Headlines

24 ਜੂਨ ਨੂੰ ਸਰਕਾਰੀ ਆਈ.ਟੀ.ਆਈ ਵਿਖੇ ਲਗੇਗਾ ਮੈਗਾ ਰੋਜਗਾਰ ਮੇਲਾ – ਜ਼ਿਲਾ ਰੋਜਗਾਰ ਅਫਸਰ

• ਨੌਜਵਾਨਾਂ ਨੂੰ ਇੱਕੋ ਥਾਂ ਮਿਲਣਗੇ ਰੋਜ਼ਗਾਰ ਦੇ ਬਿਹਤਰੀਨ ਮੌਕੇ ਮਾਲੇਰਕੋਟਲਾ, 10 ਜੂਨ Bol Punjab De, Buero                          ਡਿਪਟੀ ਕਮਿਸ਼ਨਰ ਵਿਰਾਜ ਐਸ. ਤਿੜਕੇ ਦੇ ਦਿਸ਼ਾ ਨਿਰਦੇਸ਼ਾਂ ਅਧੀਨ ਜਿਲ੍ਹੇ ਦੇ ਬੇਰੋਜ਼ਗਾਰ ਪ੍ਰਾਰਥੀਆਂ ਨੂੰ ਵੱਧ ਤੋਂ ਵੱਧ ਰੋਜ਼ਗਾਰ ਦੇ ਮੌਕੇ ਪ੍ਰਦਾਨ ਕਰਨ ਲਈ ਜਿਲ੍ਹਾ ਰੋਜਗਾਰ, ਉਤਪਤੀ, ਹੁਨਰ…

Read More

ਗੁਰਧਾਮਾਂ ਦੇ ਦਰਸ਼ਨਾਂ ਲਈ ਛਾਜਲੀ ਤੋਂ ਸ਼ਰਧਾਲੂ ਪਾਕਿਸਤਾਨ ਰਵਾਨਾ 

** ਪੰਜਵੇਂ ਪਾਤਸ਼ਾਹ ਦੇ ਸ਼ਹੀਦੀ ਸਮਾਗਮਾਂ ਚ, ਕਰਨਗੇ ਸ਼ਿਰਕਤ  ** ਕਿਹਾ ਧਾਰਮਿਕ ਅਸਥਾਨਾਂ ਦੇ ਦਰਸ਼ਨਾਂ ਲਈ ਖ਼ਤਮ ਹੋਣ ਨਫ਼ਰਤ ਦੀਆਂ ਦੀਵਾਰਾਂ  ਦਰਸ਼ਨ ਸਿੰਘ ਚੌਹਾਨ, Bol Punjab De, Buero  ਸੁਨਾਮ ** ਪੰਜਵੇਂ ਪਾਤਸ਼ਾਹ ਸ਼੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਹਾੜੇ ਮੌਕੇ ਆਯੋਜਿਤ ਕੀਤੇ ਜਾਣ ਵਾਲੇ ਸਮਾਗਮਾਂ ਵਿੱਚ ਸਮੂਲੀਅਤ ਕਰਨ ਲਈ ਸ਼੍ਰੋਮਣੀ ਕਮੇਟੀ ਦੇ ਪ੍ਰਬੰਧ ਹੇਠ…

