Headlines

ਐੱਸ.ਆਈ.ਆਰ.-2026 ਸਬੰਧੀ ਸਵੀਪ ਟੀਮ ਵੱਲੋਂ ‘ਘਰ-ਘਰ ਦਸਤਕ’ ਜਾਗਰੂਕਤਾ ਮੁਹਿੰਮ ਦੀ ਸ਼ੁਰੂਆਤ

ਆਂਗਣਵਾੜੀ ਸੈਂਟਰ ਇਲਿਆਸ ਖਾਂ ਵਿਖੇ ਨਾਗਰਿਕਾਂ ਨੂੰ ਵੋਟਰ ਸੂਚੀ ਸੁਧਾਈ ਪ੍ਰਕਿਰਿਆ ਬਾਰੇ ਕੀਤਾ ਜਾਗਰੂਕ ਮਾਲੇਰਕੋਟਲਾ, 12 ਜੂਨ Bol Punjab De, Buero                  ਭਾਰਤ ਚੋਣ ਕਮਿਸ਼ਨ ਵੱਲੋਂ ਚਲਾਈ ਜਾ ਰਹੀ ਸਪੈਸ਼ਲ ਇੰਟੈਂਸਿਵ ਰਿਵੀਜ਼ਨ (ਐੱਸ.ਆਈ.ਆਰ.)-2026 ਮੁਹਿੰਮ ਨੂੰ ਸਫਲ ਬਣਾਉਣ ਅਤੇ ਵੱਧ ਤੋਂ ਵੱਧ ਨਾਗਰਿਕਾਂ ਨੂੰ ਇਸ ਪ੍ਰਕਿਰਿਆ ਨਾਲ ਜੋੜਨ ਦੇ ਉਦੇਸ਼ ਨਾਲ ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਵਿਰਾਜ ਐਸ. ਤਿੜਕੇ ਦੀਆਂ ਹਦਾਇਤਾਂ ਅਤੇ ਸਵੀਪ ਨੋਡਲ ਅਫਸਰ (ਕਾਲਜਾਂ) ਮੁੰਹਮਦ ਇਰਫਾਨ ਫਾਰੂਕੀ ਦੀ ਅਗਵਾਈ ਹੇਠ ਸਵੀਪ ਟੀਮ ਮਾਲੇਰਕੋਟਲਾ ਵੱਲੋਂ ‘ਘਰ-ਘਰ ਦਸਤਕ’ ਜਾਗਰੂਕਤਾ ਮੁਹਿੰਮ ਦਾ ਆਗਾਜ਼ ਕੀਤਾ ਗਿਆ।                  ਇਸ ਮੁਹਿੰਮ ਤਹਿਤ ਸਵੀਪ ਟੀਮ ਵੱਲੋਂ ਸਥਾਨਕ ਵਿਦਿਅਕ ਸੰਸਥਾਵਾਂ ਅਤੇ ਆਂਗਣਵਾੜੀ ਸੈਂਟਰਾਂ ਵਿਖੇ ਪਹੁੰਚ ਕਰਕੇ ਵਿਦਿਆਰਥੀਆਂ, ਮਾਪਿਆਂ ਅਤੇ ਆਮ ਨਾਗਰਿਕਾਂ ਨੂੰ ਐੱਸ.ਆਈ.ਆਰ.-2026 ਸਬੰਧੀ ਵਿਸਥਾਰਪੂਰਵਕ ਜਾਣਕਾਰੀ ਦਿੱਤੀ ਗਈ। ਇਸ ਤੋਂ ਇਲਾਵਾ ਟੀਮ ਨੇ ਵੱਖ-ਵੱਖ ਮੁਹੱਲਿਆਂ, ਦੁਕਾਨਾਂ, ਵਪਾਰਕ ਅਦਾਰਿਆਂ ਅਤੇ ਹੋਰ ਜਨਤਕ ਥਾਵਾਂ ’ਤੇ ਜਾ ਕੇ ਲੋਕਾਂ ਨੂੰ ਵੋਟਰ ਸੂਚੀ ਸੁਧਾਈ ਮੁਹਿੰਮ ਬਾਰੇ ਜਾਗਰੂਕ ਕੀਤਾ।             