Headlines

ਚੀਨ-ਅਮਰੀਕਾ ਵਪਾਰਕ ਗੱਲਬਾਤ ਜਾਰੀ, ਵਿਸ਼ਵ ਅਰਥਵਿਵਸਥਾ ਦੀਆਂ ਨਜ਼ਰਾਂ ਦੋਵਾਂ ਮਹਾਸਕਤੀਆਂ ‘ਤੇ

Bol Punjab De, Buero  ਦੁਨੀਆ ਦੀਆਂ ਦੋ ਸਭ ਤੋਂ ਵੱਡੀਆਂ ਅਰਥਵਿਵਸਥਾਵਾਂ ਚੀਨ ਅਤੇ ਅਮਰੀਕਾ ਵਿਚਕਾਰ ਵਪਾਰ ਅਤੇ ਤਕਨਾਲੋਜੀ ਨਾਲ ਜੁੜੇ ਮੁੱਦਿਆਂ ‘ਤੇ ਗੱਲਬਾਤ ਦਾ ਦੌਰ ਜਾਰੀ ਹੈ। ਵਿਸ਼ਵ ਆਰਥਿਕਤਾ ਵਿੱਚ ਅਹਿਮ ਭੂਮਿਕਾ ਨਿਭਾਉਣ ਵਾਲੇ ਇਨ੍ਹਾਂ ਦੋਵਾਂ ਦੇਸ਼ਾਂ ਦੇ ਸਬੰਧਾਂ ਨੂੰ ਸਥਿਰ ਰੱਖਣ ਲਈ ਕਈ ਪੱਧਰਾਂ ‘ਤੇ ਵਿਚਾਰ-ਵਟਾਂਦਰਾ ਕੀਤਾ ਜਾ ਰਿਹਾ ਹੈ। ਪਿਛਲੇ ਕੁਝ ਸਾਲਾਂ ਦੌਰਾਨ…

Read More

ਮੁੱਖ ਮੰਤਰੀ ਦੇ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਵਿਖੇ ਲੋਕਾਂ ਦੀਆਂ ਮੁਸ਼ਕਲਾਂ ਸੁਣੀਆਂ

ਧੂਰੀ, 9 ਅਪ੍ਰੈਲ Bol Punjab De, Buero *ਲੋਕਾਂ ਦੀਆਂ ਸਮੱਸਿਆਵਾਂ ਦਾ ਤੁਰੰਤ ਪ੍ਰਭਾਵਸ਼ਾਲੀ ਹੱਲ ਯਕੀਨੀ ਬਣਾਉਣਾ ਸਰਕਾਰ ਦੀ ਤਰਜੀਹ: ਓ.ਐਸ.ਡੀ. ਸੁਖਵੀਰ ਸਿੰਘ* ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੇ ਓ.ਐਸ.ਡੀ. ਸੁਖਵੀਰ ਸਿੰਘ ਨੇ ਅੱਜ ਮੁੱਖ ਮੰਤਰੀ ਸਹਾਇਤਾ ਕੇਂਦਰ ਧੂਰੀ ਵਿਖੇ ਹਲਕਾ ਵਾਸੀਆਂ ਦੀਆਂ ਮੁਸ਼ਕਲਾਂ ਸੁਣੀਆਂ। ਇਸ ਦੌਰਾਨ ਓ.ਐਸ.ਡੀ. ਸੁਖਵੀਰ ਸਿੰਘ ਨੇ ਲੋਕਾਂ ਵੱਲੋਂ ਉਠਾਈਆਂ ਗਈਆਂ…

Read More

ਜ਼ਿਲ੍ਹਾ ਪੁਲਿਸ ਸੰਗਰੂਰ ਵੱਲੋਂ ਮਿਤੀ 18.04.2026 ਤੋਂ 24.04.2026 ਤੱਕ ਕੀਤੀ ਗਈ ਕਾਰਗੁਜਾਰੀ”

