Headlines

ਪੰਜਾਬ ਸਰਕਾਰ ਲੋਕਾਂ ਦੀਆਂ ਆਵਾਜਾਈ ਸਬੰਧੀ ਜ਼ਰੂਰਤਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਹੋਰ ਵੀ ਸੁਧਾਰ ਕਰਨ ਲਈ ਵਚਨਬੱਧ- ਹਰਪਾਲ ਜੁਨੇਜਾ

* ਜ਼ਿਲ੍ਹਾ ਮੀਡੀਆ ਕੁਆਡੀਨੇਟਰ ਹਰਪ੍ਰੀਤ ਸਿੰਘ ਰੂਪਰਾਏ ਨੇ ਜ਼ਿਲ੍ਹਾ ਨਿਵਾਸੀਆਂ ਵੱਲੋਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੂੰ ਦਿੱਤੀ ਵਧਾਈ, ਚੇਅਰਮੈਨ ਹਰਪਾਲ ਜੁਨੇਜਾ ਦਾ ਕੀਤਾ ਧੰਨਵਾਦ * ਮਾਲੇਰਕੋਟਲਾ- ਪਟਿਆਲਾ- ਚੰਡੀਗੜ੍ਹ, ਮਾਲੇਰਕੋਟਲਾ- ਸੰਗਰੂਰ  ਰੂਟ ‘ਤੇ ਏ.ਸੀ. ਬੱਸਾਂ ਚਲਾਉਣ ਦੀ ਵੀ ਮੰਗ ਮਾਲੇਰਕੋਟਲਾ 25 ਅਪ੍ਰੈਲ Bol Punjab De, Buero  ਜ਼ਿਲ੍ਹਾ ਮੀਡੀਆ ਕੁਆਡੀਨੇਟਰ ਹਰਪ੍ਰੀਤ ਸਿੰਘ ਰੂਪਰਾਏ ਅਤੇ ਕੁਆਡੀਨੇਟਰ ਵਿਧਾਨ ਸਭਾ ਹਲਕਾ ਮਾਲੇਰਕੋਟਲਾ ਸਾਹਿਦ ਜੂਬੈਰੀ ਵੱਲੋਂ ਪੰਜਾਬ ਰੋਡਵੇਜ਼ ਟ੍ਰਾਂਸਪੋਰਟ ਕਾਰਪੋਰੇਸ਼ਨ (ਪੀ.ਆਰ.ਟੀ.ਸੀ.) ਦੇ ਬੇੜੇ ਵਿੱਚ ਨਵੀਆਂ ਬੱਸਾਂ ਦੇ ਸ਼ਾਮਲ ਹੋਣ ‘ਤੇ ਖੁਸ਼ੀ ਦਾ ਪ੍ਰਗਟਾਵਾ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਸਰਦਾਰ ਭਗਵੰਤ ਸਿੰਘ ਮਾਨ ਨੂੰ ਵਧਾਈ ਦਿੱਤੀ ਗਈ।  ਉਨ੍ਹਾਂ ਕਿਹਾ ਕਿ ਇਹ ਕਦਮ ਸੂਬੇ ਦੇ ਲੋਕਾਂ ਨੂੰ ਸੁਵਿਧਾਜਨਕ ਅਤੇ ਬਿਹਤਰ ਆਵਾਜਾਈ ਸੇਵਾਵਾਂ ਪ੍ਰਦਾਨ ਕਰਨ ਵੱਲ ਇਕ ਮਹੱਤਵਪੂਰਨ ਉਪਰਾਲਾ ਹੈ। ਇਸ ਮੌਕੇ ਉਨ੍ਹਾਂ ਦੇ ਨਾਲ ਸ਼ਮਸ਼ਾਦ ਝੋਕ ,ਜਗਜੀਤ ਸਿੰਘ ,ਖਾਲਿਦ,ਪਿਆਰਾ ਸਿੰਘ,ਰਮਨ ਚੱਢਾ,ਵਰਿੰਦਰ ਸਿੰਘ,ਵਿਸ਼ਾਲ ਟਾਂਕ,ਅਕਰਮ ਬੱਗਾ,ਮੁਹੰਮਦ ਸ਼ਰੀਫ ਅਤੇ ਆਸਿਫ ਰਤਨ ਤੋਂ ਇਲਾਵਾ ਪਾਰਟੀ ਵਲੰਟੀਅਰ ਵੀ ਮੌਜੂਦ ਸਨ ।                   ਉਨ੍ਹਾਂ ਕਿਹਾ ਕਿ ਆਮ ਲੋਕਾਂ, ਡੇਲੀ ਪੈਸੈਂਜਰਾਂ ਅਤੇ ਸਰਕਾਰੀ ਮੁਲਾਜਮਾਂ ਵੱਲੋਂ ਲੰਬੇ ਸਮੇਂ ਤੋਂ ਬੱਸਾਂ ਦੀ ਘਾਟ ਅਤੇ ਰੂਟਾਂ ਵਿੱਚ ਵਾਧੇ ਦੀ ਮੰਗ ਕੀਤੀ ਜਾ ਰਹੀ ਸੀ, ਜਿਸ ਨੂੰ ਹੁਣ ਸਰਕਾਰ ਵੱਲੋਂ ਪੂਰਾ ਕੀਤਾ ਗਿਆ ਹੈ। ਇਸ ਮੌਕੇ ਉਨ੍ਹਾਂ ਪੀ.ਆਰ.ਟੀ.ਸੀ. ਦੇ ਚੇਅਰਮੈਨ ਹਰਪਾਲ ਜੁਨੇਜਾ ਦਾ ਟੈਲੀਫੋਨਿਕ ਮਾਧਿਆਮ ਨਾਲ ਵਿਸ਼ੇਸ਼ ਧੰਨਵਾਦ ਕੀਤਾ, ਜਿਨ੍ਹਾਂ ਦੇ ਯਤਨਾਂ ਨਾਲ ਇਹ ਸੁਵਿਧਾ ਸੰਭਵ ਹੋਈ ਹੈ। ਚੇਅਰਮੈਨ ਹਰਪਾਲ ਜੁਨੇਜਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਲੋਕਾਂ ਦੀਆਂ ਆਵਾਜਾਈ ਸਬੰਧੀ ਜ਼ਰੂਰਤਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਹੋਰ ਵੀ ਸੁਧਾਰ ਕਰਨ ਲਈ ਵਚਨਬੱਧ ਹੈ। ਪੀ.ਆਰ.ਟੀ.ਸੀ. ਦੀ ਤਰੱਕੀ ਤੇ ਬੇਹਤਰੀ ਅਤੇ…