ਸਹਾਇਕ ਸਵੀਪ ਨੋਡਲ ਅਫ਼ਸਰ ਮੁਹੰਮਦ ਬਸ਼ੀਰ ਨੇ ਦੱਸਿਆ ਕਿ ਐੱਸ.ਆਈ.ਆਰ.-2026 ਦਾ ਮੁੱਖ ਉਦੇਸ਼ ਵੋਟਰ ਸੂਚੀਆਂ ਨੂੰ ਹੋਰ ਸ਼ੁੱਧ, ਪਾਰਦਰਸ਼ੀ ਅਤੇ ਭਰੋਸੇਯੋਗ ਬਣਾਉਣਾ ਹੈ ਤਾਂ ਜੋ ਕੋਈ ਵੀ ਯੋਗ ਵੋਟਰ ਆਪਣੇ ਸੰਵਿਧਾਨਕ ਵੋਟ ਦੇ ਅਧਿਕਾਰ ਤੋਂ ਵਾਂਝਾ ਨਾ ਰਹੇ। ਉਨ੍ਹਾਂ ਨਾਗਰਿਕਾਂ ਨੂੰ ਅਪੀਲ ਕੀਤੀ ਕਿ ਉਹ ਬੀ.ਐਲ.ਓਜ਼ ਨਾਲ ਪੂਰਾ ਸਹਿਯੋਗ ਕਰਨ, ਗਣਨਾ ਫਾਰਮ ਧਿਆਨ ਨਾਲ ਭਰਨ, ਨਵੀਨਤਮ ਫੋਟੋ ਮੁਹੱਈਆ ਕਰਵਾਉਣ ਅਤੇ ਲੋੜੀਂਦੇ ਦਸਤਾਵੇਜ਼ ਸਮੇਂ ਸਿਰ ਜਮ੍ਹਾਂ ਕਰਵਾਉਣ।            ਉਨ੍ਹਾਂ ਦੱਸਿਆ ਕਿ ਐੱਸ.ਆਈ.ਆਰ.-2026 ਤਹਿਤ 25 ਜੂਨ ਤੋਂ 24 ਜੁਲਾਈ 2026 ਤੱਕ ਬੀ.ਐਲ.ਓਜ਼ ਘਰ-ਘਰ ਜਾ ਕੇ ਗਣਨਾ ਫਾਰਮ ਭਰਵਾਉਣਗੇ। ਇਸ ਉਪਰੰਤ 03 ਅਗਸਤ 2026 ਨੂੰ ਡਰਾਫਟ ਵੋਟਰ ਸੂਚੀ ਪ੍ਰਕਾਸ਼ਿਤ ਕੀਤੀ ਜਾਵੇਗੀ। ਦਾਅਵੇ ਅਤੇ ਇਤਰਾਜ਼ 03 ਅਗਸਤ ਤੋਂ 02 ਸਤੰਬਰ 2026 ਤੱਕ ਪ੍ਰਾਪਤ ਕੀਤੇ ਜਾਣਗੇ ਅਤੇ 01 ਅਕਤੂਬਰ 2026 ਨੂੰ ਅੰਤਿਮ ਵੋਟਰ ਸੂਚੀ ਜਾਰੀ ਕੀਤੀ ਜਾਵੇਗੀ।            ਸਵੀਪ ਟੀਮ ਨੇ ਨਾਗਰਿਕਾਂ ਨੂੰ ਸੋਸ਼ਲ ਮੀਡੀਆ ’ਤੇ ਫੈਲ ਰਹੀਆਂ  ਅਫ਼ਵਾਹਾਂ ਤੋਂ ਸੁਚੇਤ ਰਹਿਣ ਅਤੇ ਸਿਰਫ਼ ਚੋਣ ਕਮਿਸ਼ਨ ਅਤੇ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਜਾਰੀ ਅਧਿਕਾਰਤ ਜਾਣਕਾਰੀ ’ਤੇ ਹੀ ਭਰੋਸਾ ਕਰਨ ਦੀ ਅਪੀਲ ਵੀ ਕੀਤੀ।