-ਨਸ਼ਿਆਂ ਵਿਰੁੱਧ ਚਲਾਈ ਮੁਹਿੰਮ ਤਹਿਤ ਜ਼ਿਲ੍ਹਾ ਸੰਗਰੂਰ ਵਿਖੇ 34 ਮੁਕੱਦਮੇਂ ਦਰਜ, 52 ਦੋਸ਼ੀਆਂ ਨੂੰ ਗ੍ਰਿਫਤਾਰ ਕੀਤਾ  ➢ ਮਿਤੀ 18.04.2026 ਨੂੰ ਸੰਗਰੂਰ ਪ੍ਰਸ਼ਾਸਨ ਵੱਲੋਂ 04 ਨਸ਼ਾ ਤਸਕਰ ਵੱਲੋਂ ਨਸ਼ਿਆਂ ਦੀ ਤਸਕਰੀ ਕਰਕੇ ਸ਼ਹਿਰ ਸੰਗਰੂਰ ਵਿਖੇ ਬਣਾਈ ਗੈਰਕਾਨੂੰਨੀ ਪ੍ਰਾਪਰਟੀ, ਬੁਲਡੋਜਰ ਚਲਾ ਕੇ ਢਾਹ ਦਿੱਤੀ। ➢ ਥਾਣਾ ਸਿਟੀ ਧੂਰੀ ਦੇ ਏਰੀਆ ਵਿੱਚ ਰਿਹਾਇਸ਼ੀ ਮਕਾਨ ਵਿੱਚ ਕੱਚ ਦੀ ਬੋਤਲ…

Read More

ਸੋਧੀਆਂ ਵੋਟਰ ਸੂਚੀਆਂ ਨਾ ਦੇਣ ਤੇ ਭੜਕੇ ਦਾਮਨ ਬਾਜਵਾ 

– ਰਾਤ ਸਮੇਂ ਐਸਡੀਐਮ ਦਫ਼ਤਰ ਮੂਹਰੇ ਦਿੱਤਾ ਧਰਨਾ  – ** ਤਹਿਸੀਲਦਾਰ ਦੇ ਭਰੋਸੇ ਮਗਰੋਂ ਧਰਨਾ ਕੀਤਾ ਸਮਾਪਤ ਦਰਸ਼ਨ ਸਿੰਘ ਚੌਹਾਨ, Bol Punjab De, Buero  ਸੁਨਾਮ ** ਅਗਾਮੀ ਨਗਰ ਕੌਂਸਲ ਚੋਣਾਂ ਤੋਂ ਪਹਿਲਾਂ ਸਥਾਨਕ ਪ੍ਰਸ਼ਾਸਨ ਵੱਲੋਂ ਵਿਰੋਧੀ ਪਾਰਟੀਆਂ ਨੂੰ ਸੋਧੀਆਂ ਹੋਈਆਂ ਵੋਟਰ ਸੂਚੀਆਂ ਨਾ ਦਿੱਤੇ ਜਾਣ ਤੋਂ ਖਫ਼ਾ ਹੋਕੇ ਭਾਜਪਾ ਜ਼ਿਲ੍ਹਾ ਸੰਗਰੂਰ -2 ਦੀ ਪ੍ਰਧਾਨ ਦਾਮਨ ਬਾਜਵਾ…

Read More

ਆਬਾਨ ਪਬਲਿਕ ਸਕੂਲ ਦਾ 5ਵੀਂ ਜਮਾਤ ਦਾ ਨਤੀਜਾ 100 ਫੀਸਦੀ ਰਿਹਾ

ਅਸ਼ਰਫ ਅਨਸਾਰੀ, ਮਾਲੇਰਕੋਟਲਾ Bol Punjab De, Buero ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਘੋਸ਼ਿਤ 5ਵੀਂ ਜਮਾਤ ਦਾ ਆਬਾਨ ਪਬਲਿਕ ਸਕੂਲ ਦਾ ਨਤੀਜਾ 100 ਫੀਸਦੀ ਰਿਹਾ। ਸਕੂਲ ਦੀ ਪ੍ਰਿੰਸੀਪਲ ਰੁਖਸਾਨਾ ਪਰਵੀਨ ਨੇ ਦੱਸਿਆ ਕਿ ਸਕੂਲ ਦੇ ਸਾਰੇ ਵਿਿਦਆਰਥੀ ਪਹਿਲੇ ਦਰਜੇ ਵਿੱਚ ਪਾਸ ਹੋਏ ਹਨ। ਰਬੀਨਾ ਪ੍ਰਵੀਨ ਪੁੱਤਰੀ ਮੁਹੱਮਦ ਨਜ਼ੀਰ ਨੇ 493/500 (98.6%) ਨੰਬਰ ਲੈ ਕੇ ਸਕੂਲ ਵਿੱਚੋਂ…