Read More

ਸੁਨਾਮ ਚ, ਪੁਰਾਣੀ ਅਨਾਜ ਮੰਡੀ ਦੀ ਹੋਂਦ ਤੇ ਮੰਡਰਾਇਆ ਖ਼ਤਰਾ , 

** ਭੜਕੇ ਵਿਰੋਧੀ ਦਲਾਂ ਤੇ ਕਾਰੋਬਾਰੀਆਂ ਨੇ ਫੂਕੇ ਪੁਤਲੇ  ਦਰਸ਼ਨ ਸਿੰਘ ਚੌਹਾਨ, Bol Punjab De, Buero  ਸੁਨਾਮ — ਸਥਾਨਕ ਪੁਰਾਣੀ ਅਨਾਜ ਮੰਡੀ ਦੀ ਹੋਂਦ ਤੇ ਖ਼ਤਰੇ ਦੇ ਬੱਦਲ ਮੰਡਰਾਉਣ ਤੋਂ ਪੈਦਾ ਹੋਣ ਵਾਲੇ ਸੰਕਟ ਨੂੰ ਲੈਕੇ ਵੱਖ-ਵੱਖ ਰਾਜਨੀਤਿਕ ਪਾਰਟੀਆਂ ਦੇ ਆਗੂਆਂ ਅਤੇ ਕਾਰੋਬਾਰੀਆਂ ਦਾ ਗੁੱਸਾ ਆਪਣੇ ਸਿਖਰ ‘ਤੇ ਪਹੁੰਚ ਗਿਆ ਹੈ। ਸ਼ੁੱਕਰਵਾਰ ਨੂੰ, ਮੰਡੀ ਦੀ ਹੋਂਦ…