Read More

ਅਮਰੀਕਾ-ਈਰਾਨ ਸ਼ਾਂਤੀ ਸਮਝੌਤਾ ਲਗਭਗ ਤਿਆਰ, ਖੇਤਰੀ ਤਣਾਅ ਘਟਣ ਦੀ ਉਮੀਦ

15 ਜੂਨ Bol Punjab De, Buero : ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਦਾਅਵਾ ਕੀਤਾ ਹੈ ਕਿ ਅਮਰੀਕਾ ਅਤੇ ਈਰਾਨ ਵਿਚਾਲੇ ਸ਼ਾਂਤੀ ਸਮਝੌਤਾ ਲਗਭਗ ਤਿਆਰ ਹੋ ਚੁੱਕਾ ਹੈ। ਉਨ੍ਹਾਂ ਮੁਤਾਬਕ ਦੋਵੇਂ ਦੇਸ਼ਾਂ ਵਿਚਾਲੇ ਚੱਲ ਰਹੀਆਂ ਕੂਟਨੀਤਿਕ ਗੱਲਬਾਤਾਂ ਨੇ ਮਹੱਤਵਪੂਰਨ ਤਰੱਕੀ ਕੀਤੀ ਹੈ ਅਤੇ ਜਲਦ ਹੀ ਇਸ ਸਬੰਧੀ ਅਧਿਕਾਰਕ ਐਲਾਨ ਹੋ ਸਕਦਾ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਪ੍ਰਸਤਾਵਿਤ ਸਮਝੌਤੇ…

Read More

🙏 ਲੋਕਾਂ ਦੇ ਸਹਿਯੋਗ ਲਈ ਖ਼ਾਸ ਅਪੀਲ – Bol Punjab De

📢 “Bol Punjab De” ਨੂੰ ਹੋਰ ਬਿਹਤਰ ਬਣਾਉਣ ਲਈ ਤੁਹਾਡਾ ਸਹਿਯੋਗ ਲਾਜ਼ਮੀ ਹੈ! ਪਿਆਰੇ ਪੰਜਾਬ ਦੇ ਵਾਸਿਓ, ਸਾਡੀ ਟੀਮ ਦਿਲੋਂ ਮਿਹਨਤ ਕਰ ਰਹੀ ਹੈ ਕਿ Bol Punjab De ਤੁਹਾਨੂੰ ਸਹੀ, ਤੇਜ਼ ਤੇ ਸਾਫ਼-ਸੁਥਰੀਆਂ ਖ਼ਬਰਾਂ ਹਰ ਰੋਜ਼ ਮਿਲਦੀਆਂ ਰਹਿਣ।ਇਹ ਸਫ਼ਰ ਅਜੇ ਸ਼ੁਰੂ ਹੋਇਆ ਹੈ—ਤੇ ਅਸੀਂ ਚਾਹੁੰਦੇ ਹਾਂ ਕਿ ਤੁਸੀਂ ਵੀ ਸਾਡੇ ਨਾਲ ਇਸ ਯਾਤਰਾ ਦਾ ਹਿੱਸਾ…

Read More

ਸੁਨਾਮ ਚ , ਮਿਲਿਆ ਡੇਂਗੂ ਦਾ ਲਾਰਵਾ 

** ਸਿਹਤ ਵਿਭਾਗ ਦੀਆਂ ਟੀਮਾਂ ਛਿੜਕਾਅ ਚ, ਜੁਟੀਆਂ  ** ਭਾਜਪਾ ਕੌਂਸਲਰ ਮੋਨਿਕਾ ਗੋਇਲ ਨੇ ਸਫ਼ਾਈ ਕਾਰਜਾਂ ਦਾ ਲਿਆ ਜਾਇਜ਼ਾ  ਦਰਸ਼ਨ ਸਿੰਘ ਚੌਹਾਨ, Bol Punjab De, Buero  ਸੁਨਾਮ — ਸ਼ਹੀਦ ਊਧਮ ਸਿੰਘ ਦੀ ਜਨਮ ਭੂਮੀ ਸੁਨਾਮ ਦੇ ਵਾਰਡ ਨੰਬਰ 17 ਵਿੱਚ ਚੱਲ ਰਹੇ ਦਵਾਈ ਦੇ ਛਿੜਕਾਅ ਦੌਰਾਨ ਡੇਂਗੂ ਦਾ ਲਾਰਵਾ ਮਿਲਿਆ ਹੈ। ਸਿਹਤ ਵਿਭਾਗ ਦੇ ਕਾਮਿਆਂ…

Read More

ਕਣਕ ਦੀ ਖ਼ਰੀਦ ਨਾ ਹੋਣ ਕਾਰਨ ਕਿਸਾਨ ਪ੍ਰੇਸ਼ਾਨ– ਗੋਲਡੀ 

— ਕਿਹਾ ਸੂਬਾ ਸਰਕਾਰ ਦੇ ਦਾਅਵਿਆਂ ਨੂੰ ਦੱਸਿਆ ਕੋਰਾ ਝੂਠ  ਦਰਸ਼ਨ ਸਿੰਘ ਚੌਹਾਨ, Bol Punjab De, Buero  ਸੁਨਾਮ — ਸ਼੍ਰੋਮਣੀ ਅਕਾਲੀ ਦਲ ਦੇ ਜਨਰਲ ਸਕੱਤਰ ਅਤੇ ਵਿਧਾਨ ਸਭਾ ਹਲਕਾ ਸੁਨਾਮ ਦੇ ਇੰਚਾਰਜ਼ ਵਿਨਰਜੀਤ ਸਿੰਘ ਗੋਲਡੀ ਨੇ ਆਖਿਆ ਕਿ ਮੰਡੀਆਂ ਵਿੱਚ ਕਣਕ ਦੀ ਖਰੀਦ ਨਾ ਹੋਣ ਕਾਰਨ ਅੰਨਦਾਤਾ ਪ੍ਰੇਸ਼ਾਨੀ ਦੇ ਆਲਮ ਵਿੱਚ ਦਿਖਾਈ ਦੇ ਰਿਹਾ ਹੈ। ਉਨ੍ਹਾਂ…

Read More

ਮੰਤਰੀ ਅਮਨ ਅਰੋੜਾ ਨੇ ਦੌੜਾਕ ਸਹਿਨੂਰ ਬਾਵਾ ਨੂੰ ਕੀਤਾ ਸਨਮਾਨਤ 

* ਅੰਡਰ-20 ਏਸ਼ੀਅਨ ਚੈਂਪੀਅਨਸ਼ਿਪ ਵਿੱਚ ਰਿਲੇਅ ਰੇਸ ਚ , ਜਿਤਿਆ ਗੋਲਡ ਮੈਡਲ  ਦਰਸ਼ਨ ਸਿੰਘ ਚੌਹਾਨ, Bol Punjab De, Buero  ਸੁਨਾਮ, ਹਾਂਗਕਾਂਗ ਵਿਖੇ ਹੋਈ ਅੰਡਰ-20 ਏਸ਼ੀਅਨ ਅਥਲੈਟਿਕਸ ਚੈਂਪੀਅਨਸ਼ਿਪ ਵਿੱਚ ਭਾਰਤੀ ਟੀਮ ਦਾ ਹਿੱਸਾ ਬਣਕੇ ਰਿਲੇਅ ਰੇਸ ਵਿੱਚ ਗੋਲਡ ਮੈਡਲ ਜਿੱਤਣ ਵਾਲੀ ਪਿੰਡ ਖਡਿਆਲ ਦੀ ਹੋਣਹਾਰ ਅਥਲੀਟ ਸਹਿਨੂਰ ਬਾਵਾ ਨੂੰ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਸਨਮਾਨਿਤ ਕੀਤਾ।…