Read More

ਵਿਧਾਇਕ ਜਮੀਲ ਉਰ ਰਹਿਮਾਨ ਵੱਲੋਂ ਪੱਤਰਕਾਰਾਂ ਵਿਰੁੱਧ ਭੱਦੀ ਸ਼ਬਦਾਵਲੀ ਦੀ ਵਰਤੋਂ; ਪ੍ਰੈੱਸ ਕਲੱਬ ਵੱਲੋਂ ਨਿੰਦਾ ਮਤਾ ਪਾਸ

ਮਾਲੇਰਕੋਟਲਾ: ਅਸ਼ਰਫ ਅਨਸਾਰੀ, Bol Punjab De, Buero  ਮਾਲੇਰਕੋਟਲਾ ਦੇ ਵਿਧਾਇਕ ਜਮੀਲ ਉਰ ਰਹਿਮਾਨ ਵੱਲੋਂ ਪੱਤਰਕਾਰ ਭਾਈਚਾਰੇ ਵਿਰੁੱਧ ਵਰਤੀ ਗਈ ਕਥਿਤ ਘਟੀਆ ਸ਼ਬਦਾਵਲੀ ਦਾ ਮਾਮਲਾ ਹੁਣ ਕਾਫੀ ਗਰਮਾ ਗਿਆ ਹੈ। ਇਸ ਘਟਨਾ ਦੇ ਵਿਰੋਧ ਵਿੱਚ ਮਾਲੇਰਕੋਟਲਾ ਡਿਸਟ੍ਰਿਕਟ ਪ੍ਰੈੱਸ ਕਲੱਬ ਦੀ ਇੱਕ ਹੰਗਾਮੀ ਮੀਟਿੰਗ ਹੋਈ, ਜਿਸ ਵਿੱਚ ਸਮੂਹ ਪੱਤਰਕਾਰਾਂ ਨੇ ਇਕਜੁੱਟ ਹੋ ਕੇ ਵਿਧਾਇਕ ਖ਼ਿਲਾਫ਼ ਸਰਬਸੰਮਤੀ ਨਾਲ…

Read More

ਆਲਮਾਈਟੀ ਪਬਲਿਕ ਸੀ. ਸੈ. ਸਕੂਲ ਮਾਲੇਰਕੋਟਲਾ ਦਾ ਨਤੀਜਾ 100 ਪ੍ਰਤੀਸ਼ਤ ਰਿਹਾ

ਅਸ਼ਰਫ ਅਨਸਾਰੀ, ਮਾਲੇਰਕੋਟਲਾ Bol Punjab De, Buero  ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਘੋਸ਼ਿਤ 8ਵੀਂ ਜਮਾਤ ਦੇ ਨਤੀਜੇ ਵਿੱਚ ਆਲਮਾਈਟੀ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਜਮਾਲਪੁਰਾ, ਮਾਲੇਰਕੋਟਲਾ ਦਾ ਨਤੀਜਾ 100 ਫੀਸਦੀ ਰਿਹਾ। ਅਮੀਮਾ ਪੁੱਤਰੀ ਮੁਹੰਮਦ ਸਲੀਮ ਨੇ 600 ਵਿੱਚੋਂ 540 ਨੰਬਰ ਲੈ ਕੇ ਸਕੂਲ ਵਿੱਚੋਂ ਪਹਿਲਾ ਸਥਾਨ ਪ੍ਰਾਪਤ ਕੀਤਾ। ਆਫੀਆ ਪੁੱਤਰੀ ਮੁਹੰਮਦ ਯੂਨਸ ਨੇ 509/600 ਨੰਬਰ ਲੈ ਕੇ…

Read More

*ਦੇਸ਼ ਦੀਆਂ ਸਮੂਹ ਰਾਜ ਸਰਕਾਰਾਂ ਨੂੰ ਅਪੀਲ ਕਰਾਂਗੇ ਕਿ ਉਹ ਮਨਰੇਗਾ ਸਬੰਧੀ ਕਾਨੂੰਨ ਵਿੱਚ ਮਜ਼ਦੂਰ ਪੱਖੀ ਸੰਸੋਧਨ ਕਰਨ : ਕੇ.ਐਨ.ਉਮੇਸ਼*