Read More

ਕੈੰਬ੍ਰਿਜ਼ ਇੰਟਰਨੈਸ਼ਨਲ ਸਕੂਲ ਕਹਾਣੀ ਲਿਖਣ ਮੁਕਾਬਲਾ ਕਰਵਾਇਆ

ਸੰਗਰੂਰ, 27 ਅਪਰੈਲ Bol Punjab De, Buero  ਕੈਂਬ੍ਰਿਜ ਇੰਟਰਨੈਸ਼ਨਲ ਸਕੂਲ, ਸੁਨਾਮ ਰੋਡ ਸੰਗਰੂਰ ਵਿਖੇ ਕਹਾਣੀ ਲਿਖਣ ਮੁਕਾਬਲਾ ਬੜੇ ਉਤਸ਼ਾਹ ਨਾਲ ਕਰਵਾਇਆ ਗਿਆ। ਇਸ ਮੁਕਾਬਲੇ ਦਾ ਉਦੇਸ਼ ਵਿਦਿਆਰਥੀਆਂ ਵਿੱਚ ਰਚਨਾਤਮਕ ਸੋਚ, ਭਾਸ਼ਾਈ ਪਰਪਕਤਾ  ਅਤੇ ਵਿਚਾਰ ਪ੍ਰਗਟ ਕਰਨ ਦੀ ਸਮਰੱਥਾ ਨੂੰ ਹੋਰ ਨਿਖਾਰਨਾ ਸੀ। ਸਕੂਲ ਦੇ ਵੱਖ-ਵੱਖ ਵਰਗਾਂ ਦੇ ਵਿਦਿਆਰਥੀਆਂ ਨੇ ਬੜੀ ਲਗਨ ਅਤੇ ਉਤਸ਼ਾਹ ਨਾਲ ਭਾਗ ਲਿਆ…

Read More

ਸੁਨਾਮ ਹਸਪਤਾਲ ਚ, ਸਰਕਾਰੀ ਐਂਬੂਲੈਂਸ ਦੀ ਅਣਹੋਂਦ 

** ਦਾਮਨ ਬਾਜਵਾ ਨੇ ਘੇਰੀ ” ਆਪ ” ਸਰਕਾਰ  ** ਕਿਹਾ ਸਿਹਤ ਕ੍ਰਾਂਤੀ ਦਾ ਨਿਕਲ ਰਿਹਾ ਜਨਾਜ਼ਾ ** ਨਿੱਜੀ ਸੰਸਥਾ ਨੇ ਐਂਬੂਲੈਂਸ ਦੇਣ ਦੀ ਕੀਤੀ ਪੇਸ਼ਕਸ਼  ਦਰਸ਼ਨ ਸਿੰਘ ਚੌਹਾਨ, Bol Punjab De, Buero  ਸੁਨਾਮ ** ਸੂਬੇ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਜੱਦੀ ਜ਼ਿਲ੍ਹੇ ਅਤੇ ਆਮ ਆਦਮੀ ਪਾਰਟੀ ਦੇ ਸੂਬਾ ਪ੍ਰਧਾਨ ਅਤੇ ਕੈਬਨਿਟ ਮੰਤਰੀ ਅਮਨ ਅਰੋੜਾ…

Read More

ਰਾਮ ਬਾਗ ਧੂਰੀ ਦੀ ਮਹੀਨਾਵਾਰ ਮੀਟਿੰਗ ਸੁਖਵੀਰ ਸਿੰਘ ਦੀ ਪ੍ਰਧਾਨਗੀ ਹੇਠ ਰਾਮ ਬਾਗ ਧੂਰੀ ਦੇ ਯੋਗਾ ਹਾਲ ‘ਚ ਹੋਈ

