Headlines

ਪੋਲਿੰਗ ਬੂਥਾਂ ਦੇ 200 ਮੀਟਰ ਦੇ ਘੇਰੇ ਅੰਦਰ ਸੈਲੂਲਰ ਫੋਨ ਅਤੇ ਲਾਊਡ ਸਪੀਕਰ ਆਦਿ ਵਰਤਣ ਤੇ ਪਾਬੰਦੀਪੋਲਿੰਗ ਬੂਥਾਂ ਦੇ 200 ਮੀਟਰ ਦੇ ਘੇਰੇ ਅੰਦਰ ਸੈਲੂਲਰ ਫੋਨ ਅਤੇ ਲਾਊਡ ਸਪੀਕਰ ਆਦਿ ਵਰਤਣ ਤੇ ਪਾਬੰਦੀ

•         ਪੋਲਿੰਗ ਬੂਥਾਂ ਦੇ ਨੇੜੇ ਕੋਈ ਵੀ ਪ੍ਰਚਾਰਿਕ ਬੈਨਰ ਜਾਂ ਪੋਸਟਰ ਲਗਾਉਣ ਤੇ ਮਨਾਹੀ ਮਾਲੇਰਕੋਟਲਾ, 22 ਮਈ Bol Punjab De, Buero                          ਜ਼ਿਲ੍ਹਾ ਮੈਜਿਸਟਰੇਟ ਵਿਰਾਜ ਐਸ. ਤਿੜਕੇ ਨੇ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ 2023 ਦੀ ਧਾਰਾ 163 ਅਧੀਨ ਮਿਲੇ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਕਾਰਪੋਰੇਸ਼ਨਾਂ/ਨਗਰ ਕੌਂਸਲਾਂ/ਨਗਰ ਪੰਚਾਇਤਾਂ- 2026 ਦੀ ਚੋਣ ਪ੍ਰਕਿਰਿਆ ਨੂੰ ਸ਼ਾਤਮਈ ਤਰੀਕੇ ਨਾਲ ਨਿਰਵਿਘਨ ਕਰਵਾਉਣ ਅਤੇ ਅਮਨ…

Read More

ਭ੍ਰਿਸ਼ਟਾਚਾਰ ਦੇ ਮਾਮਲਿਆਂ ਚ, ਈਡੀ ਅਤੇ ਸੀਬੀਆਈ ਦੀ ਕਾਰਵਾਈ ਸਬੂਤਾਂ ਦੇ ਅਧਾਰਤ– ਸੰਧੂ 

** ਕਿਹਾ ਅਜਿਹੀ ਕਾਰਵਾਈ ਨੂੰ ਰਾਜਨੀਤੀ ਨਾਲ ਜੋੜਕੇ ਨਹੀ ਦੇਖਿਆ ਜਾ ਸਕਦਾ  ਦਰਸ਼ਨ ਸਿੰਘ ਚੌਹਾਨ, Bol Punjab De, Buero  ਸੁਨਾਮ — ਭਾਰਤੀ ਜਨਤਾ ਪਾਰਟੀ ਦੇ ਸੀਨੀਅਰ ਆਗੂ ਅਤੇ ਰਾਜ ਸਭਾ ਮੈਂਬਰ ਸਤਨਾਮ ਸਿੰਘ ਸੰਧੂ ਨੇ ਆਖਿਆ ਕਿ ਪੰਜਾਬ ਅੰਦਰ ਰੀਅਲ ਅਸਟੇਟ ਕਾਰੋਬਾਰ ਵਿੱਚ ਸਾਹਮਣੇ ਆ ਰਹੀਆਂ ਬੇਨਿਯਮੀਆਂ ਅਤੇ ਭ੍ਰਿਸ਼ਟਾਚਾਰ ਸਬੰਧੀ ਜਾਂਚ ਏਜੰਸੀਆਂ ਵੱਲੋਂ ਕੀਤੀਆਂ ਜਾ…

Read More

ਭਾਰਤ-ਅਫਗਾਨਿਸਤਾਨ ਟੈਸਟ ਲਈ ਤਿਆਰੀਆਂ ਪੂਰੀਆਂ, ਮੁੱਲਾਂਪੁਰ ਵਿੱਚ ਸਜਿਆ ਕ੍ਰਿਕਟ ਦਾ ਮਹਾਂਮੁਕਾਬਲਾ