*‘ਸੀਪੀਐਮ ਸਾਰੇ ਦੇਸ਼ ਦੀਆਂ ਸਰਕਾਰਾਂ ਤੱਕ ਪਹੁੰਚ ਕਰਕੇ ਕਾਨੂੰਨ ਵਿੱਚ ਬਦਲਾਅ ਦੀ ਮੰਗ ਰੱਖੇਗੀ’* *ਕਾਨੂੰਨ ਵਿੱਚ ਬਦਲਾਅ ਨੂੰ ਲੈ ਕੇ ਛੇਤੀ ਹੀ ਪੰਜਾਬ ਸਰਕਾਰ ਨੂੰ ਮਿਲੇਗਾ ਡੈਪੂਟੇਸ਼ਨ : ਕਾਮਰੇਡ ਸੁਖਵਿੰਦਰ ਸਿੰਘ ਸੇਖੋਂ* ਸੰਗਰੂਰ, 10 ਜੂਨ Bol Punjab De, Buero  ਦੇਸ਼ ਦੇ ਸਮੂਹ ਰਾਜਾਂ ਦੀਆਂ ਸਰਕਾਰਾਂ ਨੂੰ ਅਪੀਲ ਕਰਾਂਗੇ ਕਿ ਉਹ ਕੇਂਦਰ ਸਰਕਾਰ ਵੱਲੋਂ ਪਾਸ ਕੀਤੇ…

Read More

ਜ਼ਿਲ੍ਹਾ ਪ੍ਰਸਾਸ਼ਨ ਵੱਲੋਂ ਇੰਡਸਟਰੀ ਨੂੰ ਸਾਜਗਾਰ ਮਾਹੌਲ ਦੇਣ ਲਈ ਲਗਾਤਾਰ ਯਤਨ – ਵਿਰਾਜ ਐਸ. ਤਿੜਕੇ