Read More

ਨਗਰਪੰਚਾਇਤਅਮਰਗੜ੍ਹਚੋਣਾਂਲਈਚੋਣਅਮਲੇਦੀਦੂਜੀਫਾਈਨਲਰਿਹਰਸਲਸੰਪੰਨ

·        25 ਮਈ ਨੂੰ ਸਰਕਾਰੀ ਕਾਲਜ ਅਮਰਗੜ੍ਹ ਤੋਂ ਰਵਾਨਾ ਹੋਣਗੀਆਂ ਪੋਲਿੰਗ ਪਾਰਟੀਆਂ : ਹਰੰਬਸ ਸਿੰਘ ਅਮਰਗੜ੍ਹ, 23 ਮਈ Bol Punjab De, Buero                   ਨਗਰ ਪੰਚਾਇਤ ਅਮਰਗੜ੍ਹ ਦੀਆਂ ਚੋਣਾਂ ਨੂੰ ਸੁਚੱਜੇ, ਨਿਰਪੱਖ ਅਤੇ ਸ਼ਾਂਤਮਈ ਢੰਗ ਨਾਲ ਨੇਪਰੇ ਚਾੜ੍ਹਣ ਲਈ ਤਾਇਨਾਤ ਚੋਣ ਅਮਲੇ ਦੀ ਦੂਜੀ ਅਤੇ ਫਾਈਨਲ ਰਿਹਰਸਲ ਅੱਜ ਸਥਾਨਕ ਸਰਕਾਰੀ ਕਾਲਜ ਅਮਰਗੜ੍ਹ ਵਿਖੇ ਰਿਟਰਨਿੰਗ ਅਫ਼ਸਰ-ਕਮ-ਐਸ.ਡੀ.ਐਮ. ਅਮਰਗੜ੍ਹ ਹਰੰਬਸ ਸਿੰਘ ਦੀ ਅਗਵਾਈ ਹੇਠ ਆਯੋਜਿਤ ਕੀਤੀ ਗਈ।               ਰਿਹਰਸਲ ਦੌਰਾਨ ਚੋਣ ਅਮਲੇ ਨੂੰ ਪੋਲਿੰਗ ਪ੍ਰਕਿਰਿਆ ਸਬੰਧੀ ਵਿਸਥਾਰਪੂਰਵਕ ਜਾਣਕਾਰੀ ਦਿੱਤੀ ਗਈ ਅਤੇ ਚੋਣਾਂ ਦੌਰਾਨ ਨਿਭਾਈ ਜਾਣ ਵਾਲੀ ਡਿਊਟੀ ਬਾਰੇ ਜ਼ਰੂਰੀ ਦਿਸ਼ਾ-ਨਿਰਦੇਸ਼ ਜਾਰੀ ਕੀਤੇ ਗਏ। ਇਸ ਮੌਕੇ ਪੋਲਿੰਗ ਪਾਰਟੀਆਂ ਨੂੰ ਵੋਟਿੰਗ ਪ੍ਰਕਿਰਿਆ, ਮੌਕ ਪੋਲ, ਸੀਲਿੰਗ ਪ੍ਰਕਿਰਿਆ ਅਤੇ ਚੋਣ ਕਮਿਸ਼ਨ ਦੀਆਂ ਹਦਾਇਤਾਂ ਬਾਰੇ ਜਾਣੂ ਕਰਵਾਇਆ ਗਿਆ।                ਰਿਟਰਨਿੰਗ ਅਫ਼ਸਰ ਹਰੰਬਸ ਸਿੰਘ ਨੇ ਕਿਹਾ ਕਿ ਚੋਣਾਂ ਨੂੰ ਪੂਰੀ ਪਾਰਦਰਸ਼ਤਾ ਅਤੇ ਨਿਰਪੱਖਤਾ ਨਾਲ ਕਰਵਾਉਣ ਲਈ ਪ੍ਰਸ਼ਾਸਨ ਵੱਲੋਂ ਸਾਰੇ ਲੋੜੀਂਦੇ ਪ੍ਰਬੰਧ ਮੁਕੰਮਲ ਕਰ ਲਏ ਗਏ ਹਨ। ਉਨ੍ਹਾਂ ਦੱਸਿਆ ਕਿ 25 ਮਈ ਨੂੰ ਪੋਲਿੰਗ ਪਾਰਟੀਆਂ ਨੂੰ ਸਰਕਾਰੀ ਕਾਲਜ ਅਮਰਗੜ੍ਹ ਤੋਂ ਰਵਾਨਾ ਕੀਤਾ ਜਾਵੇਗਾ। ਉਨ੍ਹਾਂ ਚੋਣ ਅਮਲੇ ਨੂੰ ਹਦਾਇਤ ਕੀਤੀ ਕਿ ਉਹ ਆਪਣੀ ਡਿਊਟੀ ਪੂਰੀ ਇਮਾਨਦਾਰੀ, ਜ਼ਿੰਮੇਵਾਰੀ ਅਤੇ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਬਿਨਾ ਡਰ ਭੈਅ ਤੋਂ ਨਿਭਾਉਣ ਤਾਂ ਜੋ ਚੋਣ ਪ੍ਰਕਿਰਿਆ ਸੁਚਾਰੂ ਢੰਗ ਨਾਲ ਸੰਪੰਨ ਹੋ ਸਕੇ।