Bol Punjab De, Buero  ਭਾਰਤ ਅਤੇ ਅਫਗਾਨਿਸਤਾਨ ਵਿਚਾਲੇ ਖੇਡੇ ਜਾਣ ਵਾਲੇ ਇਕਲੌਤੇ ਟੈਸਟ ਮੈਚ ਨੂੰ ਲੈ ਕੇ ਕ੍ਰਿਕਟ ਪ੍ਰੇਮੀਆਂ ਵਿੱਚ ਭਾਰੀ ਉਤਸ਼ਾਹ ਦੇਖਣ ਨੂੰ ਮਿਲ ਰਿਹਾ ਹੈ। 6 ਜੂਨ ਤੋਂ ਸ਼ੁਰੂ ਹੋਣ ਵਾਲੇ ਇਸ ਮੁਕਾਬਲੇ ਲਈ ਦੋਵੇਂ ਟੀਮਾਂ ਨੇ ਆਪਣੀਆਂ ਤਿਆਰੀਆਂ ਨੂੰ ਅੰਤਿਮ ਰੂਪ ਦੇ ਦਿੱਤਾ ਹੈ। ਮੈਚ ਪੰਜਾਬ ਦੇ ਮੁੱਲਾਂਪੁਰ ਸਥਿਤ ਮਹਾਰਾਜਾ ਯਾਦਵਿੰਦਰਾ ਸਿੰਘ…

Read More

ਨਸ਼ਿਆਂ ਦੇ ਖਾਤਮੇ ਦੇ ਨਾਲ-ਨਾਲ ਸਿੱਖਿਆ, ਸਿਹਤ, ਰੁਜ਼ਗਾਰ ਅਤੇ ਖੇਡਾਂ ਵਿੱਚ ਪੰਜਾਬ ਨੂੰ ਮੋਹਰੀ ਸੂਬਾ ਬਣਾਉਣਾ ਸਰਕਾਰ ਦਾ ਟੀਚਾ: ਪ੍ਰੋ. ਜਸਵੰਤ ਸਿੰਘ ਗੱਜਣਮਾਜਰਾ