Read More

ਭਾਜਪਾਈਆਂ ਵੱਲੋਂ ਪਾਰਦਰਸ਼ੀ ਰਾਜ ਪ੍ਰਬੰਧ ਦੇਣ ਦਾ ਦਾਅਵਾ 

** ਕਿਹਾ ਬਰਾਬਰਤਾ ਦੇ ਸੁਨੇਹੇ ਨੇ ਲੋਕਾਂ ਦਾ ਜਿਤਿਆ ਦਿਲ  ਦਰਸ਼ਨ ਸਿੰਘ ਚੌਹਾਨ, Bol Punjab De, Buero   ਸੁਨਾਮ — ਭਾਰਤੀ ਜਨਤਾ ਪਾਰਟੀ ਓਬੀਸੀ ਮੋਰਚਾ ਦੇ ਸੂਬਾਈ ਬੁਲਾਰੇ ਡਾਕਟਰ ਜਗਮਹਿੰਦਰ ਸੈਣੀ, ਕੁਲਦੀਪ ਗੁਲਾੜੀ, ਭੀਮ ਸੈਨ ਨਾਗਰਾ, ਸ਼ੰਕਰ ਬਾਂਸਲ ਅਤੇ ਸ਼ੈਲੀ ਬਾਂਸਲ ਨੇ ਆਖਿਆ ਕਿ ਭਾਜਪਾ ਪੰਜਾਬ ਅੰਦਰ ਮਹਾਰਾਜਾ ਰਣਜੀਤ ਸਿੰਘ ਦੇ ਰਾਜ ਪ੍ਰਬੰਧ ਦੀ ਤਰਜ਼ ਤੇ…

Read More

ਫੀਫਾ ਵਿਸ਼ਵ ਕੱਪ 2026 ਦਾ ਮਹਾਕੁੰਭ ਸ਼ੁਰੂ ਹੋਣ ਨੂੰ ਤਿਆਰ, ਦੁਨੀਆ ਦੀਆਂ ਨਜ਼ਰਾਂ ਅਮਰੀਕਾ, ਕੈਨੇਡਾ ਅਤੇ ਮੈਕਸੀਕੋ ‘ਤੇ

Bol Punjab De, Buero  ਦੁਨੀਆ ਦੇ ਸਭ ਤੋਂ ਵੱਡੇ ਖੇਡ ਸਮਾਗਮਾਂ ਵਿੱਚੋਂ ਇੱਕ ਫੀਫਾ ਵਿਸ਼ਵ ਕੱਪ 2026 ਦੀਆਂ ਤਿਆਰੀਆਂ ਅੰਤਿਮ ਪੜਾਅ ਵਿੱਚ ਪਹੁੰਚ ਚੁੱਕੀਆਂ ਹਨ। ਪਹਿਲੀ ਵਾਰ ਤਿੰਨ ਦੇਸ਼ਾਂ, ਅਮਰੀਕਾ, ਕੈਨੇਡਾ ਅਤੇ ਮੈਕਸੀਕੋ ਦੀ ਸਾਂਝੀ ਮੇਜ਼ਬਾਨੀ ਵਿੱਚ ਹੋਣ ਵਾਲਾ ਇਹ ਟੂਰਨਾਮੈਂਟ ਕਈ ਨਵੇਂ ਰਿਕਾਰਡ ਬਣਾਉਣ ਲਈ ਤਿਆਰ ਹੈ। ਫੁੱਟਬਾਲ ਇਤਿਹਾਸ ਵਿੱਚ ਪਹਿਲੀ ਵਾਰ 48 ਟੀਮਾਂ…

Read More

ਪੰਜਾਬ ਵਿੱਚ ਭਿਆਨਕ ਗਰਮੀ ਦਾ ਦੌਰ, ਮਾਨਸੂਨ ਤੋਂ ਪਹਿਲਾਂ ਮੌਸਮ ਵਿੱਚ ਵੱਡੇ ਬਦਲਾਅ ਦੇ ਸੰਕੇਤ

Bol Punjab De, Buero  ਪੰਜਾਬ ਇਸ ਸਮੇਂ ਸੀਜ਼ਨ ਦੀ ਸਭ ਤੋਂ ਤਿੱਖੀ ਗਰਮੀ ਦਾ ਸਾਹਮਣਾ ਕਰ ਰਿਹਾ ਹੈ। ਸੂਬੇ ਦੇ ਜ਼ਿਆਦਾਤਰ ਇਲਾਕਿਆਂ ਵਿੱਚ ਤਾਪਮਾਨ ਆਮ ਨਾਲੋਂ 4 ਤੋਂ 6 ਡਿਗਰੀ ਸੈਲਸੀਅਸ ਵੱਧ ਦਰਜ ਕੀਤਾ ਜਾ ਰਿਹਾ ਹੈ। ਦੱਖਣੀ ਅਤੇ ਮਾਲਵਾ ਖੇਤਰ ਦੇ ਕਈ ਜ਼ਿਲ੍ਹਿਆਂ ਵਿੱਚ ਪਾਰਾ 45 ਤੋਂ 47 ਡਿਗਰੀ ਸੈਲਸੀਅਸ ਤੱਕ ਪਹੁੰਚਣ ਕਾਰਨ ਲੋਕਾਂ…

