਿਸ-ਪਬਲਿਕ ਸਾਂਝ ਨਾਲ ਹੀ ਬਣੇਗਾ ਸੁਰੱਖਿਅਤ ਸਮਾਜ” ਮਾਲੇਰਕੋਟਲਾ, 07 ਮਈ Bol Punjab De, Buero  ਗੁਰਮੀਤ ਸਿੰਘ, ਪੀ.ਪੀ.ਐਸ. ਨੇ ਅੱਜ ਜ਼ਿਲ੍ਹਾ ਮਾਲੇਰਕੋਟਲਾ ਦੇ ਨਵੇਂ ਸੀਨੀਅਰ ਪੁਲਿਸ ਕਪਤਾਨ ਵਜੋਂ ਅਹੁਦਾ ਸੰਭਾਲ ਲਿਆ। ਚਾਰਜ ਸੰਭਾਲਣ ਮੌਕੇ ਉਨ੍ਹਾਂ ਨੂੰ ਪੁਲਿਸ ਟੁਕੜੀ ਵੱਲੋਂ ਸ਼ਾਨਦਾਰ “ਗਾਰਡ ਆਫ਼ ਆਨਰ” ਪੇਸ਼ ਕੀਤਾ ਗਿਆ। ਜਿਕਰਯੋਗ ਹੈ ਕਿ ਗੁਰਮੀਤ ਸਿੰਘ ਇਸ ਤੋਂ ਪਹਿਲਾਂ ਐਸ.ਐਸ.ਪੀ. ਫਾਜ਼ਿਲਕਾ, ਐਸ.ਐਸ.ਪੀ.ਜਲੰਧਰ ਦਿਹਾਤੀ, ਏ.ਆਈ.ਜੀ. ਸੀ.ਆਈ.ਡੀ., ਏ.ਆਈ.ਜੀ. ਵਿਜੀਲੈਂਸ ਸਮੇਤ ਕਈ ਮਹੱਤਵਪੂਰਨ ਅਹੁਦਿਆਂ ’ਤੇ ਆਪਣੀਆਂ ਸੇਵਾਵਾਂ ਨਿਭਾ ਚੁੱਕੇ ਹਨ। ਉਨ੍ਹਾਂ ਦੇ ਪ੍ਰਸ਼ਾਸਨਿਕ ਤਜਰਬੇ ਅਤੇ ਕਾਬਲੀਅਤ ਨੂੰ ਦੇਖਦਿਆਂ ਜ਼ਿਲ੍ਹਾ ਵਾਸੀਆਂ ਵਿੱਚ ਨਵੀਆਂ ਉਮੀਦਾਂ ਜਾਗੀਆਂ ਹਨ।                ਅਹੁਦਾ ਸੰਭਾਲਣ ਉਪਰੰਤ ਅਧਿਕਾਰੀਆਂ ਨਾਲ ਮੀਟਿੰਗ ਦੌਰਾਨ ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪੁਲਿਸ ਲੋਕਾਂ ਨੂੰ ਪਾਰਦਰਸ਼ੀ, ਜਵਾਬਦੇਹ ਅਤੇ ਸੰਵੇਦਨਸ਼ੀਲ ਪੁਲਿਸ ਪ੍ਰਸ਼ਾਸਨ ਦੇਣ ਲਈ ਵਚਨਬੱਧ ਹੈ। ਉਨ੍ਹਾਂ ਹਦਾਇਤ ਕੀਤੀ ਕਿ ਅਮਨ-ਕਾਨੂੰਨ ਦੀ ਸਥਿਤੀ ਨੂੰ ਹਰ ਹਾਲਤ ਵਿੱਚ ਬਰਕਰਾਰ ਰੱਖਣ ਲਈ ਪੂਰੀ ਮੁਸਤੈਦੀ ਨਾਲ ਕੰਮ ਕੀਤਾ ਜਾਵੇ ਅਤੇ ਲੋਕਾਂ ਦੀਆਂ ਸਮੱਸਿਆਵਾਂ ਨੂੰ ਪਹਿਲ ਦੇ ਆਧਾਰ ’ਤੇ ਸੁਣ ਕੇ ਹੱਲ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਨਸ਼ਿਆਂ ਦੀ ਤਸਕਰੀ, ਸਾਈਬਰ ਕਰਾਈਮ, ਜਾਇਦਾਦੀ ਅਪਰਾਧਾਂ, ਔਰਤਾਂ ਅਤੇ ਬੱਚਿਆਂ ਵਿਰੁੱਧ ਅਪਰਾਧਾਂ ਸਮੇਤ ਸਨਸਨੀਖੇਜ਼ ਘਟਨਾਵਾਂ ਨੂੰ ਰੋਕਣਾ ਉਨ੍ਹਾਂ ਦੀ ਪ੍ਰਮੁੱਖ ਤਰਜੀਹ ਰਹੇਗੀ। ਉਨ੍ਹਾਂ ਸਪੱਸ਼ਟ ਕੀਤਾ ਕਿ ਅਪਰਾਧ ਅਤੇ ਸਮਾਜ ਵਿਰੋਧੀ ਗਤੀਵਿਧੀਆਂ ਵਿੱਚ ਸ਼ਾਮਲ ਕਿਸੇ ਵੀ ਵਿਅਕਤੀ ਨਾਲ ਕੋਈ ਰਹਿਮ ਨਹੀਂ ਕੀਤਾ ਜਾਵੇਗਾ। ਐਸ.ਐਸ.ਪੀ. ਨੇ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਨਸ਼ਿਆਂ ਅਤੇ ਅਪਰਾਧਾਂ ਖ਼ਿਲਾਫ਼ ਚੱਲ ਰਹੀ ਮੁਹਿੰਮ ਵਿੱਚ ਪੁਲਿਸ ਦਾ ਨਿਡਰ ਹੋ ਕੇ ਸਾਥ ਦੇਣ। ਉਨ੍ਹਾਂ ਕਿਹਾ ਕਿ ਪੁਲਿਸ ਅਤੇ ਲੋਕਾਂ ਦੀ ਆਪਸੀ ਸਾਂਝ ਨਾਲ ਹੀ ਸੁਰੱਖਿਅਤ ਅਤੇ ਸ਼ਾਂਤਮਈ ਸਮਾਜ ਦੀ ਸਿਰਜਣਾ ਸੰਭਵ ਹੈ। ਉਨ੍ਹਾਂ ਲੋਕਾਂ ਨੂੰ ਸੋਸ਼ਲ ਮੀਡੀਆ ’ਤੇ ਫੈਲ ਰਹੀਆਂ ਅਫ਼ਵਾਹਾਂ ਅਤੇ ਭੜਕਾਊ ਸੰਦੇਸ਼ਾਂ ਤੋਂ ਸਚੇਤ ਰਹਿਣ ਦੀ ਅਪੀਲ ਕਰਦਿਆਂ ਕਿਹਾ ਕਿ ਕਿਸੇ ਵੀ ਅਣਪੁਸ਼ਟੀ ਜਾਣਕਾਰੀ ’ਤੇ ਵਿਸ਼ਵਾਸ ਨਾ ਕੀਤਾ ਜਾਵੇ। ਉਨ੍ਹਾਂ ਭਰੋਸਾ ਦਿਵਾਇਆ ਕਿ ਜ਼ਿਲ੍ਹਾ ਪੁਲਿਸ ਆਮ ਲੋਕਾਂ ਦੀ ਹਮਦਰਦ ਹੈ ਅਤੇ ਹਰ ਨਾਗਰਿਕ ਨਾਲ ਪੂਰੇ ਮਾਣ-ਸਤਿਕਾਰ ਅਤੇ ਨਿਰਪੱਖਤਾ ਨਾਲ ਪੇਸ਼ ਆਇਆ ਜਾਵੇਗਾ। ਇਸ ਮੌਕੇ ਇਸ ਮੌਕੇ ਐਸ.ਪੀ( ਐਚ) ਗੁਰਸ਼ਰਨਜੀਤ ਸਿੰਘ,ਐਸ.ਪੀ.(ਇੰਨ) ਰਾਜਵਿੰਦਰ ਸਿੰਘ, ਡੀ.ਐਸ.ਪੀ. ਸਤੀਸ਼ ਕੁਮਾਰ,ਡੀ.ਐਸ.ਪੀ.(ਐਚ) ਸੁਮਿਤ ਸੂਦ,ਡੀ.ਐਸ.ਪੀ(ਇੰਨ.)ਦੀਪਇੰਦਰ ਸਿੰਘ,ਡੀ.ਐਸ.ਪੀ.ਮਾਲੇਰਕੋਟਲਾ ਮਾਨਵਜੀਤ ਸਿੰਘ, ਡੀ.ਐਸ.ਪੀ.ਅਹਿਮਦਗੜ੍ਹ ਸੁਖਦੇਵ ਸਿੰਘ ਬਰਾੜ,ਡੀ.ਐਸ.ਪੀ. ਅਮਰਗੜ੍ਹ ਸੰਜੀਵ ਕਪੂਰ,ਡੀ.ਐਸ.ਪੀ.ਯਾਦਵਿੰਦਰ ਸਿੰਘ ਤੋਂ ਇਲਾਵਾ ਹੋਰ ਉੱਚ ਅਧਿਕਾਰੀ ਅਤੇ ਕਰਮਚਾਰੀ ਮੌਜੂਦ ਸਨ।