·   ਵਿਧਾਇਕ ਅਮਰਗੜ੍ਹ ਨੇ ਪਿੰਡਾਂ ਦਾ ਹਾਲ, ਮੁੱਖ ਮੰਤਰੀ ਦੇ ਨਾਲ” ਪ੍ਰੋਗਰਾਮ ਤਹਿਤ ਪਿੰਡਾਂ ਦੇ ਪਹਿਰੇਦਾਰਾਂ ਨਾਲ ਕੀਤੀ ਸਮੀਖਿਆ ਮੀਟਿੰਗ ·  ਨਸ਼ਾ ਤਸਕਰਾਂ ਖ਼ਿਲਾਫ਼ ਸਖ਼ਤ ਕਾਰਵਾਈ ਜਾਰੀ, ਲੋਕਾਂ ਨੂੰ ਮੁਹਿੰਮ ਨਾਲ ਜੁੜਨ ਦੀ ਅਪੀਲ ਅਮਰਗੜ੍ਹ/ਮਾਲੇਰਕੋਟਲਾ 6, ਜੂਨ Bol Punjab De, Buero                 ਪੰਜਾਬ ਸਰਕਾਰ ਵੱਲੋਂ ਸੂਬੇ ਨੂੰ ਨਸ਼ਾ ਮੁਕਤ ਬਣਾਉਣ ਲਈ ਚਲਾਈ ਜਾ ਰਹੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਵਿਧਾਇਕ ਅਮਰਗੜ੍ਹ ਪ੍ਰੋ. ਜਸਵੰਤ ਸਿੰਘ ਗੱਜਣਮਾਜਰਾ ਨੇ ਯੁੱਧ ਨਸ਼ਿਆਂ ਵਿਰੁੱਧ” ਮੁਹਿੰਮ ਤਹਿਤ “ਪਿੰਡਾਂ ਦਾ ਹਾਲ, ਮੁੱਖ ਮੰਤਰੀ ਦੇ ਨਾਲ” ਪ੍ਰੋਗਰਾਮ ਅਧੀਨ “ਪਿੰਡਾਂ ਦੇ ਪਹਿਰੇਦਾਰਾਂ” ਨਾਲ ਸਮੀਖਿਆ ਮੀਟਿੰਗ ਕਰਕੇ ਨਸ਼ਾ ਰੋਕੂ ਕਾਰਵਾਈਆਂ ਦਾ ਜਾਇਜ਼ਾ ਲਿਆ । ਇਸ ਮੌਕੇ ਜ਼ਿਲ੍ਹਾ ਇੰਚਾਰਜ ਨਸ਼ਾ ਮੁਕਤੀ ਮੋਰਚਾ ਨਿਸਾਰ ਅਹਿਮਦ,ਐਸ.ਡੀ.ਐਮ ਹਰਬੰਸ ਸਿੰਘ,ਚੇਅਰਮੈਨ ਮਾਰਕੀਟ ਕਮੇਟੀ ਅਮਰਗੜ੍ਹ ਹਰਪ੍ਰੀਤ ਸਿੰਘ ਹੈਪੀ ਨੰਗਲ,ਹਲਕਾ ਕੁਆਰਡੀਨੇਟਰ ਨਸ਼ਾ ਮੁਕਤੀ ਗੁਰਪ੍ਰੀਤ ਸਿੰਘ,ਬਿਟੂ ਭਨਭੋਰਾ ਤੋਂ ਇਲਾਵਾ ਹੋਰ ਪੰਤਵਤੇ ਮੌਜੂਦ ਸਨ। ਇਸ ਮੌਕੇ ਵਿਧਾਇਕ ਅਮਰਗੜ੍ਹ ਨੇ “ਪਿੰਡਾਂ ਦੇ ਪਹਿਰੇਦਾਰਾਂ” ਨੂੰ ਫੋਟੋ ਸਨਾਖਤੀ ਕਾਰਡ ਵੀ ਤਕਸੀਮ ਕੀਤੇ ਗਏ ।                ਇਸ ਮੌਕੇ ਪ੍ਰੋ. ਗੱਜਣਮਾਜਰਾ ਨੇ ਕਿਹਾ ਕਿ ਮੁੱਖ ਮੰਤਰੀ ਸਰਦਾਰ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਦਾ ਟੀਚਾ ਕੇਵਲ ਨਸ਼ਿਆਂ ਦਾ ਖਾਤਮਾ ਕਰਨਾ ਹੀ ਨਹੀਂ, ਸਗੋਂ ਸਿੱਖਿਆ, ਸਿਹਤ, ਰੁਜ਼ਗਾਰ ਅਤੇ ਖੇਡਾਂ ਦੇ ਖੇਤਰ ਵਿੱਚ ਵੀ ਪੰਜਾਬ ਨੂੰ ਦੇਸ਼ ਦਾ ਮੋਹਰੀ ਸੂਬਾ ਬਣਾਉਣਾ ਹੈ। ਉਨ੍ਹਾਂ ਕਿਹਾ ਕਿ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖਣ ਲਈ ਸਰਕਾਰ ਵੱਲੋਂ ਖੇਡਾਂ ਅਤੇ ਹੁਨਰ ਵਿਕਾਸ ਨੂੰ ਉਤਸ਼ਾਹਿਤ ਕੀਤਾ ਜਾ ਰਿਹਾ ਹੈ।              ਮੀਟਿੰਗ ਦੌਰਾਨ ਉਨ੍ਹਾਂ ਨਸ਼ਾ ਤਸਕਰੀ ਦੀ ਰੋਕਥਾਮ, ਨਸ਼ਾ ਪੀੜਤ ਵਿਅਕਤੀਆਂ ਦੇ ਇਲਾਜ ਅਤੇ ਪੁਨਰਵਾਸ ਲਈ ਕੀਤੇ ਜਾ ਰਹੇ ਉਪਰਾਲਿਆਂ ਦੀ ਵਿਸਥਾਰ ਨਾਲ ਸਮੀਖਿਆ ਕੀਤੀ। ਉਨ੍ਹਾਂ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ ਲਈ ਆਪਸੀ ਤਾਲਮੇਲ ਨਾਲ ਕੰਮ ਕੀਤਾ ਜਾਵੇ ਅਤੇ ਲੋਕਾਂ ਵਿੱਚ ਵੱਧ ਤੋਂ ਵੱਧ ਜਾਗਰੂਕਤਾ ਫੈਲਾਈ ਜਾਵੇ।            ਪ੍ਰੋ. ਗੱਜਣਮਾਜਰਾ ਨੇ ਦੱਸਿਆ ਕਿ ਨਸ਼ਿਆਂ ਦੀ ਸਪਲਾਈ ਲੜੀ ਨੂੰ ਤੋੜਨ ਲਈ ਪੁਲਿਸ ਅਤੇ ਪ੍ਰਸ਼ਾਸਨ ਵੱਲੋਂ ਲਗਾਤਾਰ ਛਾਪੇਮਾਰੀਆਂ ਕੀਤੀਆਂ ਜਾ ਰਹੀਆਂ ਹਨ। ਇਸ ਦੌਰਾਨ ਵੱਡੀ ਗਿਣਤੀ ਵਿੱਚ ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕਰਕੇ ਜੇਲ੍ਹਾਂ ਭੇਜਿਆ ਗਿਆ ਹੈ। ਉਨ੍ਹਾਂ ਕਿਹਾ ਕਿ ਨਸ਼ਾ ਵੇਚਣ ਵਾਲੇ ਕਿਸੇ ਵੀ ਵਿਅਕਤੀ ਨੂੰ ਬਖ਼ਸ਼ਿਆ ਨਹੀਂ ਜਾਵੇਗਾ ਅਤੇ ਅਜਿਹੇ ਅਨਸਰਾਂ ਵਿਰੁੱਧ ਸਖ਼ਤ ਕਾਨੂੰਨੀ ਕਾਰਵਾਈ ਜਾਰੀ ਰਹੇਗੀ।…