*ਪੀ.ਐਸ.ਟੀ.ਸੀ. ਵੱਲੋਂ ਡਿਪਟੀ ਕਮਿਸ਼ਨਰ ਦਫ਼ਤਰ ਵਿਖੇ ਮੀਟਿੰਗ, ਵਪਾਰੀਆਂ ਦੀਆਂ ਸਮੱਸਿਆਵਾਂ ਦੇ ਜਲਦ ਨਿਪਟਾਰੇ ਦਾ ਭਰੋਸਾ * ਵਪਾਰਕ ਸਰਗਰਮੀਆਂ ਨੂੰ ਹੋਰ ਮਜ਼ਬੂਤ ਕਰਨ ਲਈ ਅਧਿਕਾਰੀਆਂ ਨੂੰ ਤੁਰੰਤ ਕਾਰਵਾਈ ਦੇ ਨਿਰਦੇਸ਼ ਮਾਲੇਰਕੋਟਲਾ, 13 ਅਪ੍ਰੈਲ :Bol Punjab De, Buero               ਪੰਜਾਬ ਸਰਕਾਰ ਵੱਲੋਂ ਸੂਬੇ ਵਿੱਚ ਉਦਯੋਗ ਅਤੇ ਵਪਾਰ ਨੂੰ ਉਤਸ਼ਾਹਿਤ ਕਰਨ ਅਤੇ ਕਾਰੋਬਾਰ ਲਈ ਸਾਜਗਾਰ ਮਾਹੌਲ ਤਿਆਰ ਕਰਨ ਲਈ ਲਗਾਤਾਰ ਯਤਨ ਕੀਤੇ ਜਾ ਰਹੇ ਹਨ। ਇਸੇ ਸੰਦਰਭ ਵਿੱਚ ਡਿਪਟੀ ਕਮਿਸ਼ਨਰ ਮਾਲੇਰਕੋਟਲਾ ਵਿਰਾਜ ਐਸ. ਤਿੜਕੇ ਦੀ ਅਗਵਾਈ ਹੇਠ  ਡਿਪਟੀ ਕਮਿਸ਼ਨਰ ਦਫ਼ਤਰ ਦੇ ਮੀਟਿੰਗ ਹਾਲ ਵਿਖੇ  ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਅਤੇ ਪੰਜਾਬ ਸਟੇਟ ਟਰੇਡਰਜ਼ ਕਮਿਸ਼ਨ ਦੇ ਪ੍ਰਤੀਨਿਧੀਆਂ ਨਾਲ ਇੱਕ ਮਹੱਤਵਪੂਰਨ ਮੀਟਿੰਗ ਆਯੋਜਿਤ ਕੀਤੀ ਗਈ। ਮੀਟਿੰਗ ਵਿੱਚ ਚੇਅਰਮੈਨ ਜ਼ਿਲ੍ਹਾ ਟਰੇਡਰਜ਼ ਕਮਿਸ਼ਨ ਆਜ਼ਮ ਦਾਰਾ, ਚੇਅਰਮੈਨ ਵਿਧਾਨ ਸਭਾ ਹਲਕਾ ਮਾਲੇਰਕੋਟਲਾ ਇਮਿਤਿਆਜ਼ ਅਲੀ, ਚੇਅਰਮੈਨ ਵਿਧਾਨ ਸਭਾ ਹਲਕਾ ਅਮਰਗੜ੍ਹ ਅਸ਼ਵਨੀ ਕੁਮਾਰ, ਐਸ.ਡੀ.ਐਮ ਮਾਲੇਰਕੋਟਲਾ ਕਨੂ ਗਰਗ, ਐਸ.ਡੀ.ਐਮ ਅਮਰਗੜ੍ਹ ਹਰਬੰਸ ਸਿੰਘ ਸਮੇਤ ਹੋਰ ਵਿਭਾਗਾਂ ਦੇ ਅਧਿਕਾਰੀ ਮੌਜੂਦ ਸਨ। ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਨੇ ਵਪਾਰੀਆਂ ਦੀਆਂ ਸਮੱਸਿਆਵਾਂ ਨੂੰ ਬੜੀ ਗੰਭੀਰਤਾ ਨਾਲ ਸੁਣਿਆ ਅਤੇ ਉਨ੍ਹਾਂ ਦੇ ਸਮੇਂ-ਸਿਰ ਨਿਪਟਾਰੇ ਲਈ ਸਬੰਧਤ ਵਿਭਾਗਾਂ ਨੂੰ ਤੁਰੰਤ ਕਾਰਵਾਈ ਕਰਨ ਦੇ ਨਿਰਦੇਸ਼ ਜਾਰੀ ਕੀਤੇ। ਉਨ੍ਹਾਂ ਕਿਹਾ ਕਿ ਵਪਾਰਕ ਗਤੀਵਿਧੀਆਂ ਨੂੰ ਸੁਚਾਰੂ ਬਣਾਉਣਾ ਅਤੇ ਵਪਾਰੀਆਂ ਨੂੰ ਹਰ ਤਰ੍ਹਾਂ ਦੀ ਸਹੂਲਤ ਪ੍ਰਦਾਨ ਕਰਨਾ ਜ਼ਿਲ੍ਹਾ ਪ੍ਰਸ਼ਾਸਨ ਦੀ ਪ੍ਰਾਥਮਿਕਤਾ ਹੈ।  