Read More

ਫਾਰਮ ਸਲਾਹਕਾਰ ਸੇਵਾ ਕੇਂਦਰ ਵੱਲੋਂ ਪਿੰਡ ਸੰਗਤਪੁਰਾ ਵਿਖੇ ਕਿਸਾਨ ਜਾਗਰੂਕਤਾ ਕੈਂਪ

ਸੰਗਰੂਰ, 03 ਅਪ੍ਰੈਲ Bol Punjab De,Buero: *ਮਿੱਟੀ ਪਰਖ ਕਰਵਾਕੇ ਖਾਦਾਂ ਦੀ ਸੰਤੁਲਿਤ ਵਰਤੋਂ ਅਤੇ ਝੋਨੇ ਦੀਆਂ ਘੱਟ ਸਮੇਂ ਦੀਆਂ ਕਿਸਮਾਂ ਬੀਜਣ ਸਬੰਧੀ ਦਿੱਤੀ ਜਾਣਕਾਰੀ  ਪੰਜਾਬ ਖੇਤੀਬਾੜੀ ਯੂਨੀਵਰਸਿਟੀ, ਲੁਧਿਆਣਾ ਦੇ ਦਿਸ਼ਾ ਨਿਰਦੇਸ਼ਾਂ ਹੇਠ ਫਾਰਮ ਸਲਾਹਕਾਰ ਸੇਵਾ ਕੇਂਦਰ, ਸੰਗਰੂਰ ਵੱਲੋਂ ਝੋਨੇ ਦੀਆਂ ਘੱਟ ਸਮੇਂ ਦੀਆਂ ਕਿਸਮਾਂ ਬੀਜਣ, ਮਿੱਟੀ ਪਰਖ ਕਰਵਾਕੇ ਖਾਦਾਂ ਪਾਉਣ ਅਤੇ ਪਾਣੀ ਬਚਾਉਣ ਸਬੰਧੀ ਪਿੰਡ…