Read More

ਜ਼ਿਲ੍ਹਾ ਮਲੇਰਕੋਟਲਾ ’ਚ ਨਗਰ ਕੌਂਸਲਾਂ/ਨਗਰ ਪੰਚਾਇਤ ਚੋਣਾਂ ਅਮਨ-ਅਮਾਨ ਨਾਲ ਨੇਪਰੇ ਚੜ੍ਹੀਆਂ : ਡਿਪਟੀ ਕਮਿਸ਼ਨਰ

* ਜ਼ਿਲ੍ਹੇ ਵਿੱਚ ਨਗਰ ਕੌਸ਼ਲ ਅਤੇ ਨਗਰ ਪੰਚਾਇਤ ਚੋਣਾਂ ਵਿੱਚ ਕਰੀਬ 72.14 ਫੀਸਦੀ ਮਤਦਾਨ ਹੋਇਆ * ਜ਼ਿਲ੍ਹਾ ਚੋਣ ਅਫ਼ਸਰ ਵੱਲੋਂ ਚੋਣ ਪ੍ਰਕਿਰਿਆ ਸ਼ਾਂਤੀਪੂਰਨ ਢੰਗ ਨਾਲ ਮੁਕੰਮਲ ਹੋਣ ’ਤੇ ਵੋਟਰਾਂ, ਚੋਣ ਅਮਲੇ ਅਤੇ ਪੁਲਿਸ ਪ੍ਰਸ਼ਾਸਨ ਦਾ ਧੰਨਵਾਦ ਮਾਲੇਰਕੋਟਲਾ, 26 ਮਈ Bol Punjab De, Buero                          ਜ਼ਿਲ੍ਹਾ ਮਲੇਰਕੋਟਲਾ ਵਿੱਚ ਨਗਰ ਕੌਂਸਲ ਮਾਲੇਰਕੋਟਲਾ, ਨਗਰ ਕੌਂਸਲ ਅਹਿਮਦਗੜ੍ਹ ਅਤੇ ਨਗਰ ਪੰਚਾਇਤ ਅਮਰਗੜ੍ਹ ਲਈ ਹੋਈ ਵੋਟਿੰਗ ਅੱਜ…