Bol Punjab De, Beuro  ਧੂਰੀ, 1 ਅਪ੍ਰੈਲ  ਸੀਨੀਅਰ ਸਿਟੀਜਨ ਆਫ਼ ਧੂਰੀ ਵੈਲਫ਼ੇਅਰ ਐਸੋਸੀਏਸ਼ਨ, ਰਾਮ ਬਾਗ ਧੂਰੀ ਦੀ ਮਹੀਨਾਵਾਰ ਮੀਟਿੰਗ ਸੁਖਵੀਰ ਸਿੰਘ ਦੀ ਪ੍ਰਧਾਨਗੀ ਹੇਠ ਰਾਮ ਬਾਗ ਧੂਰੀ ਦੇ ਯੋਗਾ ਹਾਲ ‘ਚ ਹੋਈ। ਸਕੱਤਰ ਸ੍ਰੀ ਜਸਪਾਲ ਸਿੰਘ ਭੁੱਲਰ ਨੇ ਐਸੋਸੀਏਸ਼ਨ ਦੇ ਮਹੀਨੇ ਵਿੱਚ ਕੀਤੇ ਸਾਰੇ ਕੰਮਾਂ ਉਪਰ ਚਾਨਣਾ ਪਾਇਆ ਅਤੇ ਆਏ ਸਾਰੇ ਸਤਿਕਾਰਯੋਗ ਮੈਂਬਰਾਂ ਦਾ ਧੰਨਵਾਦ…