Read More

ਅਮਰੀਕਾ-ਈਰਾਨ ਟਕਰਾਅ ਨੇ ਦੁਨੀਆ ਦੀ ਚਿੰਤਾ ਵਧਾਈ, ਮੱਧ ਪੂਰਬ ਵਿੱਚ ਮੁੜ ਭੜਕਿਆ ਤਣਾਅ

Bol Punjab De, Buero  ਮੱਧ ਪੂਰਬ ਵਿੱਚ ਸੁਰੱਖਿਆ ਸਥਿਤੀ ਇੱਕ ਵਾਰ ਫਿਰ ਗੰਭੀਰ ਹੋ ਗਈ ਹੈ। ਅਮਰੀਕਾ ਅਤੇ ਈਰਾਨ ਵਿਚਾਲੇ ਤਾਜ਼ਾ ਫੌਜੀ ਕਾਰਵਾਈਆਂ ਨੇ ਖੇਤਰ ਵਿੱਚ ਨਵੇਂ ਸੰਕਟ ਦੇ ਸੰਕੇਤ ਦਿੱਤੇ ਹਨ। ਅਮਰੀਕੀ ਫੌਜ ਵੱਲੋਂ ਈਰਾਨ ਦੇ ਕੁਝ ਰਣਨੀਤਕ ਟਿਕਾਣਿਆਂ ‘ਤੇ ਕੀਤੇ ਗਏ ਹਮਲਿਆਂ ਤੋਂ ਬਾਅਦ ਈਰਾਨ ਨੇ ਵੀ ਜਵਾਬੀ ਕਾਰਵਾਈ ਕਰਦਿਆਂ ਖੇਤਰ ਵਿੱਚ ਮੌਜੂਦ…

Read More

ਵਾਰਾਣਸੀ ਬਣਿਆ ਨਵਾਂ ਅੰਤਰਰਾਸ਼ਟਰੀ ਕਨੈਕਟ ਹੱਬ, ਹਵਾਈ ਯਾਤਰਾ ਨੂੰ ਮਿਲੇਗੀ ਨਵੀਂ ਰਫ਼ਤਾਰ

Bol Punjab De, Buero  ਭਾਰਤ ਦੇ ਹਵਾਈ ਆਵਾਜਾਈ ਖੇਤਰ ਲਈ ਇੱਕ ਅਹਿਮ ਕਦਮ ਚੁੱਕਦਿਆਂ ਕੇਂਦਰੀ ਨਾਗਰਿਕ ਹਵਾਈ ਉਡਾਣ ਮੰਤਰੀ ਨੇ ਐਲਾਨ ਕੀਤਾ ਹੈ ਕਿ ਵਾਰਾਣਸੀ ਨੂੰ “Easy Connect” ਮਾਡਲ ਤਹਿਤ ਨਵੇਂ ਅੰਤਰਰਾਸ਼ਟਰੀ ਕਨੈਕਟ ਹੱਬ ਵਜੋਂ ਵਿਕਸਤ ਕੀਤਾ ਗਿਆ ਹੈ। ਇਸ ਪਹਿਲ ਦਾ ਉਦੇਸ਼ ਅੰਤਰਰਾਸ਼ਟਰੀ ਅਤੇ ਘਰੇਲੂ ਉਡਾਣਾਂ ਵਿਚਕਾਰ ਯਾਤਰੀਆਂ ਲਈ ਯਾਤਰਾ ਨੂੰ ਹੋਰ ਆਸਾਨ, ਤੇਜ਼…