Read More

ਮੋਂਟੀ ਮਧਾਨ ਨੇ ਮਾਤਾ ਪਿਤਾ ਨਾਲ ਜਾਕੇ ਭਰੀ ਨਾਮਜ਼ਦਗੀ 

** ਕਿਹਾ ਮਧਾਨ ਪਰਵਾਰ ਨੇ ਹਮੇਸ਼ਾ ਵਿਕਾਸ ਨੂੰ ਦਿੱਤੀ ਤਰਜੀਹ  ਦਰਸ਼ਨ ਸਿੰਘ ਚੌਹਾਨ, Bol Punjab De, Buero  ਸੁਨਾਮ — ਨਗਰ ਕੌਂਸਲ ਸੁਨਾਮ ਦੇ ਵਾਰਡ ਨੰਬਰ ਛੇ ਤੋਂ ਉਮੀਦਵਾਰ ਮੋਂਟੀ ਮਧਾਨ ਨੇ ਸ਼ੁੱਕਰਵਾਰ ਨੂੰ ਸੁਨਾਮ ਵਿਖੇ ਆਪਣੇ ਮਾਤਾ ਪਿਤਾ ਨਾਲ ਜਾਕੇ ਆਮ ਆਦਮੀ ਪਾਰਟੀ ਦੇ ਉਮੀਦਵਾਰ ਵਜੋਂ ਨਾਮਜ਼ਦਗੀ ਪੱਤਰ ਦਾਖਲ ਕੀਤੇ। ਇਸ ਮੌਕੇ ਉਨ੍ਹਾਂ ਦੇ ਪਿਤਾ ਨਗਰ…

Read More

ਡੀ.ਸੀ. ਵੱਲੋਂ ਵਪਾਰ ਮੰਡਲ ਦੀਆਂ ਸ਼ਿਕਾਇਤਾਂ ਦੇ ਨਿਪਟਾਰੇ ਦੀ ਪ੍ਰਗਤੀ ਦੀ ਸਮੀਖਿਆ

* ਸ਼ਿਕਾਇਤਕਰਤਾ ਦੀ ਸੰਤੁਸ਼ਟੀ ਲਾਜ਼ਮੀ ਤੌਰ ‘ਤੇ ਯਕੀਨੀ ਬਣਾਈ ਜਾਵੇ – ਡਿਪਟੀ ਕਮਿਸ਼ਨਰ ਮਾਲੇਰਕੋਟਲਾ, 27 ਅਪ੍ਰੈਲ Bol Punjab De, Buero  ਡਿਪਟੀ ਕਮਿਸ਼ਨਰ ਵਿਰਾਜ ਐਸ. ਤਿੜਕੇ  ਵੱਲੋਂ ਜ਼ਿਲ੍ਹੇ ਦੇ ਵਪਾਰ ਮੰਡਲ ਦੀਆਂ ਸ਼ਿਕਾਇਤਾਂ ਦੇ ਨਿਪਟਾਰੇ ਸਬੰਧੀ ਤਾਜ਼ਾ ਸਥਿਤੀ ਦੀ ਸਮੀਖਿਆ ਕਰਦੇ ਹੋਏ ਸਬੰਧਿਤ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਗਈ। ਡਿਪਟੀ ਕਮਿਸ਼ਨਰ ਨੇ ਹਦਾਇਤ ਕੀਤੀ ਕਿ ਹਰ ਮਾਮਲੇ ਨੂੰ ਤਰਜੀਹ ਦੇ ਆਧਾਰ ‘ਤੇ ਗੰਭੀਰਤਾ…

Read More

ਮਾਲੇਰਕੋਟਲਾ ਪੁਲਿਸ ਵੱਲੋਂ 07 ਚੋਰੀਸ਼ੁਦਾ ਮੋਟਰਸਾਈਕਲ ਬਰਾਮਦ

ਅਹਿਮਦਗੜ੍ਹ/ਮਾਲੇਰਕੋਟਲਾ, 01 ਮਈ Bol Punjab De, Buero                    ਸੀਨੀਅਰ ਕਪਤਾਨ ਪੁਲਿਸ ਗਗਨ ਅਜੀਤ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਹੇਠ ਚੋਰੀ ਅਤੇ ਵਾਹਨ ਚੋਰੀ ਵਿਰੁੱਧ ਚੱਲ ਰਹੀ ਵਿਸ਼ੇਸ਼ ਮੁਹਿੰਮ ਦੌਰਾਨ ਪੁਲਿਸ ਨੂੰ ਮਹੱਤਵਪੂਰਨ ਕਾਮਯਾਬੀ ਪ੍ਰਾਪਤ ਹੋਈ ਹੈ। ਉਪ ਕਪਤਾਨ ਪੁਲਿਸ ਸਬ ਡਵੀਜ਼ਨ ਅਹਿਮਦਗੜ੍ਹ ਸੁਖਦੇਵ ਸਿੰਘ ਅਤੇ ਮੁੱਖ ਥਾਣਾ ਅਫਸਰ ਸਦਰ ਅਹਿਮਦਗੜ੍ਹ…