Read More

ਮੈਗਾਪੀ.ਟੀ.ਐਮ. ਨੇਮਾਪਿਆਂ, ਅਧਿਆਪਕਾਂ ਅਤੇ ਵਿਦਿਆਰਥੀਆਂ ਵਿਚਕਾਰ ਮਜ਼ਬੂਤ ਕੀਤਾ ਆਪਸੀ ਤਾਲਮੇਲ

• ਮਿਆਰੀ ਸਿੱਖਿਆ, ਵਿਦਿਆਰਥੀਆਂ ਦੇ ਸਰਵਪੱਖੀ ਵਿਕਾਸ ਅਤੇ ਬਿਹਤਰ ਭਵਿੱਖ ਲਈ ਸਰਕਾਰੀ ਸਕੂਲ ਵਚਨਬੱਧ : ਪ੍ਰਿੰਸੀਪਲ ਚਰਨਜੀਤ ਵਾਤਿਸ ਮਾਲੇਰਕੋਟਲਾ, 30 ਮਈ Bol Punjab De, Buero                ਪੰਜਾਬ ਸਰਕਾਰ ਵੱਲੋਂ ਸਿੱਖਿਆ ਖੇਤਰ ਵਿੱਚ ਕੀਤੀਆਂ ਜਾ ਰਹੀਆਂ ਸੁਧਾਰਾਤਮਕ ਪਹਿਲਕਦਮੀਆਂ ਤਹਿਤ ਅਤੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਦੀ ਅਗਵਾਈ ਹੇਠ ਚਲਾਈ ਜਾ ਰਹੀ ਮੈਗਾ ਪੀ.ਟੀ.ਐਮ. (ਮਾਪੇ-ਅਧਿਆਪਕ ਮਿਲਣੀ) ਮੁਹਿੰਮ ਅਧੀਨ ਅੱਜ ਜ਼ਿਲ੍ਹਾ ਮਾਲੇਰਕੋਟਲਾ ਦੇ ਸਮੂਹ ਸਰਕਾਰੀ ਸਕੂਲਾਂ ਵਿੱਚ ਮੈਗਾ ਪੀ.ਟੀ.ਐਮ. ਦਾ ਸਫਲ ਆਯੋਜਨ ਕੀਤਾ ਗਿਆ। ਇਸ ਦੌਰਾਨ ਮਾਪਿਆਂ ਅਤੇ ਵਿਦਿਆਰਥੀਆਂ ਨੇ ਉਤਸ਼ਾਹਪੂਰਵਕ ਸ਼ਮੂਲੀਅਤ ਕਰਦਿਆਂ ਸਕੂਲਾਂ ਵਿੱਚ ਉਪਲਬਧ ਸਹੂਲਤਾਂ, ਪੜ੍ਹਾਈ ਦੇ ਮਿਆਰ ਅਤੇ ਬੱਚਿਆਂ ਦੀ ਪ੍ਰਗਤੀ ਬਾਰੇ ਜਾਣਕਾਰੀ ਹਾਸਲ ਕੀਤੀ।              ਸਥਾਨਕ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਵਿਖੇ ਕਰਵਾਈ ਗਈ ਮੈਗਾ ਪੀ.ਟੀ.ਐਮ. ਦੌਰਾਨ ਸਕੂਲ ਪ੍ਰਿੰਸੀਪਲ  ਚਰਨਜੀਤ ਵਾਤਿਸ ਨੇ ਮਾਪਿਆਂ ਨਾਲ ਸਿੱਧੀ ਗੱਲਬਾਤ ਕਰਦਿਆਂ ਵਿਦਿਆਰਥੀਆਂ ਦੀ ਅਕਾਦਮਿਕ ਕਾਰਗੁਜ਼ਾਰੀ, ਸਹਿ-ਪਾਠਕ੍ਰਮ ਗਤੀਵਿਧੀਆਂ ਅਤੇ ਭਵਿੱਖੀ ਯੋਜਨਾਵਾਂ ਬਾਰੇ ਵਿਚਾਰ-ਵਟਾਂਦਰਾ ਕੀਤਾ। ਉਨ੍ਹਾਂ ਕਿਹਾ ਕਿ ਮਾਪਿਆਂ, ਅਧਿਆਪਕਾਂ ਅਤੇ ਵਿਦਿਆਰਥੀਆਂ ਦਰਮਿਆਨ ਨਿਰੰਤਰ ਸੰਪਰਕ ਬੱਚਿਆਂ ਦੇ ਸਰਵਪੱਖੀ ਵਿਕਾਸ ਲਈ ਬਹੁਤ ਮਹੱਤਵਪੂਰਨ ਹੈ।                ਪ੍ਰਿੰਸੀਪਲ ਚਰਨਜੀਤ ਵਾਤਿਸ ਨੇ ਕਿਹਾ ਕਿ ਮੈਗਾ ਪੀ.ਟੀ.ਐਮ. ਰਾਹੀਂ ਮਾਪਿਆਂ ਤੋਂ ਪ੍ਰਾਪਤ ਫੀਡਬੈਕ ਸਿੱਖਿਆ ਪ੍ਰਣਾਲੀ ਨੂੰ ਹੋਰ ਮਜ਼ਬੂਤ ਅਤੇ ਪ੍ਰਭਾਵਸ਼ਾਲੀ ਬਣਾਉਣ ਵਿੱਚ ਸਹਾਇਕ ਸਾਬਤ ਹੁੰਦਾ ਹੈ। ਇਸ ਨਾਲ ਬੱਚਿਆਂ ਦੀਆਂ ਲੋੜਾਂ, ਰੁਚੀਆਂ, ਸਮੱਸਿਆਵਾਂ ਅਤੇ ਉਨ੍ਹਾਂ ਦੀਆਂ ਭਵਿੱਖੀ ਆਕਾਂਖਿਆਵਾਂ ਨੂੰ ਸਮਝਣ ਦਾ ਮੌਕਾ ਮਿਲਦਾ ਹੈ, ਜਿਸ ਦੇ ਆਧਾਰ ’ਤੇ ਉਨ੍ਹਾਂ ਦੇ ਬਿਹਤਰ ਭਵਿੱਖ ਲਈ ਯੋਜਨਾਬੱਧ ਢੰਗ ਨਾਲ ਕੰਮ ਕੀਤਾ ਜਾਂਦਾ ਹੈ।               ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਸਿੱਖਿਆ ਖੇਤਰ ਨੂੰ ਦਿੱਤੀ ਜਾ ਰਹੀ ਤਰਜੀਹ ਅਤੇ ਸਰਕਾਰੀ ਸਕੂਲਾਂ ਵਿੱਚ ਕੀਤੇ ਜਾ ਰਹੇ ਸੁਧਾਰਾਂ ਕਾਰਨ ਲੋਕਾਂ ਦਾ ਭਰੋਸਾ ਲਗਾਤਾਰ ਵੱਧ ਰਿਹਾ ਹੈ। ਆਧੁਨਿਕ ਬੁਨਿਆਦੀ ਢਾਂਚਾ, ਤਕਨੀਕੀ ਸਹੂਲਤਾਂ ਅਤੇ ਮਿਆਰੀ ਸਿੱਖਿਆ ਕਾਰਨ ਹੁਣ ਵੱਡੀ ਗਿਣਤੀ ਵਿੱਚ ਮਾਪੇ ਆਪਣੇ ਬੱਚਿਆਂ ਨੂੰ ਸਰਕਾਰੀ ਸਕੂਲਾਂ ਵਿੱਚ ਦਾਖ਼ਲ ਕਰਵਾ ਰਹੇ ਹਨ।             ਉਨ੍ਹਾਂ ਭਰੋਸਾ ਦਿਵਾਇਆ ਕਿ ਸਰਕਾਰੀ ਸਕੂਲਾਂ ਦੇ ਅਧਿਆਪਕ ਵਿਦਿਆਰਥੀਆਂ ਨੂੰ ਗੁਣਵੱਤਾ-ਭਰਪੂਰ ਸਿੱਖਿਆ ਪ੍ਰਦਾਨ ਕਰਨ ਅਤੇ ਉਨ੍ਹਾਂ ਨੂੰ ਭਵਿੱਖ ਦੀਆਂ ਚੁਣੌਤੀਆਂ ਲਈ ਤਿਆਰ ਕਰਨ ਲਈ ਪੂਰੀ ਤਨਦੇਹੀ ਨਾਲ ਕਾਰਜ ਕਰ ਰਹੇ ਹਨ, ਤਾਂ ਜੋ ਵਿਦਿਆਰਥੀ ਹਰ ਖੇਤਰ ਵਿੱਚ ਸਫਲਤਾ ਹਾਸਲ ਕਰਕੇ ਆਪਣੇ ਮਾਪਿਆਂ, ਸਕੂਲ, ਜ਼ਿਲ੍ਹੇ ਅਤੇ ਪੰਜਾਬ ਦਾ ਨਾਮ ਰੌਸ਼ਨ ਕਰ ਸਕਣ।