Read More

ਝੋਨੇ ਦੇ ਸੀਜ਼ਨ ਲਈ ਪੰਜਾਬ ਨੂੰ ਵੱਧ ਪਾਣੀ, ਕਿਸਾਨਾਂ ਨੂੰ ਮਿਲੇਗੀ ਵੱਡੀ ਰਾਹਤ

Bol Punjab De, Buero  ਪੰਜਾਬ ਵਿੱਚ ਝੋਨੇ ਦੀ ਲੁਆਈ ਦੇ ਸੀਜ਼ਨ ਦੀ ਸ਼ੁਰੂਆਤ ਤੋਂ ਪਹਿਲਾਂ ਕਿਸਾਨਾਂ ਲਈ ਇੱਕ ਮਹੱਤਵਪੂਰਨ ਰਾਹਤ ਭਰੀ ਖ਼ਬਰ ਸਾਹਮਣੇ ਆਈ ਹੈ। ਭਾਖੜਾ ਬਿਆਸ ਪ੍ਰਬੰਧਨ ਬੋਰਡ (BBMB) ਨੇ ਪੰਜਾਬ ਅਤੇ ਹਰਿਆਣਾ ਦੀਆਂ ਖੇਤੀਬਾੜੀ ਲੋੜਾਂ ਨੂੰ ਧਿਆਨ ਵਿੱਚ ਰੱਖਦਿਆਂ ਦੋਵਾਂ ਸੂਬਿਆਂ ਲਈ ਪਾਣੀ ਦੀ ਸਪਲਾਈ ਵਿੱਚ ਵਾਧਾ ਕਰਨ ਦਾ ਫ਼ੈਸਲਾ ਕੀਤਾ ਹੈ। ਇਸ…

Read More

ਚੇਅਰਮੈਨ ਡਾ. ਮਿੰਕੂ ਜਵੰਧਾ ਵੱਲੋਂ ਪਿੰਡ ਫਤਿਹਗੜ੍ਹ ਛੰਨਾਂ ਵਿਖੇ ਅਹਿਮ ਬੈਠਕ; ਭਵਿੱਖੀ ਵਿਕਾਸ ਯੋਜਨਾਵਾਂ ਦੀ ਰੂਪ-ਰੇਖਾ ਸਾਂਝੀ ਕੀਤੀ

ਸੰਗਰੂਰ, Bol Punjab De, Buero  ਮੁੱਖ ਮੰਤਰੀ ਸਰਦਾਰ ਭਗਵੰਤ ਸਿੰਘ ਮਾਨ ਦੀ ‘ਸਰਕਾਰ ਲੋਕਾਂ ਦੇ ਦੁਆਰ’ ਨੀਤੀ ਤਹਿਤ ਜਨਤਕ ਮੁਸ਼ਕਿਲਾਂ ਨੂੰ ਜ਼ਮੀਨੀ ਪੱਧਰ ‘ਤੇ ਹੱਲ ਕਰਨ ਲਈ ਪੰਜਾਬ ਇਨਫੋਟੈਕ ਦੇ ਚੇਅਰਮੈਨ ਡਾਕਟਰ ਗੁਨਿੰਦਰਜੀਤ ਸਿੰਘ ਮਿੰਕੂ ਜਵੰਧਾ ਵੱਲੋਂ ਪਿੰਡ ਫਤਿਹਗੜ੍ਹ ਛੰਨਾਂ ਵਿਖੇ ਇਲਾਕੇ ਦੇ ਮੋਹਤਬਰਾਂ ਅਤੇ ਸੂਝਵਾਨ ਸੱਜਣਾਂ ਨਾਲ ਇੱਕ ਵਿਸ਼ੇਸ਼ ਜਨਤਕ ਬੈਠਕ ਕੀਤੀ ਗਈ। ਪਿੰਡ…