ਉਨ੍ਹਾਂ ਪੁਲਿਸ ਵਿਭਾਗ ਨੂੰ ਹਦਾਇਤ ਕੀਤੀ ਕਿ ਕਮਰਸ਼ੀਅਲ ਇਲਾਕਿਆਂ ਅਤੇ ਬਾਜ਼ਾਰਾਂ ਵਿੱਚ ਪੈਟਰੋਲਿੰਗ ਵਧਾਈ ਜਾਵੇ ਤਾਂ ਜੋ ਵਪਾਰੀਆਂ ਨੂੰ ਸੁਰੱਖਿਅਤ ਮਾਹੌਲ ਮਿਲ ਸਕੇ। ਇਸ ਤੋਂ ਇਲਾਵਾ ਟਰੈਫਿਕ ਸੰਬੰਧੀ ਸਮੱਸਿਆਵਾਂ ਦੇ ਹੱਲ ਲਈ ਅਹਿਮਦਗੜ੍ਹ, ਅਮਰਗੜ੍ਹ ਅਤੇ ਮਾਲੇਰਕੋਟਲਾ ਸ਼ਹਿਰ ਲਈ ਵਿਸ਼ੇਸ਼ ਟਰੈਫਿਕ ਯੋਜਨਾ ਤਿਆਰ ਕਰਨ ਦੇ ਆਦੇਸ਼ ਦਿੱਤੇ ਗਏ। ਚੇਅਰਮੈਨ ਜ਼ਿਲ੍ਹਾ ਟਰੇਡਰਜ਼ ਕਮਿਸ਼ਨ ਆਜ਼ਮ ਦਾਰਾ ਨੇ ਦੱਸਿਆ ਕਿ ਟਰੇਡਰਜ਼ ਕਮਿਸ਼ਨ ਦੇ ਪ੍ਰਤੀਨਿਧੀਆਂ ਵੱਲੋਂ ਵੱਖ-ਵੱਖ ਵਿਧਾਨ ਸਭਾ ਹਲਕਿਆਂ ਵਿੱਚ ਜਾ ਕੇ ਵਪਾਰੀਆਂ ਨਾਲ ਸਿੱਧਾ ਸੰਪਰਕ ਕੀਤਾ ਗਿਆ ਹੈ ਅਤੇ ਉਨ੍ਹਾਂ ਦੀਆਂ ਸਮੱਸਿਆਵਾਂ ਨੂੰ ਇਕੱਠਾ ਕਰਕੇ ਪ੍ਰਸ਼ਾਸਨ ਦੇ ਧਿਆਨ ਵਿੱਚ ਲਿਆਂਦਾ ਗਿਆ ਹੈ। ਉਨ੍ਹਾਂ ਨੇ ਬਾਜ਼ਾਰਾਂ ਵਿੱਚ ਪਖਾਨਿਆਂ ਅਤੇ ਬਜਾਰਾਂ ਦੀ ਸਾਫ ਸਫਾਈ, ਪਾਰਕਿੰਗ ਅਤੇ ਸਟ੍ਰੀਟ ਲਾਈਟਾਂ ਵਰਗੀਆਂ ਮੁੱਢਲੀਆਂ ਸਹੂਲਤਾਂ ਦੇ ਤੁਰੰਤ ਸੁਧਾਰ ਦੀ ਲੋੜ ‘ਤੇ ਜ਼ੋਰ ਦਿੱਤਾ।             ਡਿਪਟੀ ਕਮਿਸ਼ਨਰ ਨੇ ਵਪਾਰੀਆਂ ਅਤੇ ਉਦਯੋਗਪਤੀਆਂ ਨੂੰ ਅਪੀਲ ਕੀਤੀ ਕਿ ਉਹ ਆਪਣੀਆਂ ਸਮੱਸਿਆਵਾਂ ਦੇ ਹੱਲ ਲਈ ਸਬੰਧਤ ਵਿਭਾਗਾਂ ਨਾਲ ਸਿੱਧਾ ਸੰਪਰਕ ਬਣਾਈ ਰੱਖਣ, ਕਿਉਂਕਿ ਪੰਜਾਬ ਸਰਕਾਰ ਵੱਲੋਂ ਪਾਰਦਰਸ਼ੀ ਅਤੇ ਜਵਾਬਦੇਹ ਪ੍ਰਸ਼ਾਸਨ ਲਈ ਪਹਿਲਾਂ ਹੀ ਨਿਰਦੇਸ਼ ਜਾਰੀ ਕੀਤੇ ਗਏ ਹਨ।ਉਨ੍ਹਾਂ ਭਰੋਸਾ ਦਿੱਤਾ ਕਿ ਜ਼ਿਲ੍ਹਾ ਪ੍ਰਸ਼ਾਸਨ ਵਪਾਰ ਅਤੇ ਉਦਯੋਗ ਦੇ ਵਿਕਾਸ ਲਈ ਹਰ ਸੰਭਵ ਸਹਿਯੋਗ ਪ੍ਰਦਾਨ ਕਰਦਾ ਰਹੇਗਾ ਅਤੇ ਵਪਾਰੀਆਂ ਦੀਆਂ ਵਾਜਿਬ ਸਮੱਸਿਆਵਾਂ ਦਾ ਨਿਪਟਾਰਾ ਤਰਜੀਹ ਦੇ ਅਧਾਰ ‘ਤੇ ਕੀਤਾ ਜਾਵੇਗਾ। ਇਸ ਮੌਕੇ ਡੀ.ਡੀ.ਪੀ.ਓ ਰੂਪ ਸਿੰਘ, ਐਕਸ਼ੀਅਨ ਪੀ.ਐਸ.ਪੀ.ਸੀ.ਐਲ ਇੰਜੀ ਹਰਵਿੰਦਰ ਸਿੰਘ, ਜ਼ਿਲਾ ਮੰਡੀ ਅਫਸਰ ਜਸਪਾਲ ਸਿੰਘ, ਲੇਬਰ ਇੰਸਪੈਕਟਰ ਗੁਰਪ੍ਰੀਤ ਸਿੰਘ,ਏ.ਐਮ.ਈ ਇੰਜ. ਨਰਿੰਦਰ ਕੁਮਾਰ,ਈ.ਟੀ.ਓ ਨਛੱਤਰ ਸਿੰਘ, ਇੰਸਪੈਕਟਰ ਦਵਿੰਦਰ ਸਿੰਘ, ਆਬਕਾਰੀ ਇੰਸਪੈਕਟਰ ਅਜੇ ਕੁਮਾਰ ਮਿੱਤਲ…

Read More