Read More

ਐੱਸ.ਯੂ.ਐੱਸ ਸੀਨੀ. ਸੈਕੰ. ਸਕੂਲ ਮਹਿਲਾਂ ਚੌਂਕ ਦੇ ਦਸਵੀਂ ਜਮਾਤ ਦਾ ਨਤੀਜਾ ਰਿਹਾ ਸ਼ਾਨਦਾਰ

Bol Punjab De, Buero  ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ 11.05.2026 ਨੂੰ ਦਸਵੀਂ ਜਮਾਤ ਦਾ ਨਤੀਜਾ ਐਲਾਨਿਆਗਿਆ। ਇਲਾਕੇ ਦੀ ਨਾਮਵਰ ਸੰਸਥਾ ਦੇ ਚੇਅਰਮੈਨ ਸ਼੍ਰੀ ਰਾਓਵਿੰਦਰ ਸਿੰਘ ਅਤੇ ਵਾਈਸ ਚੇਅਰਮੈਨਸ਼੍ਰੀ ਕੌਰ ਸਿੰਘ ਡੁੱਲਟ ਜੀ ਦੀ ਅਗਵਾਈ ਹੇਠ ਚੱਲ ਰਹੇ ਐੱਸ.ਯੂ.ਐੱਸ ਸੀਨੀ. ਸੈਕੰ. ਸਕੂਲ ਦੇਦਸਵੀਂ ਜਮਾਤ ਦਾ ਨਤੀਜਾ 100% ਰਿਹਾ। ਇਸ ਪ੍ਰੀਖਿਆ ਵਿੱਚ ਵਿਦਿਆਰਥਣ ਰਣਬੀਰ ਕੌਰਸਪੁੱਤਰੀ ਗੁਰਵਿੰਦਰ ਸਿੰਘ…