Read More

ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਸ਼ਰਧਾਲੂਆਂ ਲਈ ਵਰਦਾਨ ਸਾਬਤ ਹੋ ਰਹੀ ਹੈ – ਡਾ. ਜਮੀਲ ਉਰ ਰਹਿਮਾਨ

·        ਵਿਧਾਇਕ ਮਾਲੇਰਕੋਟਲਾ ਵੱਲੋਂ ਫਿਰੋਜ਼ਪੁਰ ਕੁਠਾਲਾ ਦੇ ਸ਼ਰਧਾਲੂਆਂ ਨੂੰ ਸ੍ਰੀ ਦਰਬਾਰ ਸਾਹਿਬ ਦੇ ਦਰਸ਼ਨਾਂ ਲਈ ਬੱਸ ਰਵਾਨਾ ਮਾਲੇਰਕੋਟਲਾ, 09 ਜੂਨ Bol Punjab De, Buero                 ਪੰਜਾਬ ਸਰਕਾਰ ਦੀ ਲੋਕ ਭਲਾਈ ਅਤੇ ਧਾਰਮਿਕ ਸਦਭਾਵਨਾ ਨੂੰ ਪ੍ਰਫੁੱਲਤ ਕਰਨ ਵਾਲੀ ‘ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ’ ਤਹਿਤ ਵਿਧਾਨ ਸਭਾ ਹਲਕਾ ਮਾਲੇਰਕੋਟਲਾ ਦੇ ਵਿਧਾਇਕ ਡਾ. ਜਮੀਲ ਉਰ ਰਹਿਮਾਨ ਵੱਲੋਂ ਪਿੰਡ ਫਿਰੋਜ਼ਪੁਰ ਕੁਠਾਲਾ ਦੇ ਸ਼ਰਧਾਲੂਆਂ ਨੂੰ ਪਵਿੱਤਰ ਧਰਤੀ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਅੰਮ੍ਰਿਤਸਰ ਦੇ ਦਰਸ਼ਨਾਂ ਲਈ ਬੱਸ ਰਵਾਨਾ ਕੀਤੀ ਗਈ। ਇਸ ਮੌਕੇ ਵਿਧਾਇਕ ਡਾ. ਜਮੀਲ ਉਰ ਰਹਿਮਾਨ ਨੇ ਸ਼ਰਧਾਲੂਆਂ ਨੂੰ ਯਾਤਰਾ ਦੀਆਂ ਮੁਬਾਰਕਾਂ ਦਿੰਦਿਆਂ ਉਨ੍ਹਾਂ ਦੀ ਸੁਖਮਈ, ਸੁਰੱਖਿਅਤ ਅਤੇ ਆਤਮਿਕ ਤੌਰ ’ਤੇ ਲਾਭਕਾਰੀ ਯਾਤਰਾ ਲਈ ਅਰਦਾਸ ਕੀਤੀ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ੍ਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ ਇਹ ਯੋਜਨਾ ਆਮ ਲੋਕਾਂ, ਖਾਸ ਕਰਕੇ ਬਜ਼ੁਰਗਾਂ ਅਤੇ ਆਰਥਿਕ ਤੌਰ ’ਤੇ ਕਮਜ਼ੋਰ ਵਰਗਾਂ ਲਈ ਇੱਕ ਵੱਡਾ ਵਰਦਾਨ ਸਾਬਤ ਹੋ ਰਹੀ ਹੈ, ਜਿਸ ਨਾਲ ਹਜ਼ਾਰਾਂ ਸ਼ਰਧਾਲੂਆਂ ਨੂੰ ਪਵਿੱਤਰ ਧਾਰਮਿਕ ਸਥਾਨਾਂ ਦੇ ਦਰਸ਼ਨ ਕਰਨ ਦਾ ਸੁਨਹਿਰੀ ਮੌਕਾ ਮਿਲ ਰਿਹਾ ਹੈ। ਉਨ੍ਹਾਂ ਦੱਸਿਆ ਕਿ ਇਹ ਯਾਤਰੀ ਅੰਮ੍ਰਿਤਸਰ ਵਿਖੇ ਸਥਿਤ ਸੱਚਖੰਡ ਸ੍ਰੀ ਦਰਬਾਰ ਸਾਹਿਬ ਅਤੇ ਦੁਰਗਿਆਣਾ ਮੰਦਿਰ ਵਿਖੇ ਨਤਮਸਤਕ ਹੋਣਗੇ। ਉਨ੍ਹਾਂ ਕਿਹਾ ਕਿ ਤੀਰਥ ਯਾਤਰਾਵਾਂ ਕੇਵਲ ਧਾਰਮਿਕ ਆਸਥਾ ਦਾ ਹੀ ਪ੍ਰਤੀਕ ਨਹੀਂ ਹੁੰਦੀਆਂ, ਸਗੋਂ ਇਹ ਆਪਸੀ ਭਾਈਚਾਰੇ, ਸਮਾਜਿਕ ਏਕਤਾ ਅਤੇ ਸਾਂਝੇਪਣ ਦੀ ਭਾਵਨਾ ਨੂੰ ਵੀ ਮਜ਼ਬੂਤ ਕਰਦੀਆਂ ਹਨ। ਵਿਧਾਇਕ ਨੇ ਇਸ ਮੌਕੇ ਪੰਜਾਬ ਸਰਕਾਰ ਦੀਆਂ ਲੋਕ ਭਲਾਈ ਨੀਤੀਆਂ ਅਤੇ ਸਕੀਮਾਂ ਦਾ ਜ਼ਿਕਰ ਕਰਦਿਆਂ ਕਿਹਾ ਕਿ ਮੌਜੂਦਾ ਸਰਕਾਰ ਨੇ ਚੋਣਾਂ ਦੌਰਾਨ ਲੋਕਾਂ ਨਾਲ ਕੀਤੇ ਵਾਅਦਿਆਂ ਨੂੰ ਪੂਰਾ ਕਰਨ ਦੀ ਦਿਸ਼ਾ ਵਿੱਚ ਇਤਿਹਾਸਕ ਕਦਮ ਚੁੱਕੇ ਹਨ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਸਮਾਜ ਦੇ ਹਰ ਵਰਗ ਦੀ ਭਲਾਈ ਅਤੇ ਤਰੱਕੀ ਲਈ ਪੂਰੀ ਤਨਦੇਹੀ ਨਾਲ ਕੰਮ ਕਰ ਰਹੀ ਹੈ। ਇਸ ਮੌਕੇ ਇਲਾਕਾ ਵਾਸੀਆਂ ਨੇ ਪੰਜਾਬ ਸਰਕਾਰ ਅਤੇ ਵਿਧਾਇਕ ਡਾ. ਜਮੀਲ ਉਰ ਰਹਿਮਾਨ ਦਾ ਧੰਨਵਾਦ ਕਰਦਿਆਂ ਕਿਹਾ ਕਿ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਕਾਰਨ ਲੋਕਾਂ ਵਿੱਚ ਖੁਸ਼ੀ ਅਤੇ ਉਤਸ਼ਾਹ ਦਾ ਮਾਹੌਲ ਹੈ। ਉਨ੍ਹਾਂ ਕਿਹਾ ਕਿ ਸਰਕਾਰ ਦੀਆਂ ਲੋਕ ਪੱਖੀ ਯੋਜਨਾਵਾਂ ਦਾ ਲਾਭ ਹੁਣ ਸਿੱਧਾ ਆਮ ਲੋਕਾਂ ਤੱਕ ਪਹੁੰਚ ਰਿਹਾ ਹੈ।ਇਸ ਮੌਕੇ ਚੇਅਰਮੈਨ ਮਾਰਕੀਟ ਕਮੇਟੀ ਸੰਦੋੜ ਸ੍ਰੀ ਕਰਮਜੀਤ ਸਿੰਘ ਕੁਠਾਲਾ ਸਮੇਤ ਹੋਰ ਪਤਵੰਤੇ ਵੀ ਹਾਜ਼ਰ ਸਨ।

Read More