Read More

ਨਗਰ ਕੌਂਸਲ/ਨਗਰ ਪੰਚਾਇਤ ਦੀਆਂ ਚੋਣਾਂ ਵਾਲੇ ਦਿਨ 26 ਮਈ ਨੂੰ ਡਰਾਈ-ਡੇ ਘੋਸ਼ਿਤ – ਜ਼ਿਲ੍ਹਾ ਮੈਜਿਸਟਰੇਟ

•  ਸ਼ਰਾਬ ਜਾਂ ਨਸ਼ਾ ਪ੍ਰਕਿਰਤੀ ਵਾਲੀ ਵਸਤੂ ਦੀ ਵਿੱਕਰੀ ਤੇ ਰਹੇਗੀ ਪਾਬੰਦੀ ਮਾਲੇਰਕੋਟਲਾ 23 ਮਈ Bol Punjab De, Buero  ਜ਼ਿਲ੍ਹਾ ਮੈਜਿਸਟਰੇਟ-ਕਮ-ਡਿਪਟੀ ਕਮਿਸ਼ਨਰ ਮਾਲੇਰਕੋਟਲਾ ਵਿਰਾਜ ਐਸ. ਤਿੜਕੇ ਨੇ ਨਗਰ ਕੌਂਸਲ/ਨਗਰ ਪੰਚਾਇਤ ਦੀਆਂ ਚੋਣਾਂ ਦੇ ਮੱਦੇਨਜ਼ਰ ਪੰਜਾਬ ਆਬਕਾਰੀ ਐਕਟ 1914 ਦੀ ਧਾਰਾ 54 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਚੋਣਾਂ ਵਾਲੇ ਦਿਨ 26 ਮਈ, ਮੰਗਲਵਾਰ ਨੂੰ ਜ਼ਿਲ੍ਹਾ ਮਾਲੇਰਕੋਟਲਾ ਅੰਦਰ ਨਗਰ ਕੌਂਸਲਾਂ/ਨਗਰ ਪੰਚਾਇਤਾਂ ਦੇ ਅਧਿਕਾਰ ਖੇਤਰ ਵਿੱਚ ਆਉਣ ਵਾਲੇ ਏਰੀਏ…

Read More

ਡੀਟੀਐਫ ਦਾ ਵਫ਼ਦ ਐਸਡੀਐਮ ਨੂੰ ਮਿਲਿਆ 

* ਧੱਕੇਸ਼ਾਹੀ ਨਾਲ ਬੀ.ਐੱਲ.ਓ. ਡਿਊਟੀ ਲਾਉਣ ਤੇ ਜਤਾਇਆ ਇਤਰਾਜ਼  ਦਰਸ਼ਨ ਸਿੰਘ ਚੌਹਾਨ, Bol Punjab De, Buero ਸੁਨਾਮ — ਉਪ ਮੰਡਲ ਮੈਜਿਸਟਰੇਟ ਦਫ਼ਤਰ ਸੁਨਾਮ ਵੱਲੋਂ ਇੱਕ ਅਧਿਆਪਕ ਦੀ ਕਥਿਤ ਤੌਰ ਤੇ ਧੱਕੇਸ਼ਾਹੀ ਨਾਲ ਬੀ.ਐੱਲ.ਓ. ਡਿਊਟੀ ਲਾਉਣ ਵਿਰੁੱਧ ਡੈਮੋਕ੍ਰੈਟਿਕ ਟੀਚਰਜ਼ ਫਰੰਟ ਪੰਜਾਬ ਅਤੇ 3704 ਅਧਿਆਪਕ ਜਥੇਬੰਦੀ ਦਾ ਸਾਂਝਾ ਵਫ਼ਦ ਐੱਸ.ਡੀ.ਐੱਮ. ਸੁਨਾਮ ਦੀ ਗ਼ੈਰ ਮੌਜੂਦਗੀ ਵਿੱਚ ਸਬੰਧਤ ਸੁਪਰਡੈਂਟ ਨੂੰ…

Read More