Read More

ਸੁਨਾਮ ਚ, ਨਾਮਜ਼ਦਗੀਆਂ ਰੱਦ ਕਰਨ ਖ਼ਿਲਾਫ਼ ਦਿੱਤਾ ਧਰਨਾ 

** ਹਾਕਮ ਧਿਰ ਖ਼ਿਲਾਫ਼ ਵਿਰੋਧੀ ਧਿਰਾਂ ਇੱਕਮੰਚ ਤੇ ਹੋਈਆਂ ਇੱਕਜੁਟ  ** ਕਿਹਾ ਮਿੱਥਕੇ ਰੱਦ ਕਰਵਾਏ ਪਰਚੇ, ਭੁਗਤਣਾ ਪਵੇਗਾ ਖਮਿਆਜ਼ਾ  ਦਰਸ਼ਨ ਸਿੰਘ ਚੌਹਾਨ, Bol Punjab De, Buero  ਸੁਨਾਮ — ਨਗਰ ਕੌਂਸਲ ਸੁਨਾਮ ਦੀਆਂ ਹੋ ਰਹੀਆਂ ਚੋਣਾਂ ਵਿੱਚ ਨਾਮਜ਼ਦਗੀ ਪੱਤਰ ਰੱਦ ਕਰਾਉਣ ਦੇ ਰੋਸ ਵਜੋਂ ਭਾਜਪਾ ਜ਼ਿਲ੍ਹਾ ਸੰਗਰੂਰ ਦੀ ਪ੍ਰਧਾਨ ਦਾਮਨ ਬਾਜਵਾ, ਕਾਂਗਰਸ ਆਗੂ ਰਾਜਿੰਦਰ ਦੀਪਾ, ਜਸਵਿੰਦਰ ਸਿੰਘ…

Read More

ਸੁਨਾਮ ਚ, ਭਾਜਪਾ ਮੁੱਖ ਵਿਰੋਧੀ ਧਿਰ ਵਜੋਂ ਉੱਭਰੀ

** ਦੋ ਮਹਿਲਾ ਕੌਂਸਲਰਾਂ ਨੇ ਕੀਤੀ ਜਿੱਤ ਦਰਜ਼  ** ਭਵਿੱਖ ਚ , ਭਾਜਪਾ ਨੂੰ ਸਕਾਰਾਤਮਕ ਸੰਕੇਤ ਦਿਖਾਈ ਦਿੱਤੇ, ਵੋਟ ਸ਼ੇਅਰ ਵੀ ਵਧਿਆ ਦਰਸ਼ਨ ਸਿੰਘ ਚੌਹਾਨ, Bol Punjab De, Buero  ਸੁਨਾਮ — ਸ਼ਹੀਦ ਊਧਮ ਸਿੰਘ ਦੀ ਜਨਮ ਭੂਮੀ ਵਿਖੇ ਨਗਰ ਕੌਂਸਲ ਚੋਣਾਂ ਦੇ ਨਤੀਜਿਆਂ ਨੇ ਸੁਨਾਮ ਦੀ ਰਾਜਨੀਤੀ ਵਿੱਚ ਨਵੀਂ ਗਤੀਸ਼ੀਲਤਾ ਪੈਦਾ ਕੀਤੀ ਹੈ। ਭਾਜਪਾ ਹੁਣ…

Read More

ਮੰਤਰੀ ਅਮਨ ਅਰੋੜਾ ਨੇ ਵਿਕਾਸ ਕਾਰਜਾਂ ਦੀ ਕੀਤੀ ਸ਼ੁਰੂਆਤ 

** 20.32 ਕਰੋੜ ਰੁਪਏ ਦੀ ਆਵੇਗੀ ਲਾਗਤ  – ਮਾਨ ਸਰਕਾਰ ਬਿਨ੍ਹਾਂ ਵਿਤਕਰੇ ਕਰ ਰਹੀ ਹੈ ਪਿੰਡਾਂ ਤੇ ਸ਼ਹਿਰਾਂ ਦਾ ਵਿਕਾਸ : ਅਮਨ ਅਰੋੜਾ ਦਰਸ਼ਨ ਸਿੰਘ ਚੌਹਾਨ, Bol Punjab De, Beuro, ਸੁਨਾਮ ਪੰਜਾਬ ਦੇ ਕੈਬਨਿਟ ਮੰਤਰੀ ਅਤੇ ਆਮ ਆਦਮੀ ਪਾਰਟੀ ਦੇ ਸੂਬਾ ਪ੍ਰਧਾਨ ਅਮਨ ਅਰੋੜਾ ਨੇ ਦੂਜੇ ਦਿਨ ਲਗਾਤਾਰ ਆਪਣੇ ਹਲਕੇ ਸੁਨਾਮ ਦੇ ਵੱਖ-ਵੱਖ ਪਿੰਡਾਂ ਵਿੱਚ ਕਰੀਬ…

Read More