Read More

*ਓ.ਐਸ.ਡੀ. ਸੁਖਵੀਰ ਸਿੰਘ ਨੇ ਪਿੰਡ ਹਰਚੰਦਪੁਰਾ ਵਿਖੇ ਗਊਸ਼ਾਲਾ ਦਾ ਕੀਤਾ ਦੌਰਾ*

*ਤੂੜੀ ਨੂੰ ਲੱਗੀ ਅੱਗ ਦੀ ਘਟਨਾ ਤੋਂ ਬਾਅਦ ਨੁਕਸਾਨ ਦਾ ਲਿਆ ਜਾਇਜ਼ਾ, ਹਰ ਸੰਭਵ ਮਦਦ ਦਾ ਦਿੱਤਾ ਭਰੋਸਾ* ਧੂਰੀ, 24 ਅਪ੍ਰੈਲ Bol Punjab De, Buero  ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੇ ਓ.ਐਸ.ਡੀ. ਸੁਖਵੀਰ ਸਿੰਘ ਨੇ ਅੱਜ ਪਿੰਡ ਹਰਚੰਦਪੁਰਾ ਵਿਖੇ ਸਥਿਤ ਗਊਸ਼ਾਲਾ ਦਾ ਦੌਰਾ ਕਰਕੇ ਉੱਥੇ ਦੇ ਪ੍ਰਬੰਧਾਂ ਦਾ ਜਾਇਜ਼ਾ ਲਿਆ। ਇਸ ਦੌਰਾਨ ਉਨ੍ਹਾਂ ਨੇ…

Read More

ਜੁਆਇੰਟ ਡਾਇਰੈਕਟਰ ਡਾ. ਬੈਨੀਪਾਲ ਵੱਲੋਂ ਖਾਦ ਦੀਆਂ ਦੁਕਾਨਾਂ ਉੱਪਰ ਛਾਪੇਮਾਰੀ ਕਿਸਾਨਾਂ ਨੂੰ ਘਟੀਆ ਸਮਾਨ ਵੇਚਣ ਵਾਲਿਆਂ ਨੂੰ ਬਖਸ਼ਿਆ ਨਹੀਂ ਜਾਵੇਗਾ- ਡਾ. ਬੈਨੀਪਾਲ 

ਮਾਲਵਿੰਦਰ ਸਿੰਘ ਸਿੱਧੂ, ਸੰਗਰੂਰ Bol Punjab De, Buero  ਪੰਜਾਬ ਦੇ ਕਿਸਾਨਾਂ ਨੂੰ ਉੱਚ-ਮਿਆਰੀ ਦੇ ਇਨਪੁੱਟ ਖਾਦਾਂ, ਦਵਾਈਆਂ ਅਤੇ ਬੀਜਾਂ ਦੀ ਨਿਰਵਿਘਨ ਸਪਲਾਈ ਨੂੰ ਮੁੱਖ ਰੱਖਦਿਆਂ ਖੇਤੀਬਾੜੀ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਅਤੇ ਸ੍ਰੀ ਅਰਸ਼ਦੀਪ ਸਿੰਘ ਥਿੰਦ ਇੱਸ ਪ੍ਰਬੰਧਕੀ ਸਕੱਤਰ ਦੇ ਦਿਸ਼ਾ ਨਿਰਦੇਸ਼ਾਂ ਹੇਠ ਡਾ. ਨਰਿੰਦਰ ਸਿੰਘ ਬੈਨੀਪਾਲ ਸੰਯੁਕਤ ਡਾਇਰੈਕਟਰ ਖੇਤੀਬਾੜੀ (ਪੌਦ ਸੁਰੱਖਿਆ) ਅਤੇ ਮੁੱਖ ਖੇਤੀਬਾੜੀ…

Read More