Read More

ਪੰਜਾਬ ਦੇ 5 ਵੱਡੇ ਮੰਦਰਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਸੂਬੇ ਭਰ ਵਿੱਚ ਹਾਈ ਅਲਰਟ

Bol Punjab De, Buero  ਪੰਜਾਬ ਦੇ ਪੰਜ ਪ੍ਰਸਿੱਧ ਮੰਦਰਾਂ ਅਤੇ ਕੁਝ ਸਰਕਾਰੀ ਇਮਾਰਤਾਂ ਨੂੰ ਈ-ਮੇਲ ਰਾਹੀਂ ਬੰਬ ਨਾਲ ਉਡਾਉਣ ਦੀ ਧਮਕੀ ਮਿਲਣ ਤੋਂ ਬਾਅਦ ਸੂਬੇ ਭਰ ਵਿੱਚ ਸੁਰੱਖਿਆ ਪ੍ਰਬੰਧ ਸਖ਼ਤ ਕਰ ਦਿੱਤੇ ਗਏ ਹਨ। ਧਮਕੀ ਭਰੀ ਈ-ਮੇਲ ਸਾਹਮਣੇ ਆਉਣ ਤੋਂ ਬਾਅਦ ਪੁਲਿਸ, ਖੁਫੀਆ ਏਜੰਸੀਆਂ ਅਤੇ ਸੁਰੱਖਿਆ ਬਲ ਤੁਰੰਤ ਹਰਕਤ ਵਿੱਚ ਆ ਗਏ ਹਨ। ਪ੍ਰਾਪਤ ਜਾਣਕਾਰੀ…

Read More

ਓਮਾਨ ਤਟ ਨੇੜੇ ਭਾਰਤੀ ਜਹਾਜ਼ ਹਾਦਸਾਗ੍ਰਸਤ, 14 ਕਰੂ ਮੈਂਬਰਾਂ ਦੀ ਭਾਲ ਜਾਰੀ

Bol Punjab De, Buero  ਓਮਾਨ ਦੇ ਸਮੁੰਦਰੀ ਖੇਤਰ ਵਿੱਚ ਭਾਰਤੀ ਝੰਡੇ ਵਾਲਾ ਵਪਾਰਕ ਜਹਾਜ਼ “ਵਿਰਾਟ-1” ਹਾਦਸੇ ਦਾ ਸ਼ਿਕਾਰ ਹੋ ਗਿਆ। ਹਾਦਸੇ ਤੋਂ ਬਾਅਦ ਜਹਾਜ਼ ‘ਤੇ ਸਵਾਰ 14 ਕਰੂ ਮੈਂਬਰਾਂ ਦੀ ਭਾਲ ਅਤੇ ਬਚਾਅ ਲਈ ਵੱਡੇ ਪੱਧਰ ‘ਤੇ ਮੁਹਿੰਮ ਚਲਾਈ ਜਾ ਰਹੀ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਹਾਦਸਾ ਓਮਾਨ ਦੇ ਤਟ ਨੇੜੇ ਸਮੁੰਦਰੀ ਖੇਤਰ ਵਿੱਚ ਵਾਪਰਿਆ, ਜਿਸ…

Read More

ਸੁਨਾਮ ਵਿਖੇ ਗੁਰਦੁਆਰਾ ਸਾਹਿਬ ਬਾਬਾ ਨਾਮਦੇਵ ਜੀ ਦੇ ਮੁੱਖ ਗ੍ਰੰਥੀ ਭਾਈ ਜਗਮੇਲ ਸਿੰਘ ਛਾਜਲਾ ਅਤੇ ਸੁਖਮਨੀ ਸਾਹਿਬ ਸੇਵਾ ਸੁਸਾਇਟੀ ਦੀਆਂ ਮੈਂਬਰ ਬੀਬੀਆਂ ਸੁਨਾਮ ਦੇ ਵਾਰਡ ਨੰਬਰ 20 ਤੋਂ ਜੇਤੂ ਰਹੇ ਕੌਂਸਲਰ ਮਾਹੀ ਮਹੰਤ ਨੂੰ ਸਨਮਾਨਿਤ ਕਰਦੇ ਹੋਏ। ਇਸ ਮੌਕੇ ਹਰਜਸ ਸਿੰਘ ਖਡਿਆਲ, ਹਰਵਿੰਦਰ ਸਿੰਘ ਪੱਪਨ ਤੇ ਹੋਰ ਮੈਂਬਰ ਹਾਜ਼ਰ ਸਨ।

Bol Punjab De, Buero 

Read More

FIFA World Cup 2026 ਦਾ ਰੋਮਾਂਚ ਸ਼ੁਰੂ

Bol Punjab De, Buero  ਦੁਨੀਆ ਦੇ ਸਭ ਤੋਂ ਵੱਡੇ ਖੇਡ ਸਮਾਗਮਾਂ ਵਿੱਚੋਂ ਇੱਕ FIFA ਵਿਸ਼ਵ ਕੱਪ 2026 ਦੀ ਸ਼ੁਰੂਆਤ ਹੋ ਚੁੱਕੀ ਹੈ। ਇਸ ਵਾਰ ਦਾ ਟੂਰਨਾਮੈਂਟ ਕਈ ਪੱਖੋਂ ਇਤਿਹਾਸਕ ਹੈ ਕਿਉਂਕਿ ਪਹਿਲੀ ਵਾਰ ਅਮਰੀਕਾ, ਕੈਨੇਡਾ ਅਤੇ ਮੈਕਸੀਕੋ ਸਾਂਝੇ ਤੌਰ ‘ਤੇ ਇਸ ਦੀ ਮੇਜ਼ਬਾਨੀ ਕਰ ਰਹੇ ਹਨ। ਇਸ ਦੇ ਨਾਲ ਹੀ ਪਹਿਲੀ ਵਾਰ ਵਿਸ਼ਵ ਕੱਪ ਵਿੱਚ…

Read More

ਬਿਜਲੀ ਕੱਟਾਂ ਤੋਂ ਪ੍ਰੇਸ਼ਾਨ ਕਿਸਾਨਾਂ ਨੇ ਕੀਤੀ ਨਾਅਰੇਬਾਜ਼ੀ 

** ਕਿਹਾ ਮੱਛਰਾਂ ਦੇ ਕੱਟਣ ਨਾਲ ਫੈਲ ਰਹੀਆਂ ਬਿਮਾਰੀਆਂ  ਦਰਸ਼ਨ ਸਿੰਘ ਚੌਹਾਨ, Bol Punjab De, Buero  ਸੁਨਾਮ — ਸੂਬੇ ਅੰਦਰ ਲੱਗ ਰਹੇ ਬਿਜਲੀ ਕੱਟਾਂ ਤੋਂ ਪ੍ਰੇਸ਼ਾਨ ਕਿਸਾਨਾਂ ਨੇ ਭਾਰਤੀ ਕਿਸਾਨ ਯੂਨੀਅਨ ਏਕਤਾ ਆਜ਼ਾਦ ਦੀ ਅਗਵਾਈ ਹੇਠ ਛਾਜਲੀ ਵਿਖੇ ਗਰਿੱਡ ਸਾਹਮਣੇ ਨਾਅਰੇਬਾਜ਼ੀ ਕੀਤੀ। ਪ੍ਰਦਰਸ਼ਨਕਾਰੀ ਕਿਸਾਨਾਂ ਦਾ ਕਹਿਣਾ ਹੈ ਕਿ ਬਿਜਲੀ ਨਾ ਆਉਣ ਕਾਰਨ ਮੱਛਰਾਂ ਵੱਲੋਂ ਕੱਟਣ…

Read More

ਰਾਸ਼ਟਰੀ ਲੋਕ ਅਦਾਲਤ ਦੌਰਾਨ 1588 ਕੇਸਾਂ ਦਾ ਹੋਇਆ ਨਿਪਟਾਰਾ

* ਕਰੀਬ 26 ਕਰੋੜ 19 ਲੱਖ 12 ਹਜ਼ਾਰ 06 ਸੌ 60 ਰੁਪਏ ਦੇ ਅਵਾਰਡ ਪਾਸ ਮਾਲੇਰਕੋਟਲਾ, 09 ਮਈ Bol Punjab De, Buero  ਨੈਸ਼ਨਲ ਲੀਗਲ ਸਰਵਿਸਿਜ਼ ਅਥਾਰਟੀ (ਨਾਲਸਾ), ਨਵੀਂ ਦਿੱਲੀ ਦੀਆਂ ਹਦਾਇਤਾਂ ਅਤੇ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਦੀ ਰਹਿਨੁਮਾਈ ਹੇਠ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਮਲੇਰਕੋਟਲਾ ਵੱਲੋਂ ਜ਼ਿਲ੍ਹਾ ਕੋਰਟ ਕੰਪਲੈਕਸ, ਮਲੇਰਕੋਟਲਾ ਵਿਖੇ ਰਾਸ਼ਟਰੀ ਲੋਕ ਅਦਾਲਤ ਦਾ ਆਯੋਜਨ ਕੀਤਾ ਗਿਆ।                   …

Read More